ਆਸਾ ਮਹਲਾ ੫ ॥
Aasaa, Fifth Mehl:
 
ਦਾਨੁ ਦੇਇ ਕਰਿ ਪੂਜਾ ਕਰਨਾ ॥
(ਹੇ ਭਾਈ! ਵੇਖੋ ਅਜੇਹੇ ਬ੍ਰਾਹਮਣਾਂ ਦਾ ਹਾਲ! ਜਜਮਾਨ ਤਾਂ) ਉਹਨਾਂ ਨੂੰ ਦਾਨ ਦੇ ਕੇ ਉਹਨਾਂ ਦੀ ਪੂਜਾ-ਮਾਨਤਾ ਕਰਦੇ ਹਨ,
They give you donations and worship you.
 
ਲੈਤ ਦੇਤ ਉਨ੍ਹ ਮੂਕਰਿ ਪਰਨਾ ॥
ਪਰ ਉਹ ਬ੍ਰਾਹਮਣ ਲੈਂਦੇ ਦੇਂਦੇ ਭੀ (ਸਭ ਕੁਝ ਹਾਸਲ ਕਰਦੇ ਹੋਏ ਭੀ) ਸਦਾ ਮੁੱਕਰੇ ਰਹਿੰਦੇ ਹਨ (ਕਦੇ ਆਪਣੇ ਜਜਮਾਨਾਂ ਦਾ ਧੰਨਵਾਦ ਤਕ ਨਹੀਂ ਕਰਦੇ । ਸਗੋਂ ਦਾਨ ਲੈ ਕੇ ਭੀ ਇਹੀ ਜ਼ਾਹਰ ਕਰਦੇ ਹਨ ਕਿ ਅਸੀ ਜਜਮਾਨਾਂ ਦਾ ਪਰਲੋਕ ਸਵਾਰ ਰਹੇ ਹਾਂ) ।
You take from them, and then deny that they have given anything to you.
 
ਜਿਤੁ ਦਰਿ ਤੁਮ੍ਹ ਹੈ ਬ੍ਰਾਹਮਣ ਜਾਣਾ ॥
ਪਰ, ਹੇ ਬ੍ਰਾਹਮਣ! (ਇਹ ਚੇਤਾ ਰੱਖ) ਜਿਸ ਪ੍ਰਭੂ-ਦਰ ਤੇ (ਆਖ਼ਿਰ) ਤੂੰ ਪਹੁੰਚਣਾ ਹੈ
That door, through which you must ultimately go, O Brahmin
 
ਤਿਤੁ ਦਰਿ ਤੂੰਹੀ ਹੈ ਪਛੁਤਾਣਾ ॥੧॥
ਉਸ ਦਰ ਤੇ ਤੂੰ ਹੀ (ਆਪਣੀਆਂ ਇਹਨਾਂ ਕਰਤੂਤਾਂ ਦੇ ਕਾਰਨ) ਪਛੁਤਾਵੇਂਗਾ ।੧।
- at that door, you will come to regret and repent. ||1||
 
ਐਸੇ ਬ੍ਰਾਹਮਣ ਡੂਬੇ ਭਾਈ ॥
ਹੇ ਭਾਈ! ਇਹੋ ਜਿਹੇ ਬ੍ਰਾਹਮਣਾਂ ਨੂੰ (ਮਾਇਆ ਦੇ ਮੋਹ ਵਿਚ) ਡੁੱਬੇ ਹੋਏ ਜਾਣੋ
Such Brahmins shall drown, O Siblings of Destiny;
 
ਨਿਰਾਪਰਾਧ ਚਿਤਵਹਿ ਬੁਰਿਆਈ ॥੧॥ ਰਹਾਉ ॥
ਜੇਹੜੇ ਨਿਦੋਸੇ ਬੰਦਿਆਂ ਨੂੰ ਭੀ ਨੁਕਸਾਨ ਅਪੜਾਨ ਦੀਆਂ ਸੋਚਾਂ ਸੋਚਦੇ ਰਹਿੰਦੇ ਹਨ ।੧।ਰਹਾਉ।
they think of doing evil to the innocent. ||1||Pause||
 
