ਆਸਾ ਮਹਲਾ ੩ ॥
Aasaa, Third Mehl:
 
ਦੂਜੈ ਭਾਇ ਲਗੇ ਦੁਖੁ ਪਾਇਆ ॥
(ਜੇਹੜੇ ਮਨੁੱਖ ਪਰਮਾਤਮਾ ਨੂੰ ਛੱਡ ਕੇ) ਕਿਸੇ ਹੋਰ ਦੇ ਪਿਆਰ ਵਿਚ ਮੱਤੇ ਰਹਿੰਦੇ ਹਨ ਉਹਨਾਂ ਨੇ ਦੁੱਖ ਹੀ ਦੁੱਖ ਸਹੇੜਿਆ,
Attached to the love of duality, one only incurs pain.
 
ਬਿਨੁ ਸਬਦੈ ਬਿਰਥਾ ਜਨਮੁ ਗਵਾਇਆ ॥
ਗੁਰੂ ਦੇ ਸ਼ਬਦ ਤੋਂ ਵਾਂਜੇ ਰਹਿ ਕੇ ਉਹਨਾਂ ਆਪਣੀ ਜ਼ਿੰਦਗੀ ਵਿਅਰਥ ਗਵਾ ਲਈ ।
Without the Word of the Shabad, one's life is wasted away in vain.
 
ਸਤਿਗੁਰੁ ਸੇਵੈ ਸੋਝੀ ਹੋਇ ॥
ਜੇਹੜਾ ਕੋਈ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ ਉਸ ਨੂੰ (ਸਹੀ ਜੀਵਨ ਦੀ) ਸਮਝ ਆ ਜਾਂਦੀ ਹੈ,
Serving the True Guru, understanding is obtained,
 
ਦੂਜੈ ਭਾਇ ਨ ਲਾਗੈ ਕੋਇ ॥੧॥
ਉਹ ਫਿਰ ਮਾਇਆ ਦੇ ਪਿਆਰ ਵਿਚ ਨਹੀਂ ਲੱਗਦਾ ।੧।
and then, one is not attached to the love of duality. ||1||
 
ਮੂਲਿ ਲਾਗੇ ਸੇ ਜਨ ਪਰਵਾਣੁ ॥
(ਹੇ ਭਾਈ! ਜੇਹੜੇ ਮਨੁੱਖ) ਜਗਤ ਦੇ ਰਚਨਹਾਰ ਪਰਮਾਤਮਾ (ਦੀ ਯਾਦ) ਵਿਚ ਜੁੜਦੇ ਹਨ ਉਹ ਮਨੁੱਖ (ਪਰਮਾਤਮਾ ਦੀਆਂ ਨਜ਼ਰਾਂ ਵਿਚ) ਕਬੂਲ ਹੋ ਜਾਂਦੇ ਹਨ ।
Those who hold fast to their roots, become acceptable.
 
ਅਨਦਿਨੁ ਰਾਮ ਨਾਮੁ ਜਪਿ ਹਿਰਦੈ ਗੁਰ ਸਬਦੀ ਹਰਿ ਏਕੋ ਜਾਣੁ ॥੧॥ ਰਹਾਉ ॥
ਪਰਮਾਤਮਾ ਦਾ ਨਾਮ ਹਰ ਵੇਲੇ ਆਪਣੇ ਹਿਰਦੇ ਵਿਚ ਜਪ ਕੇ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮਨੁੱਖ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦਾ ਹੈ ।੧।ਰਹਾਉ।
Night and day, they meditate within their hearts on the Lord's Name; through the Word of the Guru's Shabad, they know the One Lord. ||1||Pause||
 
ਡਾਲੀ ਲਾਗੈ ਨਿਹਫਲੁ ਜਾਇ ॥
(ਜੇਹੜਾ ਮਨੁੱਖ ਜਗਤ ਦੇ ਮੂਲ-ਪ੍ਰਭੂ-ਰੁੱਖ ਨੂੰ ਛੱਡ ਕੇ ਉਸ ਦੀ ਰਚੀ ਮਾਇਆ-ਰੂਪ) ਟਹਣੀ ਨੂੰ ਚੰਬੜਿਆ ਰਹਿੰਦਾ ਹੈ ਉਹ ਅੱਫਲ ਹੀ ਜਾਂਦਾ ਹੈ (ਜੀਵਨ-ਫਲ ਪ੍ਰਾਪਤ ਨਹੀਂ ਕਰ ਸਕਦਾ),
One who is attached to the branch, does not receive the fruits.
 
ਅੰਧੀਂ ਕੰਮੀ ਅੰਧ ਸਜਾਇ ॥
ਬੇ-ਸਮਝੀ ਦੇ ਕੰਮਾਂ ਵਿਚ ਪੈ ਕੇ (ਮਾਇਆ ਦੇ ਮੋਹ ਵਿਚ)
For blind actions, blind punishment is received.
 
ਮਨਮੁਖੁ ਅੰਧਾ ਠਉਰ ਨ ਪਾਇ ॥
(ਮਾਇਆ ਦੇ ਮੋਹ ਵਿਚ) ਅੰਨ੍ਹਾ ਹੋਇਆ ਮਨੁੱਖ (ਮਾਇਆ ਦੀ ਭਟਕਣਾ ਤੋਂ ਬਚਣ ਦਾ) ਟਿਕਾਣਾ ਨਹੀਂ ਲੱਭ ਸਕਦਾ
The blind, self-willed manmukh finds no place of rest.
 
