ਆਸਾ ਮਹਲਾ ੫ ॥
Aasaa, Fifth Mehl:
ਪੁਤਰੀ ਤੇਰੀ ਬਿਧਿ ਕਰਿ ਥਾਟੀ ॥
(ਇਹ ਠੀਕ ਹੈ ਕਿ ਪਰਮਾਤਮਾ ਨੇ) ਤੇਰਾ ਇਹ ਸਰੀਰ ਬੜੀ ਸਿਆਣਪ ਨਾਲ ਬਣਾਇਆ ਹੈ,
The puppet of the body has been fashioned with great skill.
ਜਾਨੁ ਸਤਿ ਕਰਿ ਹੋਇਗੀ ਮਾਟੀ ॥੧॥
(ਪਰ ਇਹ ਭੀ) ਸੱਚ ਕਰ ਕੇ ਸਮਝ ਕਿ (ਇਸ ਸਰੀਰ ਨੇ ਆਖ਼ਿਰ) ਮਿੱਟੀ ਹੋ ਜਾਣਾ ਹੈ ।੧।
Know for sure that it shall turn to dust. ||1||
ਮੂਲੁ ਸਮਾਲਹੁ ਅਚੇਤ ਗਵਾਰਾ ॥
ਹੇ ਗ਼ਾਫ਼ਿਲ ਜੀਵ! ਹੇ ਮੂਰਖ ਜੀਵ! (ਜਿਸ ਤੋਂ ਤੂੰ ਪੈਦਾ ਹੋਇਆ ਹੈਂ ਉਸ) ਮੁੱਢ (-ਪ੍ਰਭੂ) ਨੂੰ (ਹਿਰਦੇ ਵਿਚ ਸਦਾ) ਸਾਂਭ ਕੇ ਰੱਖ ।
Remember your origins, O thoughtless fool.
ਇਤਨੇ ਕਉ ਤੁਮ੍ਹ ਕਿਆ ਗਰਬੇ ॥੧॥ ਰਹਾਉ ॥
ਇਸ ਹੋਛੀ ਪਾਂਇਆਂ ਵਾਲੇ ਸਰੀਰ ਦੀ ਖ਼ਾਤਰ ਕੀਹ ਮਾਣ ਕਰਦਾ ਹੈਂ? ।੧।ਰਹਾਉ।
Why are you so proud of yourself? ||1||Pause||
ਤੀਨਿ ਸੇਰ ਕਾ ਦਿਹਾੜੀ ਮਿਹਮਾਨੁ ॥
(ਤੂੰ ਜਗਤ ਵਿਚ ਇਕ) ਪਰਾਹੁਣਾ ਹੈਂ ਜਿਸ ਨੂੰ ਰੋਜ਼ ਦਾ ਤਿੰਨ ਸੇਰ (ਕੱਚੇ ਆਟਾ ਆਦਿਕ) ਮਿਲਦਾ ਹੈ
You are a guest, given three meals a day;
ਅਵਰ ਵਸਤੁ ਤੁਝ ਪਾਹਿ ਅਮਾਨ ॥੨॥
ਹੋਰ ਸਾਰੀ ਚੀਜ਼ ਤੇਰੇ ਪਾਸ ਅਮਾਨਤ (ਵਾਂਗ ਹੀ ਪਈ) ਹੈ ।੨।
other things are entrusted to you. ||2||
ਬਿਸਟਾ ਅਸਤ ਰਕਤੁ ਪਰੇਟੇ ਚਾਮ ॥
(ਤੇਰੇ ਅੰਦਰ ਦੇ) ਵਿਸ਼ਟਾ ਹੱਡੀਆਂ ਤੇ ਲਹੂ (ਆਦਿਕ ਬਾਹਰਲੇ) ਚੰਮ ਨਾਲ ਲਪੇਟੇ ਹੋਏ ਹਨ
you are just excrement, bones and blood, wrapped up in skin
ਇਸੁ ਊਪਰਿ ਲੇ ਰਾਖਿਓ ਗੁਮਾਨ ॥੩॥
ਪਰ ਤੂੰ ਇਸੇ ਉਤੇ ਹੀ ਮਾਣ ਕਰੀ ਜਾ ਰਿਹਾ ਹੈਂ ।੩।
- this is what you are taking such pride in! ||3||
ਏਕ ਵਸਤੁ ਬੂਝਹਿ ਤਾ ਹੋਵਹਿ ਪਾਕ ॥
ਜੇ ਤੂੰ ਇਕ ਪ੍ਰਭੂ ਦੇ ਨਾਮ-ਪਦਾਰਥ ਨਾਲ ਸਾਂਝ ਪਾ ਲਏਂ ਤਾਂ ਤੂੰ ਪਵਿਤ੍ਰ ਜੀਵਨ ਵਾਲਾ ਹੋ ਜਾਏਂ ।
If you could understand even one thing, then you would be pure.
