ਆਸਾ ਮਹਲਾ ੧ ॥
Aasaa, First Mehl:
 
ਗੁੜੁ ਕਰਿ ਗਿਆਨੁ ਧਿਆਨੁ ਕਰਿ ਧਾਵੈ ਕਰਿ ਕਰਣੀ ਕਸੁ ਪਾਈਐ ॥
(ਹੇ ਜੋਗੀ!) ਪਰਮਾਤਮਾ ਨਾਲ ਡੂੰਘੀ ਸਾਂਝ ਨੂੰ ਗੁੜ ਬਣਾ, ਪ੍ਰਭੂ-ਚਰਨਾਂ ਵਿਚ ਜੁੜੀ ਸੁਰਤਿ ਨੂੰ ਮਹੂਏ ਦੇ ਫੁੱਲ ਬਣਾ, ਉੱਚੇ ਆਚਰਨ ਨੂੰ ਕਿੱਕਰਾਂ ਦੇ ਸੱਕ ਬਣਾ ਕੇ (ਇਹਨਾਂ ਵਿਚ) ਰਲਾ ਦੇ ।
Make spiritual wisdom your molasses, and meditation your scented flowers; let good deeds be the herbs.
 
ਭਾਠੀ ਭਵਨੁ ਪ੍ਰੇਮ ਕਾ ਪੋਚਾ ਇਤੁ ਰਸਿ ਅਮਿਉ ਚੁਆਈਐ ॥੧॥
ਸਰੀਰਕ ਮੋਹ ਨੂੰ ਸਾੜ—ਇਹ ਸ਼ਰਾਬ ਕੱਢਣ ਦੀ ਭੱਠੀ ਤਿਆਰ ਕਰ, ਪ੍ਰਭੂ-ਚਰਨਾਂ ਵਿਚ ਪਿਆਰ ਜੋੜ—ਇਹ ਹੈ ਉਹ ਠੰਡਾ ਪੋਚਾ ਜੋ ਅਰਕ ਵਾਲੀ ਨਾਲੀ ਉਤੇ ਫੇਰਨਾ ਹੈ । ਇਸ ਸਾਰੇ ਮਿਲਵੇਂ ਰਸ ਵਿਚੋਂ (ਅਟੱਲ ਆਤਮਕ ਜੀਵਨ ਦਾਤਾ) ਅੰਮ੍ਰਿਤ ਨਿਕਲੇਗਾ ।੧।
Let devotional faith be the distilling fire, and your love the ceramic cup. Thus the sweet nectar of life is distilled. ||1||
 
ਬਾਬਾ ਮਨੁ ਮਤਵਾਰੋ ਨਾਮ ਰਸੁ ਪੀਵੈ ਸਹਜ ਰੰਗ ਰਚਿ ਰਹਿਆ ॥
ਜੇ ਜੋਗੀ! (ਤੁਸੀਂ ਸੁਰਤਿ ਨੂੰ ਟਿਕਾਣ ਲਈ ਸ਼ਰਾਬ ਪੀਂਦੇ ਹੋ, ਇਹ ਨਸ਼ਾ ਉਤਰ ਜਾਂਦਾ ਹੈ; ਤੇ ਸੁਰਤਿ ਮੁੜ ਉੱਖੜ ਜਾਂਦੀ ਹੈ) ਅਸਲ ਮਸਤਾਨਾ ਉਹ ਮਨ ਹੈ ਜੋ ਪਰਮਾਤਮਾ ਦੇ ਸਿਮਰਨ ਦਾ ਰਸ ਪੀਂਦਾ ਹੈ (ਸਿਮਰਨ ਦਾ ਆਨੰਦ ਮਾਣਦਾ ਹੈ) ਜੋ (ਸਿਮਰਨ ਦੀ ਬਰਕਤਿ ਨਾਲ) ਅਡੋਲਤਾ ਦੇ ਹੁਲਾਰਿਆਂ ਵਿਚ ਟਿਕਿਆ ਰਹਿੰਦਾ ਹੈ,
O Baba, the mind is intoxicated with the Naam, drinking in its Nectar. It remains absorbed in the Lord's Love.
 
ਅਹਿਨਿਸਿ ਬਨੀ ਪ੍ਰੇਮ ਲਿਵ ਲਾਗੀ ਸਬਦੁ ਅਨਾਹਦ ਗਹਿਆ ॥੧॥ ਰਹਾਉ ॥
ਜਿਸ ਨੂੰ ਪ੍ਰਭੂ-ਚਰਨਾਂ ਦੇ ਪ੍ਰੇਮ ਦੀ ਇਤਨੀ ਲਿਵ ਲਗਦੀ ਹੈ ਕਿ ਦਿਨ ਰਾਤ ਬਣੀ ਰਹਿੰਦੀ ਹੈ, ਜੋ ਆਪਣੇ ਗੁਰੂ ਦੇ ਸ਼ਬਦ ਨੂੰ ਸਦਾ ਇਕ-ਰਸ ਆਪਣੇ ਅੰਦਰ ਟਿਕਾਈ ਰੱਖਦਾ ਹੈ ।੧।ਰਹਾਉ।
Night and day, remaining attached to the Love of the Lord, the celestial music of the Shabad resounds. ||1||Pause||
 
