ਆਸਾ ਮਹਲਾ ੫ ॥
Aasaa, Fifth Mehl:
ਜਨਮ ਜਨਮ ਕੀ ਮਲੁ ਧੋਵੈ ਪਰਾਈ ਆਪਣਾ ਕੀਤਾ ਪਾਵੈ ॥
(ਨਿੰਦਕ) ਦੂਜਿਆਂ ਦੀ ਅਨੇਕਾਂ ਜਨਮਾਂ ਦੇ ਕੀਤੇ ਵਿਕਾਰਾਂ ਦੀ ਮੈਲ ਧੋਂਦਾ ਹੈ (ਤੇ ਉਹ ਮੈਲ ਉਹ ਆਪਣੇ ਮਨ ਦੇ ਅੰਦਰ ਸੰਸਕਾਰਾਂ ਦੇ ਰੂਪ ਵਿਚ ਇਕੱਠੀ ਕਰ ਲੈਂਦਾ ਹੈ, ਇਸ ਤਰ੍ਹਾਂ ਉਹ) ਆਪਣੇ ਕੀਤੇ ਕਰਮਾਂ ਦਾ ਮੰਦਾ ਫਲ ਆਪ ਹੀ ਭੋਗਦਾ ਹੈ ।
He washes off the filth of other peoples' incarnations, but he obtains the rewards of his own actions.
ਈਹਾ ਸੁਖੁ ਨਹੀ ਦਰਗਹ ਢੋਈ ਜਮ ਪੁਰਿ ਜਾਇ ਪਚਾਵੈ ॥੧॥
(ਨਿੰਦਾ ਦੇ ਕਾਰਨ ਉਸ ਨੂੰ) ਇਸ ਲੋਕ ਵਿਚ ਸੁਖ ਨਹੀਂ ਮਿਲਦਾ, ਪਰਮਾਤਮਾ ਦੀ ਹਜ਼ੂਰੀ ਵਿਚ ਭੀ ਉਸ ਨੂੰ ਆਦਰ ਦੀ ਥਾਂ ਨਹੀਂ ਮਿਲਦੀ, ਉਹ ਨਰਕ ਵਿਚ ਅੱਪੜ ਕੇ ਦੁਖੀ ਹੰੁਦਾ ਰਹਿੰਦਾ ਹੈ ।੧।
He has no peace in this world, and he has no place in the Court of the Lord. In the City of Death, he is tortured. ||1||
ਨਿੰਦਕਿ ਅਹਿਲਾ ਜਨਮੁ ਗਵਾਇਆ ॥
(ਹੇ ਭਾਈ!) ਸੰਤਾਂ ਦੀ ਨਿੰਦਾ ਕਰਨ ਵਾਲੇ ਮਨੁੱਖ ਨੇ (ਨਿੰਦਾ ਦੇ ਕਾਰਨ ਆਪਣਾ) ਕੀਮਤੀ ਮਨੁੱਖਾ ਜਨਮ ਗਵਾ ਲਿਆ ।
The slanderer loses his life in vain.
ਪਹੁਚਿ ਨ ਸਾਕੈ ਕਾਹੂ ਬਾਤੈ ਆਗੈ ਠਉਰ ਨ ਪਾਇਆ ॥੧॥ ਰਹਾਉ ॥
(ਸੰਤਾਂ ਦੀ ਨਿੰਦਾ ਕਰ ਕੇ ਉਹ ਇਹ ਆਸ ਕਰਦਾ ਹੈ ਕਿ ਉਹਨਾਂ ਨੂੰ ਦੁਨੀਆ ਦੀਆਂ ਨਜ਼ਰਾਂ ਵਿਚ ਡੇਗ ਕੇ ਮੈਂ ਉਹਨਾਂ ਦੇ ਥਾਂ ਆਦਰ-ਸਤਕਾਰ ਹਾਸਲ ਕਰ ਲਵਾਂਗਾ, (ਨਿੰਦਾ ਦੇ ਕਾਰਨ) ਅਗਾਂਹ ਪਰਲੋਕ ਵਿਚ ਭੀ ਉਸ ਨੂੰ ਆਦਰ ਦੀ ਥਾਂ ਨਹੀਂ ਮਿਲਦੀ ।੧।ਰਹਾਉ।
He cannot succeed in anything, and in the world hereafter, he finds no place at all. ||1||Pause||
ਕਿਰਤੁ ਪਇਆ ਨਿੰਦਕ ਬਪੁਰੇ ਕਾ ਕਿਆ ਓਹੁ ਕਰੈ ਬਿਚਾਰਾ ॥
ਪਰ ਨਿੰਦਕ ਦੇ ਭੀ ਵੱਸ ਦੀ ਗੱਲ ਨਹੀਂ (ਉਹ ਨਿੰਦਾ ਦੇ ਮੰਦ ਕਰਮ ਤੋਂ ਹਟ ਨਹੀਂ ਸਕਦਾ, ਕਿਉਂਕਿ) ਪਿਛਲੇ ਜਨਮਾਂ ਵਿਚ ਕੀਤੇ ਕਰਮਾਂ ਦੇ ਸੰਸਕਾਰ ਉਸ ਮੰਦ-ਭਾਗੀ ਨਿੰਦਕ ਦੇ ਪੱਲੇ ਪੈ ਜਾਂਦੇ ਹਨ (ਉਸ ਦੇ ਅੰਦਰ ਜਾਗ ਪੈਂਦੇ ਹਨ ਤੇ ਉਸ ਨੂੰ ਨਿੰਦਾ ਵਲ ਪ੍ਰੇਰਦੇ ਹਨ) ।
Such is the fate of the wretched slanderer - what can the poor creature do?
