ਆਸਾ ਮਹਲਾ ੫ ॥
Aasaa, Fifth Mehl:
ਮੋਹ ਮਲਨ ਨੀਦ ਤੇ ਛੁਟਕੀ ਕਉਨੁ ਅਨੁਗ੍ਰਹੁ ਭਇਓ ਰੀ ॥
ਹੇ ਸਹੇਲੀ! ਤੂੰ ਮਨ ਨੂੰ ਮੈਲਾ ਕਰਨ ਵਾਲੀ ਮੋਹ ਦੀ ਨੀਂਦ ਤੋਂ ਬਚ ਗਈ ਹੈਂ, ਤੇਰੇ ਉਤੇ ਕੇਹੜੀ ਕਿਰਪਾ ਹੋਈ ਹੈ?
You have avoided the slumber of attachment and impurity - by whose favor has this happened?
ਮਹਾ ਮੋਹਨੀ ਤੁਧੁ ਨ ਵਿਆਪੈ ਤੇਰਾ ਆਲਸੁ ਕਹਾ ਗਇਓ ਰੀ ॥੧॥ ਰਹਾਉ ॥
(ਜੀਵਾਂ ਦੇ ਮਨ ਨੂੰ) ਮੋਹ ਲੈਣ ਵਾਲੀ ਬਲੀ ਮਾਇਆ ਭੀ ਤੇਰੇ ਉਤੇ ਜ਼ੋਰ ਨਹੀਂ ਪਾ ਸਕਦੀ, ਤੇਰਾ ਆਲਸ ਭੀ ਸਦਾ ਲਈ ਮੁੱਕ ਗਿਆ ਹੈ ।੧।ਰਹਾਉ।
The great enticer does not affect you. Where has your laziness gone? ||1||Pause||
ਕਾਮੁ ਕ੍ਰੋਧੁ ਅਹੰਕਾਰੁ ਗਾਖਰੋ ਸੰਜਮਿ ਕਉਨ ਛੁਟਿਓ ਰੀ ॥
ਹੇ ਭੈਣ! ਇਹ ਕਾਮ ਕ੍ਰੋਧ, ਇਹ ਅਹੰਕਾਰ (ਜੀਵਾਂ ਨੂੰ ਇਹ ਹਰੇਕ) ਬੜੀ ਔਖਿਆਈ ਦੇਣ ਵਾਲਾ ਹੈ, (ਤੇਰੇ ਅੰਦਰੋਂ) ਕਿਸ ਜੁਗਤਿ ਨਾਲ ਇਹਨਾਂ ਦਾ ਨਾਸ ਹੋਇਆ ਹੈ?
How have you escaped from the treachery of sexual desire, anger and egotism?
ਸੁਰਿ ਨਰ ਦੇਵ ਅਸੁਰ ਤ੍ਰੈ ਗੁਨੀਆ ਸਗਲੋ ਭਵਨੁ ਲੁਟਿਓ ਰੀ ॥੧॥
ਹੇ ਭੈਣ! ਭਲੇ ਮਨੁੱਖ, ਦੇਵਤੇ, ਦੈਂਤ, ਸਾਰੇ ਤ੍ਰੈ-ਗੁਣੀ ਜੀਵ—ਸਾਰਾ ਜਗਤ ਹੀ ਇਨ੍ਹਾਂ ਨੇ ਲੁੱਟ ਲਿਆ ਹੈ (ਸਾਰੇ ਜਗਤ ਦਾ ਆਤਮਕ ਜੀਵਨ ਦਾ ਸਰਮਾਇਆ ਇਹਨਾਂ ਲੁੱਟ ਲਿਆ ਹੈ) ।੧।
The holy beings, angels and demons of the three qualities, and all the worlds have been plundered. ||1||
ਦਾਵਾ ਅਗਨਿ ਬਹੁਤੁ ਤ੍ਰਿਣ ਜਾਲੇ ਕੋਈ ਹਰਿਆ ਬੂਟੁ ਰਹਿਓ ਰੀ ॥
ਹੇ ਸਹੇਲੀ! ਜਦੋਂ ਜੰਗਲ ਨੂੰ ਅੱਗ ਲੱਗਦੀ ਹੈ ਤਾਂ ਬਹੁਤ ਸਾਰਾ ਘਾਹ-ਬੂਟ ਸੜ ਜਾਂਦਾ ਹੈ, ਕੋਈ ਵਿਰਲਾ ਹਰਾ ਰੁੱਖ ਬਚਦਾ ਹੈ (ਜਗਤ-ਜੰਗਲ ਨੂੰ ਤ੍ਰਿਸ਼ਨਾ ਦੀ ਅੱਗ ਸਾੜ ਰਹੀ ਹੈ, ਕੋਈ ਵਿਰਲਾ ਆਤਮਕ ਬਲੀ ਮਨੁੱਖ ਬਚ ਸਕਦਾ ਹੈ, ਜੇਹੜਾ ਇਸ ਤ੍ਰਿਸ਼ਨਾ-ਅੱਗ ਦੀ ਸੜਨ ਤੋਂ ਬਚਿਆ ਹੈ)
The forest fire has burnt down so much of the grass; how rare are the plants which have remained green.
