ਆਸਾ ਮਹਲਾ ੧ ॥
Aasaa, First Mehl:
ਖੁਰਾਸਾਨ ਖਸਮਾਨਾ ਕੀਆ ਹਿੰਦੁਸਤਾਨੁ ਡਰਾਇਆ ॥
ਖੁਰਾਸਾਨ ਦੀ ਸਪੁਰਦਗੀ (ਕਿਸੇ ਹੋਰ ਨੂੰ) ਕਰ ਕੇ (ਬਾਬਰ ਮੁਗ਼ਲ ਨੇ ਹਮਲਾ ਕਰ ਕੇ) ਹਿੰਦੁਸਤਾਨ ਨੂੰ ਆ ਸਹਮ ਪਾਇਆ ।
Having attacked Khuraasaan, Baabar terrified Hindustan.
ਆਪੈ ਦੋਸੁ ਨ ਦੇਈ ਕਰਤਾ ਜਮੁ ਕਰਿ ਮੁਗਲੁ ਚੜਾਇਆ ॥
ਕਰਤਾਰ ਆਪਣੇ ਉਤੇ ਇਤਰਾਜ਼ ਨਹੀਂ ਆਉਣ ਦੇਂਦਾ । (ਸੋ, ਫ਼ਰਜ਼ ਭੁਲਾ ਕੇ ਵਿਕਾਰਾਂ ਵਿਚ ਮਸਤ ਪਏ ਪਠਾਣ ਹਾਕਮਾਂ ਨੂੰ ਦੰਡ ਦੇਣ ਲਈ ਕਰਤਾਰ ਨੇ) ਮੁਗ਼ਲ-ਬਾਬਰ ਨੂੰ ਜਮਰਾਜ ਬਣਾ ਕੇ (ਹਿੰਦੁਸਤਾਨ ਤੇ) ਚਾੜ੍ਹ ਦਿੱਤਾ ।
The Creator Himself does not take the blame, but has sent the Mugal as the messenger of death.
ਏਤੀ ਮਾਰ ਪਈ ਕਰਲਾਣੇ ਤੈਂ ਕੀ ਦਰਦੁ ਨ ਆਇਆ ॥੧॥
(ਪਰ, ਹੇ ਕਰਤਾਰ! ਬਦ-ਮਸਤ ਪਠਾਣ ਹਾਕਮਾਂ ਦੇ ਨਾਲ ਗਰੀਬ ਨਿਹੱਥੇ ਲੋਕ ਭੀ ਪੀਸੇ ਗਏ) ਇਤਨੀ ਮਾਰ ਪਈ ਕਿ ਉਹ (ਹਾਇ ਹਾਇ) ਪੁਕਾਰ ਉਠੇ । ਕੀ (ਇਹ ਸਭ ਕੁਝ ਵੇਖ ਕੇ) ਤੈਨੂੰ ਉਹਨਾਂ ਉਤੇ ਤਰਸ ਨਹੀਂ ਆਇਆ? ।੧।
There was so much slaughter that the people screamed. Didn't You feel compassion, Lord? ||1||
ਕਰਤਾ ਤੂੰ ਸਭਨਾ ਕਾ ਸੋਈ ॥
ਹੇ ਕਰਤਾਰ! ਤੂੰ ਸਭਨਾਂ ਹੀ ਜੀਵਾਂ ਦੀ ਸਾਰ ਰੱਖਣ ਵਾਲਾ ਹੈਂ ।
O Creator Lord, You are the Master of all.
ਜੇ ਸਕਤਾ ਸਕਤੇ ਕਉ ਮਾਰੇ ਤਾ ਮਨਿ ਰੋਸੁ ਨ ਹੋਈ ॥੧॥ ਰਹਾਉ ॥
ਜੇ ਕੋਈ ਜ਼ੋਰਾਵਰ ਜ਼ੋਰਾਵਰ ਨੂੰ ਮਾਰ ਕੁਟਾਈ ਕਰੇ ਤਾਂ (ਵੇਖਣ ਵਾਲਿਆਂ ਦੇ) ਮਨ ਵਿਚ ਗੁੱਸਾ-ਗਿਲਾ ਨਹੀਂ ਹੰੁਦਾ (ਕਿਉਂਕਿ ਦੋਵੇਂ ਧਿਰਾਂ ਇਕ ਦੂਜੇ ਨੂੰ ਕਰਾਰੇ ਹੱਥ ਵਿਖਾ ਲੈਂਦੇ ਹਨ) ।੧।ਰਹਾਉ।
If some powerful man strikes out against another man, then no one feels any grief in their mind. ||1||Pause||
ਸਕਤਾ ਸੀਹੁ ਮਾਰੇ ਪੈ ਵਗੈ ਖਸਮੈ ਸਾ ਪੁਰਸਾਈ ॥
ਪਰ ਜੇ ਕੋਈ ਸ਼ੇਰ (ਵਰਗਾ) ਜ਼ੋਰਾਵਰ ਗਾਈਆਂ ਦੇ ਵੱਗ (ਵਰਗੇ ਕਮਜ਼ੋਰ ਨਿਹੱਥਿਆਂ) ਉਤੇ ਹੱਲਾ ਕਰ ਕੇ ਮਾਰਨ ਨੂੰ ਆ ਪਏ, ਤਾਂ ਇਸ ਦੀ ਪੁੱਛ (ਵੱਗ ਦੇ) ਖਸਮ ਨੂੰ ਹੀ ਹੰੁਦੀ ਹੈ (ਤਾਹੀਏਂ, ਹੇ ਕਰਤਾਰ! ਮੈਂ ਤੇਰੇ ਅੱਗੇ ਪੁਕਾਰ ਕਰਦਾ ਹਾਂ) ।
But if a powerful tiger attacks a flock of sheep and kills them, then its master must answer for it.