ਬਿਸਟਾ ਕਾ ਕੀੜਾ ਬਿਸਟਾ ਮਾਹਿ ਪਚਾਇ ॥੨॥
(ਉਹ ਮਨੁੱਖ ਮਾਇਆ ਦੇ ਮੋਹ ਵਿਚ ਇਉਂ ਹੀ) ਖ਼ੁਆਰ ਹੰੁਦਾ ਹੈ (ਜਿਵੇਂ) ਗੰਦ ਦਾ ਕੀੜਾ ਗੰਦ ਵਿਚ ।੨।
He is a maggot in manure, and in manure he shall rot away. ||2||
 
ਗੁਰ ਕੀ ਸੇਵਾ ਸਦਾ ਸੁਖੁ ਪਾਏ ॥
ਜੇਹੜਾ ਮਨੁੱਖ ਗੁਰੂ ਦੀ ਦੱਸੀ ਸੇਵਾ ਕਰਦਾ ਹੈ ਉਹ ਸਦਾ ਆਤਮਕ ਆਨੰਦ ਮਾਣਦਾ ਹੈ
Serving the Guru, everlasting peace is obtained.
 
ਸੰਤਸੰਗਤਿ ਮਿਲਿ ਹਰਿ ਗੁਣ ਗਾਏ ॥
(ਕਿਉਂਕਿ) ਸਾਧ ਸੰਗਤਿ ਵਿਚ ਮਿਲ ਕੇ ਉਹ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ (ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ) ।
Joining the True Congregation, the Sat Sangat, the Glorious Praises of the Lord are sung.
 
ਨਾਮੇ ਨਾਮਿ ਕਰੇ ਵੀਚਾਰੁ ॥
ਉਹ ਸਦਾ ਪਰਮਾਤਮਾ ਦੇ ਨਾਮ ਵਿਚ ਜੁੜ ਕੇ (ਪਰਮਾਤਮਾ ਦੇ ਗੁਣਾਂ ਦੀ) ਵਿਚਾਰ ਕਰਦਾ ਹੈ ।
One who contemplates the Naam, the Name of the Lord,
 
ਆਪਿ ਤਰੈ ਕੁਲ ਉਧਰਣਹਾਰੁ ॥੩॥
(ਇਸ ਤਰ੍ਹਾਂ) ਉਹ ਆਪ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ਤੇ ਆਪਣੀਆਂ ਕੁਲਾਂ ਨੂੰ ਪਾਰ ਲੰਘਾਣ ਜੋਗਾ ਹੋ ਜਾਂਦਾ ਹੈ ।੩।
saves himself, and his family as well. ||3||
 
ਗੁਰ ਕੀ ਬਾਣੀ ਨਾਮਿ ਵਜਾਏ ॥
ਪਰਮਾਤਮਾ ਦੇ ਨਾਮ ਵਿਚ ਜੁੜ ਕੇ ਜੇਹੜਾ ਮਨੁੱਖ ਸਤਿਗੁਰੂ ਦੀ ਬਾਣੀ (ਦਾ ਵਾਜਾ) ਵਜਾਂਦਾ ਹੈ (ਆਪਣੇ ਅੰਦਰ ਗੁਰੂ ਦੀ ਬਾਣੀ ਦਾ ਪੂਰਨ ਪ੍ਰਭਾਵ ਪਾਈ ਰੱਖਦਾ ਹੈ),
Through the Word of the Guru's Bani, the Naam resounds;
 
ਨਾਨਕ ਮਹਲੁ ਸਬਦਿ ਘਰੁ ਪਾਏ ॥
ਹੇ ਨਾਨਕ! ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਘਰ ਮਹਲ ਹਾਸਲ ਕਰ ਲੈਂਦਾ ਹੈ ।
O Nanak, through the Word of the Shabad, one finds the Mansion of the Lord's Presence within the home of the heart.
 
ਗੁਰਮਤਿ ਸਤ ਸਰਿ ਹਰਿ ਜਲਿ ਨਾਇਆ ॥
ਗੁਰੂ ਦੀ ਮਤਿ ਲੈ ਕੇ ਜਿਸ ਮਨੁੱਖ ਨੇ ਸਤਸੰਗ-ਸਰੋਵਰ ਵਿਚ ਪਰਮਾਤਮਾ ਦੇ ਨਾਮ-ਜਲ ਨਾਲ ਇਸ਼ਨਾਨ ਕੀਤਾ
Under Guru's Instruction, bathe in the Pool of Truth, in the Water of the Lord;
 
ਦੁਰਮਤਿ ਮੈਲੁ ਸਭੁ ਦੁਰਤੁ ਗਵਾਇਆ ॥੪॥੫॥੪੪॥
ਉਸ ਨੇ ਭੈੜੀ ਖੋਟੀ ਮਤਿ ਦੀ ਮੈਲ ਧੋ ਲਈ ਉਸ ਨੇ (ਆਪਣੇ ਅੰਦਰੋਂ) ਸਾਰਾ ਪਾਪ ਦੂਰ ਕਰ ਲਿਆ ।੪।੫।੪੪।
thus the filth of evil-mindedness and sin shall all be washed away. ||4||5||44||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by