ਆਸਾ ਮਹਲਾ ੫ ॥
Aasaa, Fifth Mehl:
ਅਰੜਾਵੈ ਬਿਲਲਾਵੈ ਨਿੰਦਕੁ ॥
(ਹੇ ਭਾਈ! ਭਗਤ ਜਨਾਂ ਦੀ) ਨਿੰਦਾ ਕਰਨ ਵਾਲਾ (ਆਪਣੇ ਅੰਦਰ) ਬੜਾ ਦੁੱਖੀ ਹੁੰਦਾ ਰਹਿੰਦਾ ਹੈ ਬੜਾ ਵਿਲਕਦਾ ਹੈ ।
The slanderer cries out and bewails.
ਪਾਰਬ੍ਰਹਮੁ ਪਰਮੇਸਰੁ ਬਿਸਰਿਆ ਅਪਣਾ ਕੀਤਾ ਪਾਵੈ ਨਿੰਦਕੁ ॥੧॥ ਰਹਾਉ ॥
(ਨਿੰਦਾ ਵਿਚ ਫਸੇ ਹੋਏ ਉਸ ਨੂੰ) ਪਾਰਬ੍ਰਹਮ ਪਰਮਾਤਮਾ ਭੁੱਲਿਆ ਹੁੰਦਾ ਹੈ, (ਇਸ ਕਰਕੇ) ਨਿੰਦਾ ਕਰਨ ਵਾਲਾ ਮਨੁੱਖ (ਗੁਰਮੁਖਾਂ ਦੀ) ਕੀਤੀ ਨਿੰਦਾ ਦਾ (ਦੁੱਖ-ਰੂਪ) ਫਲ ਭੋਗਦਾ ਰਹਿੰਦਾ ਹੈ ।੧।ਰਹਾਉ।
He has forgotten the Supreme Lord, the Transcendent Lord; the slanderer reaps the rewards of his own actions. ||1||Pause||
ਜੇ ਕੋਈ ਉਸ ਕਾ ਸੰਗੀ ਹੋਵੈ ਨਾਲੇ ਲਏ ਸਿਧਾਵੈ ॥
(ਹੇ ਭਾਈ!) ਜੇ ਕੋਈ ਮਨੁੱਖ ਉਸ ਨਿੰਦਕ ਦਾ ਸਾਥੀ ਬਣੇ (ਨਿੰਦਕ ਨਾਲ ਮੇਲ-ਜੋਲ ਰੱਖਣਾ ਸ਼ੁਰੂ ਕਰੇ, ਤਾਂ ਨਿੰਦਕ) ਉਸ ਨੂੰ ਭੀ ਆਪਣੇ ਨਾਲ ਲੈ ਤੁਰਦਾ ਹੈ (ਨਿੰਦਾ ਕਰਨ ਦੀ ਵਾਦੀ ਪਾ ਦੇਂਦਾ ਹੈ) ।
If someone is his companion, then he shall be taken along with him.
ਅਣਹੋਦਾ ਅਜਗਰੁ ਭਾਰੁ ਉਠਾਏ ਨਿੰਦਕੁ ਅਗਨੀ ਮਾਹਿ ਜਲਾਵੈ ॥੧॥
ਨਿੰਦਕ (ਨਿੰਦਾ ਦਾ) ਮਨੋ-ਕਲਪਤ ਹੀ ਬੇਅੰਤ ਭਾਰ (ਆਪਣੇ ਸਿਰ ਉਤੇ) ਚੁੱਕੀ ਫਿਰਦਾ ਹੈ, ਤੇ ਆਪਣੇ ਆਪ ਨੂੰ ਨਿੰਦਾ ਦੀ ਅੱਗ ਵਿਚ ਸਾੜਦਾ ਰਹਿੰਦਾ ਹੈ ।੧।
Like the dragon, the slanderer carries his huge, useless loads, and burns in his own fire. ||1||
ਪਰਮੇਸਰ ਕੈ ਦੁਆਰੈ ਜਿ ਹੋਇ ਬਿਤੀਤੈ ਸੁ ਨਾਨਕੁ ਆਖਿ ਸੁਣਾਵੈ ॥
(ਹੇ ਭਾਈ! ਆਤਮਕ ਜੀਵਨ ਬਾਰੇ) ਜੇਹੜਾ ਨਿਯਮ ਪਰਮਾਤਮਾ ਦੇ ਦਰ ਤੇ ਸਦਾ ਵਰਤਦਾ ਹੈ ਨਾਨਕ ਉਹ ਨਿਯਮ (ਤੁਹਾਨੂੰ) ਖੋਲ੍ਹ ਕੇ ਸੁਣਾਂਦਾ ਹੈ (ਕਿ ਭਗਤ) ਜਨਾਂ ਦਾ ਨਿੰਦਕ ਤਾਂ ਨਿੰਦਾ ਦੀ ਅੱਗ ਵਿਚ ਸੜਦਾ ਰਹਿੰਦਾ ਹੈ
Nanak proclaims and announces what happens at the Door of the Transcendent Lord.
ਭਗਤ ਜਨਾ ਕਉ ਸਦਾ ਅਨੰਦੁ ਹੈ ਹਰਿ ਕੀਰਤਨੁ ਗਾਇ ਬਿਗਸਾਵੈ ॥੨॥੧੦॥
(ਪਰ) ਭਗਤ ਜਨਾਂ ਨੂੰ (ਭਗਤੀ ਦਾ ਸਦਕਾ) ਸਦਾ ਆਨੰਦ ਪ੍ਰਾਪਤ ਰਹਿੰਦਾ ਹੈ । ਪਰਮਾਤਮਾ ਦਾ ਭਗਤ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾ ਗਾ ਕੇ ਖ਼ੁਸ਼ ਰਹਿੰਦਾ ਹੈ ।੨।੧੦।
The humble devotees of the Lord are forever in bliss; singing the Kirtan of the Lord's Praises, they blossom forth. ||2||10||