ਸਿਰੀਰਾਗੁ ਮਹਲਾ ੫ ॥
Siree Raag, Fifth Mehl:
ਮਿਠਾ ਕਰਿ ਕੈ ਖਾਇਆ ਕਉੜਾ ਉਪਜਿਆ ਸਾਦੁ ॥
ਜੀਵ ਦੁਨੀਆ ਦੇ ਪਦਾਰਥਾਂ ਨੂੰ ਸੁਆਦਲੇ ਜਾਣ ਕੇ ਖਾਂਦਾ ਵਰਤਦਾ ਹੈ, ਪਰ ਇਹਨਾਂ (ਭੋਗਾਂ) ਦਾ ਸੁਆਦ (ਅੰਤ ਵਿਚ) ਕੌੜਾ (ਦੁਖਦਾਈ) ਸਾਬਤ ਹੁੰਦਾ ਹੈ (ਵਿਕਾਰ ਤੇ ਰੋਗ ਪੈਦਾ ਹੁੰਦੇ ਹਨ)
People eat what they believe to be sweet, but it turns out to be bitter in taste.
ਭਾਈ ਮੀਤ ਸੁਰਿਦ ਕੀਏ ਬਿਖਿਆ ਰਚਿਆ ਬਾਦੁ ॥
ਮਨੁੱਖ (ਜਗਤ ਵਿਚ) ਭਰਾ ਮਿੱਤਰ ਦੋਸਤ (ਆਦਿਕ) ਬਣਾਂਦਾ ਹੈ, ਤੇ (ਇਹ) ਮਾਇਆ ਦਾ ਝਗੜਾ ਖੜਾ ਕਰੀ ਰੱਖਦਾ ਹੈ
They attach their affections to brothers and friends, uselessly engrossed in corruption.
ਜਾਂਦੇ ਬਿਲਮ ਨ ਹੋਵਈ ਵਿਣੁ ਨਾਵੈ ਬਿਸਮਾਦੁ ॥੧॥
ਪਰ ਅਸਚਰਜ ਗੱਲ (ਇਹ) ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਕਿਸੇ ਭੀ ਚੀਜ਼ ਨੂੰ ਨਾਸ ਹੁੰਦਿਆਂ ਚਿਰ ਨਹੀਂ ਲੱਗਦਾ ।੧।
They vanish without a moment's delay; without God's Name, they are stunned and amazed. ||1||
ਮੇਰੇ ਮਨ ਸਤਗੁਰ ਕੀ ਸੇਵਾ ਲਾਗੁ ॥
ਹੇ ਮੇਰੇ ਮਨ ! ਗੁਰੂ ਦੀ (ਦੱਸੀ ਹੋਈ) ਸੇਵਾ ਵਿਚ ਰੁੱਝਾ ਰਹੁ
O my mind, attach yourself to the service of the True Guru.
ਜੋ ਦੀਸੈ ਸੋ ਵਿਣਸਣਾ ਮਨ ਕੀ ਮਤਿ ਤਿਆਗੁ ॥੧॥ ਰਹਾਉ ॥
(ਹੇ ਭਾਈ !) ਆਪਣੇ ਮਨ ਦੇ ਪਿੱਛੇ ਤੁਰਨਾ ਛੱਡ ਦੇ ਤੇ (ਦੁਨੀਆ ਦੇ ਪਦਾਰਥਾਂ ਦਾ ਮੋਹ ਤਿਆਗ, ਕਿਉਂਕਿ) ਜੋ ਕੁਝ ਦਿੱਸ ਰਿਹਾ ਹੈ ਸਭ ਨਾਸਵੰਤ ਹੈ ।੧।ਰਹਾਉ।
Whatever is seen, shall pass away. Abandon the intellectualizations of your mind. ||1||Pause||
ਜਿਉ ਕੂਕਰੁ ਹਰਕਾਇਆ ਧਾਵੈ ਦਹ ਦਿਸ ਜਾਇ ॥
ਜਿਵਂੇ ਹਲਕਾਇਆ ਕੁੱਤਾ ਦੌੜਦਾ ਹੈ ਤੇ ਹਰ ਪਾਸੇ ਵਲ ਭੱਜਦਾ ਹੈ
Like the mad dog running around in all directions,
ਲੋਭੀ ਜੰਤੁ ਨ ਜਾਣਈ ਭਖੁ ਅਭਖੁ ਸਭ ਖਾਇ ॥
(ਤਿਵੇਂ) ਲੋਭੀ ਜੀਵ ਨੂੰ ਭੀ ਕੁਝ ਨਹੀਂ ਸੁੱਝਦਾ, ਚੰਗੀ ਮੰਦੀ ਹਰੇਕ ਚੀਜ਼ ਖਾ ਲੈਂਦਾ ਹੈ
the greedy person, unaware, consumes everything, edible and non-edible alike.
