ਆਸਾ ਮਹਲਾ ੫ ॥
Aasaa, Fifth Mehl:
ਗੁਨੁ ਅਵਗਨੁ ਮੇਰੋ ਕਛੁ ਨ ਬੀਚਾਰੋ ॥
(ਹੇ ਸਹੇਲੀਏ! ਮੇਰੇ ਖਸਮ ਨੇ) ਮੇਰਾ ਕੋਈ ਗੁਣ ਨਹੀਂ ਵਿਚਾਰਿਆ ਮੇਰਾ ਕੋਈ ਔਗੁਣ ਨਹੀਂ ਤੱਕਿਆ ।
He does not consider my merits or demerits.
ਨਹ ਦੇਖਿਓ ਰੂਪ ਰੰਗ ਸੀਂਗਾਰੋ ॥
ਉਸ ਨੇ ਮੇਰਾ ਰੂਪ ਨਹੀਂ ਵੇਖਿਆ, ਰੰਗ ਨਹੀਂ ਵੇਖਿਆ, ਸਿੰਗਾਰ ਨਹੀਂ ਵੇਖਿਆ,
He does not look at my beauty, color or decorations.
ਚਜ ਅਚਾਰ ਕਿਛੁ ਬਿਧਿ ਨਹੀ ਜਾਨੀ ॥
ਮੈਂ ਕੋਈ ਸੁਚੱਜ ਨਹੀਂ ਸਾਂ ਸਿੱਖੀ ਹੋਈ, ਮੈਂ ਉੱਚੇ ਆਚਰਨ ਦਾ ਕੋਈ ਢੰਗ ਨਹੀਂ ਸਾਂ ਜਾਣਦੀ ।
I do not know the ways of wisdom and good conduct.
ਬਾਹ ਪਕਰਿ ਪ੍ਰਿਅ ਸੇਜੈ ਆਨੀ ॥੧॥
ਫਿਰ ਭੀ (ਹੇ ਸਹੇਲੀਏ!) ਮੇਰੀ ਬਾਂਹ ਫੜ ਕੇ ਪਿਆਰੇ (ਪ੍ਰਭੂ-ਪਤੀ) ਨੇ ਮੈਨੂੰ ਆਪਣੀ ਸੇਜ ਉਤੇ ਲੈ ਆਂਦਾ ।੧।
But taking me by the arm, my Husband Lord has led me to His Bed. ||1||
ਸੁਨਿਬੋ ਸਖੀ ਕੰਤਿ ਹਮਾਰੋ ਕੀਅਲੋ ਖਸਮਾਨਾ ॥
ਹੇ (ਮੇਰੀ) ਸਹੇਲੀਏ! ਸੁਣ ਮੇਰੇ ਖਸਮ-ਪ੍ਰਭੂ ਨੇ (ਮੇਰੀ) ਸੰਭਾਲ ਕੀਤੀ ਹੈ,
Hear, O my companions, my Husband, my Lord Master, possesses me.
ਕਰੁ ਮਸਤਕਿ ਧਾਰਿ ਰਾਖਿਓ ਕਰਿ ਅਪੁਨਾ ਕਿਆ ਜਾਨੈ ਇਹੁ ਲੋਕੁ ਅਜਾਨਾ ॥੧॥ ਰਹਾਉ ॥
(ਮੇਰੇ) ਮੱਥੇ ਉਤੇ (ਆਪਣਾ) ਹੱਥ ਰੱਖ ਕੇ ਉਸ ਨੇ ਮੈਨੂੰ ਆਪਣੀ ਜਾਣ ਕੇ ਮੇਰੀ ਰੱਖਿਆ ਕੀਤੀ ਹੈ । ਪਰ ਇਹ ਮੂਰਖ ਜਗਤ ਇਸ (ਭੇਤ) ਨੂੰ ਕੀਹ ਸਮਝੇ? ।੧।ਰਹਾਉ।
Placing His Hand upon my forehead, He protects me as His Own. What do these ignorant people know? ||1||Pause||
ਸੁਹਾਗੁ ਹਮਾਰੋ ਅਬ ਹੁਣਿ ਸੋਹਿਓ ॥
(ਹੇ ਸਹੇਲੀਏ!) ਹੁਣ ਮੇਰਾ ਚੰਗਾ ਸਤਾਰਾ ਚਮਕ ਪਿਆ ਹੈ,
My married life now appears so beauteous;
ਕੰਤੁ ਮਿਲਿਓ ਮੇਰੋ ਸਭੁ ਦੁਖੁ ਜੋਹਿਓ ॥
ਮੇਰਾ ਪ੍ਰਭੂ-ਪਤੀ ਮੈਨੂੰ ਮਿਲ ਪਿਆ ਹੈ, ਉਸ ਨੇ ਮੇਰਾ ਸਾਰਾ ਰੋਗ ਗਹੁ ਨਾਲ ਤੱਕ ਲਿਆ ਹੈ
my Husband Lord has met me, and He sees all my pains.
ਆਂਗਨਿ ਮੇਰੈ ਸੋਭਾ ਚੰਦ ॥
ਮੇਰੇ (ਹਿਰਦੇ ਦੇ) ਵੇਹੜੇ ਵਿਚ ਸੋਭਾ ਦਾ ਚੰਦ ਚੜ੍ਹ ਪਿਆ ਹੈ ।
Within the courtyard of my heart, the glory of the moon shines.