ਐਸੋ ਸਮਰਥੁ ਵਰਨਿ ਨ ਸਾਕਉ ਤਾ ਕੀ ਉਪਮਾ ਜਾਤ ਨ ਕਹਿਓ ਰੀ ॥੨॥
ਐਸੇ ਬਲੀ ਮਨੁੱਖ ਦੀ ਆਤਮਕ ਅਵਸਥਾ ਮੈਂ ਬਿਆਨ ਨਹੀਂ ਕਰ ਸਕਦੀ, ਮੈਂ ਦੱਸ ਨਹੀਂ ਸਕਦੀ ਕਿ ਉਸ ਵਰਗਾ ਹੋਰ ਕੌਣ ਹੋ ਸਕਦਾ ਹੈ ।੨।
He is so All-powerful, that I cannot even describe Him; no one can chant His Praises. ||2||
ਕਾਜਰ ਕੋਠ ਮਹਿ ਭਈ ਨ ਕਾਰੀ ਨਿਰਮਲ ਬਰਨੁ ਬਨਿਓ ਰੀ ॥
ਹੇ ਭੈਣ! ਕੱਜਲ-ਭਰੀ ਕੋਠੜੀ (ਸੰਸਾਰ ਵਿਚ ਰਹਿੰਦਿਆਂ ਭੀ) ਮੈਂ ਵਿਕਾਰਾਂ ਦੀ (ਕਾਲਖ ਨਾਲ) ਕਾਲੀ ਨਹੀਂ ਹੋਈ, ਮੇਰਾ ਸਾਫ਼-ਸੁਥਰਾ ਰੰਗ ਹੀ ਟਿਕਿਆ ਰਿਹਾ ਹੈ
In the store-room of the lamp-black, I did not turn black; my color remained immaculate and pure.
ਮਹਾ ਮੰਤ੍ਰੁ ਗੁਰ ਹਿਰਦੈ ਬਸਿਓ ਅਚਰਜ ਨਾਮੁ ਸੁਨਿਓ ਰੀ ॥੩॥
ਮੇਰੇ ਹਿਰਦੇ ਵਿਚ ਸਤਿਗੁਰੂ ਦਾ (ਸ਼ਬਦ-ਰੂਪ) ਬੜਾ ਬਲੀ ਮੰਤਰ ਵੱਸ ਰਿਹਾ ਹੈ, ਮੈਂ ਅਸਚਰਜ (ਤਾਕਤ ਵਾਲੇ) ਪ੍ਰਭੂ ਦਾ ਨਾਮ ਸੁਣਦੀ ਰਹਿੰਦੀ ਹਾਂ,
The Guru has implanted the Maha Mantra, the Great Mantra, within my heart, and I have heard the wondrous Naam, the Name of the Lord. ||3||
ਕਰਿ ਕਿਰਪਾ ਪ੍ਰਭ ਨਦਰਿ ਅਵਲੋਕਨ ਅਪੁਨੈ ਚਰਣਿ ਲਗਾਈ ॥
ਹੇ ਭੈਣ! ਪ੍ਰਭੂ ਨੇ ਕਿਰਪਾ ਕਰ ਕੇ ਆਪਣੀ (ਮੇਹਰ ਦੀ) ਨਿਗਾਹ ਨਾਲ ਮੈਨੂੰ ਤੱਕਿਆ, ਮੈਨੂੰ ਆਪਣੇ ਚਰਨਾਂ ਵਿਚ ਜੋੜੀ ਰੱਖਿਆ,
Showing His Mercy, God has looked upon me with favor, and He has attached me to His feet.
ਪ੍ਰੇਮ ਭਗਤਿ ਨਾਨਕ ਸੁਖੁ ਪਾਇਆ ਸਾਧੂ ਸੰਗਿ ਸਮਾਈ ॥੪॥੧੨॥੫੧॥
ਹੇ ਨਾਨਕ! (ਆਖ—) ਮੈਨੂੰ ਉਸ ਦਾ ਪ੍ਰੇਮ ਪ੍ਰਾਪਤ ਹੋਇਆ, ਮੈਨੂੰ ਉਸ ਦੀ ਭਗਤੀ (ਦੀ ਦਾਤਿ) ਮਿਲੀ, ਮੈਂ (ਤ੍ਰਿਸ਼ਨਾ-ਅੱਗ ਵਿਚ ਸੜ ਰਹੇ ਸੰਸਾਰ ਵਿਚ ਭੀ) ਆਤਮਕ ਆਨੰਦ ਮਾਣ ਰਹੀ ਹਾਂ, ਮੈਂ ਸਾਧ ਸੰਗਤਿ ਵਿਚ ਲੀਨ ਰਹਿੰਦੀ ਹਾਂ ।੪।੧੨।੫੧।
Through loving devotional worship, O Nanak, I have obtained peace; in the Saadh Sangat, the Company of the Holy, I am absorbed into the Lord. ||4||12||51||