ਸਿਰੀਰਾਗੁ ਮਹਲਾ ੫ ਘਰੁ ੧ ॥
Siree Raag, Fifth Mehl, First House:
ਸੰਤ ਜਨਾ ਮਿਲਿ ਭਾਈਆ ਕਟਿਅੜਾ ਜਮਕਾਲੁ ॥
ਸੰਤ ਜਨਾਂ ਭਰਾਵਾਂ ਨੂੰ ਮਿਲ ਕੇ ਉਸ ਦਾ ਆਤਮਕ ਮੌਤ ਦਾ ਖ਼ਤਰਾ ਦੂਰ ਹੋ ਜਾਂਦਾ ਹੈ
Meeting with the humble beings, O Siblings of Destiny, the Messenger of Death is conquered.
ਸਚਾ ਸਾਹਿਬੁ ਮਨਿ ਵੁਠਾ ਹੋਆ ਖਸਮੁ ਦਇਆਲੁ ॥
ਖਸਮ-ਪ੍ਰਭੂ ਉਸ ਉਤੇ ਦਇਆਵਾਨ ਹੰੁਦਾ ਹੈ ਤੇ ਸਦਾ-ਥਿਰ ਮਾਲਕ-ਪ੍ਰਭੂ ਉਸ ਦੇ ਮਨ ਵਿਚ ਆ ਵੱਸਦਾ ਹੈ
The True Lord and Master has come to dwell within my mind; my Lord and Master has become Merciful.
ਪੂਰਾ ਸਤਿਗੁਰੁ ਭੇਟਿਆ ਬਿਨਸਿਆ ਸਭੁ ਜੰਜਾਲੁ ॥੧॥
(ਜਿਸ ਮਨੁੱਖ ਨੂੰ) ਪੂਰਾ ਗੁਰੂ ਮਿਲ ਪੈਂਦਾ ਹੈ, ਉਸ ਦਾ ਸਾਰਾ ਮਾਇਆ-ਮੋਹ ਦਾ ਜਾਲ ਨਾਸ ਹੋ ਜਾਂਦਾ ਹੈ, ।੧।
Meeting with the Perfect True Guru, all my worldly entanglements have ended. ||1||
ਮੇਰੇ ਸਤਿਗੁਰਾ ਹਉ ਤੁਧੁ ਵਿਟਹੁ ਕੁਰਬਾਣੁ ॥
ਹੇ ਮੇਰੇ ਸਤਿਗੁਰੂ ! ਮੈਂ ਤੈਥੋਂ ਕੁਰਬਾਨ ਜਾਂਦਾ ਹਾਂ,
O my True Guru, I am a sacrifice to You.
ਤੇਰੇ ਦਰਸਨ ਕਉ ਬਲਿਹਾਰਣੈ ਤੁਸਿ ਦਿਤਾ ਅੰਮ੍ਰਿਤ ਨਾਮੁ ॥੧॥ ਰਹਾਉ ॥
ਮੈਂ ਤੇਰੇ ਦਰਸਨ ਤੋਂ ਸਦਕੇ ਜਾਂਦਾ ਹਾਂ । ਤੂੰ ਪ੍ਰਸੰਨ ਹੋ ਕੇ ਮੈਨੂੰ (ਪ੍ਰਭੂ ਦਾ) ਆਤਮਕ ਜੀਵਨ ਦੇਣ ਵਾਲਾ ਨਾਮ ਬਖ਼ਸ਼ਿਆ ਹੈ ।੧।ਰਹਾਉ।
I am a sacrifice to the Blessed Vision of Your Darshan. By the Pleasure of Your Will, You have blessed me with the Ambrosial Naam, the Name of the Lord. ||1||Pause||
ਜਿਨ ਤੂੰ ਸੇਵਿਆ ਭਾਉ ਕਰਿ ਸੇਈ ਪੁਰਖ ਸੁਜਾਨ ॥
(ਹੇ ਪ੍ਰਭੂ !) ਜਿਨ੍ਹਾਂ ਨੇ ਪ੍ਰੇਮ ਨਾਲ ਤੈਨੂੰ ਸਿਮਰਿਆ ਹੈ, ਉਹੀ ਸਿਆਣੇ ਮਨੁੱਖ ਹਨ
Those who have served You with love are truly wise.
ਤਿਨਾ ਪਿਛੈ ਛੁਟੀਐ ਜਿਨ ਅੰਦਰਿ ਨਾਮੁ ਨਿਧਾਨੁ ॥
ਜਿਨ੍ਹਾਂ ਦੇ ਹਿਰਦੇ ਵਿਚ (ਤੇਰਾ) ਨਾਮ-ਖ਼ਜ਼ਾਨਾ ਵੱਸਦਾ ਹੈ, ਉਹਨਾਂ ਦੀ ਹੀ ਸਰਨ ਪੈ ਕੇ (ਵਿਕਾਰਾਂ ਤੋਂ) ਬਚ ਜਾਈਦਾ ਹੈ
Those who have the Treasure of the Naam within emancipate others as well as themselves.