ਅੰਤਰਿ ਲੋਭੁ ਫਿਰਹਿ ਹਲਕਾਏ ॥
ਹੇ ਭਾਈ! ਉਂਞ ਤਾਂ ਇਹ ਬ੍ਰਾਹਮਣ ਆਪਣੇ ਆਪ ਨੂੰ ਵੇਦ ਆਦਿਕ ਧਰਮ-ਪੁਸਤਕਾਂ ਦੇ ਗਿਆਤਾ ਜ਼ਾਹਰ ਕਰਦੇ ਹਨ, ਪਰ ਇਹਨਾਂ ਦੇ ਮਨ ਵਿਚ ਲੋਭ (ਠਾਠਾਂ ਮਾਰ ਰਿਹਾ ਹੈ, ਇਹ ਲੋਭ ਨਾਲ) ਹਲਕੇ ਹੋਏ ਫਿਰਦੇ ਹਨ ।
Within them is greed, and they wander around like mad dogs.
 
ਨਿੰਦਾ ਕਰਹਿ ਸਿਰਿ ਭਾਰੁ ਉਠਾਏ ॥
ਆਪਣੇ ਆਪ ਨੂੰ ਵਿਦਵਾਨ ਜ਼ਾਹਰ ਕਰਦੇ ਹੋਏ ਭੀ ਇਹ (ਦੂਜਿਆਂ ਦੀ) ਨਿੰਦਾ ਕਰਦੇ ਫਿਰਦੇ ਹਨ, ਆਪਣੇ ਸਿਰ ਉਤੇ ਨਿੰਦਾ ਦਾ ਭਾਰ ਚੁੱਕੀ ਫਿਰਦੇ ਹਨ ।
They slander others and carry loads of sin upon their heads.
 
ਮਾਇਆ ਮੂਠਾ ਚੇਤੈ ਨਾਹੀ ॥
(ਹੇ ਭਾਈ!) ਮਾਇਆ (ਦੇ ਮੋਹ) ਦੇ ਹੱਥੋਂ ਆਪਣੇ ਆਤਮਕ ਜੀਵਨ ਦੀ ਰਾਸਿ-ਪੂੰਜੀ ਲੁਟਾ ਬੈਠਾ ਇਹ ਬ੍ਰਾਹਮਣ ਪਰਮਾਤਮਾ ਨੂੰ ਚੇਤੇ ਨਹੀਂ ਕਰਦਾ (ਇਸ ਪਾਸੇ) ਧਿਆਨ ਨਹੀਂ ਦੇਂਦਾ
Intoxicated by Maya, they do not think of the Lord.
 
ਭਰਮੇ ਭੂਲਾ ਬਹੁਤੀ ਰਾਹੀ ॥੨॥
ਮਾਇਆ ਦੀ ਭਟਕਣਾ ਦੇ ਕਾਰਨ ਕੁਰਾਹੇ ਪਿਆ ਹੋਇਆ ਬ੍ਰਾਹਮਣ ਕਈ ਪਾਸੀਂ ਖ਼ੁਆਰ ਹੁੰਦਾ ਫਿਰਦਾ ਹੈ ।੨।
Deluded by doubt, they wander off on many paths. ||2||
 
ਬਾਹਰਿ ਭੇਖ ਕਰਹਿ ਘਨੇਰੇ ॥
ਬਾਹਰ (ਲੋਕਾਂ ਨੂੰ ਪਤਿਆਉਣ ਵਾਸਤੇ, ਆਪਣੇ ਆਪ ਨੂੰ ਲੋਕਾਂ ਦਾ ਧਾਰਮਿਕ ਆਗੂ ਜ਼ਾਹਰ ਕਰਨ ਵਾਸਤੇ) ਕਈ (ਧਾਰਮਿਕ) ਭੇਖ ਕਰਦੇ ਹਨ ।
Outwardly, they wear various religious robes,
 
