ਆਸਾ ਘਰੁ ੩ ਮਹਲਾ ੫
Aasaa, Third House, Fifth Mehl:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਰਾਜ ਮਿਲਕ ਜੋਬਨ ਗ੍ਰਿਹ ਸੋਭਾ ਰੂਪਵੰਤੁ ਜੋੁਆਨੀ ॥
(ਹੇ ਭਾਈ!) ਹਕੂਮਤਿ, ਜ਼ਮੀਨ ਦੀ ਮਾਲਕੀ, ਜੋਬਨ, ਘਰ, ਇੱਜ਼ਤ, ਸੰੁਦਰਤਾ, ਜੁਆਨੀ,
Power, property, youth, household, fame and the beauty of youth;
ਬਹੁਤੁ ਦਰਬੁ ਹਸਤੀ ਅਰੁ ਘੋੜੇ ਲਾਲ ਲਾਖ ਬੈ ਆਨੀ ॥
ਬਹੁਤ ਧਨ, ਹਾਥੀ ਅਤੇ ਘੋੜੇ (ਜੇ ਇਹ ਸਭ ਕੁਝ ਕਿਸੇ ਮਨੁੱਖ ਦੇ ਪਾਸ ਹੋਵੇ), ਜੇ ਲੱਖਾਂ ਰੁਪਏ ਖ਼ਰਚ ਕੇ (ਕੀਮਤੀ) ਲਾਲ ਮੁੱਲ ਲੈ ਆਵੇ (ਤੇ ਇਹਨਾਂ ਪਦਾਰਥਾਂ ਦਾ ਮਾਣ ਕਰਦਾ ਰਹੇ),
great wealth, elephants, horses and jewels, purchased with tens of thousands of dollars;
ਆਗੈ ਦਰਗਹਿ ਕਾਮਿ ਨ ਆਵੈ ਛੋਡਿ ਚਲੈ ਅਭਿਮਾਨੀ ॥੧॥
ਪਰ ਅਗਾਂਹ ਪਰਮਾਤਮਾ ਦੀ ਦਰਗਾਹ ਵਿਚ (ਇਹਨਾਂ ਵਿਚੋਂ ਕੋਈ ਭੀ ਚੀਜ਼) ਕੰਮ ਨਹੀਂ ਆਉਂਦੀ । (ਇਹਨਾਂ ਪਦਾਰਥਾਂ ਦਾ) ਮਾਣ ਕਰਨ ਵਾਲਾ ਮਨੁੱਖ (ਇਹਨਾਂ ਸਭਨਾਂ ਨੂੰ ਇਥੇ ਹੀ) ਛੱਡ ਕੇ (ਇਥੋਂ) ਤੁਰ ਪੈਂਦਾ ਹੈ ।੧।
hereafter, these shall be of no avail in the Court of the Lord; the proud must depart, leaving them behind. ||1||
ਕਾਹੇ ਏਕ ਬਿਨਾ ਚਿਤੁ ਲਾਈਐ ॥
(ਹੇ ਭਾਈ!) ਇਕ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਵਿਚ ਪ੍ਰੀਤਿ ਨਹੀਂ ਜੋੜਨੀ ਚਾਹੀਦੀ ।
Why center your consciousness on any other than the Lord?
ਊਠਤ ਬੈਠਤ ਸੋਵਤ ਜਾਗਤ ਸਦਾ ਸਦਾ ਹਰਿ ਧਿਆਈਐ ॥੧॥ ਰਹਾਉ ॥
ਉਠਦਿਆਂ ਬੈਠਦਿਆਂ ਸੁੱਤਿਆਂ ਜਾਗਦਿਆਂ ਸਦਾ ਹੀ ਸਦਾ ਹੀ ਪਰਮਾਤਮਾ ਵਿਚ ਹੀ ਸੁਰਤਿ ਜੋੜੀ ਰੱਖਣੀ ਚਾਹੀਦੀ ਹੈ ।੧।ਰਹਾਉ।
Sitting down, standing up, sleeping and waking, forever and ever, meditate on the Lord. ||1||Pause||
ਮਹਾ ਬਚਿਤ੍ਰ ਸੁੰਦਰ ਆਖਾੜੇ ਰਣ ਮਹਿ ਜਿਤੇ ਪਵਾੜੇ ॥
ਜੇ ਕੋਈ ਮਨੁੱਖ ਬੜੇ ਅਸਚਰਜ ਸੋਹਣੇ ਪਿੜ (ਭਾਵ, ਕੁਸ਼ਤੀਆਂ) ਜਿੱਤਦਾ ਹੈ ਜੇ ਉਹ ਰਣਭੂਮੀ ਵਿਚ ਜਾ ਕੇ (ਬੜੇ ਬੜੇ) ਝਗੜੇ-ਲੜਾਈਆਂ ਜਿੱਤ ਲੈਂਦਾ ਹੈ
He may have the most wondrous and beautiful arenas, and be victorious on the field of battle.
