ਆਸਾ ਮਹਲਾ ੫ ਇਕਤੁਕੇ ੨ ॥
Aasaa, Fifth Mehl, Ik-Tukas 2 :
ਜੀਵਤ ਦੀਸੈ ਤਿਸੁ ਸਰਪਰ ਮਰਣਾ ॥
(ਹੇ ਭਾਈ!) ਜੇਹੜਾ ਮਨੁੱਖ (ਮਾਇਆ ਦੇ ਮਾਣ ਦੇ ਆਸਰੇ) ਜੀਊਂਦਾ ਦਿੱਸਦਾ ਹੈ ਉਸ ਨੂੰ ਜ਼ਰੂਰ ਆਤਮਕ ਮੌਤ ਹੜੱਪ ਕਰੀ ਰੱਖਦੀ ਹੈ;
One who is seen to be alive, shall surely die.
ਮੁਆ ਹੋਵੈ ਤਿਸੁ ਨਿਹਚਲੁ ਰਹਣਾ ॥੧॥
ਪਰ ਜੇਹੜਾ ਮਨੁੱਖ (ਮਾਇਆ ਦੇ ਮਾਣ ਵਲੋਂ) ਅਛੋਹ ਹੈ ਉਸ ਨੂੰ ਅਟੱਲ ਆਤਮਕ ਜੀਵਨ ਮਿਲਿਆ ਰਹਿੰਦਾ ਹੈ ।੧।
But he who is dead shall remain ever-lasting. ||1||
ਜੀਵਤ ਮੁਏ ਮੁਏ ਸੇ ਜੀਵੇ ॥
(ਹੇ ਭਾਈ!) ਜੇਹੜੇ ਮਨੁੱਖ ਮਾਇਆ ਦੇ ਮਨ ਵਿਚ ਮਸਤ ਰਹਿੰਦੇ ਹਨ ਉਹ ਆਤਮਕ ਮੌਤੇ ਮਰੇ ਰਹਿੰਦੇ ਹਨ । ਪਰ, ਜੇਹੜੇ ਮਨੁੱਖ ਮਾਇਆ ਦੇ ਮਾਣ ਵਲੋਂ ਅਛੋਹ ਹਨ ਉਹ ਆਤਮਕ ਜੀਵਨ ਵਾਲੇ ਹਨ ।
Those who die while yet alive, shall through this death, live on.
ਹਰਿ ਹਰਿ ਨਾਮੁ ਅਵਖਧੁ ਮੁਖਿ ਪਾਇਆ ਗੁਰ ਸਬਦੀ ਰਸੁ ਅੰਮ੍ਰਿਤੁ ਪੀਵੇ ॥੧॥ ਰਹਾਉ ॥
ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ-ਦਾਰੂ ਆਪਣੇ ਮੂੰਹ ਵਿਚ ਰੱਖਿਆ (ਆਤਮਕ ਮੌਤ ਵਾਲਾ ਰੋਗ ਉਹਨਾਂ ਦੇ ਅੰਦਰੋਂ ਦੂਰ ਹੋ ਗਿਆ) ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹਨਾਂ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪੀਤਾ ।੧।ਰਹਾਉ।
They place the Name of the Lord, Har, Har, as medicine in their mouths, and through the Word of the Guru's Shabad, they drink in the Ambrosial Nectar. ||1||Pause||
ਕਾਚੀ ਮਟੁਕੀ ਬਿਨਸਿ ਬਿਨਾਸਾ ॥
(ਹੇ ਭਾਈ! ਜਿਵੇਂ) ਕੱਚਾ ਘੜਾ ਜ਼ਰੂਰ ਨਾਸ ਹੋਣ ਵਾਲਾ ਹੈ ਤਿਵੇਂ ਮਾਇਆ ਨਾਲੋਂ ਭੀ ਸਾਥ ਆਖ਼ਰ ਜ਼ਰੂਰ ਟੱੁਟਦਾ ਹੈ
The clay pot of the body shall be broken.
