ਆਸਾ ਮਹਲਾ ੫ ਦੁਪਦੇ ॥
Aasaa, Fifth Mehl, Du-Padas:
ਭਈ ਪਰਾਪਤਿ ਮਾਨੁਖ ਦੇਹੁਰੀਆ ॥
ਹੇ ਭਾਈ! ਤੈਨੂੰ ਮਨੁੱਖਾ ਜਨਮ ਦੇ ਸੋਹਣੇ ਸਰੀਰ ਦੀ ਪ੍ਰਾਪਤੀ ਹੋਈ ਹੈ,
You have been blessed with this human body.
ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥
ਇਹੀ ਹੈ ਸਮਾ ਪਰਮਾਤਮਾ ਨੂੰ ਮਿਲਣ ਦਾ ।
This is your chance to meet the Lord of the Universe.
ਅਵਰਿ ਕਾਜ ਤੇਰੈ ਕਿਤੈ ਨ ਕਾਮ ॥
ਤੇਰੇ ਹੋਰ ਹੋਰ ਕੰਮ (ਪਰਮਾਤਮਾ ਨੂੰ ਮਿਲਣ ਦੇ ਰਸਤੇ ਵਿਚ) ਤੇਰੇ ਕਿਸੇ ਕੰਮ ਨਹੀਂ ਆਉਣਗੇ ।
Other efforts are of no use to you.
ਮਿਲੁ ਸਾਧਸੰਗਤਿ ਭਜੁ ਕੇਵਲ ਨਾਮ ॥੧॥
(ਇਸ ਵਾਸਤੇ) ਸਾਧ ਸੰਗਤਿ ਵਿਚ (ਭੀ) ਬੈਠਿਆ ਕਰ (ਤੇ ਉਥੇ) ਸਿਰਫ਼ ਪਰਮਾਤਮਾ ਦੇ ਨਾਮ ਦਾ ਭਜਨ ਕਰਿਆ ਕਰ ।੧।
Joining the Saadh Sangat, the Company of the Holy, vibrate and meditate on the Naam, the Name of the Lord. ||1||
ਸਰੰਜਾਮਿ ਲਾਗੁ ਭਵਜਲ ਤਰਨ ਕੈ ॥
(ਹੇ ਭਾਈ!) ਸੰਸਾਰ-ਸਮੁੰਦਰ ਵਿਚੋਂ (ਸਹੀ-ਸਲਾਮਤਿ ਆਤਮਕ ਜੀਵਨ ਲੈ ਕੇ) ਪਾਰ ਲੰਘਣ ਦੇ ਆਹਰ ਵਿਚ (ਭੀ) ਲੱਗ ।
Make the effort, and cross over the terrifying world ocean.
ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ ॥੧॥ ਰਹਾਉ ॥
ਮਾਇਆ ਦੇ ਮੋਹ ਵਿਚ (ਫਸ ਕੇ) ਤੇਰਾ ਮਨੁੱਖਾ ਜਨਮ ਵਿਅਰਥ ਜਾ ਰਿਹਾ ਹੈ ।੧।ਰਹਾਉ।
This human life is passing away in vain, in the love of Maya. ||1||Pause||
ਜਪੁ ਤਪੁ ਸੰਜਮੁ ਧਰਮੁ ਨ ਕਮਾਇਆ ॥
ਹੇ ਨਾਨਕ! ਆਖ—ਹੇ ਪ੍ਰਭੂ ਪਾਤਸ਼ਾਹ! ਮੈਂ ਕੋਈ ਜਪ ਨਹੀਂ ਕੀਤਾ, ਮੈਂ ਕੋਈ ਤਪ ਨਹੀਂ ਕੀਤਾ, ਮੈਂ ਕੋਈ ਸੰਜਮ ਨਹੀਂ ਸਾਧਿਆ; ਮੈਂ ਇਹੋ ਜਿਹਾ ਕੋਈ ਹੋਰ ਧਰਮ ਭੀ ਨਹੀਂ ਕੀਤਾ
I have not practiced meditation, penance, self-restraint or righteous living;
ਸੇਵਾ ਸਾਧ ਨ ਜਾਨਿਆ ਹਰਿ ਰਾਇਆ ॥
ਹੇ ਪ੍ਰਭੂ-ਪਾਤਸ਼ਾਹ! ਮੈਂ ਤਾਂ ਤੇਰੇ ਸੰਤ ਜਨਾਂ ਦੀ ਸੇਵਾ ਕਰਨ ਦੀ ਜਾਚ ਭੀ ਨਾਹ ਸਿੱਖੀ ।
I have not served the Holy Saints, and I do not know the Lord, my King.
ਕਹੁ ਨਾਨਕ ਹਮ ਨੀਚ ਕਰੰਮਾ ॥
ਮੈਂ ਬੜਾ ਮੰਦ-ਕਰਮੀ ਹਾਂ
Says Nanak, my actions are vile and despicable;
ਸਰਣਿ ਪਰੇ ਕੀ ਰਾਖਹੁ ਸਰਮਾ ॥੨॥੨੯॥
(ਪਰ ਮੈਂ ਤੇਰੀ ਸਰਨ ਆ ਪਿਆ ਹਾਂ) ਸਰਨ ਪਏ ਦੀ ਮੇਰੀ ਲਾਜ ਰੱਖੀਂ ।੨।੨੯।
O Lord, I seek Your Sanctuary - please, preserve my honor. ||2||29||