ਹਉ ਮਾਰਉ ਹਉ ਬੰਧਉ ਛੋਡਉ ਮੁਖ ਤੇ ਏਵ ਬਬਾੜੇ ॥
ਤੇ ਆਪਣੇ ਮੂੰਹ ਇਉਂ ਵਾਹੀ-ਤਬਾਹੀ ਭੀ ਬੋਲਦਾ ਹੈ ਕਿ ਮੈਂ (ਆਪਣੇ ਵੈਰੀਆਂ ਨੂੰ) ਮਾਰ ਸਕਦਾ ਹਾਂ ਮੈਂ (ਉਹਨਾਂ ਨੂੰ) ਬੰਨ੍ਹ ਸਕਦਾ ਹਾਂ (ਤੇ ਜੇ ਜੀ ਚਾਹੇ ਤਾਂ ਉਹਨਾਂ ਨੂੰ ਕੈਦ ਤੋਂ) ਛੱਡ ਭੀ ਸਕਦਾ ਹਾਂ
He may proclaim, "I can kill anyone, I can capture anyone, and I can release anyone."
ਆਇਆ ਹੁਕਮੁ ਪਾਰਬ੍ਰਹਮ ਕਾ ਛੋਡਿ ਚਲਿਆ ਏਕ ਦਿਹਾੜੇ ॥੨॥
ਆਖ਼ਿਰ ਇਕ ਦਿਨ ਪਰਮਾਤਮਾ ਦਾ ਹੁਕਮ ਆਉਂਦਾ ਹੈ (ਮੌਤ ਆ ਜਾਂਦੀ ਹੈ, ਤੇ) ਇਹ ਸਭ ਕੁਝ ਛੱਡ ਕੇ ਇਥੋਂ ਤੁਰ ਪੈਂਦਾ ਹੈ ।੨।
But when the Order comes from the Supreme Lord God, he departs and leaves in a day. ||2||
ਕਰਮ ਧਰਮ ਜੁਗਤਿ ਬਹੁ ਕਰਤਾ ਕਰਣੈਹਾਰੁ ਨ ਜਾਨੈ ॥
ਜੇ ਕੋਈ ਮਨੁੱਖ (ਹੋਰਨਾਂ ਨੂੰ ਵਿਖਾਣ ਲਈ) ਅਨੇਕਾਂ ਕਿਸਮਾਂ ਦੇ (ਮਿਥੇ ਹੋਏ) ਧਾਰਮਿਕ ਕੰਮ ਕਰਦਾ ਹੋਵੇ ਪਰ ਸਿਰਜਣਹਾਰ ਪ੍ਰਭੂ ਨਾਲ ਸਾਂਝ ਨਾਹ ਪਾਏ,
He may perform all sorts of religious rituals and good actions, but he does not know the Creator Lord, the Doer of all.
ਉਪਦੇਸੁ ਕਰੈ ਆਪਿ ਨ ਕਮਾਵੈ ਤਤੁ ਸਬਦੁ ਨ ਪਛਾਨੈ ॥
ਹੋਰਨਾਂ ਨੂੰ ਤਾਂ (ਧਰਮ ਦਾ) ਉਪਦੇਸ਼ ਕਰਦਾ ਰਹੇ ਪਰ ਆਪਣਾ ਧਾਰਮਿਕ ਜੀਵਨ ਨਾਹ ਬਣਾਏ, ਤੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਦੀ ਬਾਣੀ ਦੀ ਸਾਰ ਨ ਸਮਝੇ,
He teaches, but does not practice what he preaches; he does not realize the essential reality of the Word of the Shabad.
