ਆਸਾ ਮਹਲਾ ੧ ਦੁਪਦੇ ॥
Aasaa, First Mehl, Du-Padas:
ਤਿਤੁ ਸਰਵਰੜੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ ॥
(ਸਾਡੀ ਜੀਵਾਂ ਦੀ) ਉਸ ਭਿਆਨਕ ਸਰੋਵਰ ਵਿਚ ਵੱਸੋਂ ਹੈ ਜਿਸ ਵਿਚ ਉਸ ਪ੍ਰਭੂ ਨੇ ਆਪ ਹੀ ਪਾਣੀ ਦੇ ਥਾਂ (ਤ੍ਰਿਸ਼ਨਾ ਦੀ) ਅੱਗ ਪੈਦਾ ਕੀਤੀ ਹੈ,
In that pool of the world, the people have their homes; there, the Lord has created water and fire.
ਪੰਕਜੁ ਮੋਹ ਪਗੁ ਨਹੀ ਚਾਲੈ ਹਮ ਦੇਖਾ ਤਹ ਡੂਬੀਅਲੇ ॥੧॥
(ਤੇ ਉਸ ਸਰੋਵਰ ਵਿਚ) ਜੋ ਮੋਹ ਦਾ ਚਿੱਕੜ ਹੈ (ਉਸ ਵਿਚ ਜੀਵਾਂ ਦਾ) ਪੈਰ ਚਲ ਨਹੀਂ ਸਕਦਾ (ਭਾਵ, ਜੀਵ ਮੋਹ ਦੇ ਚਿੱਕੜ ਵਿਚ ਫਸੇ ਪਏ ਹਨ), ਸਾਡੇ ਸਾਹਮਣੇ ਹੀ ਕਈ ਜੀਵ (ਮੋਹ ਦੇ ਚਿੱਕੜ ਵਿਚ ਫਸ ਕੇ ਤ੍ਰਿਸ਼ਨਾ-ਅੱਗ ਦੇ ਅਸਗਾਹ ਜਲ ਵਿਚ) ਡੁੱਬਦੇ ਜਾ ਰਹੇ ਹਨ ।੧।
In the mud of earthly attachment, their feet have become mired, and I have seen them drowning there. ||1||
ਮਨ ਏਕੁ ਨ ਚੇਤਸਿ ਮੂੜ ਮਨਾ ॥
ਹੇ ਮਨ! ਹੇ ਮੂਰਖ ਮਨ! ਤੂੰ ਇਕ ਪ੍ਰਭੂ ਨੂੰ ਯਾਦ ਨਹੀਂ ਕਰਦਾ ।
O foolish people, why don't you remember the One Lord?
ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥ ਰਹਾਉ ॥
ਤੂੰ ਜਿਉਂ ਜਿਉਂ ਪ੍ਰਭੂ ਨੂੰ ਵਿਸਾਰਦਾ ਹੈਂ, ਤੇਰੇ (ਅੰਦਰੋਂ) ਗੁਣ ਘਟਦੇ ਜਾ ਰਹੇ ਹਨ ।੧।ਰਹਾਉ।
Forgetting the Lord, your virtues shall wither away. ||1||Pause||
ਨਾ ਹਉ ਜਤੀ ਸਤੀ ਨਹੀ ਪੜਿਆ ਮੂਰਖ ਮੁਗਧਾ ਜਨਮੁ ਭਇਆ ॥
ਹੇ ਪ੍ਰਭੂ! ਨਾਹ ਮੈਂ ਜਤੀ ਹਾਂ ਨਾਹ ਮੈਂ ਸਤੀ ਹਾਂ ਨਾਹ ਹੀ ਮੈਂ ਪੜ੍ਹਿਆ ਹੋਇਆ ਹਾਂ, ਮੇਰਾ ਜੀਵਨ ਤਾਂ ਮੂਰਖਾਂ ਬੇ-ਸਮਝਾਂ ਵਾਲਾ ਬਣਿਆ ਹੋਇਆ ਹੈ,
I am not a celibate, nor am I truthful, nor a scholar; I was born foolish and ignorant.
ਪ੍ਰਣਵਤਿ ਨਾਨਕ ਤਿਨ੍ਹ ਕੀ ਸਰਣਾ ਜਿਨ੍ਹ ਤੂੰ ਨਾਹੀ ਵੀਸਰਿਆ ॥੨॥੨੯॥
(ਸੋ) ਨਾਨਕ ਬੇਨਤੀ ਕਰਦਾ ਹੈ—(ਹੇ ਪ੍ਰਭੂ! ਮੈਨੂੰ) ਉਹਨਾਂ (ਗੁਰਮੁਖਾਂ) ਦੀ ਸਰਨ ਵਿਚ (ਰੱਖ) ਜਿਨ੍ਹਾਂ ਨੂੰ ਤੂੰ ਨਹੀਂ ਭੁੱਲਿਆ (ਜਿਨ੍ਹਾਂ ਨੂੰ ਤੇਰੀ ਯਾਦ ਨਹੀਂ ਭੁੱਲੀ) ।੨।੨੯।
Prays Nanak, I seek the Sanctuary of those who do not forget You, Lord. ||2||29||