ਜਿਸੁ ਛੂਟੈ ਤ੍ਰਿਕੁਟੀ ਤਿਸੁ ਨਿਜ ਘਰਿ ਵਾਸਾ ॥੨॥
ਜਿਸ ਮਨੁੱਖ ਦੇ ਅੰਦਰੋਂ (ਮਾਇਆ ਦੇ ਮਾਣ ਦੇ ਕਾਰਨ ਪੈਦਾ ਹੋਈ) ਖਿੱਝ ਮੁੱਕੀ ਰਹਿੰਦੀ ਹੈ, ਉਸ ਦਾ ਨਿਵਾਸ (ਸਦਾ) ਪ੍ਰਭੂ-ਚਰਨਾਂ ਵਿਚ ਰਹਿੰਦਾ ਹੈ ।੨।
One who has eliminated the three qualities dwells in the home of his inner self. ||2||
ਊਚਾ ਚੜੈ ਸੁ ਪਵੈ ਪਇਆਲਾ ॥
(ਹੇ ਭਾਈ! ਮਾਇਆ ਦੇ ਵਿਚ) ਜੇਹੜਾ ਮਨੁੱਖ ਸਿਰ ਉੱਚਾ ਕਰੀ ਰੱਖਦਾ ਹੈ (ਆਕੜਿਆ ਫਿਰਦਾ ਹੈ) ਉਹ ਆਤਮਕ ਮੌਤ ਦੇ ਟੋਏ ਵਿਚ ਪਿਆ ਰਹਿੰਦਾ ਹੈ
One who climbs high, shall fall into the nether regions of the underworld.
ਧਰਨਿ ਪੜੈ ਤਿਸੁ ਲਗੈ ਨ ਕਾਲਾ ॥੩॥
ਪਰ, ਜੇਹੜਾ ਮਨੁੱਖ ਸਦਾ ਨਿਮ੍ਰਤਾ ਧਾਰਦਾ ਹੈ ਉਸ ਨੂੰ ਆਤਮਕ ਮੌਤ ਪੋਹ ਨਹੀਂ ਸਕਦੀ ।੩।
One who lies upon the ground, shall not be touched by death. ||3||
ਭ੍ਰਮਤ ਫਿਰੇ ਤਿਨ ਕਿਛੂ ਨ ਪਾਇਆ ॥
(ਹੇ ਭਾਈ!) ਜੇਹੜੇ ਮਨੁੱਖ (ਮਾਇਆ ਦੀ ਖ਼ਾਤਰ ਹੀ ਸਦਾ) ਭਟਕਦੇ ਫਿਰਦੇ ਹਨ (ਆਤਮਕ ਜੀਵਨ ਦੀ ਦਾਤਿ ਵਿਚੋਂ) ਉਹਨਾਂ ਨੂੰ ਕੁਝ ਭੀ ਨਹੀਂ ਮਿਲਦਾ ।
Those who continue to wander around, achieve nothing.
ਸੇ ਅਸਥਿਰ ਜਿਨ ਗੁਰ ਸਬਦੁ ਕਮਾਇਆ ॥੪॥
ਪਰ, ਜਿਨ੍ਹਾਂ ਨੇ ਗੁਰੂ ਦੇ ਸ਼ਬਦ ਨੂੰ (ਆਪਣੇ ਜੀਵਨ ਵਿਚ) ਵਰਤਿਆ ਹੇੈ ਉਹ (ਮਾਇਆ ਦੇ ਮੋਹ ਵਲੋਂ) ਅਡੋਲ-ਚਿੱਤ ਰਹਿੰਦੇ ਹਨ ।੪।
Those who practice the Guru's Teachings, become steady and stable. ||4||
ਜੀਉ ਪਿੰਡੁ ਸਭੁ ਹਰਿ ਕਾ ਮਾਲੁ ॥
ਜਿਨ੍ਹਾਂ ਮਨੁੱਖਾਂ ਨੇ ਇਹ ਜਿੰਦ ਤੇ ਸਰੀਰ ਸਭ ਕੁਝ ਪਰਮਾਤਮਾ ਦੀ ਦਿੱਤੀ ਦਾਤਿ ਸਮਝਿਆ ਹੈ
This body and soul all belong to the Lord.
ਨਾਨਕ ਗੁਰ ਮਿਲਿ ਭਏ ਨਿਹਾਲ ॥੫॥੧੩॥
ਹੇ ਨਾਨਕ! ਉਹ ਗੁਰੂ ਨੂੰ ਮਿਲ ਕੇ ਸਦਾ ਖਿੜੇ-ਮੱਥੇ ਰਹਿੰਦੇ ਹਨ (ਉਹਨਾਂ ਦੀ ਤ੍ਰਿਕੁਟੀ ਮੁੱਕ ਜਾਂਦੀ ਹੈ) ।੫।੧੩।
O Nanak, meeting the Guru, I am enraptured. ||5||13||