ਆਸਾ ਮਹਲਾ ੩ ॥
Aasaa, Third Mehl:
 
ਮੇਰਾ ਪ੍ਰਭੁ ਸਾਚਾ ਗਹਿਰ ਗੰਭੀਰ ॥
(ਹੇ ਭਾਈ!) ਪਿਆਰਾ ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਡੂੰਘਾ ਹੈ ਤੇ ਵੱਡੇ ਜਿਗਰੇ ਵਾਲਾ ਹੈ ।
My God is True, deep and profound.
 
ਸੇਵਤ ਹੀ ਸੁਖੁ ਸਾਂਤਿ ਸਰੀਰ ॥
ਉਸ ਦਾ ਸਿਮਰਨ ਕੀਤਿਆਂ ਸਰੀਰ ਨੂੰ ਸੁਖ ਮਿਲਦਾ ਹੈ, ਸ਼ਾਂਤੀ ਮਿਲਦੀ ਹੈ ।
Serving Him, the body acquires peace and tranquility.
 
ਸਬਦਿ ਤਰੇ ਜਨ ਸਹਜਿ ਸੁਭਾਇ ॥
(ਜੇਹੜੇ ਮਨੁੱਖ) ਗੁਰੂ ਦੀ ਰਾਹੀਂ (ਸਿਮਰਨ ਕਰਦੇ ਹਨ ਉਹ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੇ ਹਨ ਉਹ ਆਤਮਕ ਅਡੋਲਤਾ ਵਿਚ ਟਿਕੇ ਰਹਿੰਦੇ ਹਨ ਉਹ ਪ੍ਰਭੂ-ਪ੍ਰੇਮ ਵਿਚ ਜੁੜੇ ਰਹਿੰਦੇ ਹਨ
Through the Word of the Shabad, His humble servants easily swim across.
 
ਤਿਨ ਕੈ ਹਮ ਸਦ ਲਾਗਹ ਪਾਇ ॥੧॥
ਅਸੀ (ਮੈਂ) ਸਦਾ ਉਹਨਾਂ ਦੀ ਚਰਨੀਂ ਲੱਗਦੇ (ਲੱਗਦਾ) ਹਾਂ ।੧।
I fall at their feet forever and ever. ||1||
 
ਜੋ ਮਨਿ ਰਾਤੇ ਹਰਿ ਰੰਗੁ ਲਾਇ ॥
(ਹੇ ਭਾਈ!) ਜੇਹੜੇ ਮਨੁੱਖ ਪਰਮਾਤਮਾ ਦਾ ਪ੍ਰੇਮ-ਰੰਗ ਵਰਤ ਵਰਤ ਕੇ ਆਪਣੇ ਮਨ ਵਿਚ (ਪ੍ਰੇਮ-ਰੰਗ ਨਾਲ) ਰੰਗੇ ਜਾਂਦੇ ਹਨ,
Those being whose minds are imbued and drenched with the Lord's Love
 
ਤਿਨ ਕਾ ਜਨਮ ਮਰਣ ਦੁਖੁ ਲਾਥਾ ਤੇ ਹਰਿ ਦਰਗਹ ਮਿਲੇ ਸੁਭਾਇ ॥੧॥ ਰਹਾਉ ॥
ਉਹਨਾਂ ਮਨੁੱਖਾਂ ਦਾ ਜਨਮ ਮਰਨ ਦੇ ਗੇੜ ਦਾ ਦੁੱਖ ਦੂਰ ਹੋ ਜਾਂਦਾ ਹੈ, ਪ੍ਰੇਮ ਦੀ ਬਰਕਤਿ ਨਾਲ ਉਹ ਮਨੁੱਖ ਪਰਮਾਤਮਾ ਦੀ ਹਜ਼ੂਰੀ ਵਿਚ ਟਿਕੇ ਰਹਿੰਦੇ ਹਨ ।੧।ਰਹਾਉ।
- their pains of birth and death are taken away. They are automatically ushered into the Court of the Lord. ||1||Pause||
 
ਸਬਦੁ ਚਾਖੈ ਸਾਚਾ ਸਾਦੁ ਪਾਏ ॥
(ਹੇ ਭਾਈ!) ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦਾ ਰਸ ਚੱਖਦਾ ਹੈ, ਉਹ ਸਦਾ ਕਾਇਮ ਰਹਿਣ ਵਾਲਾ (ਆਤਮਕ) ਆਨੰਦ ਮਾਣਦਾ ਹੈ
One who has tasted the Shabad, obtains the true flavor.
 
ਹਰਿ ਕਾ ਨਾਮੁ ਮੰਨਿ ਵਸਾਏ ॥
(ਕਿਉਂਕਿ) ਉਹ ਪਰਮਾਤਮਾ ਦੇ ਨਾਮ ਨੂੰ (ਸਦਾ ਆਪਣੇ) ਮਨ ਵਿਚ ਵਸਾਈ ਰੱਖਦਾ ਹੈ
The Name of the Lord abides within his mind.
 
