ਆਸਾ ਮਹਲਾ ੫ ॥
Aasaa, Fifth Mehl:
ਤੂ ਬਿਅੰਤੁ ਅਵਿਗਤੁ ਅਗੋਚਰੁ ਇਹੁ ਸਭੁ ਤੇਰਾ ਆਕਾਰੁ ॥
(ਹੇ ਠਾਕੁਰ!) ਤੂੰ ਬੇਅੰਤ ਹੈਂ ਤੂੰ ਅਦ੍ਰਿਸ਼ਟ ਹੈਂ, ਤੂੰ ਗਿਆਨ-ਇੰਦ੍ਰਿਆਂ ਦੀ ਪਹੰੁਚ ਤੋਂ ਪਰੇ ਹੈਂ, ਇਹ ਦਿੱਸਦਾ ਜਗਤ ਸਾਰਾ ਤੇਰਾ ਹੀ ਰਚਿਆ ਹੋਇਆ ਹੈ ।
You are Infinite, Eternal and Incomprehensible; all this is Your Creation.
ਕਿਆ ਹਮ ਜੰਤ ਕਰਹ ਚਤੁਰਾਈ ਜਾਂ ਸਭੁ ਕਿਛੁ ਤੁਝੈ ਮਝਾਰਿ ॥੧॥
ਅਸੀ ਤੇਰੇ ਪੈਦਾ ਕੀਤੇ ਹੋਏ ਜੀਵ ਤੇਰੇ ਸਾਹਮਣੇ ਆਪਣੀ ਲਿਆਕਤ ਦਾ ਕੀਹ ਵਿਖਾਵਾ ਕਰ ਸਕਦੇ ਹਾਂ? ਜੋ ਕੁਝ ਹੋ ਰਿਹਾ ਹੈ ਸਭ ਤੇਰੇ ਹੁਕਮ ਅੰਦਰ ਹੋ ਰਿਹਾ ਹੈ ।੧।
What clever games can we play, when everything is contained in You? ||1||
ਮੇਰੇ ਸਤਿਗੁਰ ਅਪਨੇ ਬਾਲਿਕ ਰਾਖਹੁ ਲੀਲਾ ਧਾਰਿ ॥
ਹੇ ਮੇਰੇ ਸਤਿਗੁਰ! ਹੇ ਮੇਰੇ ਅਪਹੰੁਚ ਤੇ ਬੇਅੰਤ ਠਾਕੁਰ! ਆਪਣੇ ਬੱਚਿਆਂ ਨੂੰ ਆਪਣਾ ਕੌਤਕ ਵਰਤਾ ਕੇ (ਵਿਕਾਰਾਂ ਤੋਂ) ਬਚਾਈ ਰੱਖ
O my True Guru, protect me, Your child, through the power of Your play.
ਦੇਹੁ ਸੁਮਤਿ ਸਦਾ ਗੁਣ ਗਾਵਾ ਮੇਰੇ ਠਾਕੁਰ ਅਗਮ ਅਪਾਰ ॥੧॥ ਰਹਾਉ ॥
ਮੈਨੂੰ ਸੁਚੱਜੀ ਮਤਿ ਦੇਹ ਮੈਂ ਸਦਾ ਤੇਰੇ ਗੁਣ ਗਾਂਦਾ ਰਹਾਂ ।੧।ਰਹਾਉ।
Grant me the good sense to ever sing Your Glorious Praises, O my Inaccessible and Infinite Lord and Master. ||1||Pause||
ਜੈਸੇ ਜਨਨਿ ਜਠਰ ਮਹਿ ਪ੍ਰਾਨੀ ਓਹੁ ਰਹਤਾ ਨਾਮ ਅਧਾਰਿ ॥
(ਹੇ ਠਾਕੁਰ! ਇਹ ਤੇਰਾ ਹੀ ਚੋਜ ਹੈ ਜਿਵੇਂ) ਜੀਵ ਮਾਂ ਦੇ ਪੇਟ ਵਿਚ ਰਹਿੰਦਾ ਹੋਇਆ ਤੇਰੇ ਨਾਮ ਦੇ ਆਸਰੇ ਜੀਊਂਦਾ ਹੈ
The mortal is preserved in the womb of his mother, by the Support of the Naam, the Name of the Lord;
ਅਨਦੁ ਕਰੈ ਸਾਸਿ ਸਾਸਿ ਸਮ੍ਹਾਰੈ ਨਾ ਪੋਹੈ ਅਗਨਾਰਿ ॥੨॥