ਰਤਨ ਵਿਗਾੜਿ ਵਿਗੋਏ ਕੁਤੀਂ ਮੁਇਆ ਸਾਰ ਨ ਕਾਈ ॥
ਮਨੁੱਖ ਨੂੰ ਪਾੜ ਖਾਣ ਵਾਲੇ ਇਹਨਾਂ ਮਨੁੱਖ-ਰੂਪ ਮੁਗ਼ਲ) ਕੁੱਤਿਆਂ ਨੇ (ਤੇਰੇ ਬਣਾਏ) ਸੋਹਣੇ ਬੰਦਿਆਂ ਨੂੰ ਮਾਰ ਮਾਰ ਕੇ ਮਿੱਟੀ ਵਿਚ ਰੋਲ ਦਿੱਤਾ ਹੈ, ਮਰੇ ਪਿਆਂ ਦੀ ਕੋਈ ਸਾਰ ਹੀ ਨਹੀਂ ਲੈਂਦਾ ।
This priceless country has been laid waste and defiled by dogs, and no one pays any attention to the dead.
ਆਪੇ ਜੋੜਿ ਵਿਛੋੜੇ ਆਪੇ ਵੇਖੁ ਤੇਰੀ ਵਡਿਆਈ ॥੨॥
(ਹੇ ਕਰਤਾਰ! ਤੇਰੀ ਰਜ਼ਾ ਤੂੰ ਹੀ ਜਾਣੇਂ) ਤੂੰ ਆਪ ਹੀ (ਸੰਬੰਧ) ਜੋੜ ਕੇ ਆਪ ਹੀ ਇਹਨਾਂ ਨੂੰ ਮੌਤ ਦੇ ਘਾਟ ਉਤਾਰ ਕੇ ਆਪੋ ਵਿਚੋਂ) ਵਿਛੋੜ ਦਿੱਤਾ ਹੈ । ਵੇਖ! ਹੇ ਕਰਤਾਰ! ਇਹ ਤੇਰੀ ਤਾਕਤ ਦਾ ਕਰਿਸ਼ਮਾ ਹੈ ।੨।
You Yourself unite, and You Yourself separate; I gaze upon Your Glorious Greatness. ||2||
ਜੇ ਕੋ ਨਾਉ ਧਰਾਏ ਵਡਾ ਸਾਦ ਕਰੇ ਮਨਿ ਭਾਣੇ ॥
(ਧਨ ਪਦਾਰਥ ਹਕੂਮਤ ਆਦਿਕ ਦੇ ਨਸ਼ੇ ਵਿਚ ਮਨੁੱਖ ਆਪਣੀ ਹਸਤੀ ਨੂੰ ਭੁੱਲ ਜਾਂਦਾ ਹੈ ਤੇ ਬੜੀ ਆਕੜ ਵਿਖਾ ਵਿਖਾ ਕੇ ਹੋਰਨਾਂ ਨੂੰ ਦੁੱਖ ਦੇਂਦਾ ਹੈ, ਪਰ ਇਹ ਨਹੀਂ ਸਮਝਦਾ ਕਿ) ਜੇ ਕੋਈ ਮਨੁੱਖ ਆਪਣੇ ਆਪ ਨੂੰ ਵੱਡਾ ਅਖਵਾ ਲਏ, ਤੇ ਮਨ-ਮੰਨੀਆਂ ਰੰਗ-ਰਲੀਆਂ ਮਾਣ ਲਏ,
One may give himself a great name, and revel in the pleasures of the mind,
ਖਸਮੈ ਨਦਰੀ ਕੀੜਾ ਆਵੈ ਜੇਤੇ ਚੁਗੈ ਦਾਣੇ ॥
ਭੀ ਉਹ ਖਸਮ-ਪ੍ਰਭੂ ਦੀਆਂ ਨਜ਼ਰਾਂ ਵਿਚ ਇਕ ਕੀੜਾ ਹੀ ਦਿੱਸਦਾ ਹੈ ਜੋ (ਧਰਤੀ ਤੋਂ) ਦਾਣੇ ਚੁਗ ਚੁਗ ਕੇ ਨਿਰਬਾਹ ਕਰਦਾ ਹੈ (ਹਉਮੈ ਦੀ ਬਦ-ਮਸਤੀ ਵਿਚ ਉਹ ਮਨੁੱਖ ਜ਼ਿੰਦਗੀ ਅਜਾਈਂ ਹੀ ਗਵਾ ਜਾਂਦਾ ਹੈ) ।
but in the Eyes of the Lord and Master, he is just a worm, for all the corn that he eats.
ਮਰਿ ਮਰਿ ਜੀਵੈ ਤਾ ਕਿਛੁ ਪਾਏ ਨਾਨਕ ਨਾਮੁ ਵਖਾਣੇ ॥੩॥੫॥੩੯॥
ਹੇ ਨਾਨਕ! ਜੇਹੜਾ ਮਨੁੱਖ ਵਿਕਾਰਾਂ ਵਲੋਂ ਆਪਾ ਮਾਰ ਕੇ (ਆਤਮਕ ਜੀਵਨ) ਜੀਊਂਦਾ ਹੈ, ਤੇ ਪ੍ਰਭੂ ਦਾ ਨਾਮ ਸਿਮਰਦਾ ਹੈ ਉਹੀ ਇਥੋਂ ਕੁਝ ਖੱਟਦਾ ਹੈ ।੩।੫।੩੯।
Only one who dies to his ego while yet alive, obtains the blessings, O Nanak, by chanting the Lord's Name. ||3||5||39||