ਆਸਾ ਮਹਲਾ ੫ ॥
Aasaa, Fifth Mehl:
 
ਦੂਖ ਰੋਗ ਭਏ ਗਤੁ ਤਨ ਤੇ ਮਨੁ ਨਿਰਮਲੁ ਹਰਿ ਹਰਿ ਗੁਣ ਗਾਇ ॥
(ਹੇ ਮਾਂ!) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾ ਗਾ ਕੇ ਮੇਰਾ ਮਨ ਪਵਿੱਤਰ ਹੋ ਗਿਆ ਹੈ, ਮੇਰੇ ਸਰੀਰ ਤੋਂ ਸਾਰੇ ਦੁੱਖ ਤੇ ਰੋਗ ਦੂਰ ਹੋ ਗਏ ਹਨ ।
Pain and disease have left my body, and my mind has become pure; I sing the Glorious Praises of the Lord, Har, Har.
 
ਭਏ ਅਨੰਦ ਮਿਲਿ ਸਾਧੂ ਸੰਗਿ ਅਬ ਮੇਰਾ ਮਨੁ ਕਤ ਹੀ ਨ ਜਾਇ ॥੧॥
ਗੁਰੂ ਦੀ ਸੰਗਤ ਵਿਚ ਮਿਲ ਕੇ ਮੇਰੇ ਅੰਦਰ ਆਨੰਦ ਹੀ ਆਨੰਦ ਬਣਿਆ ਪਿਆ ਹੈ । ਹੁਣ ਮੇਰਾ ਮਨ ਕਿਸੇ ਭੀ ਪਾਸੇ ਨਹੀਂ ਭਟਕਦਾ ।੧।
I am in bliss, meeting with the Saadh Sangat, the Company of the Holy, and now, my mind does not go wandering. ||1||
 
ਤਪਤਿ ਬੁਝੀ ਗੁਰ ਸਬਦੀ ਮਾਇ ॥
ਹੇ ਮਾਂ! ਗੁਰੂ ਦੇ ਸਬਦ ਦੀ ਬਰਕਤਿ ਨਾਲ (ਮੇਰੇ ਅੰਦਰੋਂ ਵਿਕਾਰਾਂ ਦੀ) ਸੜਨ ਮਿਟ ਗਈ ਹੈ ।
My burning desires are quenched, through the Word of the Guru's Shabad, O mother.
 
ਬਿਨਸਿ ਗਇਓ ਤਾਪ ਸਭ ਸਹਸਾ ਗੁਰੁ ਸੀਤਲੁ ਮਿਲਿਓ ਸਹਜਿ ਸੁਭਾਇ ॥੧॥ ਰਹਾਉ ॥
ਮੇਰੇ ਸਾਰੇ ਦੁੱਖ ਕਲੇਸ਼ ਤੇ ਸਹਮ ਨਾਸ ਹੋ ਗਏ ਹਨ । ਆਤਮਕ ਠੰਡ ਦੇਣ ਵਾਲਾ ਗੁਰੂ ਮੈਨੂੰ ਮਿਲ ਪਿਆ ਹੈ । ਹੁਣ ਮੈਂ ਆਤਮਕ ਅਡੋਲਤਾ ਵਿਚ ਟਿਕਿਆ ਹੋਇਆ ਹਾਂ, ਹੁਣ ਮੈਂ ਪ੍ਰਭੂ-ਪ੍ਰੇਮ ਵਿਚ ਮਗਨ ਹਾਂ ।੧।ਰਹਾਉ।
The fever of doubt has been totally eliminated; meeting the Guru, I am cooled and soothed, with intuitive ease. ||1||Pause||
 
ਧਾਵਤ ਰਹੇ ਏਕੁ ਇਕੁ ਬੂਝਿਆ ਆਇ ਬਸੇ ਅਬ ਨਿਹਚਲੁ ਥਾਇ ॥
(ਹੇ ਮਾਂ!) ਜਦੋਂ ਦੀ ਮੈਂ ਸਿਰਫ਼ ਇਕ ਪਰਮਾਤਮਾ ਨਾਲ ਸਾਂਝ ਪਾਈ ਹੈ ਮੇਰੀਆਂ ਸਾਰੀਆ ਭਟਕਣਾਂ ਮੁੱਕ ਗਈਆਂ ਹਨ, ਹੁਣ ਮੈਂ ਅਡੋਲ-ਚਿੱਤ ਹੋ ਕੇ ਪ੍ਰਭੂ ਚਰਨਾਂ ਵਿਚ ਆ ਟਿਕਿਆ ਹਾਂ ।
My wandering has ended, since I have realized the One and Only Lord; now, I have come to dwell in the eternal place.
 
