ਆਸਾ ਮਹਲਾ ੫ ॥
Aasaa, Fifth Mehl:
ਜਾ ਤੂੰ ਸਾਹਿਬੁ ਤਾ ਭਉ ਕੇਹਾ ਹਉ ਤੁਧੁ ਬਿਨੁ ਕਿਸੁ ਸਾਲਾਹੀ ॥
ਹੇ ਪ੍ਰਭੂ! ਜੇ ਤੂੰ ਮਾਲਕ (ਮੇਰੇ ਸਿਰ ਉਤੇ ਹੱਥ ਰੱਖੀ ਰੱਖੇਂ, ਤਾਂ ਮੈਨੂੰ ਮਾਇਆ-ਜ਼ਹਰ ਤੋਂ) ਕੋਈ ਡਰ-ਖ਼ਤਰਾ ਨਹੀਂ ਹੋ ਸਕਦਾ, ਮੈਂ ਤੈਥੋਂ ਬਿਨਾ ਕਿਸੇ ਹੋਰ ਦੀ ਸ਼ਲਾਘਾ ਨਹੀਂ ਕਰਦਾ (ਮੈਂ ਤੈਥੋਂ ਬਿਨਾ ਕਿਸੇ ਹੋਰ ਨੂੰ ਮਾਇਆ-ਜ਼ਹਰ ਤੋਂ ਬਚਾਣ ਦੇ ਸਮਰਥ ਨਹੀਂ ਸਮਝਦਾ)
Since You are my Lord and Master, what is there for me to fear? Other than You, who else should I praise?
ਏਕੁ ਤੂੰ ਤਾ ਸਭੁ ਕਿਛੁ ਹੈ ਮੈ ਤੁਧੁ ਬਿਨੁ ਦੂਜਾ ਨਾਹੀ ॥੧॥
ਹੇ ਪ੍ਰਭੂ! ਜੇ ਇਕ ਤੂੰ ਹੀ ਮੇਰੇ ਵੱਲ ਰਹੇਂ ਤਾਂ ਹਰੇਕ ਲੋੜੀਂਦੀ ਸ਼ੈ ਮੇਰੇ ਪਾਸ ਹੈ, ਤੈਥੋਂ ਬਿਨਾ ਮੇਰਾ ਕੋਈ ਹੋਰ ਸਹਾਈ ਨਹੀਂ ਹੈ ।੧।
You are the One and only, and so do all things exist; without You, there is nothing at all for me. ||1||
ਬਾਬਾ ਬਿਖੁ ਦੇਖਿਆ ਸੰਸਾਰੁ ॥
ਹੇ ਪ੍ਰਭੂ! ਮੈਂ ਵੇਖ ਲਿਆ ਹੈ ਕਿ ਸੰਸਾਰ (ਦਾ ਮੋਹ) ਜ਼ਹਰ ਹੈ (ਜੋ ਆਤਮਕ ਜੀਵਨ ਨੂੰ ਮਾਰ ਮੁਕਾਂਦਾ ਹੈ)
O Father, I have seen that the world is poison.
ਰਖਿਆ ਕਰਹੁ ਗੁਸਾਈ ਮੇਰੇ ਮੈ ਨਾਮੁ ਤੇਰਾ ਆਧਾਰੁ ॥੧॥ ਰਹਾਉ ॥
ਹੇ ਮੇਰੇ ਖਸਮ-ਪ੍ਰਭੂ! (ਇਸ ਜ਼ਹਰ ਤੋਂ) ਮੈਨੂੰ ਬਚਾਈ ਰੱਖ, ਤੇਰਾ ਨਾਮ ਮੇਰੀ ਜ਼ਿੰਦਗੀ ਦਾ ਆਸਰਾ ਬਣਿਆ ਰਹੇ ।੧।ਰਹਾਉ।
Save me, O Lord of the Universe! Your Name is my only Support. ||1||Pause||
ਜਾਣਹਿ ਬਿਰਥਾ ਸਭਾ ਮਨ ਕੀ ਹੋਰੁ ਕਿਸੁ ਪਹਿ ਆਖਿ ਸੁਣਾਈਐ ॥
ਹੇ ਪ੍ਰਭੂ! ਤੂੰ ਹੀ (ਹਰੇਕ ਜੀਵ ਦੇ) ਮਨ ਦੀ ਸਾਰੀ ਪੀੜਾ ਜਾਣਦਾ ਹੈਂ, ਤੈਥੋਂ ਬਿਨਾ ਕਿਸੇ ਹੋਰ ਨੂੰ ਆਪਣੇ ਮਨ ਦਾ ਦੁੱਖ-ਦਰਦ ਦੱਸਣਾ ਵਿਅਰਥ ਹੈ
You know completely the condition of my mind; who else could I go to tell of it?
