ਆਸਾ ਮਹਲਾ ੫ ॥
Aasaa, Fifth Mehl:
ਸਾਚਿ ਨਾਮਿ ਮੇਰਾ ਮਨੁ ਲਾਗਾ ॥
(ਹੇ ਭਾਈ!) ਮੇਰਾ ਮਨ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ (ਸਦਾ) ਜੁੜਿਆ ਰਹਿੰਦਾ ਹੈ,
My mind is attached to the True Name.
ਲੋਗਨ ਸਿਉ ਮੇਰਾ ਠਾਠਾ ਬਾਗਾ ॥੧॥
ਦੁਨੀਆ ਦੇ ਲੋਕਾਂ ਨਾਲ ਮੇਰਾ ਉਤਨਾ ਕੁ ਹੀ ਵਰਤਣ-ਵਿਹਾਰ ਹੈ ਜਿਤਨੇ ਦੀ ਅੱਤ ਜ਼ਰੂਰੀ ਲੋੜ ਪੈਂਦੀ ਹੈ ।੧।
My dealings with other people are only superficial. ||1||
ਬਾਹਰਿ ਸੂਤੁ ਸਗਲ ਸਿਉ ਮਉਲਾ ॥
(ਹੇ ਭਾਈ!) ਦੁਨੀਆ ਨਾਲ ਵਰਤਣ-ਵਿਹਾਰ ਸਮੇ ਮੈਂ ਸਭਨਾਂ ਨਾਲ ਪਿਆਰ ਵਾਲਾ ਸੰਬੰਧ ਰੱਖਦਾ ਹਾਂ,
Outwardly, I am on good terms with all;
ਅਲਿਪਤੁ ਰਹਉ ਜੈਸੇ ਜਲ ਮਹਿ ਕਉਲਾ ॥੧॥ ਰਹਾਉ ॥
(ਪਰ ਦੁਨੀਆ ਨਾਲ ਵਰਤਦਾ ਹੋਇਆ ਭੀ ਦੁਨੀਆ ਨਾਲ ਇਉਂ) ਨਿਰਲੇਪ ਰਹਿੰਦਾ ਹਾਂ ਜਿਵੇਂ ਪਾਣੀ ਵਿਚ (ਟਿਕਿਆ ਹੋਇਆ ਭੀ) ਕੌਲ-ਫੁੱਲ (ਪਾਣੀ ਤੋਂ ਨਿਰਲੇਪ ਰਹਿੰਦਾ ਹੈ) ।੧।ਰਹਾਉ।
but I remain detached, like the lotus upon the water. ||1||Pause||
ਮੁਖ ਕੀ ਬਾਤ ਸਗਲ ਸਿਉ ਕਰਤਾ ॥
(ਹੇ ਭਾਈ!) ਮੈਂ ਸਭ ਲੋਕਾਂ ਨਾਲ (ਲੋੜ ਅਨੁਸਾਰ) ਮੂੰਹੋਂ ਤਾਂ ਗੱਲਾਂ ਕਰਦਾ ਹਾਂ
By word of mouth, I talk with everyone;
ਜੀਅ ਸੰਗਿ ਪ੍ਰਭੁ ਅਪੁਨਾ ਧਰਤਾ ॥੨॥
(ਪਰ ਕਿਤੇ ਮੋਹ ਵਿਚ ਆਪਣੇ ਮਨ ਨੂੰ ਫਸਣ ਨਹੀਂ ਦੇਂਦਾ) ਆਪਣੇ ਹਿਰਦੇ ਵਿਚ ਮੈਂ ਸਿਰਫ਼ ਆਪਣੇ ਪਰਮਾਤਮਾ ਨੂੰ ਹੀ ਟਿਕਾਈ ਰੱਖਦਾ ਹਾਂ ।੨।
but I keep God clasped to my heart. ||2||
ਦੀਸਿ ਆਵਤ ਹੈ ਬਹੁਤੁ ਭੀਹਾਲਾ ॥
(ਹੇ ਭਾਈ! ਮੇਰੇ ਇਸ ਤਰ੍ਹਾਂ ਦੇ ਆਤਮਕ ਜੀਵਨ ਦੇ ਅੱਭਿਆਸ ਦੇ ਕਾਰਨ ਲੋਕਾਂ ਨੂੰ ਮੇਰਾ ਮਨ) ਬੜਾ ਰੁੱਖਾ ਕੋਰਾ ਦਿੱਸਦਾ ਹੈ;
I may appear utterly terrible,
ਸਗਲ ਚਰਨ ਕੀ ਇਹੁ ਮਨੁ ਰਾਲਾ ॥੩॥
ਪਰ (ਅਸਲ ਵਿਚ ਮੇਰਾ) ਇਹ ਮਨ ਸਭਨਾਂ ਦੇ ਚਰਨਾਂ ਦੀ ਧੂੜ ਬਣਿਆ ਰਹਿੰਦਾ ਹੈ ।੩।
but my mind is the dust of all men's feet.
ਨਾਨਕ ਜਨਿ ਗੁਰੁ ਪੂਰਾ ਪਾਇਆ ॥
ਹੇ ਨਾਨਕ! ਜਿਸ (ਭੀ) ਮਨੁੱਖ ਨੇ ਪੂਰਾ ਗੁਰੂ ਲੱਭ ਲਿਆ ਹੈ
Servant Nanak has found the Perfect Guru.
ਅੰਤਰਿ ਬਾਹਰਿ ਏਕੁ ਦਿਖਾਇਆ ॥੪॥੩॥੫੪॥
ਗੁਰੂ ਨੇ ਉਸ ਨੂੰ) ਉਸ ਦੇ ਅੰਦਰ ਤੇ ਬਾਹਰ ਸਾਰੇ ਜਗਤ ਵਿਚ ਇੱਕ ਪਰਮਾਤਮਾ ਹੀ ਵੱਸਦਾ ਵਿਖਾ ਦਿੱਤਾ ਹੈ (ਇਸ ਵਾਸਤੇ ਉਹ ਦੁਨੀਆ ਨਾਲ ਪਿਆਰ ਵਾਲਾ ਸਲੂਕ ਭੀ ਰੱਖਦਾ ਹੈ ਤੇ ਨਿਰਮੋਹ ਰਹਿ ਕੇ ਸੁਰਤਿ ਅੰਦਰ-ਵੱਸਦੇ ਪ੍ਰਭੂ ਵਿਚ ਹੀ ਜੋੜੀ ਰੱਖਦਾ ਹੈ) ।੪।੩।੫੪।
Inwardly and outwardly, He has shown me the One Lord. ||4||3||54||