(ਮਾਂ ਦੇ ਪੇਟ ਵਿਚ) ਉਹ ਹਰੇਕ ਸਾਹ ਦੇ ਨਾਲ (ਤੇਰਾ ਨਾਮ) ਯਾਦ ਕਰਦਾ ਹੈ ਤੇ ਆਤਮਕ ਆਨੰਦ ਮਾਣਦਾ ਹੈ ਉਸ ਨੂੰ ਮਾਂ ਦੇ ਪੇਟ ਦੀ ਅੱਗ ਸੇਕ ਨਹੀਂ ਅਪੜਾ ਸਕਦੀ ।੨।
he makes merry, and with each and every breath he remembers the Lord, and the fire does not touch him. ||2||
ਪਰ ਧਨ ਪਰ ਦਾਰਾ ਪਰ ਨਿੰਦਾ ਇਨ ਸਿਉ ਪ੍ਰੀਤਿ ਨਿਵਾਰਿ ॥
(ਹੇ ਠਾਕੁਰ! ਜਿਵੇਂ ਤੂੰ ਮਾਂ ਦੇ ਪੇਟ ਵਿਚ ਰੱਖਿਆ ਕਰਦਾ ਹੈਂ ਤਿਵੇਂ ਹੁਣ ਭੀ) ਪਰਾਇਆ ਧਨ, ਪਰਾਈ ਇਸਤ੍ਰੀ, ਪਰਾਈ ਨਿੰਦਾ—ਇਹਨਾਂ ਵਿਕਾਰਾਂ ਨਾਲੋਂ ਮੇਰੀ ਪ੍ਰੀਤਿ ਦੂਰ ਕਰ ।
Others' wealth, others' wives, and the slander of others - renounce your craving for these.
ਚਰਨ ਕਮਲ ਸੇਵੀ ਰਿਦ ਅੰਤਰਿ ਗੁਰ ਪੂਰੇ ਕੈ ਆਧਾਰਿ ॥੩॥
(ਮੇਹਰ ਕਰ) ਪੂਰੇ ਗੁਰੂ ਦਾ ਆਸਰਾ ਲੈ ਕੇ ਮੈਂ ਤੇਰੇ ਸੋਹਣੇ ਚਰਨਾਂ ਦਾ ਧਿਆਨ ਆਪਣੇ ਹਿਰਦੇ ਵਿਚ ਟਿਕਾਈ ਰੱਖਾਂ ।੩।
Serve the Lord's Lotus Feet within your heart, and hold to the Support of the Perfect Guru. ||3||
ਗ੍ਰਿਹੁ ਮੰਦਰ ਮਹਲਾ ਜੋ ਦੀਸਹਿ ਨਾ ਕੋਈ ਸੰਗਾਰਿ ॥
ਹੇ ਭਾਈ! ਘਰ ਮੰਦਰ ਮਹਲ-ਮਾੜੀਆਂ ਜੇਹੜੇ ਭੀ ਤੈਨੂੰ ਦਿੱਸ ਰਹੇ ਹਨ ਇਹਨਾਂ ਵਿਚੋਂ ਕੋਈ ਭੀ ਤੇਰੇ ਨਾਲ (ਅੰਤ ਵੇਲੇ) ਨਹੀਂ ਜਾਇਗਾ ।
Houses, mansions and palaces which you see - none of these shall go with you.
ਜਬ ਲਗੁ ਜੀਵਹਿ ਕਲੀ ਕਾਲ ਮਹਿ ਜਨ ਨਾਨਕ ਨਾਮੁ ਸਮ੍ਹਾਰਿ ॥੪॥੩੭॥
ਹੇ ਦਾਸ ਨਾਨਕ! (ਆਖ) ਜਦ ਤਕ ਤੂੰ ਜਗਤ ਵਿਚ ਜੀਊਂਦਾ ਹੈਂ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਪ੍ਰੋ ਰੱਖ (ਇਹੀ ਅਸਲੀ ਸਾਥੀ ਹੈ) ।੪।੩੭।
As long as you live in this Dark Age of Kali Yuga, O servant Nanak, remember the Naam, the Name of the Lord. ||4||37||