ਵਿਣੁ ਨਾਵੈ ਸਭੁ ਜਗੁ ਬਉਰਾਇਆ ਨਾਮੁ ਮਿਲੈ ਸੁਖੁ ਪਾਈਐ ॥੨॥
(ਹੇ ਭਾਈ!) ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਸਾਰਾ ਜਗਤ ਝੱਲਾ ਹੋਇਆ ਫਿਰਦਾ ਹੈ । ਜੇ ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਏ ਤਾਂ ਆਤਮਕ ਆਨੰਦ ਮਾਣੀਦਾ ਹੈ ।੨।
Without the Naam, the Name of the Lord, the whole world has gone crazy; obtaining the Naam, it finds peace. ||2||
ਕਿਆ ਕਹੀਐ ਕਿਸੁ ਆਖਿ ਸੁਣਾਈਐ ਜਿ ਕਹਣਾ ਸੁ ਪ੍ਰਭ ਜੀ ਪਾਸਿ ॥
(ਹੇ ਭਾਈ! ਆਪਣੇ ਮਨ ਦਾ ਦੁੱਖ-ਦਰਦ) ਜੋ ਕੁਝ ਭੀ ਆਖਣਾ ਹੋਵੇ ਪਰਮਾਤਮਾ ਦੇ ਕੋਲ ਹੀ ਆਖਣਾ ਚਾਹੀਦਾ ਹੈ, ਉਸ ਤੋਂ ਬਿਨਾ ਕਿਸੇ ਹੋਰ ਨੂੰ ਕੁਝ ਨਹੀਂ ਕਹਿਣਾ ਚਾਹੀਦਾ (ਕਿਉਂਕਿ ਪਰਮਾਤਮਾ ਹੀ ਸਾਡੇ ਦੁੱਖ ਦੂਰ ਕਰਨ ਜੋਗਾ ਹੈ)
What shall I say? Unto whom shall I speak? What I have to say, I say to God.
ਸਭੁ ਕਿਛੁ ਕੀਤਾ ਤੇਰਾ ਵਰਤੈ ਸਦਾ ਸਦਾ ਤੇਰੀ ਆਸ ॥੩॥
ਹੇ ਪ੍ਰਭੂ! ਜਗਤ ਵਿਚ ਜੋ ਕੁਝ ਹੋ ਰਿਹਾ ਹੈ ਸਭ ਕੁਝ ਤੇਰਾ ਕੀਤਾ ਹੀ ਹੋ ਰਿਹਾ ਹੈ । ਅਸਾਨੂੰ ਜੀਵਾਂ ਨੂੰ ਸਦਾ ਤੇਰੀ ਸਹਾਇਤਾ ਦੀ ਹੀ ਆਸ ਹੋ ਸਕਦੀ ਹੈ ।੩।
Everything which exists was created by You. You are my hope, forever and ever. ||3||
ਜੇ ਦੇਹਿ ਵਡਿਆਈ ਤਾ ਤੇਰੀ ਵਡਿਆਈ ਇਤ ਉਤ ਤੁਝਹਿ ਧਿਆਉ ॥
ਹੇ ਪ੍ਰਭੂ! ਜੇ ਤੂੰ ਮੈਨੂੰ ਕੋਈ ਮਾਣ-ਵਡਿਆਈ ਬਖ਼ਸ਼ਦਾ ਹੈਂ ਤਾਂ ਇਸ ਨਾਲ ਭੀ ਤੇਰੀ ਹੀ ਸੋਭਾ ਖਿਲਰਦੀ ਹੈ ਕਿਉਂਕਿ ਮੈਂ ਤਾਂ ਇਸ ਲੋਕ ਤੇ ਪਰਲੋਕ ਵਿਚ ਸਦਾ ਹੀ ਤੇਰਾ ਹੀ ਧਿਆਨ ਧਰਦਾ ਹਾਂ
If you bestow greatness, then it is Your greatness; here and hereafter, I meditate on You.
ਨਾਨਕ ਕੇ ਪ੍ਰਭ ਸਦਾ ਸੁਖਦਾਤੇ ਮੈ ਤਾਣੁ ਤੇਰਾ ਇਕੁ ਨਾਉ ॥੪॥੭॥੪੬॥
ਹੇ ਨਾਨਕ ਦੇ ਪ੍ਰਭੂ! ਹੇ ਸਦਾ ਸੁਖ ਦੇਣ ਵਾਲੇ ਪ੍ਰਭੂ! ਤੇਰਾ ਨਾਮ ਹੀ ਮੇਰੇ ਵਾਸਤੇ ਸਹਾਰਾ ਹੈ ।੪।੭।੪੬।
The Lord God of Nanak is forever the Giver of peace; Your Name is my only strength. ||4||7||46||