ਆਸਾ ਮਹਲਾ ੧ ॥
Aasaa, First Mehl:
ਦੀਵਾ ਮੇਰਾ ਏਕੁ ਨਾਮੁ ਦੁਖੁ ਵਿਚਿ ਪਾਇਆ ਤੇਲੁ ॥
ਮੇਰੇ ਵਾਸਤੇ ਪਰਮਾਤਮਾ ਦਾ ਨਾਮ ਹੀ ਦੀਵਾ ਹੈ (ਜੋ ਮੇਰੀ ਜ਼ਿੰਦਗੀ ਦੇ ਰਸਤੇ ਵਿਚ ਆਤਮਕ ਰੌਸ਼ਨੀ ਕਰਦਾ ਹੈ) ਉਸ ਦੀਵੇ ਵਿਚ ਮੈਂ (ਦੁਨੀਆ ਵਿਚ ਵਿਆਪਣ ਵਾਲਾ) ਦੁੱਖ (-ਰੂਪ) ਤੇਲ ਪਾਇਆ ਹੋਇਆ ਹੈ ।
The One Name is my lamp; I have put the oil of suffering into it.
ਉਨਿ ਚਾਨਣਿ ਓਹੁ ਸੋਖਿਆ ਚੂਕਾ ਜਮ ਸਿਉ ਮੇਲੁ ॥੧॥
ਉਸ (ਆਤਮਕ) ਚਾਨਣ ਨਾਲ ਉਹ ਦੁੱਖ-ਰੂਪ ਤੇਲ ਸੜਦਾ ਜਾਂਦਾ ਹੈ, ਤੇ ਜਮ ਨਾਲ ਮੇਰਾ ਵਾਹ ਭੀ ਮੁੱਕ ਜਾਂਦਾ ਹੈ ।੧।
Its flame has dried up this oil, and I have escaped my meeting with the Messenger of Death. ||1||
ਲੋਕਾ ਮਤ ਕੋ ਫਕੜਿ ਪਾਇ ॥
ਹੇ ਲੋਕੋ! ਮੇਰੀ ਗੱਲ ਉਤੇ ਮਖ਼ੌਲ ਨ ਉਡਾਓ ।
O people, do not make fun of me.
ਲਖ ਮੜਿਆ ਕਰਿ ਏਕਠੇ ਏਕ ਰਤੀ ਲੇ ਭਾਹਿ ॥੧॥ ਰਹਾਉ ॥
ਲੱਖਾਂ ਮਣਾਂ ਲੱਕੜ ਦੇ ਢੇਰ ਇਕੱਠੇ ਕਰ ਕੇ (ਜੇ) ਇੱਕ ਰਤੀ ਜਿਤਨੀ ਅੱਗ ਲਾ ਦੇਖੀਏ (ਤਾਂ ਉਹ ਸਾਰੇ ਢੇਰ ਸੁਆਹ ਹੋ ਜਾਂਦੇ ਹਨ । ਤਿਵੇਂ ਜਨਮਾਂ ਜਨਮਾਂਤਰਾਂ ਦੇ ਪਾਪਾਂ ਨੂੰ ਇੱਕ ਨਾਮ ਮੁਕਾ ਦੇਂਦਾ ਹੈ) ।੧।ਰਹਾਉ।
Thousands of wooden logs, piled up together, need only a tiny flame to burn. ||1||Pause||
ਪਿੰਡੁ ਪਤਲਿ ਮੇਰੀ ਕੇਸਉ ਕਿਰਿਆ ਸਚੁ ਨਾਮੁ ਕਰਤਾਰੁ ॥
ਪੱਤਲਾਂ ਉਤੇ ਪਿੰਡ ਭਰਾਣੇ (ਮਣਸਾਣੇ) ਮੇਰੇ ਵਾਸਤੇ ਪਰਮਾਤਮਾ (ਦਾ ਨਾਮ) ਹੀ ਹੈ, ਮੇਰੇ ਵਾਸਤੇ ਕਿਰਿਆ ਭੀ ਕਰਤਾਰ (ਦਾ) ਸੱਚਾ ਨਾਮ ਹੀ ਹੈ ।
The Lord is my festive dish, of rice balls on leafy plates; the True Name of the Creator Lord is my funeral ceremony.