ਤਹਾ ਬਿਗੂਤਾ ਜਹ ਕੋਇ ਨ ਰਾਖੈ ਓਹੁ ਕਿਸੁ ਪਹਿ ਕਰੇ ਪੁਕਾਰਾ ॥੨॥
ਨਿੰਦਕ ਅਜੇਹੀ ਨਿੱਘਰੀ ਹੋਈ ਆਤਮਕ ਦਸ਼ਾ ਵਿਚ ਖ਼ੁਆਰ ਹੰੁਦਾ ਰਹਿੰਦਾ ਹੈ ਕਿ ਉਥੇ (ਭਾਵ, ਉਸ ਨਿੱਘਰੀ ਦਸ਼ਾ ਵਿਚੋਂ ਕੱਢਣ ਲਈ) ਕੋਈ ਉਸ ਦੀ ਮਦਦ ਨਹੀਂ ਕਰ ਸਕਦਾ । ਸਹਾਇਤਾ ਵਾਸਤੇ ਉਹ ਕਿਸੇ ਕੋਲ ਪੁਕਾਰ ਕਰਨ ਜੋਗਾ ਭੀ ਨਹੀਂ ਰਹਿੰਦਾ ।੨।
He is ruined there, where no one can protect him; with whom should he lodge his complaint? ||2||
ਨਿੰਦਕ ਕੀ ਗਤਿ ਕਤਹੂੰ ਨਾਹੀ ਖਸਮੈ ਏਵੈ ਭਾਣਾ ॥
ਖਸਮ-ਪ੍ਰਭੂ ਦੀ ਰਜ਼ਾ ਇਉਂ ਹੀ ਹੈ ਕਿ (ਸੰਤ ਜਨਾਂ ਦੀ) ਨਿੰਦਾ ਕਰਨ ਵਾਲੇ ਮਨੁੱਖ ਨੂੰ ਕਿਤੇ ਭੀ ਉੱਚੀ ਆਤਮਕ ਅਵਸਥਾ ਪ੍ਰਾਪਤ ਨਹੀਂ ਹੋ ਸਕਦੀ
The slanderer shall never attain emancipation; this is the Will of the Lord and Master.
ਜੋ ਜੋ ਨਿੰਦ ਕਰੇ ਸੰਤਨ ਕੀ ਤਿਉ ਸੰਤਨ ਸੁਖੁ ਮਾਨਾ ॥੩॥
ਜਿਉਂ ਜਿਉਂ ਕੋਈ ਮਨੱੁਖ ਸੰਤ ਜਨਾਂ ਦੀ ਨਿੰਦਾ ਕਰਦਾ ਹੈ (ਉਕਾਈਆਂ ਨਸ਼ਰ ਕਰਦਾ ਹੈ) ਤਿਉਂ ਤਿਉਂ ਸੰਤ ਜਨ ਇਸ ਵਿਚ ਸੁਖ ਪ੍ਰਤੀਤ ਕਰਦੇ ਹਨ (ਉਹਨਾਂ ਨੂੰ ਆਪਣੇ ਆਤਮਕ ਜੀਵਨ ਦੀ ਪੜਤਾਲ ਕਰਨ ਦਾ ਮੌਕਾ ਮਿਲਦਾ ਰਹਿੰਦਾ ਹੈ) ।੩।
The more the Saints are slandered, the more they dwell in peace. ||3||
ਸੰਤਾ ਟੇਕ ਤੁਮਾਰੀ ਸੁਆਮੀ ਤੂੰ ਸੰਤਨ ਕਾ ਸਹਾਈ ॥
ਹੇ ਮਾਲਕ-ਪ੍ਰਭੂ! ਤੇਰੇ ਸੰਤਾਂ ਨੂੰ (ਜੀਵਨ-ਅਗਵਾਈ ਵਾਸਤੇ) ਸਦਾ ਤੇਰਾ ਆਸਰਾ ਰਹਿੰਦਾ ਹੈ, ਤੂੰ (ਸੰਤਾਂ ਦਾ ਜੀਵਨ ਉੱਚਾ ਕਰਨ ਵਿਚ) ਮਦਦਗਾਰ ਭੀ ਬਣਦਾ ਹੈਂ ।
The Saints have Your Support, O Lord and Master; You are the Saints' Help and Support.
ਕਹੁ ਨਾਨਕ ਸੰਤ ਹਰਿ ਰਾਖੇ ਨਿੰਦਕ ਦੀਏ ਰੁੜਾਈ ॥੪॥੨॥੪੧॥
ਹੇ ਨਾਨਕ! ਆਖ—(ਉਸ ਨਿੰਦਾ ਦੀ ਬਰਕਤਿ ਨਾਲ) ਸੰਤਾਂ ਨੂੰ ਤਾਂ ਪਰਮਾਤਮਾ (ਮੰਦ ਕਰਮਾਂ ਤੋਂ) ਬਚਾਈ ਰੱਖਦਾ ਹੈ ਪਰ ਨਿੰਦਾ ਕਰਨ ਵਾਲਿਆਂ ਨੂੰ (ਉਹਨਾਂ ਦੇ ਨਿੰਦਾ ਦੇ ਹੜ ਵਿਚ) ਰੋੜ੍ਹ ਦੇਂਦਾ ਹੈ (ਉਹਨਾਂ ਦੇ ਆਤਮਕ ਜੀਵਨ ਨੂੰ ਨਿੰਦਾ ਦੇ ਹੜ ਵਿਚ ਰੋੜ੍ਹ ਕੇ ਮੁਕਾ ਦੇਂਦਾ ਹੈ) ।੪।੨।੪੧।
Says Nanak, the Saints are saved by the Lord; the slanderers are drowned in the deep. ||4||2||41||