ਨਾਂਗਾ ਆਇਆ ਨਾਂਗੋ ਜਾਸੀ ਜਿਉ ਹਸਤੀ ਖਾਕੁ ਛਾਨੈ ॥੩॥
ਤਾਂ ਉਹ ਖ਼ਾਲੀ-ਹੱਥ ਜਗਤ ਵਿਚ ਆਉਂਦਾ ਹੈ ਤੇ ਇਥੋਂ ਖ਼ਾਲੀ-ਹੱਥ ਹੀ ਤੁਰ ਪੈਂਦਾ ਹੈ (ਉਸ ਦੇ ਇਹ ਵਿਖਾਵੇ ਦੇ ਧਾਰਮਿਕ ਕੰਮ ਵਿਅਰਥ ਹੀ ਜਾਂਦੇ ਹਨ) ਜਿਵੇਂ ਹਾਥੀ (ਇਸ਼ਨਾਨ ਕਰ ਕੇ ਫਿਰ ਆਪਣੇ ਉਤੇ) ਮਿੱਟੀ ਪਾ ਲੈਂਦਾ ਹੈ ।੩।
Naked he came, and naked he shall depart; he is like an elephant, throwing dust on himself. ||3||
ਸੰਤ ਸਜਨ ਸੁਨਹੁ ਸਭਿ ਮੀਤਾ ਝੂਠਾ ਏਹੁ ਪਸਾਰਾ ॥
ਹੇ ਸੰਤ ਜਨੋ! ਹੇ ਸੱਜਣੋ! ਹੇ ਮਿੱਤਰੋ! ਸਾਰੇ ਸੁਣ ਲਵੋ, ਇਹ ਸਾਰਾ ਜਗਤ-ਖਿਲਾਰਾ ਨਾਸਵੰਤ ਹੈ ।
O Saints, and friends, listen to me: all this world is false.
ਮੇਰੀ ਮੇਰੀ ਕਰਿ ਕਰਿ ਡੂਬੇ ਖਪਿ ਖਪਿ ਮੁਏ ਗਵਾਰਾ ॥
ਜੇਹੜੇ ਮੂਰਖ ਨਿੱਤ ਇਹ ਆਖਦੇ ਰਹੇ ਕਿ ਇਹ ਮੇਰੀ ਮਾਇਆ ਹੈ ਇਹ ਮੇਰੀ ਜਾਇਦਾਦ ਹੈ ਉਹ (ਮਾਇਆ-ਮੋਹ ਦੇ ਸਮੰੁਦਰ ਵਿਚ) ਡੁੱਬੇ ਰਹੇ ਤੇ ਖ਼ੁਆਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹੇ ।
Continually claiming, "Mine, mine", the mortals are drowned; the fools waste away and die.
ਗੁਰ ਮਿਲਿ ਨਾਨਕ ਨਾਮੁ ਧਿਆਇਆ ਸਾਚਿ ਨਾਮਿ ਨਿਸਤਾਰਾ ॥੪॥੧॥੩੮॥
ਹੇ ਨਾਨਕ! ਜਿਸ ਮਨੁੱਖ ਨੇ ਸਤਿਗੁਰੂ ਨੂੰ ਮਿਲ ਕੇ ਪਰਮਾਤਮਾ ਦਾ ਨਾਮ ਸਿਮਰਿਆ, ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ ਜੁੜ ਕੇ (ਇਸ ਸੰਸਾਰ-ਸਮੰੁਦਰ ਤੋਂ) ਉਸ ਦਾ ਪਾਰ-ਉਤਾਰਾ ਹੋ ਗਿਆ ।੪।੧।੩੮।
Meeting the Guru, O Nanak, I meditate on the Naam, the Name of the Lord; through the True Name, I am emancipated. ||4||1||38||