ਬਿਨੁ ਬੂਝੇ ਤੂੰ ਸਦਾ ਨਾਪਾਕ ॥੪॥
ਪ੍ਰਭੂ ਦੇ ਨਾਮ ਨਾਲ ਸਾਂਝ ਪਾਣ ਤੋਂ ਬਿਨਾ ਤੂੰ ਸਦਾ ਹੀ ਅਪਵਿਤ੍ਰ ਹੈਂ ।੪।
Without understanding, you shall be forever impure. ||4||
ਕਹੁ ਨਾਨਕ ਗੁਰ ਕਉ ਕੁਰਬਾਨੁ ॥
ਹੇ ਨਾਨਕ! ਆਖ—(ਹੇ ਮੂਰਖ ਜੀਵ!) ਉਸ ਗੁਰੂ ਤੋਂ ਸਦਕੇ ਹੋ
Says Nanak, I am a sacrifice to the Guru;
ਜਿਸ ਤੇ ਪਾਈਐ ਹਰਿ ਪੁਰਖੁ ਸੁਜਾਨੁ ॥੫॥੧੪॥
ਜਿਸ ਦੀ ਰਾਹੀਂ ਸਭ ਦੇ ਦਿਲ ਦੀ ਜਾਣਨ ਵਾਲਾ ਸਰਬ-ਵਿਆਪਕ ਪਰਮਾਤਮਾ ਮਿਲ ਸਕਦਾ ਹੈ ।੫।੧੪।
through Him, I obtain the Lord, the All-knowing Primal Being. ||5||14||
ਆਸਾ ਮਹਲਾ ੫ ਇਕਤੁਕੇ ਚਉਪਦੇ ॥
Aasaa, Fifth Mehl, Ik-Tukas, Chau-Padas:
ਇਕ ਘੜੀ ਦਿਨਸੁ ਮੋ ਕਉ ਬਹੁਤੁ ਦਿਹਾਰੇ ॥
(ਹੇ ਭਾਈ!) ਦਿਨ ਦੀ ਇਕ ਘੜੀ ਭੀ (ਪ੍ਰਭੂ-ਪਤੀ ਦੇ ਵਿਛੋੜੇ ਵਿਚ) ਮੈਨੂੰ ਕਈ ਦਿਨਾਂ ਬਰਾਬਰ ਜਾਪਦੀ ਹੈ
One moment, one day, is for me many days.
ਮਨੁ ਨ ਰਹੈ ਕੈਸੇ ਮਿਲਉ ਪਿਆਰੇ ॥੧॥
(ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ) ਮੇਰਾ ਮਨ ਧੀਰਜ ਨਹੀਂ ਫੜਦਾ (ਮੈਂ ਹਰ ਵੇਲੇ ਸੋਚਦੀ ਰਹਿੰਦੀ ਹਾਂ ਕਿ) ਪਿਆਰੇ ਨੂੰ ਕਿਵੇਂ ਮਿਲਾਂ ।੧।
My mind cannot survive - how can I meet my Beloved? ||1||
ਇਕੁ ਪਲੁ ਦਿਨਸੁ ਮੋ ਕਉ ਕਬਹੁ ਨ ਬਿਹਾਵੈ ॥
(ਹੇ ਭਾਈ! ਪ੍ਰਭੂ-ਪਤੀ ਦੇ ਵਿਛੋੜੇ ਵਿਚ) ਇਕ ਪਲ ਭੀ ਇਕ ਦਿਨ ਭੀ ਮੈਨੂੰ (ਇਉਂ ਜਾਪਦਾ ਹੈ ਕਿ) ਕਦੇ ਮੁੱਕਦਾ ਹੀ ਨਹੀਂ
I cannot endure one day, even one instant without Him.
