ਰਾਗੁ ਆਸਾ ਘਰੁ ੨ ਮਹਲਾ ੩
Raag Aasaa, Second House, Third Mehl:
 
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
 
ਹਰਿ ਦਰਸਨੁ ਪਾਵੈ ਵਡਭਾਗਿ ॥
ਪਰਮਾਤਮਾ ਵਿਚ ਲਗਨ ਜੋੜ ਕੇ ਮਨੁੱਖ ਵੱਡੀ ਕਿਸਮਤਿ ਨਾਲ ਪਰਮਾਤਮਾ ਦਾ (ਮਿਲਾਪ ਕਰਾਣ ਵਾਲਾ ਗੁਰ-) ਸ਼ਾਸਤ੍ਰ ਪ੍ਰਾਪਤ ਕਰਦਾ ਹੈ
The Blessed Vision of the Lord's Darshan is obtained by great good fortune.
 
ਗੁਰ ਕੈ ਸਬਦਿ ਸਚੈ ਬੈਰਾਗਿ ॥
ਗੁਰੂ ਦੇ ਸ਼ਬਦ ਵਿਚ (ਜੁੜ ਕੇ) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲਗਨ ਜੋੜ ਕੇ
Through the Word of the Guru's Shabad, true detachment is obtained.
 
ਖਟੁ ਦਰਸਨੁ ਵਰਤੈ ਵਰਤਾਰਾ ॥
(ਜਗਤ ਵਿਚ ਵੇਦਾਂਤ ਆਦਿਕ) ਛੇ ਸ਼ਾਸਤ੍ਰਾਂ (ਦੀ ਵਿਕਾਰ) ਦਾ ਰਿਵਾਜ ਚੱਲ ਰਿਹਾ ਹੈ
The six systems of philosophy are pervasive,
 
ਗੁਰ ਕਾ ਦਰਸਨੁ ਅਗਮ ਅਪਾਰਾ ॥੧॥
ਪਰ ਗੁਰੂ ਦਾ (ਦਿੱਤਾ ਹੋਇਆ) ਸ਼ਾਸਤ੍ਰ (ਇਹਨਾਂ ਛੇ ਸ਼ਾਸਤ੍ਰਾਂ ਦੀ) ਪਹੁੰਚ ਤੋਂ ਪਰੇ ਹੈ (ਇਹ ਛੇ ਸ਼ਾਸਤ੍ਰ ਗੁਰੂ ਦੇ ਸ਼ਾਸਤ੍ਰ ਦਾ) ਅੰਤ ਨਹੀਂ ਪਾ ਸਕਦੇ ।
but the Guru's system is profound and unequalled. ||1||
 
ਗੁਰ ਕੈ ਦਰਸਨਿ ਮੁਕਤਿ ਗਤਿ ਹੋਇ ॥
ਗੁਰੂ ਦੇ (ਦਿੱਤੇ ਹੋਏ) ਸ਼ਾਸਤ੍ਰ ਦੀ ਰਾਹੀਂ ਵਿਕਾਰਾਂ ਤੋਂ ਖ਼ਲਾਸੀ ਹੋ ਜਾਂਦੀ ਹੈ,
The Guru's system is the way to liberation.
 
ਸਾਚਾ ਆਪਿ ਵਸੈ ਮਨਿ ਸੋਇ ॥੧॥ ਰਹਾਉ ॥
ਉਹ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਆਪ ਮਨ ਵਿਚ ਆ ਵੱਸਦਾ ਹੈ ।੧।ਰਹਾਉ।
The True Lord Himself comes to dwell in the mind. ||1||Pause||
 
ਗੁਰ ਦਰਸਨਿ ਉਧਰੈ ਸੰਸਾਰਾ ॥
(ਪ੍ਰੇਮ ਜੋੜਨ ਵਾਲਾ) ਜਗਤ ਗੁਰੂ ਦੇ ਸ਼ਾਸਤ੍ਰ ਦੀ ਬਰਕਤਿ ਨਾਲ (ਵਿਕਾਰਾਂ ਤੋਂ) ਬਚ ਜਾਂਦਾ ਹੈ ।
Through the Guru's system, the world is saved,
 
ਜੇ ਕੋ ਲਾਏ ਭਾਉ ਪਿਆਰਾ ॥
ਜੇ ਕੋਈ ਮਨੁੱਖ (ਗੁਰੂ ਦੇ ਸ਼ਾਸਤ੍ਰ ਵਿਚ) ਪ੍ਰੇਮ-ਪਿਆਰ ਜੋੜੇ ਤਾਂ
if it is embraced with love and affection.
 
ਭਾਉ ਪਿਆਰਾ ਲਾਏ ਵਿਰਲਾ ਕੋਇ ॥
ਪਰ ਕੋਈ ਵਿਰਲਾ ਮਨੁੱਖ ਹੀ (ਗੁਰੂ ਦੇ ਸ਼ਾਸਤ੍ਰ ਵਿਚ) ਪ੍ਰੇਮ-ਪਿਆਰ ਪੈਦਾ ਕਰਦਾ ਹੈ
How rare is that person who truly loves the Guru's Way.
 
