ਆਸਾ ਮਹਲਾ ੫ ॥
Aasaa, Fifth Mehl:
ਜਾ ਕੈ ਸਿਮਰਨਿ ਸੂਖ ਨਿਵਾਸੁ ॥
(ਹੇ ਭਾਈ! ਗੁਰੂ ਦੇ ਕਹੇ ਅਨੁਸਾਰ ਉਸ ਪਰਮਾਤਮਾ ਦਾ ਸਿਮਰਨ ਕਰਦੇ ਰਹੋ) ਜਿਸ ਦੇ ਸਿਮਰਨ ਦੀ ਬਰਕਤਿ ਨਾਲ (ਮਨ ਵਿਚ) ਸੁਖ ਦਾ ਵਾਸ ਹੋ ਜਾਂਦਾ ਹੈ,
Remembering Him in meditation, one abides in peace;
ਭਈ ਕਲਿਆਣ ਦੁਖ ਹੋਵਤ ਨਾਸੁ ॥੧॥
ਸਦਾ ਸੁਖ-ਸਾਂਦ ਬਣੀ ਰਹਿੰਦੀ ਹੈ ਤੇ ਦੁੱਖਾਂ ਦਾ ਨਾਸ ਹੋ ਜਾਂਦਾ ਹੈ ।੧।
one becomes happy, and suffering is ended. ||1||
ਅਨਦੁ ਕਰਹੁ ਪ੍ਰਭ ਕੇ ਗੁਨ ਗਾਵਹੁ ॥
(ਗੁਰੂ ਦੇ ਹੁਕਮ ਅਨੁਸਾਰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਰਿਹਾ ਕਰੋ (ਇਸ ਦਾ ਨਤੀਜਾ ਇਹ ਹੋਵੇਗਾ ਕਿ ਸਦਾ) ਆਤਮਕ ਆਨੰਦ ਮਾਣਦੇ ਰਹੋਗੇ
Celebrate, make merry, and sing God's Glories.
ਸਤਿਗੁਰੁ ਅਪਨਾ ਸਦ ਸਦਾ ਮਨਾਵਹੁ ॥੧॥ ਰਹਾਉ ॥
(ਹੇ ਭਾਈ! ਆਪਣੇ ਗੁਰੂ ਦੇ ਉਪਦੇਸ਼ ਅਨੁਸਾਰ ਤੁਰ ਕੇ) ਸਦਾ ਹੀ ਗੁਰੂ ਦੀ ਪ੍ਰਸੰਨਤਾ ਪ੍ਰਾਪਤ ਕਰਦੇ ਰਹੋ
Forever and ever, surrender to the True Guru. ||1||Pause||
ਸਤਿਗੁਰ ਕਾ ਸਚੁ ਸਬਦੁ ਕਮਾਵਹੁ ॥
(ਹੇ ਭਾਈ!) ਸਦਾ-ਥਿਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੇ ਗੁਰ-ਸ਼ਬਦ ਨੂੰ ਹਰ ਵੇਲੇ ਹਿਰਦੇ ਵਿਚ ਰੱਖੋ (ਸ਼ਬਦ ਅਨੁਸਾਰ ਆਪਣਾ ਜੀਵਨ ਘੜਦੇ ਰਹੋ
Act in accordance with the Shabad, the True Word of the True Guru.
ਥਿਰੁ ਘਰਿ ਬੈਠੇ ਪ੍ਰਭੁ ਅਪਨਾ ਪਾਵਹੁ ॥੨॥
ਇਸ ਸ਼ਬਦ ਦੀ ਬਰਕਤਿ ਨਾਲ ਆਪਣੇ ਹਿਰਦੇ-ਘਰ ਵਿਚ ਅਡੋਲ ਟਿਕੇ ਰਹੋਗੇ (ਭਟਕਣਾ ਮੁੱਕ ਜਾਏਗੀ) ਤੇ ਪਰਮਾਤਮਾ ਨੂੰ ਆਪਣੇ ਅੰਦਰ ਹੀ ਲੱਭ ਲਵੋਗੇ ।੨।
Remain steady and stable within the home of your own self, and find God. ||2||
ਪਰ ਕਾ ਬੁਰਾ ਨ ਰਾਖਹੁ ਚੀਤ ॥
ਹੇ ਵੀਰ! ਹੇ ਮਿੱਤਰ! ਕਦੇ ਕਿਸੇ ਦਾ ਬੁਰਾ ਨਾਹ ਚਿਤਵਿਆ ਕਰੋ,ਕਦੇ ਮਨ ਵਿਚ ਇਹ ਇੱਛਾ ਪੈਦਾ ਨਾਹ ਹੋਣ ਦਿਓ ਕਿ ਕਿਸੇ ਦਾ ਨੁਕਸਾਨ ਹੋਵੇ ।
Do not harbor evil intentions against others in your mind,
ਤੁਮ ਕਉ ਦੁਖੁ ਨਹੀ ਭਾਈ ਮੀਤ ॥੩॥
ਇਸ ਦਾ ਸਿੱਟਾ ਇਹ ਹੋਵੇਗਾ ਕਿ ਤੁਹਾਨੂੰ ਭੀ ਕੋਈ ਦੁੱਖ ਨਹੀਂ ਪੋਹ ਸਕੇਗਾ ।੩।
and you shall not be troubled, O Siblings of Destiny, O friends. ||3||
ਹਰਿ ਹਰਿ ਤੰਤੁ ਮੰਤੁ ਗੁਰਿ ਦੀਨ੍ਹਾ ॥
ਜਿਸ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਹੀ ਟੂਣਾ ਦਿੱਤਾ ਹੈ ਪਰਮਾਤਮਾ ਦਾ ਨਾਮ ਹੀ ਮੰਤਰ ਦਿੱਤਾ ਹੈ
The Name of the Lord, Har, Har, is the Tantric exercise, and the Mantra, given by the Guru.
ਇਹੁ ਸੁਖੁ ਨਾਨਕ ਅਨਦਿਨੁ ਚੀਨ੍ਹਾ ॥੪॥੧੧॥੬੨॥
ਹੇ ਨਾਨਕ! (ਉਹ ਮੰਤਰਾਂ ਟੂਣਿਆਂ ਦੀ ਰਾਹੀਂ ਹੋਰਨਾਂ ਦਾ ਬੁਰਾ ਚਿਤਵਨ ਦੇ ਥਾਂ, ਆਪਣੇ ਅੰਦਰ) ਹਰ ਵੇਲੇ (ਪਰਮਾਤਮਾ ਦੇ ਨਾਮ ਤੋਂ ਪੈਦਾ ਹੋਇਆ) ਆਤਮਕ ਆਨੰਦ ਵੱਸਦਾ ਪਛਾਣ ਲੈਂਦਾ ਹੈ ।੪।੧੧।੬੨।
Nanak knows this peace alone, night and day. ||4||11||62||