ਆਸਾ ਮਹਲਾ ੧ ॥
Aasaa, First Mehl:
ਛਿਅ ਘਰ ਛਿਅ ਗੁਰ ਛਿਅ ਉਪਦੇਸ ॥
ਛੇ ਸ਼ਾਸਤ੍ਰ ਹਨ, ਛੇ ਹੀ (ਇਹਨਾਂ ਸ਼ਾਸਤ੍ਰਾਂ ਦੇ) ਚਲਾਣ ਵਾਲੇ ਹਨ, ਛੇ ਹੀ ਇਹਨਾਂ ਦੇ ਸਿੱਧਾਂਤ ਹਨ ।
There are six systems of philosophy, six teachers, and six doctrines;
ਗੁਰ ਗੁਰੁ ਏਕੋ ਵੇਸ ਅਨੇਕ ॥੧॥
ਪਰ ਇਹਨਾਂ ਸਾਰਿਆਂ ਦਾ ਮੂਲ-ਗੁਰੂ (ਪਰਮਾਤਮਾ) ਇੱਕ ਹੈ । (ਇਹ ਸਾਰੇ ਸਿੱਧਾਂਤ) ਉਸ ਇੱਕ ਪ੍ਰਭੂ ਦੇ ਹੀ ਅਨੇਕਾਂ ਵੇਸ ਹਨ (ਪ੍ਰਭੂ ਦੀ ਹਸਤੀ ਦੇ ਪ੍ਰਕਾਸ਼ ਦੇ ਕਈ ਰੂਪ ਹਨ) ।੧।
but the Teacher of teachers is the One Lord, who appears in so many forms. ||1||
ਜੈ ਘਰਿ ਕਰਤੇ ਕੀਰਤਿ ਹੋਇ ॥
ਜਿਸ (ਸਤਸੰਗ-) ਘਰ ਵਿਚ ਅਕਾਲ-ਪੁਰਖ ਦੀ ਸਿਫ਼ਤਿ-ਸਾਲਾਹ ਹੰੁਦੀ ਹੈ,
That system, where the Praises of the Creator are sung
ਸੋ ਘਰੁ ਰਾਖੁ ਵਡਾਈ ਤੋਹਿ ॥੧॥ ਰਹਾਉ ॥
(ਹੇ ਭਾਈ!) ਤੂੰ ਉਸ ਘਰ ਨੂੰ ਸਾਂਭ ਰੱਖ (ਉਸ ਸਤਸੰਗ ਦਾ ਆਸਰਾ ਲੈ, ਇਸੇ ਵਿਚ) ਤੈਨੂੰ ਵਡਿਆਈ ਮਿਲੇਗੀ ।੧।ਰਹਾਉ।
- follow that system; in it rests greatness. ||1||Pause||
ਵਿਸੁਏ ਚਸਿਆ ਘੜੀਆ ਪਹਰਾ ਥਿਤੀ ਵਾਰੀ ਮਾਹੁ ਭਇਆ ॥ ਸੂਰਜੁ ਏਕੋ ਰੁਤਿ ਅਨੇਕ ॥
ਜਿਵੇਂ ਵਿਸੁਏ, ਚਸੇ, ਘੜੀਆਂ, ਪਹਰ, ਥਿੱਤਾਂ, ਵਾਰ, ਮਹੀਨਾ (ਆਦਿਕ) ਤੇ ਹੋਰ ਅਨੇਕਾਂ ਰੁੱਤਾਂ ਹਨ, ਪਰ ਸੂਰਜ ਇਕੋ ਹੀ ਹੈ (ਜਿਸ ਦੇ ਇਹ ਸਾਰੇ ਵਖ ਵਖ ਸਰੂਪ ਹਨ),
As the seconds, minutes, hours, days, weekdays months and seasons all originate from the one sun,
ਨਾਨਕ ਕਰਤੇ ਕੇ ਕੇਤੇ ਵੇਸ ॥੨॥੩੦॥
ਤਿਵੇਂ, ਹੇ ਨਾਨਕ! ਕਰਤਾਰ ਦੇ (ਇਹ ਸਾਰੇ ਜੀਆ ਜੰਤ) ਅਨੇਕਾਂ ਸਰੂਪ ਹਨ ।੨।੩੦।
O Nanak, so do all forms originate from the One Creator. ||2||30||