ਆਸਾ ਮਹਲਾ ੪ ॥
Aasaa, Fourth Mehl:
ਕਬ ਕੋ ਭਾਲੈ ਘੁੰਘਰੂ ਤਾਲਾ ਕਬ ਕੋ ਬਜਾਵੈ ਰਬਾਬੁ ॥
ਕਿਉਂ ਕੋਈ ਤਾਲ ਦੇਣ ਵਾਸਤੇ ਘੁੰਘਰੂ ਲੱਭਦਾ ਫਿਰੇ? (ਭਾਵ, ਮੈਨੂੰ ਘੁੰਘਰੂਆਂ ਦੀ ਲੋੜ ਨਹੀਂ), ਕਿਉਂ ਕੋਈ ਰਬਾਬ (ਆਦਿਕ ਸਾਜ) ਵਜਾਂਦਾ ਫਿਰੇ?
How long must one search for angle bells and cymbals, and how long must one play the guitar?
ਆਵਤ ਜਾਤ ਬਾਰ ਖਿਨੁ ਲਾਗੈ ਹਉ ਤਬ ਲਗੁ ਸਮਾਰਉ ਨਾਮੁ ॥੧॥
(ਇਹ ਘੁੰਘਰੂ ਰਬਾਬ ਆਦਿਕ ਲਿਆਉਣ ਵਾਸਤੇ) ਆਉਂਦਿਆਂ ਜਾਂਦਿਆਂ ਕੁਝ ਨ ਕੁਝ ਸਮਾ ਲੱਗਦਾ ਹੈ । ਪਰ ਮੈਂ ਤਾਂ ਉਤਨਾ ਸਮਾ ਭੀ ਪਰਮਾਤਮਾ ਦਾ ਨਾਮ ਹੀ ਯਾਦ ਕਰਾਂਗਾ ।੧।
In the brief instant between coming and going, I meditate on the Naam, the Name of the Lord. ||1||
ਮੇਰੈ ਮਨਿ ਐਸੀ ਭਗਤਿ ਬਨਿ ਆਈ ॥
(ਹੇ ਭਾਈ!) ਮੇਰੇ ਮਨ ਵਿਚ ਪਰਮਾਤਮਾ ਦੀ ਭਗਤੀ ਇਹੋ ਜਿਹੀ ਬਣੀ ਪਈ ਹੈ
Such is the devotional love which has been produced in my mind.
ਹਉ ਹਰਿ ਬਿਨੁ ਖਿਨੁ ਪਲੁ ਰਹਿ ਨ ਸਕਉ ਜੈਸੇ ਜਲ ਬਿਨੁ ਮੀਨੁ ਮਰਿ ਜਾਈ ॥੧॥ ਰਹਾਉ ॥
ਕਿ ਮੈਂ ਪਰਮਾਤਮਾ ਦੀ ਯਾਦ ਤੋਂ ਬਿਨਾ ਇਕ ਘੜੀ ਪਲ ਭੀ ਰਹਿ ਨਹੀਂ ਸਕਦਾ (ਮੈਨੂੰ ਯਾਦ ਤੋਂ ਬਿਨਾ ਆਤਮਕ ਮੌਤ ਜਾਪਣ ਲੱਗ ਪੈਂਦੀ ਹੈ) ਜਿਵੇਂ ਪਾਣੀ ਤੋਂ ਵਿਛੁੜ ਕੇ ਮੱਛੀ ਮਰ ਜਾਂਦੀ ਹੈ ।੧।ਰਹਾਉ।
Without the Lord, I cannot live even for an instant, like the fish which dies without water. ||1||Pause||
ਕਬ ਕੋਊ ਮੇਲੈ ਪੰਚ ਸਤ ਗਾਇਣ ਕਬ ਕੋ ਰਾਗ ਧੁਨਿ ਉਠਾਵੈ ॥
(ਹੇ ਭਾਈ!) ਗਾਣ ਵਾਸਤੇ ਕਿਉਂ ਕੋਈ ਪੰਜ ਤਾਰਾਂ ਤੇ ਸੱਤ ਸੁਰਾਂ ਮਿਲਾਂਦਾ ਫਿਰੇ? ਕਿਉਂ ਕੋਈ ਰਾਗ ਦੀ ਸੁਰ ਚੁੱਕਦਾ ਫਿਰੇ?
How long must one tune the five strings, and assemble the seven singers, and how long will they raise their voices in song?
