ਆਸਾ ਮਹਲਾ ੫ ॥
Aasaa, Fifth Mehl:
ਜਉ ਸੁਪ੍ਰਸੰਨ ਹੋਇਓ ਪ੍ਰਭੁ ਮੇਰਾ ॥
(ਹੇ ਭਾਈ!) ਜਦੋਂ ਮੇਰਾ ਪ੍ਰਭੂ (ਕਿਸੇ ਮਨੁੱਖ ਉਤੇ) ਬਹੁਤ ਪ੍ਰਸੰਨ ਹੰੁਦਾ ਹੈ
When my God is totally pleased with me,
ਤਾਂ ਦੂਖੁ ਭਰਮੁ ਕਹੁ ਕੈਸੇ ਨੇਰਾ ॥੧॥
ਤਦੋਂ ਦੱਸੋ, ਕੋਈ ਦੁਖ ਭਰਮ ਉਸ ਮਨੁੱਖ ਦੇ ਨੇੜੇ ਕਿਵੇਂ ਆ ਸਕਦਾ ਹੈ? ।੧।
then, tell me, how can suffering or doubt draw near me? ||1||
ਸੁਨਿ ਸੁਨਿ ਜੀਵਾ ਸੋਇ ਤੁਮ੍ਹਾਰੀ ॥
(ਹੇ ਮੇਰੇ ਪ੍ਰਭੂ)! ਤੇਰੀ ਸੋਭਾ (-ਵਡਿਆਈ) ਸੁਣ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੰੁਦਾ ਹੈ ।
Continually listening to Your Glory, I live.
ਮੋਹਿ ਨਿਰਗੁਨ ਕਉ ਲੇਹੁ ਉਧਾਰੀ ॥੧॥ ਰਹਾਉ ॥
(ਹੇ ਮੇਰੇ ਪ੍ਰਭੂ! ਮੇਹਰ ਕਰ) ਮੈਨੂੰ ਗੁਣ-ਹੀਨ ਨੂੰ (ਦੁੱਖਾਂ-ਭਰਮਾਂ ਤੋਂ) ਬਚਾਈ ਰੱਖ ।੧।ਰਹਾਉ।
I am worthless - save me, O Lord! ||1||Pause||
ਮਿਟਿ ਗਇਆ ਦੂਖੁ ਬਿਸਾਰੀ ਚਿੰਤਾ ॥
(ਮੇਰੇ) ਅੰਦਰੋਂ ਹਰੇਕ ਕਿਸਮ ਦਾ ਦੁਖ ਦੂਰ ਹੋ ਗਿਆ ਹੈ, ਮੈਂ (ਹਰੇਕ ਕਿਸਮ ਦੀ) ਚਿੰਤਾ ਭੁਲਾ ਦਿੱਤੀ ਹੈ
My suffering has been ended, and my anxiety is forgotten.
ਫਲੁ ਪਾਇਆ ਜਪਿ ਸਤਿਗੁਰ ਮੰਤਾ ॥੨॥
(ਹੇ ਭਾਈ!) ਸਤਿਗੁਰੂ ਦੀ ਬਾਣੀ ਜਪ ਕੇ ਮੈਂ ਇਹ ਫਲ ਪ੍ਰਾਪਤ ਕਰ ਲਿਆ ਹੈ
I have obtained my reward, chanting the Mantra of the True Guru. ||2||
ਸੋਈ ਸਤਿ ਸਤਿ ਹੈ ਸੋਇ ॥
(ਹੇ ਭਾਈ!) ਉਹ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਹੈ ਉਹ ਪਰਮਾਤਮਾ ਹੀ ਸਦਾ-ਥਿਰ ਰਹਿਣ ਵਾਲਾ ਹੈ,
He is True, and True is His glory.
ਸਿਮਰਿ ਸਿਮਰਿ ਰਖੁ ਕੰਠਿ ਪਰੋਇ ॥੩॥
ਉਸ ਨੂੰ ਸਦਾ ਸਿਮਰਦਾ ਰਹੁ ਉਸ (ਦੇ ਨਾਮ) ਨੂੰ ਆਪਣੇ ਗਲੇ ਵਿਚ ਪ੍ਰੋ ਕੇ ਰੱਖ (ਜਿਵੇਂ ਫੁੱਲਾਂ ਦਾ ਹਾਰ ਪ੍ਰੋ ਕੇ ਗਲ ਵਿਚ ਪਾਈਦਾ ਹੈ) ।੩।
Remembering, remembering Him in meditation, keep Him clasped to your heart. ||3||
ਕਹੁ ਨਾਨਕ ਕਉਨ ਉਹ ਕਰਮਾ ॥
ਹੇ ਨਾਨਕ! ਆਖ—ਹੋਰ ਉਹ ਕੇਹੜਾ (ਮਿਥਿਆ ਹੋਇਆ ਧਾਰਮਿਕ) ਕੰਮ (ਰਹਿ ਜਾਂਦਾ ਹੈ ਜੇਹੜਾ ਉਸ ਨੂੰ ਕਰਨਾ ਚਾਹੀਦਾ ਹੈ)
Says Nanak, what action is there left to do,
ਜਾ ਕੈ ਮਨਿ ਵਸਿਆ ਹਰਿ ਨਾਮਾ ॥੪॥੨੧॥੭੨॥
ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸੇ।੪।੨੧।੭੨।
by one whose mind is filled with the Lord's Name? ||4||21||72||