ਆਸਾ ਮਹਲਾ ੫ ॥
Aasaa, Fifth Mehl:
ਗੁਰ ਕੈ ਸਬਦਿ ਬਨਾਵਹੁ ਇਹੁ ਮਨੁ ॥
(ਹੇ ਭਾਈ!) ਗੁਰੂ ਦੇ ਸ਼ਬਦ ਵਿਚ ਜੁੜ ਕੇ (ਆਪਣੇ) ਇਸ ਮਨ ਨੂੰ ਨਵੇਂ ਸਿਰੇ ਘੜੋ ।
I have shaped this mind in the mold of the Guru's Word.
ਗੁਰ ਕਾ ਦਰਸਨੁ ਸੰਚਹੁ ਹਰਿ ਧਨੁ ॥੧॥
(ਗੁਰੂ ਦਾ ਸ਼ਬਦ ਹੀ) ਗੁਰੂ ਦਾ ਦੀਦਾਰ ਹੈ (ਇਸ ਸ਼ਬਦ ਦੀ ਬਰਕਤਿ ਨਾਲ) ਪਰਮਾਤਮਾ ਦਾ ਨਾਮ-ਧਨ ਇਕੱਠਾ ਕਰੋ ।੧।
Beholding the Blessed Vision of the Guru's Darshan, I have gathered the wealth of the Lord. ||1||
ਊਤਮ ਮਤਿ ਮੇਰੈ ਰਿਦੈ ਤੂੰ ਆਉ ॥
ਹੇ ਸ੍ਰੇਸ਼ਟ ਮਤਿ! (ਜੇ ਗੁਰੂ ਮੇਹਰ ਕਰੇ ਤਾਂ) ਤੂੰ ਮੇਰੇ ਅੰਦਰ ਆ ਵੱਸ
O sublime understanding, come, enter into my mind,
ਧਿਆਵਉ ਗਾਵਉ ਗੁਣ ਗੋਵਿੰਦਾ ਅਤਿ ਪ੍ਰੀਤਮ ਮੋਹਿ ਲਾਗੈ ਨਾਉ ॥੧॥ ਰਹਾਉ ॥
ਤਾ ਕਿ ਮੈਂ ਪਰਮਾਤਮਾ ਦੇ ਗੁਣ ਗਾਵਾਂ ਪਰਮਾਤਮਾ ਦਾ ਧਿਆਨ ਧਰਾਂ ਤੇ ਪਰਮਾਤਮਾ ਦਾ ਨਾਮ ਮੈਨੂੰ ਬਹੁਤ ਪਿਆਰਾ ਲੱਗ ਪਏ ।੧।ਰਹਾਉ।
that I may meditate and sing the Glorious Praises of the Lord of the Universe, and love so dearly the Lord's Name. ||1||Pause||
ਤ੍ਰਿਪਤਿ ਅਘਾਵਨੁ ਸਾਚੈ ਨਾਇ ॥
(ਗੁਰੂ ਦੀ ਰਾਹੀਂ) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਤ੍ਰਿਸ਼ਨਾ ਮੁੱਕ ਜਾਂਦੀ ਹੈ ਮਨ ਰੱਜ ਜਾਂਦਾ ਹੈ
I am satisfied and satiated by the True Name.
ਅਠਸਠਿ ਮਜਨੁ ਸੰਤ ਧੂਰਾਇ ॥੨॥
(ਹੇ ਭਾਈ!) ਗੁਰੂ ਦੇ ਚਰਨਾਂ ਦੀ ਧੂੜ ਅਠਾਹਠ ਤੀਰਥਾਂ ਦਾ ਇਸ਼ਨਾਨ ਹੈ ।੨।
My cleansing bath at the sixty-eight sacred shrines of pilgrimage is the dust of the Saints. ||2||
ਸਭ ਮਹਿ ਜਾਨਉ ਕਰਤਾ ਏਕ ॥
(ਹੇ ਭਾਈ!) ਮੈਂ ਹੁਣ ਸਭਨਾਂ ਵਿਚ ਇਕ ਕਰਤਾਰ ਨੂੰ ਹੀ ਵੱਸਦਾ ਪਛਾਣਦਾ ਹਾਂ
I recognize that the One Creator is contained in all.
ਸਾਧਸੰਗਤਿ ਮਿਲਿ ਬੁਧਿ ਬਿਬੇਕ ॥੩॥
ਗੁਰੂ ਦੀ ਸੰਗਤਿ ਵਿਚ ਮਿਲ ਕੇ ਮੈਂ ਚੰਗੇ ਮੰਦੇ ਦੀ ਪਰਖ ਕਰਨ ਵਾਲੀ ਅਕਲ ਪ੍ਰਾਪਤ ਕਰ ਲਈ ਹੈ।੩।
Joining the Saadh Sangat, the Company of the Holy, my understanding is refined. ||3||
ਦਾਸੁ ਸਗਲ ਕਾ ਛੋਡਿ ਅਭਿਮਾਨੁ ॥
(ਹੇ ਭਾਈ!) ਮੈਂ ਅਹੰਕਾਰ ਛੱਡ ਕੇ ਸਭਨਾਂ ਦਾ ਦਾਸ ਬਣ ਗਿਆ ਹਾਂ
I have become the servant of all; I have renounced my ego and pride.
ਨਾਨਕ ਕਉ ਗੁਰਿ ਦੀਨੋ ਦਾਨੁ ॥੪॥੨੫॥
ਮੈਨੂੰ ਨਾਨਕ ਨੂੰ ਗੁਰੂ ਨੇ (ਬਿਬੇਕ ਬੁਧਿ ਦੀ ਅਜੇਹੀ) ਦਾਤਿ ਬਖ਼ਸ਼ੀ ਹੈ।੪।੨੫।
The Guru has given this gift to Nanak. ||4||25||