ਆਸਾ ਮਹਲਾ ੫ ॥
Aasaa, Fifth Mehl:
ਊਠਤ ਬੈਠਤ ਸੋਵਤ ਧਿਆਈਐ ॥
(ਹੇ ਭਾਈ!) ਉਠਦਿਆਂ ਬੈਠਦਿਆਂ ਸੁੱਤਿਆਂ (ਜਾਗਦਿਆਂ ਹਰ ਵੇਲੇ) ਪਰਮਾਤਮਾ ਨੂੰ ਯਾਦ ਕਰਦੇ ਰਹਿਣਾ ਚਾਹੀਦਾ ਹੈ,
While standing up, and sitting down, and even while asleep, meditate on the Lord.
ਮਾਰਗਿ ਚਲਤ ਹਰੇ ਹਰਿ ਗਾਈਐ ॥੧॥
ਰਸਤੇ ਤੁਰਦਿਆਂ ਭੀ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਰਹਿਣਾ ਰਹਿਣਾ ਚਾਹੀਦਾ ਹੈ ।੧।
Walking on the Way, sing the Praises of the Lord. ||1||
ਸ੍ਰਵਨ ਸੁਨੀਜੈ ਅੰਮ੍ਰਿਤ ਕਥਾ ॥
(ਹੇ ਭਾਈ!) ਕੰਨਾਂ ਨਾਲ (ਪਰਮਾਤਮਾ ਦੀ) ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਸੁਣਦੇ ਰਹਿਣਾ ਚਾਹੀਦਾ ਹੈ
With your ears, listen to the Ambrosial Sermon.
ਜਾਸੁ ਸੁਨੀ ਮਨਿ ਹੋਇ ਅਨੰਦਾ ਦੂਖ ਰੋਗ ਮਨ ਸਗਲੇ ਲਥਾ ॥੧॥ ਰਹਾਉ ॥
ਜਿਸ ਦੇ ਸੁਣਿਆਂ ਮਨ ਵਿਚ ਆਤਮਕ ਆਨੰਦ ਪੈਦਾ ਹੰੁਦਾ ਹੈ ਤੇ ਮਨ ਦੇ ਸਾਰੇ ਦੁੱਖ ਰੋਗ ਦੂਰ ਹੋ ਜਾਂਦੇ ਹਨ ।੧।ਰਹਾਉ।
Listening to it, your mind shall be filled with bliss, and the troubles and diseases of your mind shall all depart. ||1||Pause||
ਕਾਰਜਿ ਕਾਮਿ ਬਾਟ ਘਾਟ ਜਪੀਜੈ ॥
(ਹੇ ਭਾਈ!) ਹਰੇਕ ਕੰਮ ਕਾਜ ਕਰਦਿਆਂ, ਰਾਹੇ ਤੁਰਦਿਆਂ, ਪੱਤਣ ਲੰਘਦਿਆਂ ਪਰਮਾਤਮਾ ਦਾ ਨਾਮ ਜਪਦੇ ਰਹਿਣਾ ਚਾਹੀਦਾ ਹੈ
While you work at your job, on the road and at the beach, meditate and chant.
ਗੁਰ ਪ੍ਰਸਾਦਿ ਹਰਿ ਅੰਮ੍ਰਿਤੁ ਪੀਜੈ ॥੨॥
ਤੇ ਗੁਰੂ ਦੀ ਕਿਰਪਾ ਦੀ ਬਰਕਤਿ ਨਾਲ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਲ ਪੀਂਦੇ ਰਹਿਣਾ ਚਾਹੀਦਾ ਹੈ ।੨।
By Guru's Grace, drink in the Ambrosial Essence of the Lord. ||2||
ਦਿਨਸੁ ਰੈਨਿ ਹਰਿ ਕੀਰਤਨੁ ਗਾਈਐ ॥
(ਹੇ ਭਾਈ!) ਦਿਨ ਰਾਤ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਹਿਣਾ ਚਾਹੀਦਾ ਹੈ
The humble being who sings the Kirtan of the Lord's Praises, day and night,
ਸੋ ਜਨੁ ਜਮ ਕੀ ਵਾਟ ਨ ਪਾਈਐ ॥੩॥
(ਜੇਹੜਾ ਇਹ ਕੰਮ ਕਰਦਾ ਰਹਿੰਦਾ ਹੈ) ਜ਼ਿੰਦਗੀ ਦੇ ਸਫ਼ਰ ਵਿਚ ਆਤਮਕ ਮੌਤ ਉਸ ਦੇ ਨੇੜੇ ਨਹੀਂ ਢੁੱਕਦੀ ।੩।
does not have to go with the Messenger of Death. ||3||
ਆਠ ਪਹਰ ਜਿਸੁ ਵਿਸਰਹਿ ਨਾਹੀ ॥
ਹੇ ਨਾਨਕ! (ਆਖ—ਹੇ ਪ੍ਰਭੂ!) ਜਿਸ ਮਨੱੁਖ ਨੂੰ ਅੱਠੇ ਪਹਰ (ਕਿਸੇ ਵੇਲੇ ਭੀ) ਤੂੰ ਨਹੀਂ ਵਿਸਰਦਾ,
One who does not forget the Lord, twenty-four hours a day, is emancipated;
ਗਤਿ ਹੋਵੈ ਨਾਨਕ ਤਿਸੁ ਲਗਿ ਪਾਈ ॥੪॥੧੦॥੬੧॥
ਉਸ ਦੀ ਚਰਨੀਂ ਲੱਗ ਕੇ (ਹੋਰ ਮਨੁੱਖਾਂ ਨੂੰ ਭੀ) ਉੱਚੀ ਆਤਮਕ ਅਵਸਥਾ ਮਿਲ ਜਾਂਦੀ ਹੈ ।੪।੧੦।੬੧।
O Nanak, I fall at his feet. ||4||10||61||