ਰਾਗੁ ਆਸਾ ਘਰੁ ੨ ਮਹਲਾ ੫
Raag Aasaa, Second House, Fifth Mehl:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਜਿਨਿ ਲਾਈ ਪ੍ਰੀਤਿ ਸੋਈ ਫਿਰਿ ਖਾਇਆ ॥
ਜਿਸ ਮਨੁੱਖ ਨੇ (ਇਸ ਮਾਇਆ ਨਾਲ) ਪਿਆਰ ਪਾਇਆ, ਉਹੀ ਪਰਤ ਕੇ ਖਾਧਾ ਗਿਆ (ਮਾਇਆ ਨੇ ਉਸੇ ਨੂੰ ਹੀ ਖਾ ਲਿਆ) ।
One who loves her, is ultimately devoured.
ਜਿਨਿ ਸੁਖਿ ਬੈਠਾਲੀ ਤਿਸੁ ਭਉ ਬਹੁਤੁ ਦਿਖਾਇਆ ॥
ਜਿਸ ਨੇ (ਇਸ ਨੂੰ) ਆਦਰ ਦੇ ਕੇ ਆਪਣੇ ਕੋਲ ਬਿਠਾਇਆ ਉਸ ਨੂੰ (ਇਸ ਮਾਇਆ ਨੇ) ਬੜਾ ਡਰ ਵਿਖਾਲਿਆ ।
One who seats her in comfort, is totally terrified by her.
ਭਾਈ ਮੀਤ ਕੁਟੰਬ ਦੇਖਿ ਬਿਬਾਦੇ ॥
ਭਰਾ ਮਿੱਤਰ ਪਰਵਾਰ (ਦੇ ਜੀਵ, ਸਾਰੇ ਹੀ ਇਸ ਮਾਇਆ ਨੂੰ) ਵੇਖ ਕੇ (ਆਪੋ ਵਿਚ) ਲੜ ਪੈਂਦੇ ਹਨ
Siblings, friends and family, beholding her, argue.
ਹਮ ਆਈ ਵਸਗਤਿ ਗੁਰ ਪਰਸਾਦੇ ॥੧॥
ਗੁਰੂ ਦੀ ਕਿਰਪਾ ਨਾਲ ਇਹ ਸਾਡੇ ਵੱਸ ਵਿਚ ਆ ਗਈ ਹੈ ।੧।
But she has come under my control, by Guru's Grace. ||1||
ਐਸਾ ਦੇਖਿ ਬਿਮੋਹਿਤ ਹੋਏ ॥
ਸਾਧਨ ਕਰਨ ਵਾਲੇ ਜੋਗੀ, ਸਾਧਨਾਂ ਵਿਚ ਪੁੱਗੇ ਹੋਏ ਜੋਗੀ, ਦੇਵਤੇ, ਮਨੁੱਖ—ਇਹ ਸਾਰੇ (ਮਾਇਆ ਨੂੰ) ਵੇਖ ਕੇ ਬਹੁਤ ਮਸਤ ਹੋ ਜਾਂਦੇ ਹਨ ।
Beholding her, all are bewitched:
ਸਾਧਿਕ ਸਿਧ ਸੁਰਦੇਵ ਮਨੁਖਾ ਬਿਨੁ ਸਾਧੂ ਸਭਿ ਧ੍ਰੋਹਨਿ ਧ੍ਰੋਹੇ ॥੧॥ ਰਹਾਉ ॥
ਗੁਰੂ ਤੋਂ ਬਿਨਾ ਹੋਰ ਇਹ ਸਾਰੇ ਠਗਣੀ (ਮਾਇਆ) ਦੇ ਹੱਥੀਂ ਠੱਗੇ ਜਾਂਦੇ ਹਨ ।੧।ਰਹਾਉ।
the strivers, the Siddhas, the demi-gods, angels and mortals. All, except the Saadhus, are deceived by her deception. ||1||Pause||
ਇਕਿ ਫਿਰਹਿ ਉਦਾਸੀ ਤਿਨ੍ਹ ਕਾਮਿ ਵਿਆਪੈ ॥
ਅਨੇਕਾਂ ਬੰਦੇ ਤਿਆਗੀ ਬਣ ਕੇ ਤੁਰੇ ਫਿਰਦੇ ਹਨ (ਪਰ) ਉਹਨਾਂ ਨੂੰ (ਇਹ ਮਾਇਆ) ਕਾਮ-ਵਾਸ਼ਨਾ ਦੀ ਸ਼ਕਲ ਵਿਚ ਆ ਦਬਾਂਦੀ ਹੈ ।
Some wander around as renunciates, but they are engrossed in sexual desire.
ਇਕਿ ਸੰਚਹਿ ਗਿਰਹੀ ਤਿਨ੍ਹ ਹੋਇ ਨ ਆਪੈ ॥
ਅਨੇਕਾਂ ਬੰਦੇ ਇਸ ਨੂੰ ਇਕਠੀ ਕਰਦੇ ਹਨ
Some grow rich as householders, but she does not belong to them.
