ਆਸਾ ਮਹਲਾ ੫ ॥
Aasaa, Fifth Mehl:
ਪਰਦੇਸੁ ਝਾਗਿ ਸਉਦੇ ਕਉ ਆਇਆ ॥
ਹੇ ਸ਼ਾਹ! (ਚੌਰਾਸੀ ਲੱਖ ਜੂਨਾਂ ਵਾਲਾ) ਓਪਰਾ ਦੇਸ ਬੜੀਆਂ ਔਖਿਆਈਆਂ ਨਾਲ ਲੰਘ ਕੇ ਮੈਂ (ਤੇਰੇ ਦਰ ਤੇ ਨਾਮ ਦਾ) ਸੌਦਾ ਕਰਨ ਆਇਆ ਹਾਂ,
Having wandered through foreign lands, I have come here to do business.
ਵਸਤੁ ਅਨੂਪ ਸੁਣੀ ਲਾਭਾਇਆ ॥
ਮੈਂ ਸੁਣਿਆ ਹੈ ਕਿ ਨਾਮ ਵਸਤ ਬੜੀ ਸੁੰਦਰ ਹੈ ਤੇ ਲਾਭ ਦੇਣ ਵਾਲੀ ਹੈ ।
I heard of the incomparable and profitable merchandise.
ਗੁਣ ਰਾਸਿ ਬੰਨ੍ਹਿ ਪਲੈ ਆਨੀ ॥
ਹੇ ਗੁਰੂ! ਮੈਂ ਗੁਣਾਂ ਦਾ ਸਰਮਾਇਆ ਪੱਲੇ ਬੰਨ੍ਹ ਕੇ ਲਿਆਂਦਾ ਹੈ,
I have gathered in my pockets my capital of virtue, and I have brought it here with me.
ਦੇਖਿ ਰਤਨੁ ਇਹੁ ਮਨੁ ਲਪਟਾਨੀ ॥੧॥
ਪ੍ਰਭੂ ਦਾ ਨਾਮ-ਰਤਨ ਵੇਖ ਕੇ ਮੇਰਾ ਇਹ ਮਨ (ਇਸ ਨੂੰ ਖਰੀਦਣ ਵਾਸਤੇ) ਰੀਝ ਪਿਆ ਹੈ ।੧।
Beholding the jewel, this mind is fascinated. ||1||
ਸਾਹ ਵਾਪਾਰੀ ਦੁਆਰੈ ਆਏ ॥
ਹੇ ਸ਼ਾਹ! ਹੇ ਸਤਿਗੁਰੂ! ਤੇਰੇ ਦਰ ਤੇ (ਨਾਮ ਦਾ ਵਣਜ ਕਰਨ ਵਾਲੇ) ਜੀਵ-ਵਪਾਰੀ ਆਏ ਹਨ
I have come to the door of the Trader.
ਵਖਰੁ ਕਾਢਹੁ ਸਉਦਾ ਕਰਾਏ ॥੧॥ ਰਹਾਉ ॥
(ਤੂੰ ਆਪਣੇ ਖ਼ਜ਼ਾਨੇ ਵਿਚੋਂ ਨਾਮ ਦਾ) ਸੌਦਾ ਕੱਢ ਕੇ ਇਹਨਾਂ ਨੂੰ ਸੌਦਾ ਕਰਨ ਦੀ ਜਾਚ ਸਿਖਾ ।੧।ਰਹਾਉ।
Please display the merchandise, so that the business may be transacted. ||1||Pause||
ਸਾਹਿ ਪਠਾਇਆ ਸਾਹੈ ਪਾਸਿ ॥
(ਹੇ ਭਾਈ!) ਪਰਮਾਤਮਾ-ਸ਼ਾਹ ਨੇ ਮੈਨੂੰ ਗੁਰੂ ਦੇ ਪਾਸ ਭੇਜਿਆ
The Trader has sent me to the Banker.
ਅਮੋਲ ਰਤਨ ਅਮੋਲਾ ਰਾਸਿ ॥
(ਗੁਰੂ ਦੇ ਦਰ ਤੋਂ ਮੈਨੂੰ ਉਹ) ਰਤਨ ਮਿਲ ਪਿਆ ਹੈ ਉਹ ਸਰਮਾਇਆ ਮਿਲ ਪਿਆ ਹੈ, ਦੁਨੀਆ ਵਿਚ ਜਿਸ ਦੇ ਬਰਾਬਰ ਦੀ ਕੀਮਤ ਦਾ ਕੋਈ ਪਦਾਰਥ ਨਹੀਂ ਹੈ ।
The jewel is priceless, and the capital is priceless.