ਨਿਸਿ ਬਾਸੁਰ ਪ੍ਰਿਅ ਸੰਗਿ ਅਨੰਦ ॥੨॥
ਮੈਂ ਰਾਤ ਦਿਨ ਪਿਆਰੇ (ਪ੍ਰਭੂ-ਪਤੀ) ਨਾਲ ਆਨੰਦ ਮਾਣ ਰਹੀ ਹਾਂ ।੨।
Night and day, I have fun with my Beloved. ||2||
ਬਸਤ੍ਰ ਹਮਾਰੇ ਰੰਗਿ ਚਲੂਲ ॥
ਮੇਰੇ (ਸਾਲੂ ਆਦਿਕ) ਕੱਪੜੇ, ਗੂੜ੍ਹੇ ਰੰਗ ਵਿਚ ਰੰਗੇ ਗਏ ਹਨ,
My clothes are dyed the deep crimson color of the poppy.
ਸਗਲ ਆਭਰਣ ਸੋਭਾ ਕੰਠਿ ਫੂਲ ॥
ਸਾਰੇ ਗਹਣੇ (ਮੇਰੇ ਸਰੀਰ ਉਤੇ ਫਬ ਰਹੇ ਹਨ) ਫੁੱਲਾਂ ਦੇ ਹਾਰ ਮੇਰੇ ਗਲ ਵਿਚ ਸੋਭਾ ਦੇ ਰਹੇ ਹਨ
All the ornaments and garlands around my neck adorn me.
ਪ੍ਰਿਅ ਪੇਖੀ ਦ੍ਰਿਸਟਿ ਪਾਏ ਸਗਲ ਨਿਧਾਨ ॥
(ਹੇ ਸਹੇਲੀਏ!) ਪਿਆਰੇ (ਪ੍ਰਭੂ-ਪਤੀ) ਨੇ ਮੈਨੂੰ (ਪਿਆਰ ਦੀ) ਨਿਗਾਹ ਨਾਲ ਤੱਕਿਆ ਹੈ (ਹੁਣ, ਮਾਨੋ) ਮੈਂ ਸਾਰੇ ਹੀ ਖ਼ਜ਼ਾਨੇ ਪ੍ਰਾਪਤ ਕਰ ਲਏ ਹਨ,
Gazing upon my Beloved with my eyes, I have obtained all treasures;
ਦੁਸਟ ਦੂਤ ਕੀ ਚੂਕੀ ਕਾਨਿ ॥੩॥
ਹੁਣ, ਹੇ ਸਹੇਲੀਏ! (ਕਮਾਦਿਕ) ਭੈੜੇ ਵੈਰੀਆਂ ਦੀ ਧੌਂਸ (ਮੇਰੇ ਉੱਤੋਂ) ਮੁੱਕ ਗਈ ਹੈ ।੩।
I have shaken off the power of the evil demons. ||3||
ਸਦ ਖੁਸੀਆ ਸਦਾ ਰੰਗ ਮਾਣੇ ॥
ਮੈਨੂੰ ਹੁਣ ਸਦਾ ਖ਼ੁਸ਼ੀਆਂ ਹੀ ਖ਼ੁਸ਼ੀਆਂ ਹਨ, ਮੈਂ ਹੁਣ ਸਦਾ ਆਤਮਕ ਆਨੰਦ ਮਾਣ ਰਹੀ ਹਾਂ
I have obtained eternal bliss, and I constantly celebrate.
ਨਉ ਨਿਧਿ ਨਾਮੁ ਗ੍ਰਿਹ ਮਹਿ ਤ੍ਰਿਪਤਾਨੇ ॥
(ਹੇ ਸਹੇਲੀਏ! ਜਗਤ ਦੇ ਸਾਰੇ) ਨੌ ਖ਼ਜ਼ਾਨਿਆਂ (ਵਰਗਾ) ਪਰਮਾਤਮਾ ਦਾ ਨਾਮ ਮੇਰੇ ਹਿਰਦੇ-ਘਰ ਵਿਚ ਆ ਵੱਸਿਆ ਹੈ, ਮੇਰੀ ਸਾਰੀ ਤ੍ਰਿਸਨਾ ਮੱੁਕ ਗਈ ਹੈ
With the nine treasures of the Naam, the Name of the Lord, I am satisfied in my own home.
ਕਹੁ ਨਾਨਕ ਜਉ ਪਿਰਹਿ ਸੀਗਾਰੀ ॥
ਹੇ ਨਾਨਕ! (ਆਖ—) ਜਦੋਂ (ਕਿਸੇ ਜੀਵ-ਇਸਤ੍ਰੀ ਨੂੰ) ਪ੍ਰਭੂ-ਪਤੀ ਨੇ ਸੁੰਦਰ ਜੀਵਨ ਵਾਲੀ ਬਣਾ ਦਿੱਤਾ
Says Nanak, when the happy soul-bride is adorned by her Beloved,
ਥਿਰੁ ਸੋਹਾਗਨਿ ਸੰਗਿ ਭਤਾਰੀ ॥੪॥੭॥
ਉਹ ਪ੍ਰਭੂ-ਪਤੀ ਦੇ ਚਰਨਾਂ ਵਿਚ ਜੁੜ ਕੇ ਚੰਗੇ ਭਾਗਾਂ ਵਾਲੀ ਬਣ ਗਈ, ਉਹ ਸਦਾ ਲਈ ਅਡੋਲ-ਚਿੱਤ ਹੋ ਗਈ ।੪।੭।
she is forever happy with her Husband Lord. ||4||7||