ਸਿਰੀਰਾਗੁ ਮਹਲਾ ੫ ਘਰੁ ੭ ॥
Siree Raag, Fifth Mehl, Seventh House:
ਤੇਰੈ ਭਰੋਸੈ ਪਿਆਰੇ ਮੈ ਲਾਡ ਲਡਾਇਆ ॥
ਹੇ ਪਿਆਰੇ (ਪ੍ਰਭੂ-ਪਿਤਾ) ! ਤੇਰੇ ਪਿਆਰ ਦੇ ਭਰੋਸੇ ਤੇ ਮੈਂ ਲਾਡਾਂ ਵਿਚ ਹੀ ਦਿਨ ਗੁਜ਼ਾਰ ਦਿੱਤੇ ਹਨ
Relying on Your Mercy, Dear Lord, I have indulged in sensual pleasures.
ਭੂਲਹਿ ਚੂਕਹਿ ਬਾਰਿਕ ਤੂੰ ਹਰਿ ਪਿਤਾ ਮਾਇਆ ॥੧॥
(ਮੈਨੂੰ ਯਕੀਨ ਹੈ ਕਿ) ਤੂੰ ਸਾਡਾ ਮਾਂ ਪਿਉ ਹੈਂ, ਤੇ ਬੱਚੇ ਭੁੱਲਾਂ ਤੇ ਉਕਾਈਆਂ ਕਰਿਆ ਹੀ ਕਰਦੇ ਹਨ ।੧।
Like a foolish child, I have made mistakes. O Lord, You are my Father and Mother. ||1||
ਸੁਹੇਲਾ ਕਹਨੁ ਕਹਾਵਨੁ ॥
ਆਖਣਾ ਅਖਵਾਣਾ ਸੌਖਾ ਹੈ (ਕਿ ਅਸੀਂ ਤੇਰਾ ਭਾਣਾ ਮੰਨਦੇ ਹਾਂ)
It is easy to speak and talk,
ਤੇਰਾ ਬਿਖਮੁ ਭਾਵਨੁ ॥੧॥ ਰਹਾਉ ॥
ਹੇ ਪ੍ਰਭੂ ! ਤੇਰਾ ਭਾਣਾ ਮੰਨਣਾ (ਤੇਰੀ ਮਰਜ਼ੀ ਵਿਚ ਤੁਰਨਾ) ਔਖਾ ਹੈ ।੧।ਰਹਾਉ।
but it is difficult to accept Your Will. ||1||Pause||
ਹਉ ਮਾਣੁ ਤਾਣੁ ਕਰਉ ਤੇਰਾ ਹਉ ਜਾਨਉ ਆਪਾ ॥
ਮੈਂ ਤੇਰਾ (ਹੀ) ਮਾਣ ਕਰਦਾ ਹਾਂ (ਮੈਨੂੰ ਇਹ ਫ਼ਖ਼ਰ ਹੈ ਕਿ ਤੰੂ ਮੇਰੇ ਸਿਰ ਤੇ ਹੈਂ), ਮੈਂ ਤੇਰਾ (ਹੀ) ਆਸਰਾ ਰੱਖਦਾ ਹਾਂ । ਮੈਂ ਜਾਣਦਾ ਹਾਂ ਕਿ ਤੂੰ ਮੇਰਾ ਆਪਣਾ ਹੈਂ
I stand tall; You are my Strength. I know that You are mine.
ਸਭ ਹੀ ਮਧਿ ਸਭਹਿ ਤੇ ਬਾਹਰਿ ਬੇਮੁਹਤਾਜ ਬਾਪਾ ॥੨॥
ਹੇ ਮੇਰੇ ਬੇ-ਮੁਥਾਜ ਪਿਤਾ (-ਪ੍ਰਭੂ) ! ਤੂੰ ਸਭ ਜੀਵਾਂ ਦੇ ਅੰਦਰ ਵੱਸਦਾ ਹੈਂ, ਤੇ ਸਭਨਾਂ ਤੋਂ ਬਾਹਰ ਭੀ ਹੈਂ (ਨਿਰਲੇਪ ਭੀ ਹੈਂ) ।
Inside of all, and outside of all, You are our Self-sufficient Father. ||2||
ਪਿਤਾ ਹਉ ਜਾਨਉ ਨਾਹੀ ਤੇਰੀ ਕਵਨ ਜੁਗਤਾ ॥
ਹੇ ਪਿਤਾ-ਪ੍ਰਭੂ ! ਮੈਨੂੰ ਪਤਾ ਨਹੀਂ ਕਿ ਤੈਨੂੰ ਪ੍ਰਸੰਨ ਕਰਨ ਦਾ ਕੇਹੜਾ ਤਰੀਕਾ ਹੈ
O Father, I do not know-how can I know Your Way?
ਬੰਧਨ ਮੁਕਤੁ ਸੰਤਹੁ ਮੇਰੀ ਰਾਖੈ ਮਮਤਾ ॥੩॥
ਹੇ ਸੰਤ ਜਨੋ ! ਪਿਤਾ-ਪ੍ਰਭੂ ਮੈਨੂੰ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਕਰਨ ਵਾਲਾ ਹੈ । ਉਹ ਮੈਨੂੰ ਆਪਣਾ ਜਾਣਦਾ ਹੈ ।੩।
He frees us from bondage, O Saints, and saves us from possessiveness. ||3||
ਭਏ ਕਿਰਪਾਲ ਠਾਕੁਰ ਰਹਿਓ ਆਵਣ ਜਾਣਾ ॥
ਪਾਲਣਹਾਰ ਪ੍ਰਭੂ ਜੀ ਜਿਸ ਮਨੁੱਖ ਉਤੇ ਦਇਆਵਾਨ ਹੁੰਦੇ ਹਨ, ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ
Becoming Merciful, my Lord and Master has ended my comings and goings in reincarnation.
ਗੁਰ ਮਿਲਿ ਨਾਨਕ ਪਾਰਬ੍ਰਹਮੁ ਪਛਾਣਾ ॥੪॥੨੭॥੯੭॥
ਹੇ ਨਾਨਕ ! ਗੁਰੂ ਨੂੰ ਮਿਲ ਕੇ ਹੀ ਉਹ ਮਨੁੱਖ ਉਸ ਬੇਅੰਤ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦਾ ਹੈ ।੪।੨੭।੯੭।
Meeting with the Guru, Nanak has recognized the Supreme Lord God. ||4||27||97||