ਆਸਾ ਮਹਲਾ ੪ ॥
Aasaa, Fourth Mehl:
ਹਰਿ ਹਰਿ ਨਾਮ ਕੀ ਮਨਿ ਭੂਖ ਲਗਾਈ ॥
(ਮੇਰੇ) ਮਨ ਵਿਚ ਸਦਾ ਪਰਮਾਤਮਾ ਦੀ ਭੁੱਖ ਲੱਗੀ ਰਹਿੰਦੀ ਹੈ (ਇਸ ਭੁੱਖ ਦੀ ਬਰਕਤਿ ਨਾਲ ਮਾਇਆ ਦੀ ਭੁੱਖ ਨਹੀਂ ਲੱਗਦੀ, ਕਿਉਂਕਿ)
My mind suffers hunger for the Name of the Lord, Har, Har.
ਨਾਮਿ ਸੁਨਿਐ ਮਨੁ ਤ੍ਰਿਪਤੈ ਮੇਰੇ ਭਾਈ ॥੧॥
ਹੇ ਮੇਰੇ ਵੀਰ! ਜੇ ਪਰਮਾਤਮਾ ਦਾ ਨਾਮ ਸੁਣਦੇ ਰਹੀਏ ਤਾਂ ਮਨ (ਮਾਇਆ ਵਲੋਂ) ਰੱਜਿਆ ਰਹਿੰਦਾ ਹੈ ।੧।
Hearing the Naam, my mind is satisfied, O my Siblings of Destiny. ||1||
ਨਾਮੁ ਜਪਹੁ ਮੇਰੇ ਗੁਰਸਿਖ ਮੀਤਾ ॥
ਹੇ ਮੇਰੇ ਗੁਰੂ ਦੇ ਸਿੱਖੋ! ਹੇ ਮੇਰੇ ਮਿੱਤਰੋ! (ਸਦਾ ਪਰਮਾਤਮਾ ਦਾ) ਨਾਮ ਜਪਦੇ ਰਹੋ, ਨਾਮ ਜਪਦੇ ਰਹੋ
Chant the Naam, O my friends, O GurSikhs.
ਨਾਮੁ ਜਪਹੁ ਨਾਮੇ ਸੁਖੁ ਪਾਵਹੁ ਨਾਮੁ ਰਖਹੁ ਗੁਰਮਤਿ ਮਨਿ ਚੀਤਾ ॥੧॥ ਰਹਾਉ ॥
ਨਾਮ ਵਿਚ ਜੁੜ ਕੇ ਆਤਮਕ ਆਨੰਦ ਮਾਣੋ, ਗੁਰੂ ਦੀ ਮਤਿ ਦੀ ਰਾਹੀਂ ਪਰਮਾਤਮਾ ਦੇ ਨਾਮ ਨੂੰ ਆਪਣੇ ਮਨ ਵਿਚ, ਆਪਣੇ ਚਿਤ ਵਿਚ ਟਿਕਾਈ ਰੱਖੋ ।੧।ਰਹਾਉ ।
Chant the Naam, and through the Naam, obtain peace; through the Guru's Teachings, enshrine the Naam in your heart and mind. ||1||Pause||
ਨਾਮੋ ਨਾਮੁ ਸੁਣੀ ਮਨੁ ਸਰਸਾ ॥
(ਹੇ ਮੇਰੇ ਵੀਰ!) ਸਦਾ ਪਰਮਾਤਮਾ ਦਾ ਨਾਮ ਹੀ ਨਾਮ ਸੁਣ ਕੇ ਮਨ (ਪੇ੍ਰਮ ਦਇਆ ਆਦਿਕ ਗੁਣਾਂ ਨਾਲ) ਹਰਾ ਹੋਇਆ ਰਹਿੰਦਾ ਹੈ ।
Hearing the Naam, the Name of the Lord, the mind is in bliss.
ਨਾਮੁ ਲਾਹਾ ਲੈ ਗੁਰਮਤਿ ਬਿਗਸਾ ॥੨॥
ਗੁਰੂ ਦੀ ਮਤਿ ਦੀ ਬਰਕਤਿ ਨਾਲ ਪਰਮਾਤਮਾ ਦਾ ਨਾਮ ਖੱਟ ਖੱਟ ਕੇ ਮਨ ਖੁਸ਼ ਟਿਕਿਆ ਰਹਿੰਦਾ ਹੈ ।੨।
Reaping the profit of the Naam, through the Guru's Teachings, my soul has blossomed forth. ||2||
ਨਾਮ ਬਿਨਾ ਕੁਸਟੀ ਮੋਹ ਅੰਧਾ ॥
(ਜਿਵੇਂ ਕੋਈ ਕੋਹੜਾ, ਕੋਹੜ ਦੇ ਦਰਦਾਂ ਨਾਲ ਵਿਲਕਦਾ ਹੈ, ਤਿਵੇਂ) ਪਰਮਾਤਮਾ ਦੇ ਨਾਮ ਤੋਂ ਵਿੱਛੁੜਿਆ ਹੋਇਆ ਮਨੁੱਖ ਆਤਮਕ ਰੋਗਾਂ ਨਾਲ ਗ੍ਰਸਿਆ ਹੋਇਆ ਦੁਖੀ ਹੁੰਦਾ ਰਹਿੰਦਾ ਹੈ, ਮਾਇਆ ਦਾ ਮੋਹ ਉਸ ਨੂੰ (ਸਹੀ ਜੀਵਨ-ਜੁਗਤ ਵਲੋਂ) ਅੰਨ੍ਹਾ ਕਰੀ ਰੱਖਦਾ ਹੈ ।
Without the Naam, the mortal is a leper, blinded by emotional attachment.
ਸਭ ਨਿਹਫਲ ਕਰਮ ਕੀਏ ਦੁਖੁ ਧੰਧਾ ॥੩॥
ਹੋਰ ਜਿਤਨੇ ਭੀ ਕੰਮ ਉਹ ਕਰਦਾ ਹੈ, ਸਭ ਵਿਅਰਥ ਜਾਂਦੇ ਹਨ, ਉਹ ਕੰਮ ਉਸ ਨੂੰ (ਆਤਮਕ) ਦੁੱਖ ਹੀ ਦੇਂਦੇ ਹਨ, ਉਸ ਲਈ ਮਾਇਆ ਦਾ ਜਾਲ ਹੀ ਬਣੇ ਰਹਿੰਦੇ ਹਨ ।੩।
All his actions are fruitless; they lead only to painful entanglements. ||3||
ਹਰਿ ਹਰਿ ਹਰਿ ਜਸੁ ਜਪੈ ਵਡਭਾਗੀ ॥
ਵੱਡੇ ਭਾਗਾਂ ਵਾਲਾ ਹੈ ਉਹ ਮਨੁੱਖ ਜੇਹੜਾ (ਗੁਰੂ ਦੀ ਮਤਿ ਲੈ ਕੇ) ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ ।
The very fortunate ones chant the Praises of the Lord, Har, Har, Har.
ਨਾਨਕ ਗੁਰਮਤਿ ਨਾਮਿ ਲਿਵ ਲਾਗੀ ॥੪॥੮॥੬੦॥
ਹੇ ਨਾਨਕ! ਗੁਰੂ ਦੀ ਮਤਿ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਲਗਨ ਬਣੀ ਰਹਿੰਦੀ ਹੈ ।੪।੮।੬੦।
O Nanak, through the Guru's Teachings, one embraces love for the Naam. ||4||8||60||