ਹਰਿ ਪ੍ਰਭੁ ਸਦਾ ਰਹਿਆ ਭਰਪੂਰਿ ॥
(ਉਸ ਨੂੰ ਫਿਰ ਪ੍ਰਤੱਖ ਇਉਂ ਦਿੱਸਦਾ ਹੈ ਕਿ) ਪਰਮਾਤਮਾ ਸਦਾ ਹਰ ਥਾਂ ਵਿਆਪ ਰਿਹਾ ਹੈ,
The Lord God is Eternal and All-pervading.
 
ਆਪੇ ਨੇੜੈ ਆਪੇ ਦੂਰਿ ॥੨॥
ਉਹ ਆਪ ਹੀ (ਹਰੇਕ ਜੀਵ ਦੇ) ਅੰਗ-ਸੰਗ ਹੈ ਤੇ ਆਪ ਹੀ ਦੂਰ (ਅਪਹੰੁਚ) ਭੀ ਹੈ ।੨।
He Himself is near, and He Himself is far away. ||2||
 
ਆਖਣਿ ਆਖੈ ਬਕੈ ਸਭੁ ਕੋਇ ॥
(ਹੇ ਭਾਈ!) ਰਿਵਾਜੀ ਤੌਰ ਤੇ ਹਰੇਕ ਮਨੁੱਖ ਆਖਦਾ ਹੈ, ਸੁਣਾਂਦਾ ਹੈ ਕਿ (ਪਰਮਾਤਮਾ) ਹਰੇਕ ਦੇ ਨੇੜੇ ਵੱਸਦਾ ਹੈ,
Everyone talks and speaks through speech;
 
ਆਪੇ ਬਖਸਿ ਮਿਲਾਏ ਸੋਇ ॥
ਪਰ ਜਿਸ ਕਿਸੇ ਨੂੰ ਉਹ ਆਪਣੇ ਚਰਨਾਂ ਵਿਚ ਮਿਲਾਂਦਾ ਹੈ, ਉਹ ਆਪ ਹੀ ਮੇਹਰ ਕਰ ਕੇ ਮਿਲਾਂਦਾ ਹੈ ।
the Lord Himself forgives, and unites us with Himself.
 
ਕਹਣੈ ਕਥਨਿ ਨ ਪਾਇਆ ਜਾਇ ॥
ਜ਼ਬਾਨੀ ਆਖਣ ਨਾਲ ਗੱਲਾਂ ਕਰਨ ਨਾਲ ਪਰਮਾਤਮਾ ਮਿਲਦਾ ਨਹੀਂ
By merely speaking and talking, He is not obtained.
 
ਗੁਰ ਪਰਸਾਦਿ ਵਸੈ ਮਨਿ ਆਇ ॥੩॥
ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ ।੩।
By Guru's Grace, He comes to abide in the mind. ||3||
 
ਗੁਰਮੁਖਿ ਵਿਚਹੁ ਆਪੁ ਗਵਾਇ ॥
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲੈਂਦਾ ਹੈ,
The Gurmukh eradicates his self-conceit from within.
 
ਹਰਿ ਰੰਗਿ ਰਾਤੇ ਮੋਹੁ ਚੁਕਾਇ ॥
ਤੇ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗੀਜ ਕੇ (ਆਪਣੇ ਅੰਦਰੋਂ ਮਾਇਆ ਦਾ) ਮੋਹ ਮੁਕਾਂਦਾ ਹੈ ।
He is imbued with the Lord's Love, having discarded worldly attachment.
 
ਅਤਿ ਨਿਰਮਲੁ ਗੁਰ ਸਬਦ ਵੀਚਾਰ ॥
ਗੁਰੂ ਦੇ ਸ਼ਬਦ ਦੀ ਵਿਚਾਰ ਮਨੁੱਖ ਨੂੰ ਬਹੁਤ ਪਵਿਤ੍ਰ ਜੀਵਨ ਵਾਲਾ ਬਣਾ ਦੇਂਦੀ ਹੈ,
He contemplates the utterly Immaculate Word of the Guru's Shabad.
 
ਨਾਨਕ ਨਾਮਿ ਸਵਾਰਣਹਾਰ ॥੪॥੪॥੪੩॥
ਹੇ ਨਾਨਕ! ਪ੍ਰਭੂ-ਨਾਮ ਵਿਚ ਜੁੜ ਕੇ ਮਨੁੱਖ ਹੋਰਨਾਂ ਦਾ ਜੀਵਨ ਸੰਵਾਰਨ ਜੋਗਾ ਭੀ ਹੋ ਜਾਂਦਾ ਹੈ ।੪।੪।੪੩।
O Nanak, the Naam, the Name of the Lord, is our Salvation. ||4||4||43||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by