ਐਥੈ ਓਥੈ ਆਗੈ ਪਾਛੈ ਏਹੁ ਮੇਰਾ ਆਧਾਰੁ ॥੨॥
ਇਹ ਨਾਮ ਇਸ ਲੋਕ ਵਿਚ ਪਰਲੋਕ ਵਿਚ ਹਰ ਥਾਂ ਮੇਰੀ ਜ਼ਿੰਦਗੀ ਦਾ ਆਸਰਾ ਹੈ ।੨।
Here and hereafter, in the past and in the future, this is my support. ||2||
ਗੰਗ ਬਨਾਰਸਿ ਸਿਫਤਿ ਤੁਮਾਰੀ ਨਾਵੈ ਆਤਮ ਰਾਉ ॥
(ਹੇ ਪ੍ਰਭੂ!) ਤੇਰੀ ਸਿਫ਼ਤਿ-ਸਾਲਾਹ ਹੀ ਮੇਰੇ ਵਾਸਤੇ ਗੰਗਾ ਤੇ ਕਾਂਸ਼ੀ (ਆਦਿਕ ਤੀਰਥਾਂ ਦਾ ਇਸ਼ਨਾਨ ਹੈ, ਤੇਰੀ ਸਿਫ਼ਤਿ-ਸਾਲਾਹ ਵਿਚ ਹੀ ਮੇਰਾ ਆਤਮਾ ਇਸ਼ਨਾਨ ਕਰਦਾ ਹੈ ।
The Lord's Praise is my River Ganges and my city of Benares; my soul takes its sacred cleansing bath there.
ਸਚਾ ਨਾਵਣੁ ਤਾਂ ਥੀਐ ਜਾਂ ਅਹਿਨਿਸਿ ਲਾਗੈ ਭਾਉ ॥੩॥
ਸੱਚਾ ਇਸ਼ਨਾਨ ਹੈ ਹੀ ਤਦੋਂ, ਜਦੋਂ ਦਿਨ ਰਾਤ ਪ੍ਰਭੂ-ਚਰਨਾਂ ਵਿਚ ਪ੍ਰੇਮ ਬਣਿਆ ਰਹੇ ।੩।
That becomes my true cleansing bath, if night and day, I enshrine love for You. ||3||
ਇਕ ਲੋਕੀ ਹੋਰੁ ਛਮਿਛਰੀ ਬ੍ਰਾਹਮਣੁ ਵਟਿ ਪਿੰਡੁ ਖਾਇ ॥
ਬ੍ਰਾਹਮਣ (ਜਵਾਂ ਜਾਂ ਚੌਲਾਂ ਦੇ ਆਟੇ ਦਾ) ਪਿੰਨ ਵੱਟ ਕੇ ਇਕ ਪਿੰਨ ਦੇਵਤਿਆਂ ਨੂੰ ਭੇਟਾ ਕਰਦਾ ਹੈ ਤੇ ਦੂਜਾ ਪਿੰਨ ਪਿਤਰਾਂ ਨੂੰ, (ਪਿੰਨ ਵੱਟਣ ਤੋਂ ਪਿਛੋਂ) ਉਹ ਆਪ (ਖੀਰ-ਪੂਰੀ ਆਦਿਕ ਜਜਮਾਨਾਂ ਦੇ ਘਰੋਂ) ਖਾਂਦਾ ਹੈ ।
The rice balls are offered to the gods and the dead ancestors, but it is the Brahmins who eat them!
ਨਾਨਕ ਪਿੰਡੁ ਬਖਸੀਸ ਕਾ ਕਬਹੂੰ ਨਿਖੂਟਸਿ ਨਾਹਿ ॥੪॥੨॥੩੨॥
(ਪਰ) ਹੇ ਨਾਨਕ! (ਬ੍ਰਾਹਮਣ ਦੀ ਰਾਹੀਂ ਦਿੱਤਾ ਹੋਇਆ ਇਹ ਪਿੰਨ ਕਦ ਤਕ ਟਿਕਿਆ ਰਹਿ ਸਕਦਾ ਹੈ? ਹਾਂ) ਪਰਮਾਤਮਾ ਦੀ ਮੇਹਰ ਦਾ ਪਿੰਨ ਕਦੇ ਮੁੱਕਦਾ ਹੀ ਨਹੀਂ ।੪।੨।੩੨।
O Nanak, the rice balls of the Lord are a gift which is never exhausted. ||4||2||32||