ਗੁਰ ਕੈ ਦਰਸਨਿ ਸਦਾ ਸੁਖੁ ਹੋਇ ॥੨॥
(ਹੇ ਭਾਈ!) ਗੁਰੂ ਦੇ ਸ਼ਾਸਤ੍ਰ ਵਿਚ (ਚਿੱਤ ਜੋੜਿਆਂ) ਸਦਾ ਆਤਮਕ ਆਨੰਦ ਮਿਲਦਾ ਹੈ ।੨।
Through the Guru's system, everlasting peace is obtained. ||2||
 
ਗੁਰ ਕੈ ਦਰਸਨਿ ਮੋਖ ਦੁਆਰੁ ॥
ਗੁਰੂ ਦੇ ਸ਼ਾਸਤ੍ਰ ਵਿਚ (ਸੁਰਤਿ ਟਿਕਾਇਆਂ) ਵਿਕਾਰਾਂ ਤੋਂ ਖ਼ਲਾਸੀ ਪਾਣ ਵਾਲਾ ਰਾਹ ਲੱਭ ਪੈਂਦਾ ਹੈ ।
Through the Guru's system, the Door of Salvation is obtained.
 
ਸਤਿਗੁਰੁ ਸੇਵੈ ਪਰਵਾਰ ਸਾਧਾਰੁ ॥
ਜੇਹੜਾ ਮਨੁੱਖ ਸਤਿਗੁਰੂ ਦੀ ਸਰਨ ਪੈਂਦਾ ਹੈ ਉਹ ਆਪਣੇ ਪਰਵਾਰ ਵਾਸਤੇ ਭੀ (ਵਿਕਾਰਾਂ ਤੋਂ ਬਚਣ ਲਈ) ਸਹਾਰਾ ਬਣ ਜਾਂਦਾ ਹੈ ।
Serving the True Guru, one's family is saved.
 
ਨਿਗੁਰੇ ਕਉ ਗਤਿ ਕਾਈ ਨਾਹੀ ॥
ਜੇਹੜਾ ਮਨੁੱਖ ਗੁਰੂ ਦੀ ਸਰਨ ਨਹੀਂ ਪੈਂਦਾ, ਉਸ ਨੂੰ ਕੋਈ ਉੱਚੀ ਆਤਮਕ ਅਵਸਥਾ ਪ੍ਰਾਪਤ ਨਹੀਂ ਹੰੁਦੀ ।
There is no salvation for those who have no Guru.
 
ਅਵਗਣਿ ਮੁਠੇ ਚੋਟਾ ਖਾਹੀ ॥੩॥
(ਹੇ ਭਾਈ!) ਜਿਹੜੇ ਮਨੁੱਖ ਪਾਪ (-ਕਰਮ) ਵਿਚ (ਫਸ ਕੇ ਆਤਮਕ ਜੀਵਨ ਵਲੋਂ) ਲੁੱਟੇ ਜਾ ਰਹੇ ਹਨ, ਉਹ (ਜੀਵਨ-ਸਫ਼ਰ ਵਿਚ) (ਵਿਕਾਰਾਂ ਦੀਆਂ) ਸੱਟਾਂ ਖਾਂਦੇ ਹਨ ।੩।
Beguiled by worthless sins, they are struck down. ||3||
 
ਗੁਰ ਕੈ ਸਬਦਿ ਸੁਖੁ ਸਾਂਤਿ ਸਰੀਰ ॥
(ਹੇ ਭਾਈ!) ਗੁਰੂ ਦੇ ਸ਼ਬਦ ਵਿਚ ਜੁੜਿਆਂ (ਮਨੁੱਖ ਦੇ) ਸਰੀਰ ਨੂੰ ਸੁਖ ਮਿਲਦਾ ਹੈ ਸ਼ਾਂਤੀ ਮਿਲਦੀ ਹੈ,
Through the Word of the Guru's Shabad, the body finds peace and tranquility.
 
ਗੁਰਮੁਖਿ ਤਾ ਕਉ ਲਗੈ ਨ ਪੀਰ ॥
ਗੁਰੂ ਦੀ ਸਰਨ ਪੈਣ ਕਰਕੇ ਉਸ ਨੂੰ ਕੋਈ ਦੁੱਖ ਪੋਹ ਨਹੀਂ ਸਕਦਾ ।
The Gurmukh is not afflicted by pain.
 
ਜਮਕਾਲੁ ਤਿਸੁ ਨੇੜਿ ਨ ਆਵੈ ॥
ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਆਤਮਕ ਮੌਤ ਉਸ ਦੇ ਨੇੜੇ ਨਹੀਂ ਢੁੱਕ ਸਕਦੀ ।
The Messenger of Death does not come near him.
 
ਨਾਨਕ ਗੁਰਮੁਖਿ ਸਾਚਿ ਸਮਾਵੈ ॥੪॥੧॥੪੦॥
ਹੇ ਨਾਨਕ! ਉਹ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਹੋਇਆ ਰਹਿੰਦਾ ਹੈ ।੪।੧।੪੦।
O Nanak, the Gurmukh is absorbed in the True Lord. ||4||1||40||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by