ਵਿਸਟੁ ਸੁਭਾਈ ਪਾਇਆ ਮੀਤ ॥
(ਪਰਮਾਤਮਾ ਦੀ ਮੇਹਰ ਨਾਲ ਮੈਨੂੰ) ਪਿਆਰ-ਭਰੇ ਹਿਰਦੇ ਵਾਲਾ ਵਿਚੋਲਾ ਮਿੱਤਰ ਮਿਲ ਪਿਆ ਹੈ,
O my gentle brother, mediator and friend
ਸਉਦਾ ਮਿਲਿਆ ਨਿਹਚਲ ਚੀਤ ॥੨॥
ਉਸ ਪਾਸੋਂ ਪਰਮਾਤਮਾ ਦੇ ਨਾਮ ਦਾ ਸੌਦਾ ਲੱਭਾ ਹੈ ਤੇ ਮੇਰਾ ਮਨ ਦੁਨੀਆ ਦੇ ਪਦਾਰਥਾਂ ਵਲ ਡੋਲਣੋਂ ਹਟ ਗਿਆ ਹੈ ।੨।
- I have obtained the merchandise, and my consciousness is now steady and stable. ||2||
ਭਉ ਨਹੀ ਤਸਕਰ ਪਉਣ ਨ ਪਾਨੀ ॥
(ਹੇ ਭਾਈ! ਇਸ ਰਤਨ ਨੂੰ ਇਸ ਸਰਮਾਏ ਨੂੰ) ਚੋਰਾਂ ਤੋਂ ਖ਼ਤਰਾ ਨਹੀਂ, ਹਵਾ ਤੋਂ ਡਰ ਨਹੀਂ, ਪਾਣੀ ਤੋਂ ਡਰ ਨਹੀਂ (ਨਾਹ ਚੋਰ ਚੁਰਾ ਸਕਦੇ ਹਨ ਨਾਹ ਝੱਖੜ ਉਡਾ ਸਕਦੇ ਹਨ ਨਾਹ ਪਾਣੀ ਡੋਬ ਸਕਦਾ ਹੈ) ।
I have no fear of thieves, of wind or water.
ਸਹਜਿ ਵਿਹਾਝੀ ਸਹਜਿ ਲੈ ਜਾਨੀ ॥
ਆਤਮਕ ਅਡੋਲਤਾ ਦੀ ਬਰਕਤਿ ਨਾਲ ਇਹ ਰਤਨ ਮੈਂ (ਗੁਰੂ ਪਾਸੋਂ) ਖਰੀਦਿਆ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿ ਕੇ ਇਹ ਰਤਨ ਮੈਂ ਆਪਣੇ ਨਾਲ ਲੈ ਜਾਵਾਂਗਾ ।
I have easily made my purchase, and I easily take it away.
ਸਤ ਕੈ ਖਟਿਐ ਦੁਖੁ ਨਹੀ ਪਾਇਆ ॥
ਈਮਾਨਦਾਰੀ ਨਾਲ ਖੱਟਣ ਕਰਕੇ ਇਹ ਰਤਨ ਹਾਸਲ ਕਰਨ ਵਿਚ ਮੈਨੂੰ ਕੋਈ ਦੁੱਖ ਨਹੀਂ ਸਹਾਰਨਾ ਪਿਆ,
I have earned Truth, and I shall have no pain.
ਸਹੀ ਸਲਾਮਤਿ ਘਰਿ ਲੈ ਆਇਆ ॥੩॥
ਤੇ ਇਹ ਨਾਮ-ਸੌਦਾ ਮੈਂ ਸਹੀ ਸਲਾਮਤਿ ਸਾਂਭ ਕੇ ਆਪਣੇ ਹਿਰਦੇ-ਘਰ ਵਿਚ ਲੈ ਆਂਦਾ ਹੈ ।੩।
I have brought this merchandise home, safe and sound. ||3||
ਮਿਲਿਆ ਲਾਹਾ ਭਏ ਅਨੰਦ ॥
(ਤੇਰੀ ਮੇਹਰ ਨਾਲ ਮੈਨੂੰ ਤੇਰੇ ਨਾਮ ਦਾ) ਲਾਭ ਮਿਲਿਆ ਹੈ ਤੇ ਮੇਰੇ ਅੰਦਰ ਆਨੰਦ ਪੈਦਾ ਹੋ ਗਿਆ ਹੈ ।
I have earned the profit, and I am happy.
ਧੰਨੁ ਸਾਹ ਪੂਰੇ ਬਖਸਿੰਦ ॥
ਪੂਰੀਆਂ ਬਖ਼ਸ਼ਸ਼ਾਂ ਕਰਨ ਵਾਲੇ ਸ਼ਾਹ-ਪ੍ਰਭੂ! ਮੈਂ ਤੈਨੂੰ ਹੀ ਸਲਾਹੁੰਦਾ ਹਾਂ
Blessed is the Banker, the Perfect Bestower.
ਇਹੁ ਸਉਦਾ ਗੁਰਮੁਖਿ ਕਿਨੈ ਵਿਰਲੈ ਪਾਇਆ ॥
ਹੇ ਭਾਈ! ਕਿਸੇ ਵਿਰਲੇ ਭਾਗਾਂ ਵਾਲੇ ਨੇ ਗੁਰੂ ਦੀ ਸਰਨ ਪੈ ਕੇ (ਪ੍ਰਭੂ ਦੇ ਨਾਮ ਦਾ) ਸੌਦਾ ਪ੍ਰਾਪਤ ਕੀਤਾ ਹੈ
How rare is the Gurmukh who obtains this merchandise;
ਸਹਲੀ ਖੇਪ ਨਾਨਕੁ ਲੈ ਆਇਆ ॥੪॥੬॥
(ਗੁਰੂ ਦੀ ਸਰਨ ਪੈ ਕੇ ਹੀ) ਨਾਨਕ ਭੀ ਇਹ ਲਾਹੇਵੰਦਾ ਸੌਦਾ ਖੱਟ ਸਕਿਆ ਹੈ ।੪।੬।
Nanak has brought this profitable merchandise home. ||4||6||