ਦਰਸਨ ਕੀ ਮਨਿ ਆਸ ਘਨੇਰੀ ਕੋਈ ਐਸਾ ਸੰਤੁ ਮੋ ਕਉ ਪਿਰਹਿ ਮਿਲਾਵੈ ॥੧॥ ਰਹਾਉ ॥
ਮੇਰੇ ਮਨ ਵਿਚ ਬੜੀ ਤਾਂਘ ਲੱਗੀ ਰਹਿੰਦੀ ਹੈ ਕਿ ਮੈਨੂੰ ਕੋਈ ਅਜੇਹਾ ਸੰਤ ਮਿਲ ਪਏ ਜੇਹੜਾ ਮੈਨੂੰ ਪ੍ਰਭੂ-ਪਤੀ ਨਾਲ ਮਿਲਾ ਦੇਵੇ ।੧।ਰਹਾਉ।
My mind's desire for the Blessed Vision of His Darshan is so great. Is there any Saint who can lead me to meet my Beloved? ||1||Pause||
ਚਾਰਿ ਪਹਰ ਚਹੁ ਜੁਗਹ ਸਮਾਨੇ ॥
(ਦਿਨ ਦੇ) ਚਾਰ ਪਹਰ (ਵਿਛੋੜੇ ਵਿਚ ਮੈਨੂੰ) ਚਾਰ ਜੁਗਾਂ ਦੇ ਬਰਾਬਰ ਜਾਪਦੇ ਹਨ,
The four watches of the day are like the four ages.
ਰੈਣਿ ਭਈ ਤਬ ਅੰਤੁ ਨ ਜਾਨੇ ॥੨॥
ਜਦੋਂ ਰਾਤ ਆ ਪੈਂਦੀ ਹੈ ਤਦੋਂ ਤਾਂ ਉਹ ਮੁੱਕਣ ਵਿਚ ਨਹੀਂ ਆਉਂਦੀ ।੨।
And when night comes, I think that it shall never end. ||2||
ਪੰਚ ਦੂਤ ਮਿਲਿ ਪਿਰਹੁ ਵਿਛੋੜੀ ॥
(ਕਾਮਾਦਿਕ) ਪੰਜਾਂ ਵੈਰੀਆਂ ਨੇ ਮਿਲ ਕੇ (ਜਿਸ ਭੀ ਜੀਵ-ਇਸਤ੍ਰੀ ਨੂੰ) ਪ੍ਰਭੂ-ਪਤੀ ਤੋਂ ਵਿਛੋੜਿਆ ਹੈ
The five demons have joined together, to separate me from my Husband Lord.
ਭ੍ਰਮਿ ਭ੍ਰਮਿ ਰੋਵੈ ਹਾਥ ਪਛੋੜੀ ॥੩॥
ਉਹ ਭਟਕ ਭਟਕ ਕੇ ਰੋਂਦੀ ਹੈ ਤੇ ਪਛੁਤਾਂਦੀ ਹੈ ।੩।
Wandering and rambling, I cry out and wring my hands. ||3||
ਜਨ ਨਾਨਕ ਕਉ ਹਰਿ ਦਰਸੁ ਦਿਖਾਇਆ ॥
ਹੇ ਦਾਸ ਨਾਨਕ! (ਜਿਸ ਜੀਵ ਨੂੰ) ਪਰਮਾਤਮਾ ਨੇ ਦਰਸਨ ਦਿੱਤਾ
The Lord has revealed the Blessed Vision of His Darshan to servant Nanak;
ਆਤਮੁ ਚੀਨ੍ਹਿ ਪਰਮ ਸੁਖੁ ਪਾਇਆ ॥੪॥੧੫॥
ਉਸ ਨੇ ਆਪਣੇ ਆਤਮਕ ਜੀਵਨ ਨੂੰ ਪੜਤਾਲ ਕੇ ਸਭ ਤੋਂ ਉੱਚਾ ਆਤਮਕ ਆਨੰਦ ਪ੍ਰਾਪਤ ਕਰ ਲਿਆ ।੪।੧੫।
realizing his own self, he has obtained supreme peace. ||4||15||