ਆਸਾ ਮਹਲਾ ੫ ॥
Aasaa, Fifth Mehl:
ਜਹਾ ਪਠਾਵਹੁ ਤਹ ਤਹ ਜਾਈਂ ॥
(ਹੇ ਗੋਵਿੰਦ! ਇਹ ਤੇਰੀ ਹੀ ਮੇਹਰ ਹੈ ਕਿ) ਜਿਧਰ ਤੂੰ ਮੈਨੂੰ ਭੇਜਦਾ ਹੈਂ, ਮੈਂ ਉਧਰ ਉਧਰ ਹੀ (ਖ਼ੁਸ਼ੀ ਨਾਲ) ਜਾਂਦਾ ਹਾਂ,
Wherever You send me, there I go.
ਜੋ ਤੁਮ ਦੇਹੁ ਸੋਈ ਸੁਖੁ ਪਾਈਂ ॥੧॥
(ਸੁਖ ਹੋਵੇ ਚਾਹੇ ਦੁੱਖ ਹੋਵੇ) ਜੋ ਕੁਝ ਤੂੰ ਮੈਨੂੰ ਦੇਂਦਾ ਹੈਂ, ਮੈਂ ਉਸ ਨੂੰ (ਸਿਰ-ਮੱਥੇ ਉਤੇ) ਸੁਖ (ਜਾਣ ਕੇ) ਮੰਨਦਾ ਹਾਂ ।੧।
Whatever You give me, brings me peace. ||1||
ਸਦਾ ਚੇਰੇ ਗੋਵਿੰਦ ਗੋਸਾਈ ॥
ਹੇ ਗੋਵਿੰਦ! ਹੇ ਗੋਸਾਈਂ! (ਮੇਹਰ ਕਰ, ਮੈਂ) ਸਦਾ ਤੇਰਾ ਦਾਸ ਬਣਿਆ ਰਹਾਂ
I am forever the chaylaa, the humble disciple, of the Lord of the Universe, the Sustainer of the World.
ਤੁਮ੍ਹਰੀ ਕ੍ਰਿਪਾ ਤੇ ਤ੍ਰਿਪਤਿ ਅਘਾਈਂ ॥੧॥ ਰਹਾਉ ॥
(ਕਿਉਂਕਿ) ਤੇਰੀ ਕਿਰਪਾ ਨਾਲ ਹੀ ਮੈਂ ਮਾਇਆ ਦੀ ਤ੍ਰਿਸ਼ਨਾ ਵਲੋਂ ਸਦਾ ਰੱਜਿਆ ਰਹਿੰਦਾ ਹਾਂ ।੧।ਰਹਾਉ।
By Your Grace, I am satisfied and satiated. ||1||Pause||
ਤੁਮਰਾ ਦੀਆ ਪੈਨ੍ਹਉ ਖਾਈਂ ॥
ਹੇ ਪ੍ਰਭੂ! ਜੋ ਕੁਝ ਤੂੰ ਮੈਨੂੰ (ਪਹਿਨਣ ਨੂੰ, ਖਾਣ ਨੂੰ,) ਦੇਂਦਾ ਹੈਂ ਉਹੀ ਮੈਂ (ਸੰਤੋਖ ਨਾਲ) ਪਹਿਨਦਾ ਤੇ ਖਾਂਦਾ ਹਾਂ,
Whatever You give me, I wear and eat.
ਤਉ ਪ੍ਰਸਾਦਿ ਪ੍ਰਭ ਸੁਖੀ ਵਲਾਈਂ ॥੨॥
ਤੇਰੀ ਕਿਰਪਾ ਨਾਲ ਮੈਂ (ਆਪਣਾ ਜੀਵਨ) ਸੁਖ-ਆਨੰਦ ਨਾਲ ਬਿਤੀਤ ਕਰ ਰਿਹਾ ਹਾਂ ।੨।
By Your Grace, O God, my life passes peacefully. ||2||
ਮਨ ਤਨ ਅੰਤਰਿ ਤੁਝੈ ਧਿਆਈਂ ॥
ਹੇ ਪ੍ਰਭੂ! ਮੈਂ ਆਪਣੇ ਮਨ ਵਿਚ ਆਪਣੇ ਹਿਰਦੇ ਵਿਚ (ਸਦਾ) ਤੈਨੂੰ ਹੀ ਯਾਦ ਕਰਦਾ ਰਹਿੰਦਾ ਹਾਂ,
Deep within my mind and body, I meditate on You.
ਤੁਮ੍ਹਰੈ ਲਵੈ ਨ ਕੋਊ ਲਾਈਂ ॥੩॥
ਤੇਰੇ ਬਰਾਬਰ ਦਾ ਮੈਂ ਹੋਰ ਕਿਸੇ ਨੂੰ ਨਹੀਂ ਸਮਝਦਾ ।੩।
I recognize none as equal to You. ||3||
ਕਹੁ ਨਾਨਕ ਨਿਤ ਇਵੈ ਧਿਆਈਂ ॥
ਹੇ ਨਾਨਕ! (ਪ੍ਰਭੂ-ਦਰ ਤੇ ਅਰਦਾਸ ਕਰਦਾ ਰਹੁ ਤੇ) ਆਖ—(ਹੇ ਪ੍ਰਭੂ! ਮੇਹਰ ਕਰ) ਮੈਂ ਇਸੇ ਤਰ੍ਹਾਂ ਸਦਾ ਤੈਨੂੰ ਸਿਮਰਦਾ ਰਹਾਂ
Says Nanak, this is my continual meditation:
ਗਤਿ ਹੋਵੈ ਸੰਤਹ ਲਗਿ ਪਾਈਂ ॥੪॥੯॥੬੦॥
(ਤੇਰੀ ਮੇਹਰ ਹੋਵੇ ਤਾਂ ਤੇਰੇ) ਸੰਤ ਜਨਾਂ ਦੀ ਚਰਨੀਂ ਲੱਗ ਕੇ ਮੈਨੂੰ ਉੱਚੀ ਆਤਮਕ ਅਵਸਥਾ ਮਿਲੀ ਰਹੇ ।੪।੯।੬੦।
that I may be emancipated, clinging to the Feet of the Saints. ||4||9||60||