ਸਿਰੀਰਾਗੁ ਮਹਲਾ ੫ ਘਰੁ ੬ ॥
Siree Raag, Fifth Mehl, Sixth House:
ਕਰਣ ਕਾਰਣ ਏਕੁ ਓਹੀ ਜਿਨਿ ਕੀਆ ਆਕਾਰੁ ॥
ਜਿਸ ਪਰਮਾਤਮਾ ਨੇ ਇਹ ਦਿੱਸਦਾ ਜਗਤ ਬਣਾਇਆ ਹੈ, ਸਿਰਫ਼ ਉਹੀ ਸ੍ਰਿਸ਼ਟੀ ਦਾ ਰਚਣ ਵਾਲਾ ਹੈ
The One Lord is the Doer, the Cause of causes, who has created the creation.
ਤਿਸਹਿ ਧਿਆਵਹੁ ਮਨ ਮੇਰੇ ਸਰਬ ਕੋ ਆਧਾਰੁ ॥੧॥
ਹੇ ਮੇਰੇ ਮਨ ! ਉਹੀ ਜੀਵਾਂ ਦਾ ਆਸਰਾ ਹੈ । ਉਸੇ ਨੂੰ ਸਦਾ ਸਿਮਰਦਾ ਰਹੁ ।੧।
Meditate on the One, O my mind, who is the Support of all. ||1||
ਗੁਰ ਕੇ ਚਰਨ ਮਨ ਮਹਿ ਧਿਆਇ ॥
(ਹੇ ਭਾਈ !) ਗੁਰੂ ਦੇ ਚਰਨ ਆਪਣੇ ਮਨ ਵਿਚ ਟਿਕਾਈ ਰੱਖ (ਭਾਵ, ਹਉਮੈ ਛੱਡ ਕੇ ਗੁਰੂ ਵਿਚ ਸਰਧਾ ਬਣਾ)
Meditate within your mind on the Guru's Feet.
ਛੋਡਿ ਸਗਲ ਸਿਆਣਪਾ ਸਾਚਿ ਸਬਦਿ ਲਿਵ ਲਾਇ ॥੧॥ ਰਹਾਉ ॥
(ਆਪਣੀਆਂ) ਸਾਰੀਆਂ ਚਤੁਰਾਈਆਂ ਛੱਡ ਦੇ । ਗੁਰੂ ਦੇ ਸ਼ਬਦ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਸੁਰਤਿ ਜੋੜ ।੧।ਰਹਾਉ।
Give up all your clever mental tricks, and lovingly attune yourself to the True Word of the Shabad. ||1||Pause||
ਦੁਖੁ ਕਲੇਸੁ ਨ ਭਉ ਬਿਆਪੈ ਗੁਰ ਮੰਤ੍ਰੁ ਹਿਰਦੈ ਹੋਇ ॥
ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਦਾ ਉਪਦੇਸ਼ (ਸਦਾ) ਵੱਸਦਾ ਹੈ, ਉਸ ਨੂੰ ਕੋਈ ਦੁੱਖ ਕੋਈ ਕਲੇਸ਼ ਕੋਈ ਡਰ ਪੋਹ ਨਹੀਂ ਸਕਦਾ
Suffering, agony and fear do not cling to one whose heart is filled with the GurMantra.
ਕੋਟਿ ਜਤਨਾ ਕਰਿ ਰਹੇ ਗੁਰ ਬਿਨੁ ਤਰਿਓ ਨ ਕੋਇ ॥੨॥
ਲੋਕ ਕੋ੍ਰੜਾਂ (ਹੋਰ ਹੋਰ) ਜਤਨ ਕਰ ਕੇ ਥੱਕ ਜਾਂਦੇ ਹਨ, ਪਰ ਗੁਰੂ (ਦੀ ਸਰਨ) ਤੋਂ ਬਿਨਾ (ਉਹਨਾਂ ਦੁੱਖਾਂ ਕਲੇਸ਼ਾਂ ਤੋਂ) ਕੋਈ ਮਨੁੱਖ ਪਾਰ ਨਹੀਂ ਲੰਘ ਸਕਦਾ ।੨।
Trying millions of things, people have grown weary, but without the Guru, none have been saved. ||2||
ਦੇਖਿ ਦਰਸਨੁ ਮਨੁ ਸਾਧਾਰੈ ਪਾਪ ਸਗਲੇ ਜਾਹਿ ॥
ਗੁਰੂ ਦਾ ਦਰਸ਼ਨ ਕਰ ਕੇ ਜਿਸ ਮਨੁੱਖ ਦਾ ਮਨ (ਗੁਰੂ ਦਾ) ਆਸਰਾ ਫੜ ਲੈਂਦਾ ਹੈ, ਉਸ ਦੇ ਸਾਰੇ (ਪਹਿਲੇ ਕੀਤੇ) ਪਾਪ ਨਾਸ ਹੋ ਜਾਂਦੇ ਹਨ
Gazing upon the Blessed Vision of the Guru's Darshan, the mind is comforted and all sins depart.
ਹਉ ਤਿਨ ਕੈ ਬਲਿਹਾਰਣੈ ਜਿ ਗੁਰ ਕੀ ਪੈਰੀ ਪਾਹਿ ॥੩॥
ਮੈਂ ਉਹਨਾਂ (ਭਾਗਾਂ ਵਾਲੇ) ਬੰਦਿਆਂ ਤੋਂ ਕੁਰਬਾਨ ਹਾਂ ਜਿਹੜੇ ਗੁਰੂ ਦੇ ਚਰਨਾਂ ਤੇ ਢਹਿ ਪੈਂਦੇ ਹਨ ।੩।
I am a sacrifice to those who fall at the Feet of the Guru. ||3||
ਸਾਧਸੰਗਤਿ ਮਨਿ ਵਸੈ ਸਾਚੁ ਹਰਿ ਕਾ ਨਾਉ ॥
ਸਾਧ ਸੰਗਤਿ ਵਿਚ ਰਿਹਾਂ ਸਦਾ‑ਥਿਰ ਰਹਿਣ ਵਾਲੇ ਪਰਮਾਤਮਾ ਦਾ ਨਾਮ ਮਨ ਵਿਚ ਵੱਸ ਪੈਂਦਾ ਹੈ
In the Saadh Sangat, the Company of the Holy, the True Name of the Lord comes to dwell in the mind.
ਸੇ ਵਡਭਾਗੀ ਨਾਨਕਾ ਜਿਨਾ ਮਨਿ ਇਹੁ ਭਾਉ ॥੪॥੨੪॥੯੪॥
ਹੇ ਨਾਨਕ ! ਉਹ ਬੰਦੇ ਭਾਗਾਂ ਵਾਲੇ ਹਨ, ਜਿਨ੍ਹਾਂ ਦੇ ਮਨ ਵਿਚ (ਸਾਧ ਸੰਗਤਿ ਵਿਚ ਟਿਕਣ ਦਾ) ਇਹ ਪ੍ਰੇਮ ਹੈ ।੪।੨੪।੯੪।
Very fortunate are those, O Nanak, whose minds are filled with this love. ||4||24||94||