ਆਸਾ ਮਹਲਾ ੫ ॥
Aasaa, Fifth Mehl:
ਕਾਮੁ ਕ੍ਰੋਧੁ ਲੋਭੁ ਮੋਹੁ ਮਿਟਾਵੈ ਛੁਟਕੈ ਦੁਰਮਤਿ ਅਪੁਨੀ ਧਾਰੀ ॥
(ਗੁਰੂ ਦਾ ਉਪਦੇਸ਼ ਤੇਰੇ ਅੰਦਰੋਂ) ਕਾਮ ਕ੍ਰੋਧ ਲੋਭ ਮੋਹ ਨੂੰ ਮਿਟਾ ਦੇਵੇਗਾ, ਤੇਰੀ ਆਪਣੀ ਹੀ ਪੈਦਾ ਕੀਤੀ ਹੋਈ ਭੈੜੀ ਮਤਿ (ਤੇਰੇ ਅੰਦਰੋਂ) ਮੁੱਕ ਜਾਇਗੀ
If she renounces and eliminates her sexual desire, anger, greed and attachment, and her evil-mindedness and self-conceit as well;
ਹੋਇ ਨਿਮਾਣੀ ਸੇਵ ਕਮਾਵਹਿ ਤਾ ਪ੍ਰੀਤਮ ਹੋਵਹਿ ਮਨਿ ਪਿਆਰੀ ॥੧॥
ਹੇ ਸੰੁਦਰੀ! ਜੇ ਤੂੰ ਮਾਣ ਤਿਆਗ ਕੇ ਪ੍ਰਭੂ ਦੀ ਸੇਵਾ-ਭਗਤੀ ਕਰੇਂਗੀ ਤਾਂ ਪ੍ਰੀਤਮ-ਪ੍ਰਭੂ ਦੇ ਮਨ ਵਿਚ ਪਿਆਰੀ ਲੱਗੇਂਗੀ।੧।
and if, becoming humble, she serves Him, then she becomes dear to her Beloved's Heart. ||1||
ਸੁਣਿ ਸੁੰਦਰਿ ਸਾਧੂ ਬਚਨ ਉਧਾਰੀ ॥
ਹੇ ਸੰੁਦਰੀ! ਹੇ ਆਪਣੇ ਮਨ ਵਿਚ ਆਤਮਕ ਆਨੰਦ ਟਿਕਾਈ ਰੱਖਣ ਦੀ ਚਾਹਵਾਨ ਜੀਵ-ਇਸਤ੍ਰੀ! ਗੁਰੂ ਦੇ ਬਚਨ ਸੁਣ ਕੇ (ਆਪਣੇ ਆਪ ਨੂੰ ਸੰਸਾਰ-ਸਮੰੁਦਰ ਵਿਚ ਡੁੱਬਣ ਤੋਂ) ਬਚਾ
Listen, O beautiful soul-bride: By the Word of the Holy Saint, you shall be saved.
ਦੂਖ ਭੂਖ ਮਿਟੈ ਤੇਰੋ ਸਹਸਾ ਸੁਖ ਪਾਵਹਿ ਤੂੰ ਸੁਖਮਨਿ ਨਾਰੀ ॥੧॥ ਰਹਾਉ ॥
(ਗੁਰੂ ਦੀ ਬਾਣੀ ਦੀ ਬਰਕਤਿ ਨਾਲ) ਤੇਰਾ ਦੁੱਖ ਮਿਟ ਜਾਇਗਾ ਤੇਰੀ ਮਾਇਆ ਦੀ ਭੁੱਖ ਮਿਟ ਜਾਇਗੀ ਤੂੰ ਆਤਮਕ ਅਨੰਦ ਮਾਣੇਂਗੀ ।੧।ਰਹਾਉ।
Your pain, hunger and doubt shall vanish, and you shall obtain peace, O happy soul-bride. ||1||Pause||
ਚਰਣ ਪਖਾਰਿ ਕਰਉ ਗੁਰ ਸੇਵਾ ਆਤਮ ਸੁਧੁ ਬਿਖੁ ਤਿਆਸ ਨਿਵਾਰੀ ॥
ਹੇ ਸੰੁਦਰੀ! ਗੁਰੂ ਦੇ ਚਰਨ ਧੋ ਕੇ ਗੁਰੂ ਦੀ (ਦੱਸੀ) ਸੇਵਾ ਕਰਿਆ ਕਰ, ਤੇਰਾ ਆਤਮਾ ਪਵਿਤ੍ਰ ਹੋ ਜਾਇਗਾ (ਇਹ ਸੇਵਾ ਤੇਰੇ ਅੰਦਰੋਂ ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੇ ਮਾਇਆ-ਮੋਹ ਦੇ) ਜ਼ਹਰ ਨੂੰ ਦੂਰ ਕਰ ਦੇਵੇਗੀ, ਮਾਇਆ ਦੀ ਤ੍ਰਿਸ਼ਨਾ ਨੂੰ ਮਿਟਾ ਦੇਵੇਗੀ ।
Washing the Guru's feet, and serving Him, the soul is sanctified, and the thirst for sin is quenched.