ਪੂਰਾ ਸਾਚੁ ਪਿਆਲਾ ਸਹਜੇ ਤਿਸਹਿ ਪੀਆਏ ਜਾ ਕਉ ਨਦਰਿ ਕਰੇ ॥
(ਹੇ ਜੋਗੀ!) ਇਹ ਹੈ ਉਹ ਪਿਆਲਾ ਜਿਸ ਦੀ ਮਸਤੀ ਸਦਾ ਟਿਕੀ ਰਹਿੰਦੀ ਹੈ, ਸਭ ਗੁਣਾਂ ਦਾ ਮਾਲਕ ਪ੍ਰਭੂ ਅਡੋਲਤਾ ਵਿਚ ਰੱਖ ਕੇ ਉਸ ਮਨੁੱਖ ਨੂੰ (ਇਹ ਪਿਆਲਾ) ਪਿਲਾਂਦਾ ਹੈ ਜਿਸ ਉਤੇ ਆਪ ਮੇਹਰ ਦੀ ਨਜ਼ਰ ਕਰਦਾ ਹੈ ।
The Perfect Lord naturally gives the cup of Truth, to the one upon whom He casts His Glance of Grace.
 
ਅੰਮ੍ਰਿਤ ਕਾ ਵਾਪਾਰੀ ਹੋਵੈ ਕਿਆ ਮਦਿ ਛੂਛੈ ਭਾਉ ਧਰੇ ॥੨॥
ਜੇਹੜਾ ਮਨੁੱਖ ਅਟੱਲ ਆਤਮਕ ਜੀਵਨ ਦੇਣ ਵਾਲੇ ਇਸ ਰਸ ਦਾ ਵਪਾਰੀ ਬਣ ਜਾਏ ਉਹ (ਤੁਹਾਡੇ ਵਾਲੇ ਇਸ) ਹੋਛੇ ਸ਼ਰਾਬ ਨਾਲ ਪਿਆਰ ਨਹੀਂ ਕਰਦਾ ।੨।
One who trades in this Nectar - how could he ever love the wine of the world? ||2||
 
ਗੁਰ ਕੀ ਸਾਖੀ ਅੰਮ੍ਰਿਤ ਬਾਣੀ ਪੀਵਤ ਹੀ ਪਰਵਾਣੁ ਭਇਆ ॥
ਜਿਸ ਮਨੁੱਖ ਨੇ ਅਟੱਲ ਆਤਮਕ ਜੀਵਨ ਦੇਣ ਵਾਲੀ ਗੁਰੂ ਦੀ ਸਿੱਖਿਆ-ਭਰੀ ਬਾਣੀ ਦਾ ਰਸ ਪੀਤਾ ਹੈ, ਉਹ ਪੀਂਦਿਆਂ ਹੀ ਪ੍ਰਭੂ ਦੀਆਂ ਨਜ਼ਰਾਂ ਵਿਚ ਕਬੂਲ ਹੋ ਜਾਂਦਾ ਹੈ,
The Teachings of the Guru, the Ambrosial Bani - drinking them in, one becomes acceptable and renowned.
 
ਦਰ ਦਰਸਨ ਕਾ ਪ੍ਰੀਤਮੁ ਹੋਵੈ ਮੁਕਤਿ ਬੈਕੁੰਠੈ ਕਰੈ ਕਿਆ ॥੩॥
ਉਹ ਪਰਮਾਤਮਾ ਦੇ ਦਰ ਦੇ ਦੀਦਾਰ ਦਾ ਪ੍ਰੇਮੀ ਬਣ ਜਾਂਦਾ ਹੈ, ਉਸ ਨੂੰ ਨਾਹ ਮੁਕਤੀ ਦੀ ਲੋੜ ਰਹਿੰਦੀ ਹੈ ਨਾਹ ਬੈਕੰੁਠ ਦੀ ।੩।
Unto the one who loves the Lord's Court, and the Blessed Vision of His Darshan, of what use is liberation or paradise? ||3||
 
ਸਿਫਤੀ ਰਤਾ ਸਦ ਬੈਰਾਗੀ ਜੂਐ ਜਨਮੁ ਨ ਹਾਰੈ ॥
ਜੋ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਰੰਗਿਆ ਗਿਆ ਹੈ ਉਹ ਸਦਾ (ਮਾਇਆ ਦੇ ਮੋਹ ਤੋਂ) ਵਿਰਕਤ ਰਹਿੰਦਾ ਹੈ, ਉਹ ਆਤਮਕ ਮਨੁੱਖਾ ਜੀਵਨ ਜੂਏ ਵਿਚ (ਭਾਵ, ਅਜਾਈਂ) ਨਹੀਂ ਗਵਾਂਦਾ,
Imbued with the Lord's Praises, one is forever a Bairaagee, a renunciate, and one's life is not lost in the gamble.
 
ਕਹੁ ਨਾਨਕ ਸੁਣਿ ਭਰਥਰਿ ਜੋਗੀ ਖੀਵਾ ਅੰਮ੍ਰਿਤ ਧਾਰੈ ॥੪॥੪॥੩੮॥
ਹੇ ਨਾਨਕ! (ਆਖ—) ਹੇ ਭਰਥਰੀ ਜੋਗੀ! ਉਹ ਤਾਂ ਅਟੱਲ ਆਤਮਕ ਜੀਵਨ ਦਾਤੇ ਆਨੰਦ ਵਿਚ ਮਸਤ ਰਹਿੰੰਦਾ ਹੈ ।੪।੪।੩੮।
Says Nanak, listen, O Bharthari Yogi: drink in the intoxicating nectar of the Lord. ||4||4||38||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by