ਆਸਾ ਮਹਲਾ ੫ ॥
Aasaa, Fifth Mehl:
 
ਦੂਖੁ ਘਨੋ ਜਬ ਹੋਤੇ ਦੂਰਿ ॥
ਹੇ ਸਖੀ! ਹੇ ਸਹੇਲੀ! ਜਦੋਂ ਮੈਂ ਪ੍ਰਭੂ-ਚਰਨਾਂ ਤੋਂ ਦੂਰ ਰਹਿੰਦੀ ਸਾਂ ਮੈਨੂੰ ਬਹੁਤ ਦੁੱਖ (ਵਾਪਰਦਾ ਰਹਿੰਦਾ ਸੀ)
I suffered in pain, when I thought He was far away;
 
ਅਬ ਮਸਲਤਿ ਮੋਹਿ ਮਿਲੀ ਹਦੂਰਿ ॥੧॥
ਹੁਣ (ਗੁਰੂ ਦੀ) ਸਿੱਖਿਆ ਦੀ ਬਰਕਤਿ ਨਾਲ ਮੈਨੂੰ (ਪ੍ਰਭੂ ਦੀ) ਹਜ਼ੂਰੀ ਪ੍ਰਾਪਤ ਹੋ ਗਈ ਹੈ (ਮੈਂ ਪ੍ਰਭੂ-ਚਰਨਾਂ ਵਿਚ ਟਿਕੀ ਰਹਿੰਦੀ ਹਾਂ, ਇਸ ਵਾਸਤੇ ਕੋਈ ਦੁੱਖ-ਕਲੇਸ਼ ਮੈਨੂੰ ਪੋਹ ਨਹੀਂ ਸਕਦਾ) ।੧।
but now, He is Ever-present, and I receive His instructions. ||1||
 
ਚੁਕਾ ਨਿਹੋਰਾ ਸਖੀ ਸਹੇਰੀ ॥
ਹੇ ਸਖੀ! (ਪ੍ਰਭੂ-ਚਰਨਾਂ ਤੋਂ ਪਹਿਲੇ ਵਿਛੋੜੇ ਦੇ ਕਾਰਨ ਪੈਦਾ ਹੋਏ ਦੁੱਖਾਂ ਕਲੇਸ਼ਾਂ ਦਾ) ਉਲਾਹਮਾ ਦੇਣਾ ਮੁੱਕ ਗਿਆ ਹੈ
My pride is gone, O friends and companions;
 
ਭਰਮੁ ਗਇਆ ਗੁਰਿ ਪਿਰ ਸੰਗਿ ਮੇਰੀ ॥੧॥ ਰਹਾਉ ॥
ਹੇ ਸਹੇਲੀ! ਮੈਨੂੰ ਗੁਰੂ ਨੇ ਪਤੀ-ਪ੍ਰਭੂ ਦੇ ਨਾਲ ਮਿਲਾ ਦਿੱਤਾ ਹੈ, ਹੁਣ ਮੇਰੀ ਭਟਕਣਾ ਦੂਰ ਹੋ ਗਈ ਹੈ
my doubt is dispelled, and the Guru has united me with my Beloved. ||1||Pause||
 
ਨਿਕਟਿ ਆਨਿ ਪ੍ਰਿਅ ਸੇਜ ਧਰੀ ॥
ਹੇ ਸਖੀ! (ਗੁਰੂ ਨੇ) ਮੈਨੂੰ ਪ੍ਰਭੂ-ਚਰਨਾਂ ਦੇ ਨੇੜੇ ਲਿਆ ਕੇ ਪਿਆਰੇ ਪ੍ਰਭੂ-ਪਤੀ ਦੀ ਸੇਜ ਉਤੇ ਬਿਠਾਲ ਦਿੱਤਾ ਹੈ (ਪ੍ਰਭੂ-ਚਰਨਾਂ ਵਿਚ ਜੋੜ ਦਿੱਤਾ ਹੈ)
My Beloved has drawn me near to Him, and seated me on His Bed;
 
ਕਾਣਿ ਕਢਨ ਤੇ ਛੂਟਿ ਪਰੀ ॥੨॥
ਹੁਣ (ਧਿਰ ਧਿਰ ਦੀ) ਮੁਥਾਜੀ ਕਰਨ ਤੋਂ ਮੈਂ ਬਚ ਗਈ ਹਾਂ ।੨।
I have escaped the clutches of others. ||2||
 
ਮੰਦਰਿ ਮੇਰੈ ਸਬਦਿ ਉਜਾਰਾ ॥
(ਹੇ ਸਖੀ! ਹੇ ਸਹੇਲੀ!) ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮੇਰੇ ਹਿਰਦੇ-ਮੰਦਰ ਵਿਚ (ਸਹੀ ਆਤਮਕ ਜੀਵਨ ਦਾ) ਚਾਨਣ ਹੋ ਗਿਆ ਹੈ
In the mansion of my heart, shines the Light of the Shabad.
 
ਅਨਦ ਬਿਨੋਦੀ ਖਸਮੁ ਹਮਾਰਾ ॥੩॥
ਸਾਰੇ ਆਨੰਦਾਂ ਤੇ ਚੋਜ-ਤਮਾਸ਼ਿਆਂ ਦਾ ਮਾਲਕ ਮੇਰਾ ਖਸਮ-ਪ੍ਰਭੂ (ਮੈਨੂੰ ਮਿਲ ਗਿਆ ਹੈ) ।੩।
My Husband Lord is blissful and playful. ||3||
 
ਮਸਤਕਿ ਭਾਗੁ ਮੈ ਪਿਰੁ ਘਰਿ ਆਇਆ ॥
(ਆਖ—ਹੇ ਸਖੀ!) ਮੇਰੇ ਮੱਥੇ ਉਤੇ (ਦਾ) ਭਾਗ ਜਾਗ ਪਿਆ ਹੈ (ਕਿਉਂਕਿ) ਮੇਰਾ ਪਤੀ-ਪ੍ਰਭੂ ਮੇਰੇ (ਹਿਰਦੇ-) ਘਰ ਵਿਚ ਆ ਗਿਆ ਹੈ,
According to the destiny written upon my forehead, my Husband Lord has come home to me.
 
ਥਿਰੁ ਸੋਹਾਗੁ ਨਾਨਕ ਜਨ ਪਾਇਆ ॥੪॥੨॥੫੩॥
ਹੇ ਦਾਸ ਨਾਨਕ! (ਆਖ—ਹੇ ਸਖੀ!) ਮੈਂ ਹੁਣ ਉਹ ਸੁਹਾਗ ਲੱਭ ਲਿਆ ਹੈ ।੪।੨।੫੩।
Servant Nanak has obtained the eternal marriage. ||4||2||53||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by