ਕਾਮ ਕ੍ਰੋਧ ਮਦਿ ਬਿਆਪਿਆ ਫਿਰਿ ਫਿਰਿ ਜੋਨੀ ਪਾਇ ॥੨॥
ਕਾਮ ਦੇ ਤੇ ਕ੍ਰੋਧ ਦੇ ਨਸ਼ੇ ਵਿਚ ਫਸਿਆ ਹੋਇਆ ਮਨੁੱਖ ਮੁੜ ਮੁੜ ਜੂਨਾਂ ਵਿਚ ਪੈਂਦਾ ਰਹਿੰਦਾ ਹੈ ।੨।
Engrossed in the intoxication of sexual desire and anger, people wander through reincarnation over and over again. ||2||
ਮਾਇਆ ਜਾਲੁ ਪਸਾਰਿਆ ਭੀਤਰਿ ਚੋਗ ਬਣਾਇ ॥
ਮਾਇਆ ਨੇ ਵਿਸ਼ਿਆਂ ਦਾ ਚੋਗਾ ਜਾਲ ਵਿਚ ਤਿਆਰ ਕਰ ਕੇ ਉਹ ਜਾਲ ਖਿਲਾਰਿਆ ਹੋਇਆ ਹੈ, ਮਾਇਆ ਦੀ ਤ੍ਰਿਸ਼ਨਾ ਨੇ ਜੀਵ-ਪੰਖੀ ਨੂੰ (ਉਸ ਜਾਲ ਵਿਚ) ਫਸਾਇਆ ਹੋਇਆ ਹੈ
Maya has spread out her net, and in it, she has placed the bait.
ਤ੍ਰਿਸਨਾ ਪੰਖੀ ਫਾਸਿਆ ਨਿਕਸੁ ਨ ਪਾਏ ਮਾਇ ॥
ਮਾਇਆ ਦੀ ਤ੍ਰਿਸ਼ਨਾ ਨੇ ਜੀਵ-ਪੰਖੀ ਨੂੰ (ਉਸ ਜਾਲ ਵਿਚ) ਫਸਾਇਆ ਹੋਇਆ ਹੈ । ਹੇ (ਮੇਰੀ) ਮਾਂ ! (ਜੀਵ ਉਸ ਜਾਲ ਵਿਚੋਂ) ਖ਼ਲਾਸੀ ਪ੍ਰਾਪਤ ਨਹੀਂ ਕਰ ਸਕਦਾ
The bird of desire is caught, and cannot find any escape, O my mother.
ਜਿਨਿ ਕੀਤਾ ਤਿਸਹਿ ਨ ਜਾਣਈ ਫਿਰਿ ਫਿਰਿ ਆਵੈ ਜਾਇ ॥੩॥
(ਕਿਉਂਕਿ) ਜਿਸ ਕਰਤਾਰ ਨੇ (ਇਹ ਸਭ ਕੁਝ) ਪੈਦਾ ਕੀਤਾ ਹੈ ਉਸ ਨਾਲ ਸਾਂਝ ਨਹੀਂ ਪਾਂਦਾ, ਤੇ ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ ।੩।
One who does not know the Lord who created him, comes and goes in reincarnation over and over again. ||3||
ਅਨਿਕ ਪ੍ਰਕਾਰੀ ਮੋਹਿਆ ਬਹੁ ਬਿਧਿ ਇਹੁ ਸੰਸਾਰੁ ॥
ਇਸ ਜਗਤ ਨੂੰ (ਮਾਇਆ ਨੇ) ਅਨੇਕਾਂ ਕਿਸਮਾਂ ਦੇ ਰੂਪਾਂ ਰੰਗਾਂ ਵਿਚ ਕਈ ਤਰੀਕਿਆਂ ਨਾਲ ਮੋਹ ਰੱਖਿਆ ਹੈ
By various devices, and in so many ways, this world is enticed.
ਜਿਸ ਨੋ ਰਖੈ ਸੋ ਰਹੈ ਸੰਮ੍ਰਿਥੁ ਪੁਰਖੁ ਅਪਾਰੁ ॥
ਇਸ ਵਿਚੋਂ ਉਹੀ ਬਚ ਸਕਦਾ ਹੈ, ਜਿਸ ਨੂੰ ਸਭ ਸਮਰੱਥਾ ਵਾਲਾ ਬੇਅੰਤ ਅਕਾਲ ਪੁਰਖ ਆਪ ਬਚਾਏ
They alone are saved, whom the All-powerful, Infinite Lord protects.
ਹਰਿ ਜਨ ਹਰਿ ਲਿਵ ਉਧਰੇ ਨਾਨਕ ਸਦ ਬਲਿਹਾਰੁ ॥੪॥੨੧॥੯੧॥
(ਪਰਮਾਤਮਾ ਦੀ ਮਿਹਰ ਨਾਲ) ਪਰਮਾਤਮਾ ਦੇ ਭਗਤ ਹੀ ਪਰਮਾਤਮਾ (ਦੇ ਚਰਨਾਂ) ਵਿਚ ਸੁਰਤਿ ਜੋੜ ਕੇ ਬਚਦੇ ਹਨ । ਹੇ ਨਾਨਕ ! ਤੂੰ ਸਦਾ ਉਸ ਪਰਮਾਤਮਾ ਤੋਂ ਸਦਕੇ ਹੋਹੁ ।੪।੨੫।੯੧।
The servants of the Lord are saved by the Love of the Lord. O Nanak, I am forever a sacrifice to them. ||4||21||91||