ਮੰਨੈ ਪਾਵਹਿ ਮੋਖੁ ਦੁਆਰੁ ॥
ਜੇ ਮਨ ਵਿਚ ਪ੍ਰਭੂ ਦੇ ਨਾਮ ਦੀ ਲਗਨ ਲੱਗ ਜਾਏ, ਤਾਂ (ਮਨੁੱਖ) ‘ਕੂੜ’ ਤੋਂ ਖ਼ਲਾਸੀ ਪਾਣ ਦਾ ਰਾਹ ਲੱਭ ਲੈਂਦੇ ਹਨ।
The faithful find the Door of Liberation.
ਮੰਨੈ ਪਰਵਾਰੈ ਸਾਧਾਰੁ ॥
ਆਪਣੇ ਪਰਵਾਰ ਨੂੰ ਭੀ (ਅਕਾਲ ਪੁਰਖ ਦੀ) ਟੇਕ ਦ੍ਰਿੜ੍ਹ ਕਰਾਉਂਦਾ ਹੈ।
The faithful uplift and redeem their family and relations.
ਮੰਨੈ ਤਰੈ ਤਾਰੇ ਗੁਰੁ ਸਿਖ ॥
ਨਾਮ ਵਿਚ ਮਨ ਪਤੀਜਣ ਕਰਕੇ ਹੀ, ਸਤਿਗੁਰੂ (ਭੀ ਆਪ ਸੰਸਾਰ-ਸਾਗਰ ਤੋਂ) ਪਾਰ ਲੰਘ ਜਾਂਦਾ ਹੈ ਤੇ ਸਿੱਖਾਂ ਨੂੰ ਪਾਰ ਲੰਘਾਉਂਦਾ ਹੈ।
The faithful are saved, and carried across with the Sikhs of the Guru.
ਮੰਨੈ ਨਾਨਕ ਭਵਹਿ ਨ ਭਿਖ ॥
ਨਾਮ ਵਿਚ ਮਨ ਜੁੜਨ ਕਰ ਕੇ, ਹੇ ਨਾਨਕ ! ਮਨੁੱਖ ਧਿਰ ਧਿਰ ਦੀ ਮੁਥਾਜੀ ਨਹੀਂ ਕਰਦੇ ਫਿਰਦੇ।
The faithful, O Nanak, do not wander around begging.
ਐਸਾ ਨਾਮੁ ਨਿਰੰਜਨੁ ਹੋਇ ॥
ਅਕਾਲ ਪੁਰਖ ਦਾ ਨਾਮ ਬਹੁਤ (ਉੱਚਾ) ਹੈ ਤੇ ਮਾਇਆ ਦੇ ਪਰਭਾਵ ਤੋਂ ਪਰੇ ਹੈ,
Such is the Name of the Immaculate Lord.
ਜੇ ਕੋ ਮੰਨਿ ਜਾਣੈ ਮਨਿ ਕੋਇ ॥੧੫॥
ਜੇ ਕੋਈ ਮਨੁੱਖ ਆਪਣੇ ਅੰਦਰ ਲਗਨ ਲਾ ਕੇ ਵੇਖੇ ।੧੫।
Only one who has faith comes to know such a state of mind. ||15||