ਜਗਤੁ ਉਧਾਰਨ ਸੰਤ ਤੁਮਾਰੇ ਦਰਸਨੁ ਪੇਖਤ ਰਹੇ ਅਘਾਇ ॥੨॥
(ਹੇ ਪ੍ਰਭੂ!) ਸਾਰੇ ਸੰਸਾਰ ਨੂੰ ਵਿਕਾਰਾਂ ਤੋਂ ਬਚਾਣ ਵਾਲੇ ਤੇਰੇ ਸੰਤ ਜਨਾਂ ਦਾ ਦਰਸ਼ਨ ਕਰ ਕੇ ਮੇਰੀ ਸਾਰੀ ਤ੍ਰਿਸ਼ਨਾ ਮੱੁਕ ਗਈ ਹੈ ।੨।
Your Saints are the Saving Grace of the world; beholding the Blessed Vision of their Darshan, I remain satisfied. ||2||
 
ਜਨਮ ਦੋਖ ਪਰੇ ਮੇਰੇ ਪਾਛੈ ਅਬ ਪਕਰੇ ਨਿਹਚਲੁ ਸਾਧੂ ਪਾਇ ॥
(ਹੇ ਮਾਂ!) ਹੁਣ ਮੈਂ ਅਡੋਲ-ਚਿੱਤ ਹੋ ਕੇ ਗੁਰੂ ਦੇ ਪੈਰ ਫੜ ਲਏ ਹਨ, ਮੇਰੇ ਅਨੇਕਾਂ ਜਨਮਾਂ ਦੇ ਪਾਪ ਮੇਰੀ ਖ਼ਲਾਸੀ ਕਰ ਗਏ ਹਨ ।
I have left behind the sins of countless incarnations, now that I have grasped the feet of the eternal Holy Guru.
 
ਸਹਜ ਧੁਨਿ ਗਾਵੈ ਮੰਗਲ ਮਨੂਆ ॥
ਮੇਰਾ ਮਨ ਆਤਮਕ ਅਡੋਲਤਾ ਦੀ ਸੁਰ ਵਿਚ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹ
My mind sings the celestial melody of bliss,
 
ਅਬ ਤਾ ਕਉ ਫੁਨਿ ਕਾਲੁ ਨ ਖਾਇ ॥੩॥
ਹੁਣ ਇਸ ਮਨ ਨੂੰ ਕਦੇ ਆਤਮਕ ਮੌਤ ਹੜੱਪ ਨਹੀਂ ਕਰਦੀ ।੩।
and death shall no longer consume it. ||3||
 
ਕਰਨ ਕਾਰਨ ਸਮਰਥ ਹਮਾਰੇ ਸੁਖਦਾਈ ਮੇਰੇ ਹਰਿ ਹਰਿ ਰਾਇ ॥
ਹੇ ਮੇਰੇ ਪ੍ਰਭੂ ਪਾਤਸ਼ਾਹ! ਹੇ ਸੁਖਾਂ ਦੇ ਬਖ਼ਸ਼ਣ ਵਾਲੇ! ਹੇ ਸਭ ਕੁਝ ਕਰਨ ਤੇ ਕਰਾਣ ਦੀ ਸ਼ਕਤੀ ਰੱਖਣ ਵਾਲੇ!
My Lord, the Cause of all causes, is All-powerful, the Giver of peace; He is my Lord, my Lord King.
 
ਨਾਮੁ ਤੇਰਾ ਜਪਿ ਜੀਵੈ ਨਾਨਕੁ ਓਤਿ ਪੋਤਿ ਮੇਰੈ ਸੰਗਿ ਸਹਾਇ ॥੪॥੯॥
(ਤੇਰਾ ਦਾਸ) ਨਾਨਕ ਤੇਰਾ ਨਾਮ ਯਾਦ ਕਰ ਕਰ ਕੇ ਆਤਮਕ ਜੀਵਨ ਹਾਸਲ ਕਰ ਰਿਹਾ ਹੈ, ਤੂੰ ਮੇਰੇ ਨਾਲ (ਇਉਂ ਹਰ ਵੇਲੇ ਦਾ) ਸਾਥੀ ਹੈਂ, (ਜਿਵੇਂ) ਤਾਣੇ ਪੇਟੇ ਵਿਚ (ਸੂਤਰ ਮਿਲਿਆ ਹੋਇਆ ਹੁੰਦਾ ਹੈ) ।੪।੯।
Nanak lives by chanting Your Name, O Lord; You are my helper, with me, through and through. ||4||9||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by