ਇਕਿ ਸਤੀ ਕਹਾਵਹਿ ਤਿਨ੍ਹ ਬਹੁਤੁ ਕਲਪਾਵੈ ॥
ਅਨੇਕਾਂ ਬੰਦੇ (ਆਪਣੇ ਆਪ ਨੂੰ) ਦਾਨੀ ਅਖਵਾਂਦੇ ਹਨ, ਉਹਨਾਂ ਨੂੰ (ਭੀ) ਇਹ ਬਹੁਤ ਦੁਖੀ ਕਰਦੀ ਹੈ
Some call themselves men of charity, and she torments them terribly.
ਹਮ ਹਰਿ ਰਾਖੇ ਲਗਿ ਸਤਿਗੁਰ ਪਾਵੈ ॥੨॥
ਸਤਿਗੁਰੂ ਦੇ ਚਰਨੀ ਲਗਣ ਕਰ ਕੇ ਸਾਨੂੰ ਪਰਮਾਤਮਾ ਨੇ (ਇਸ ਮਾਇਆ ਦੇ ਪੰਜੇ ਤੋਂ) ਬਚਾ ਲਿਆ ਹੈ ।੨।
The Lord has saved me, by attaching me to the Feet of the True Guru. ||2||
ਤਪੁ ਕਰਤੇ ਤਪਸੀ ਭੂਲਾਏ ॥
ਤਪ ਕਰ ਰਹੇ ਤਪਸ੍ਵੀਆਂ ਨੂੰ (ਇਸ ਮਾਇਆ ਨੇ) ਕੁਰਾਹੇ ਪਾ ਦਿੱਤਾ ਹੈ
She leads astray the penitents who practice penance.
ਪੰਡਿਤ ਮੋਹੇ ਲੋਭਿ ਸਬਾਏ ॥
ਸਾਰੇ ਵਿਦਵਾਨ ਪੰਡਿਤ ਲੋਕ ਲੋਭ ਵਿਚ ਫਸ ਕੇ (ਮਾਇਆ ਦੀ ਹੱਥੀਂ) ਠੱਗੇ ਗਏ
The scholarly Pandits are all seduced by greed.
ਤ੍ਰੈ ਗੁਣ ਮੋਹੇ ਮੋਹਿਆ ਆਕਾਸੁ ॥
ਸਾਰੇ ਤੈ੍ਰ-ਗੁਣੀ ਜੀਵ ਠੱਗੇ ਜਾ ਰਹੇ ਹਨ, ਦੇਵਤੇ ਭੀ ਠੱਗੇ ਜਾ ਰਹੇ ਹਨ
The world of the three qualities is enticed, and the heavens are enticed.
ਹਮ ਸਤਿਗੁਰ ਰਾਖੇ ਦੇ ਕਰਿ ਹਾਥੁ ॥੩॥
ਸਾਨੂੰ ਤਾਂ ਗੁਰੂ ਨੇ ਆਪਣਾ ਹੱਥ ਦੇ ਕੇ (ਇਸ ਪਾਸੋਂ) ਬਚਾ ਲਿਆ ਹੈ ।੩।
The True Guru has saved me, by giving me His Hand. ||3||
ਗਿਆਨੀ ਕੀ ਹੋਇ ਵਰਤੀ ਦਾਸਿ ॥
ਹੇ ਦਾਸ ਨਾਨਕ! (ਆਖ—) ਜੇਹੜਾ ਮਨੁੱਖ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦਾ ਹੈ (ਇਹ ਮਾਇਆ) ਉਸ ਦੀ ਦਾਸੀ ਬਣ ਕੇ ਕਾਰ ਕਰਦੀ ਹੈ,
She is the slave of those who are spiritually wise.
ਕਰ ਜੋੜੇ ਸੇਵਾ ਕਰੇ ਅਰਦਾਸਿ ॥
ਉਸ ਦੇ ਅੱਗੇ (ਦੋਵੇਂ) ਹੱਥ ਜੋੜਦੀ ਹੈ ਉਸ ਦੀ ਸੇਵਾ ਕਰਦੀ ਹੈ,
With her palms pressed together, she serves them and offers her prayer:
ਜੋ ਤੂੰ ਕਹਹਿ ਸੁ ਕਾਰ ਕਮਾਵਾ ॥
ਉਸ ਅੱਗੇ ਬੇਨਤੀ ਕਰਦੀ ਹੈ (ਤੇ ਆਖਦੀ ਹੈ—) ਮੈਂ ਉਹੀ ਕਾਰ ਕਰਾਂਗੀ ਜੇਹੜੀ ਤੂੰ ਆਖੇਂ,
Whatever you wish, that is what I shall do.
ਜਨ ਨਾਨਕ ਗੁਰਮੁਖ ਨੇੜਿ ਨ ਆਵਾ ॥੪॥੧॥
ਮੈਂ ਉਸ ਮਨੁੱਖ ਦੇ ਨੇੜੇ ਨਹੀਂ ਢੁਕਾਂਗੀ (ਮੈਂ ਉਸ ਮਨੁੱਖ ਉਤੇ ਆਪਣਾ ਦਬਾਉ ਨਹੀਂ ਪਾਵਾਂਗੀ) ਜਿਹੜਾ ਗੁਰੂ ਦੀ ਸਰਨ ਪੈਂਦਾ ਹੈ ।੪।੧।
O servant Nanak, she does not draw near to the Gurmukh. ||4||1||