ਗੁਰ ਜੇਵਡੁ ਦਾਤਾ ਕੋ ਨਹੀ ਜਿਨਿ ਦਿਤਾ ਆਤਮ ਦਾਨੁ ॥੨॥
(ਪਰ ਨਾਮ ਦੀ ਇਹ ਦਾਤਿ ਗੁਰੂ ਤੋਂ ਹੀ ਮਿਲਦੀ ਹੈ) ਗੁਰੂ ਜੇਡਾ ਹੋਰ ਦਾਤਾ ਨਹੀਂ ਹੈ ਕਿਉਂਕਿ ਉਸ ਨੇ ਆਤਮਕ ਜੀਵਨ ਦੀ ਦਾਤਿ ਦਿੱਤੀ ਹੈ ।੨।
There is no other Giver as great as the Guru, who has given the gift of the soul. ||2||
ਆਏ ਸੇ ਪਰਵਾਣੁ ਹਹਿ ਜਿਨ ਗੁਰੁ ਮਿਲਿਆ ਸੁਭਾਇ ॥
ਜਿਨ੍ਹਾਂ ਨੂੰ ਪਿਆਰ ਦੀ ਬਰਕਤਿ ਨਾਲ ਗੁਰੂ ਆ ਮਿਲਦਾ ਹੈ, ਜਗਤ ਵਿਚ ਆਏ ਉਹੀ ਕਬੂਲ ਹਨ
Blessed and acclaimed is the coming of those who have met the Guru with loving faith.
ਸਚੇ ਸੇਤੀ ਰਤਿਆ ਦਰਗਹ ਬੈਸਣੁ ਜਾਇ ॥
(ਗੁਰੂ ਦੀ ਸਹੈਤਾ ਨਾਲ) ਸਦਾ-ਥਿਰ ਪ੍ਰਭੂ (ਦੇ ਨਾਮ) ਨਾਲ ਰੰਗੀਜ ਕੇ ਉਹਨਾਂ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਬੈਠਣ ਨੂੰ ਥਾਂ ਮਿਲ ਜਾਂਦੀ ਹੈ
Attuned to the True One, you shall obtain a place of honor in the Court of the Lord.
ਕਰਤੇ ਹਥਿ ਵਡਿਆਈਆ ਪੂਰਬਿ ਲਿਖਿਆ ਪਾਇ ॥੩॥
(ਪਰ ਇਹ ਸਭ) ਵਡਿਆਈਆਂ ਕਰਤਾਰ ਦੇ (ਆਪਣੇ) ਹੱਥ ਵਿਚ ਹਨ (ਜਿਸ ਉੱਤੇ ਉਹ ਮਿਹਰ ਕਰਦਾ ਹੈ, ਉਹ ਮਨੁੱਖ) ਪਹਿਲੇ ਜਨਮ ਵਿਚ ਕੀਤੀ ਨੇਕ ਕਮਾਈ ਦਾ ਲਿਖਿਆ ਲੇਖ ਪ੍ਰਾਪਤ ਕਰ ਲੈਂਦਾ ਹੈ ।੩।
Greatness is in the Hands of the Creator; it is obtained by pre-ordained destiny. ||3||
ਸਚੁ ਕਰਤਾ ਸਚੁ ਕਰਣਹਾਰੁ ਸਚੁ ਸਾਹਿਬੁ ਸਚੁ ਟੇਕ ॥
ਜਗਤ ਦਾ ਕਰਤਾ ਜੋ ਸਭ ਕੁਝ ਕਰਨ ਦੇ ਸਮਰੱਥ ਹੈ ਤੇ ਸਭ ਦਾ ਮਾਲਕ ਹੈ ਸਦਾ ਹੀ ਕਾਇਮ ਰਹਿਣ ਵਾਲਾ ਹੈ, ਉਹੀ ਸਭ ਦਾ ਸਹਾਰਾ ਹੈ
True is the Creator, True is the Doer. True is our Lord and Master, and True is His Support.
ਸਚੋ ਸਚੁ ਵਖਾਣੀਐ ਸਚੋ ਬੁਧਿ ਬਿਬੇਕ ॥
ਹਰੇਕ ਜੀਵ ਉਸੇ ਨੂੰ ਹੀ ਸਦਾ-ਥਿਰ ਰਹਿਣ ਵਾਲਾ ਆਖਦਾ ਹੈ । ਉਹ ਸਦਾ-ਥਿਰ ਪ੍ਰਭੂ ਹੀ (ਅਸਲੀ ਪਰਖ ਦੀ ਬੁੱਧੀ ਰੱਖਣ ਵਾਲਾ ਹੈ
So speak the Truest of the True. Through the True One, an intuitive and discerning mind is obtained.
ਸਰਬ ਨਿਰੰਤਰਿ ਰਵਿ ਰਹਿਆ ਜਪਿ ਨਾਨਕ ਜੀਵੈ ਏਕ ॥੪॥੨੮॥੯੮॥
ਸਭ ਜੀਵਾਂ ਦੇ ਅੰਦਰ ਵਿਆਪਕ ਹੈ । ਹੇ ਨਾਨਕ ! ਜੇਹੜਾ ਮਨੁੱਖ ਉਸ ਇਕ ਪ੍ਰਭੂ (ਦਾ ਨਾਮ) ਜਪਦਾ ਹੈ ਉਸ ਨੂੰ ਆਤਮਕ ਜੀਵਨ ਪ੍ਰਾਪਤ ਹੰੁਦਾ ਹੈ ।੪।੨੮।੯੮।
Nanak lives by chanting and meditating on the One, who is pervading within and contained amongst all. ||4||28||98||