ਆਸਾ ਮਹਲਾ ੫ ॥
Aasaa, Fifth Mehl:
ਅਨਦ ਬਿਨੋਦ ਭਰੇਪੁਰਿ ਧਾਰਿਆ ॥
ਜਗਤ ਦੇ ਸਾਰੇ ਕੌਤਕ-ਤਮਾਸ਼ੇ ਉਸ ਸਰਬ-ਵਿਆਪਕ ਪਰਮਾਤਮਾ ਦੇ ਹੀ ਰਚੇ ਹੋਏ ਹਨ,
The All-pervading Lord has established joys and celebrations.
ਅਪੁਨਾ ਕਾਰਜੁ ਆਪਿ ਸਵਾਰਿਆ ॥੧॥
ਆਪਣੇ ਰਚੇ ਹੋਏ ਸੰਸਾਰ ਨੂੰ ਉਸ ਨੇ ਆਪ ਹੀ (ਇਹਨਾਂ ਕੌਤਕ-ਤਮਾਸ਼ਿਆਂ ਨਾਲ) ਸੋਹਣਾ ਬਣਾਇਆ ਹੈ ।੧।
He Himself embellishes His own works. ||1||
ਪੂਰ ਸਮਗ੍ਰੀ ਪੂਰੇ ਠਾਕੁਰ ਕੀ ॥
ਇਹ ਸਾਰੇ ਜਗਤ-ਪਦਾਰਥ ਉਸ ਅਭੁੱਲ ਪਰਮਾਤਮਾ ਦੇ ਹੀ ਬਣਾਏ ਹੋਏ ਹਨ
Perfect is the Creation of the Perfect Lord Master.
ਭਰਿਪੁਰਿ ਧਾਰਿ ਰਹੀ ਸੋਭ ਜਾ ਕੀ ॥੧॥ ਰਹਾਉ ॥
ਜਿਸ ਪਰਮਾਤਮਾ ਦੀ ਸੋਭਾ-ਵਡਿਆਈ (ਸਾਰੇ ਸੰਸਾਰ ਵਿਚ) ਹਰ ਥਾਂ ਖਿੱਲਰ ਰਹੀ ਹੈ।੧।ਰਹਾਉ।
His magnificent greatness is totally all-pervading. ||1||Pause||
ਨਾਮੁ ਨਿਧਾਨੁ ਜਾ ਕੀ ਨਿਰਮਲ ਸੋਇ ॥
ਜਿਸ (ਪਰਮਾਤਮਾ) ਦੀ (ਕੀਤੀ ਹੋਈ) ਸਿਫ਼ਤਿ-ਸਾਲਾਹ (ਸਾਰੇ ਜੀਵਾਂ ਨੂੰ) ਪਵਿਤ੍ਰ ਜੀਵਨ ਵਾਲਾ ਬਣਾ ਦੇਂਦੀ ਹੈ, ਜਿਸ ਦਾ ਨਾਮ (ਸਾਰੇ ਜੀਵਾਂ ਵਾਸਤੇ) ਖ਼ਜ਼ਾਨਾ ਹੈ
His Name is the treasure; His reputation is immaculate.
ਆਪੇ ਕਰਤਾ ਅਵਰੁ ਨ ਕੋਇ ॥੨॥
ਉਹ ਆਪ ਹੀ ਸਭ ਦੇ ਪੈਦਾ ਕਰਨ ਵਾਲਾ ਹੈ, ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ ।੨।
He Himself is the Creator; there is no other. ||2||
ਜੀਅ ਜੰਤ ਸਭਿ ਤਾ ਕੈ ਹਾਥਿ ॥
(ਹੇ ਭਾਈ! ਜਗਤ ਦੇ) ਸਾਰੇ ਜੀਅ ਜੰਤ ਉਸ ਪਰਮਾਤਮਾ ਦੇ ਹੀ ਹੱਥ ਵਿਚ ਹਨ,
All beings and creatures are in His Hands.
ਰਵਿ ਰਹਿਆ ਪ੍ਰਭੁ ਸਭ ਕੈ ਸਾਥਿ ॥੩॥
ਉਹ ਪਰਮਾਤਮਾ ਸਭ ਥਾਈਂ ਵੱਸ ਰਿਹਾ ਹੈ, ਹਰੇਕ ਜੀਵ ਦੇ ਅੰਗ-ਸੰਗ ਵੱਸਦਾ ਹੈ ।੩।
God is pervading in all, and is always with them. ||3||
ਪੂਰਾ ਗੁਰੁ ਪੂਰੀ ਬਣਤ ਬਣਾਈ ॥
ਹੇ ਨਾਨਕ! ਪਰਮਾਤਮਾ ਸਭ ਤੋਂ ਵੱਡਾ ਹੈ ਉਸ ਵਿਚ ਕੋਈ ਉਕਾਈ ਨਹੀਂ ਹੈ ਉਸ ਦੀ ਬਣਾਈ ਹੋਈ ਰਚਨਾ ਭੀ ਉਕਾਈ-ਹੀਣ ਹੈ,
The Perfect Guru has fashioned His perfect fashion.
ਨਾਨਕ ਭਗਤ ਮਿਲੀ ਵਡਿਆਈ ॥੪॥੨੪॥
ਪਰਮਾਤਮਾ ਦੀ ਭਗਤੀ ਕਰਨ ਵਾਲਿਆਂ ਨੂੰ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ ।੪।੨੪।
O Nanak, the Lord's devotees are blessed with glorious greatness. ||4||24||