ਮੇਲਤ ਚੁਨਤ ਖਿਨੁ ਪਲੁ ਚਸਾ ਲਾਗੈ ਤਬ ਲਗੁ ਮੇਰਾ ਮਨੁ ਰਾਮ ਗੁਨ ਗਾਵੈ ॥੨॥
ਇਹ ਤਾਰਾਂ ਸੁਰਾਂ ਮਿਲਾਂਦਿਆਂ ਤੇ ਸੁਰ ਚੁੱਕਦਿਆਂ ਕੁਝ ਨ ਕੁਝ ਸਮਾ ਜ਼ਰੂਰ ਲੱਗਦਾ ਹੈ । ਮੇਰਾ ਮਨ ਤਾਂ ਉਤਨਾ ਸਮਾ ਭੀ ਪਰਮਾਤਮਾ ਦੇ ਗੁਣ ਗਾਂਦਾ ਰਹੇਗਾ ।੨।
In the time it takes to select and assemble these musicians, a moment elapses, and my mind sings the Glorious Praises of the Lord. ||2||
ਕਬ ਕੋ ਨਾਚੈ ਪਾਵ ਪਸਾਰੈ ਕਬ ਕੋ ਹਾਥ ਪਸਾਰੈ ॥
(ਹੇ ਭਾਈ!) ਕਿਉਂ ਕੋਈ ਨੱਚਦਾ ਫਿਰੇ? (ਨੱਚਣ ਵਾਸਤੇ) ਕਿਉਂ ਕੋਈ ਪੈਰ ਖਿਲਾਰੇ? ਕਿਉਂ ਕੋਈ ਹੱਥ ਖਿਲਾਰੇ?
How long must one dance and stretch out one's feet, and how long must one reach out with one's hands?
ਹਾਥ ਪਾਵ ਪਸਾਰਤ ਬਿਲਮੁ ਤਿਲੁ ਲਾਗੈ ਤਬ ਲਗੁ ਮੇਰਾ ਮਨੁ ਰਾਮ ਸਮ੍ਹਾਰੈ ॥੩॥
ਇਹਨਾਂ ਹੱਥਾਂ ਪੈਰਾਂ ਨੂੰ ਖਿਲਾਰਦਿਆਂ ਭੀ ਥੋੜਾ-ਬਹੁਤ ਸਮਾ ਲੱਗਦਾ ਹੀ ਹੈ । ਮੇਰਾ ਮਨ ਤਾਂ ਉਤਨਾ ਸਮਾਂ ਭੀ ਪਰਮਾਤਮਾ ਨੂੰ ਹਿਰਦੇ ਵਿਚ ਵਸਾਂਦਾ ਰਹੇਗਾ ।੩।
Stretching out one's hands and feet, there is a moment's delay; and then, my mind meditates on the Lord. ||3||
ਕਬ ਕੋਊ ਲੋਗਨ ਕਉ ਪਤੀਆਵੈ ਲੋਕਿ ਪਤੀਣੈ ਨਾ ਪਤਿ ਹੋਇ ॥
(ਹੇ ਭਾਈ! ਆਪਣੇ ਆਪ ਨੂੰ ਭਗਤ ਜ਼ਾਹਰ ਕਰਨ ਵਾਸਤੇ) ਕਿਉਂ ਕੋਈ ਲੋਕਾਂ ਨੂੰ ਯਕੀਨ ਦਿਵਾਂਦਾ ਫਿਰੇ? ਜੇ ਲੋਕਾਂ ਦੀ ਤਸੱਲੀ ਹੋ ਭੀ ਜਾਵੇ ਤਾਂ ਭੀ (ਪ੍ਰਭੂ-ਦਰ ਤੇ) ਇੱਜ਼ਤ ਨਹੀਂ ਮਿਲੇਗੀ ।
How long must one satisfy the people, in order to obtain honor?
ਜਨ ਨਾਨਕ ਹਰਿ ਹਿਰਦੈ ਸਦ ਧਿਆਵਹੁ ਤਾ ਜੈ ਜੈ ਕਰੇ ਸਭੁ ਕੋਇ ॥੪॥੧੦॥੬੨॥
ਹੇ ਦਾਸ ਨਾਨਕ! (ਆਖ—ਹੇ ਭਾਈ!) ਸਦਾ ਆਪਣੇ ਹਿਰਦੇ ਵਿਚ ਪਰਮਾਤਮਾ ਨੂੰ ਸਿਮਰਦੇ ਰਹੋ, ਇਸ ਤਰ੍ਹਾਂ ਹਰੇਕ ਜੀਵ ਆਦਰ-ਸਤਕਾਰ ਕਰਦਾ ਹੈ ।੪।੧੦।੬੨।
O servant Nanak, meditate forever in your heart on the Lord, and then everyone will congratulate you. ||4||10||62||