ਦਾਸਨ ਕੀ ਹੋਇ ਦਾਸਿ ਦਾਸਰੀ ਤਾ ਪਾਵਹਿ ਸੋਭਾ ਹਰਿ ਦੁਆਰੀ ॥੨॥
(ਹੇ ਸੰੁਦਰੀ!) ਜੇ ਤੂੰ ਪਰਮਾਤਮਾ ਦੇ ਸੇਵਕਾਂ ਦੀ ਦਾਸੀ ਬਣ ਜਾਏਂ ਨਿਮਾਣੀ ਜਿਹੀ ਦਾਸੀ ਬਣ ਜਾਏਂ ਤਾਂ ਤੂੰ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਾ-ਆਦਰ ਹਾਸਲ ਕਰੇਂਗੀ ।੨।
If you become the slave of the slave of the Lord's slaves, then you shall obtain honor in the Court of the Lord. ||2||
ਇਹੀ ਅਚਾਰ ਇਹੀ ਬਿਉਹਾਰਾ ਆਗਿਆ ਮਾਨਿ ਭਗਤਿ ਹੋਇ ਤੁਮ੍ਹਾਰੀ ॥
(ਹੇ ਸੰੁਦਰੀ!) ਇਹੀ ਕੁਝ ਤੇਰੇ ਵਾਸਤੇ ਧਾਰਮਿਕ ਰਸਮਾਂ ਦਾ ਕਰਨਾ ਹੈ ਇਹੀ ਤੇਰਾ ਨਿੱਤ ਦਾ ਵਿਹਾਰ ਚਾਹੀਦਾ ਹੈ, ਪਰਮਾਤਮਾ ਦੀ ਰਜ਼ਾ ਨੂੰ ਸਿਰ-ਮੱਥੇ ਤੇ ਮੰਨ (ਇਸ ਤਰ੍ਹਾਂ ਕੀਤੀ ਹੋਈ) ਤੇਰੀ ਪ੍ਰਭੂ-ਭਗਤੀ (ਪ੍ਰਭੂ-ਦਰ ਤੇ ਪਰਵਾਨ) ਹੋ ਜਾਇਗੀ ।
This is right conduct, and this is the correct lifestyle, to obey the Command of the Lord's Will; this is your devotional worship.
ਜੋ ਇਹੁ ਮੰਤ੍ਰੁ ਕਮਾਵੈ ਨਾਨਕ ਸੋ ਭਉਜਲੁ ਪਾਰਿ ਉਤਾਰੀ ॥੩॥੨੮॥
ਹੇ ਨਾਨਕ! ਜੇਹੜਾ ਭੀ ਮਨੁੱਖ ਇਸ ਉਪਦੇਸ਼ ਨੂੰ ਕਮਾਂਦਾ ਹੈ (ਆਪਣੇ ਜੀਵਨ ਵਿਚ ਵਰਤਦਾ ਹੈ) ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ ।੩।੨੮।
One who practices this Mantra, O Nanak, swims across the terrifying world-ocean. ||3||28||