ਅੰਤਰਿ ਬਿਖਿਆ ਉਤਰੀ ਘੇਰੇ ॥
(ਹੇ ਭਾਈ!) ਅਜੇਹੇ ਬ੍ਰਾਹਮਣਾਂ ਦੇ ਆਪਣੇ ਅੰਦਰ ਮਾਇਆ ਘੇਰ ਕੇ ਡੇਰਾ ਪਾਈ ਬੈਠੀ ਹੈ
but within, they are enveloped by poison.
 
ਅਵਰ ਉਪਦੇਸੈ ਆਪਿ ਨ ਬੂਝੈ ॥
(ਹੇ ਭਾਈ! ਜੇਹੜਾ ਬ੍ਰਾਹਮਣ) ਹੋਰਨਾਂ ਨੂੰ ਤਾਂ (ਧਰਮ ਦਾ) ਉਪਦੇਸ ਕਰਦਾ ਹੈ, ਪਰ ਆਪ (ਉਸ ਧਰਮ ਨੂੰ) ਨਹੀਂ ਸਮਝਦਾ,
They instruct others, but do not understand themselves.
 
ਐਸਾ ਬ੍ਰਾਹਮਣੁ ਕਹੀ ਨ ਸੀਝੈ ॥੩॥
ਅਜੇਹਾ ਬ੍ਰਾਹਮਣ (ਲੋਕ ਪਰਲੋਕ) ਕਿਤੇ ਭੀ ਕਾਮਯਾਬ ਨਹੀਂ ਹੁੰਦਾ ।੩।
Such Brahmins will never be emancipated. ||3||
 
ਮੂਰਖ ਬਾਮਣ ਪ੍ਰਭੂ ਸਮਾਲਿ ॥
ਹੇ ਨਾਨਕ! (ਅਜੇਹੇ ਬ੍ਰਾਹਮਣ ਨੂੰ ਆਖ—) ਹੇ ਮੂਰਖ ਬ੍ਰਾਹਮਣ! ਪਰਮਾਤਮਾ ਨੂੰ (ਆਪਣੇ ਹਿਰਦੇ ਵਿਚ) ਯਾਦ ਕਰਿਆ ਕਰ,
O foolish Brahmin, reflect upon God.
 
ਦੇਖਤ ਸੁਨਤ ਤੇਰੈ ਹੈ ਨਾਲਿ ॥
ਉਹ ਪਰਮਾਤਮਾ (ਤੇਰੇ ਸਾਰੇ ਕੰਮ) ਵੇਖਦਾ (ਤੇਰੀਆਂ ਸਾਰੀਆਂ ਗੱਲਾਂ) ਸੁਣਦਾ (ਸਦਾ) ਤੇਰੇ ਨਾਲ ਰਹਿੰਦਾ ਹੈ ।
He watches and hears, and is always with you.
 
ਕਹੁ ਨਾਨਕ ਜੇ ਹੋਵੀ ਭਾਗੁ ॥
ਜੇ ਤੇਰੇ ਭਾਗ ਜਾਗਣ ਤਾਂ
Says Nanak, if this is your destiny,
 
ਮਾਨੁ ਛੋਡਿ ਗੁਰ ਚਰਣੀ ਲਾਗੁ ॥੪॥੮॥
(ਆਪਣੀ ਉੱਚੀ ਜਾਤਿ ਤੇ ਵਿੱਦਵਤਾ ਦਾ) ਮਾਣ ਛੱਡ ਕੇ ਗੁਰੂ ਦੀ ਸਰਨ ਪਉ ।੪।੮।
renounce your pride, and grasp the Guru's Feet. ||4||8||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by