ਆਸਾ ਮਹਲਾ ੪ ॥
Aasaa, Fourth Mehl:
ਗੁਣ ਗਾਵਾ ਗੁਣ ਬੋਲੀ ਬਾਣੀ ॥
(ਹੇ ਭਾਈ!) ਗੁਰੂ ਦੀ ਸਰਨ ਪੈ ਕੇ ਮੈਂ ਭੀ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹਾਂ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦਾ ਰਹਿੰਦਾ ਹਾਂ,
I sing His Glorious Praises, and through the Word of His Bani, I speak His Glorious Praises.
ਗੁਰਮੁਖਿ ਹਰਿ ਗੁਣ ਆਖਿ ਵਖਾਣੀ ॥੧॥
ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਗੁਣ ਉਚਾਰ ਉਚਾਰ ਕੇ ਬਿਆਨ ਕਰਦਾ ਰਹਿੰਦਾ ਹਾਂ ।੧।
As Gurmukh, I chant and recite the Glorious Praises of the Lord. ||1||
ਜਪਿ ਜਪਿ ਨਾਮੁ ਮਨਿ ਭਇਆ ਅਨੰਦਾ ॥
(ਹੇ ਭਾਈ!) ਪਰਮਾਤਮਾ ਦਾ ਨਾਮ ਮੁੜ ਮੁੜ ਜਪ ਕੇ ਮਨ ਵਿਚ ਆਨੰਦ ਪੈਦਾ ਹੋ ਜਾਂਦਾ ਹੈ
Chanting and meditating on the Naam, my mind becomes blissful.
ਸਤਿ ਸਤਿ ਸਤਿਗੁਰਿ ਨਾਮੁ ਦਿੜਾਇਆ ਰਸਿ ਗਾਏ ਗੁਣ ਪਰਮਾਨੰਦਾ ॥੧॥ ਰਹਾਉ ॥
ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਸਤਿਨਾਮੁ ਸਤਿਨਾਮੁ ਸਤਿਨਾਮੁ ਪੱਕਾ ਕਰ ਦਿੱਤਾ, ਉਸ ਨੇ ਬੜੇ ਪ੍ਰੇਮ ਨਾਲ ਪਰਮਾਨੰਦ ਪ੍ਰਭੂ ਦੇ ਗੁਣ ਗਾਣੇ ਸ਼ੁਰੂ ਕਰ ਦਿੱਤੇ ।੧।ਰਹਾਉ।
The True Guru has implanted the True Name of the True Lord within me; I sing His Glorious Praises, and taste the supreme ecstasy. ||1||Pause||
ਹਰਿ ਗੁਣ ਗਾਵੈ ਹਰਿ ਜਨ ਲੋਗਾ ॥
(ਗੁਰੁੂ ਦੀ ਸਰਨ ਪੈ ਕੇ ਹੀ) ਪਰਮਾਤਮਾ ਦਾ ਭਗਤ ਪਰਮਾਤਮਾ ਦੇ ਗੁਣ ਗਾਂਦਾ ਹੈ,
The humble servants of the Lord sing the Lord's Glorious Praises.
ਵਡੈ ਭਾਗਿ ਪਾਏ ਹਰਿ ਨਿਰਜੋਗਾ ॥੨॥
ਤੇ ਵੱਡੀ ਕਿਸਮਤਿ ਨਾਲ ਉਸ ਨਿਰਲੇਪ ਪਰਮਾਤਮਾ ਨੂੰ ਮਿਲ ਪੈਂਦਾ ਹੈ ।੨।
By great good fortune, the detached, absolute Lord is obtained. ||2||
ਗੁਣ ਵਿਹੂਣ ਮਾਇਆ ਮਲੁ ਧਾਰੀ ॥
(ਹੇ ਭਾਈ!) ਪਰਮਾਤਮਾ ਦੀ ਸਿਫ਼ਤਿ-ਸਾਲਾਹ ਤੋਂ ਵਾਂਜੇ ਹੋਏ ਮਨੁੱਖ ਮਾਇਆ ਦੇ ਮੋਹ ਦੀ ਮੈਲ (ਆਪਣੇ ਮਨ ਵਿਚ) ਟਿਕਾਈ ਰੱਖਦੇ ਹਨ ।
Those without virtue are stained by Maya's filth.
ਵਿਣੁ ਗੁਣ ਜਨਮਿ ਮੁਏ ਅਹੰਕਾਰੀ ॥੩॥
ਸਿਫ਼ਤਿ-ਸਾਲਾਹ ਤੋਂ ਬਿਨਾ ਅਹੰਕਾਰ ਵਿਚ ਮੱਤੇ ਹੋਏ ਜੀਵ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ ।੩।
Lacking virtue, the egotistical die, and suffer reincarnation. ||3||
ਸਰੀਰਿ ਸਰੋਵਰਿ ਗੁਣ ਪਰਗਟਿ ਕੀਏ ॥
(ਹੇ ਭਾਈ! ਮਨੁੱਖ ਦੇ) ਇਸ ਸਰੀਰ ਸਰੋਵਰ ਵਿਚ (ਪਰਮਾਤਮਾ ਦੇ ਗੁਣ ਗੁਰੂ ਨੇ ਹੀ) ਪਰਗਟ ਕੀਤੇ ਹਨ
The ocean of the body yields pearls of virtue.
ਨਾਨਕ ਗੁਰਮੁਖਿ ਮਥਿ ਤਤੁ ਕਢੀਏ ॥੪॥੫॥੫੭॥
ਹੇ ਨਾਨਕ! (ਜਿਵੇਂ ਦੁੱਧ ਰਿੜਕ ਕੇ ਮੱਖਣ ਕੱਢੀਦਾ ਹੈ, ਤਿਵੇਂ) ਗੁਰੂ ਦੀ ਸਰਨ ਪੈਣ ਵਾਲਾ ਮਨੁੱਖ (ਪਰਮਾਤਮਾ ਦੇ ਗੁਣਾਂ ਨੂੰ) ਮੁੜ ਮੁੜ ਵਿਚਾਰ ਕੇ (ਜੀਵਨ ਦਾ) ਨਿਚੋੜ (ਉੱਚਾ ਸੁੱਚਾ ਜੀਵਨ) ਪ੍ਰਾਪਤ ਕਰ ਲੈਂਦਾ ਹੈ ।੪।੫।੫੭।
O Nanak, the Gurmukh churns this ocean, and discovers this essence. ||4||5||57||