ਆਸਾ ਮਹਲਾ ੫ ॥
Aasaa, Fifth Mehl:
 
ਸੋਇ ਰਹੀ ਪ੍ਰਭ ਖਬਰਿ ਨ ਜਾਨੀ ॥
ਹੇ ਸਖੀ! (ਜੇਹੜੀ ਜੀਵ-ਇਸਤ੍ਰੀ ਮਾਇਆ ਦੇ ਮੋਹ ਦੀ ਨੀਂਦ ਵਿਚ) ਸੁੱਤੀ ਰਹਿੰਦੀ ਹੈ (ਆਤਮਕ ਜੀਵਨ ਵਲੋਂ ਬੇ-ਪਰਵਾਹ ਟਿਕੀ ਰਹਿੰਦੀ ਹੈ) ਉਹ ਪ੍ਰਭੂ (ਦੇ ਮਿਲਾਪ) ਦੀ ਕਿਸੇ ਸਿੱਖਿਆ ਨੂੰ ਨਹੀਂ ਸਮਝਦੀ ।
She remains asleep, and does not know the news of God.
 
ਭੋਰੁ ਭਇਆ ਬਹੁਰਿ ਪਛੁਤਾਨੀ ॥੧॥
ਪਰ ਜਦੋਂ ਦਿਨ ਚੜ੍ਹ ਆਉਂਦਾ ਹੈ (ਜ਼ਿੰਦਗੀ ਦੀ ਰਾਤ ਮੁੱਕ ਕੇ ਮੌਤ ਦਾ ਸਮਾ ਆ ਜਾਂਦਾ ਹੈ) ਤਦੋਂ ਉਹ ਪਛੁਤਾਂਦੀ ਹੈ ।੧।
The day dawns, and then, she regrets. ||1||
 
ਪ੍ਰਿਅ ਪ੍ਰੇਮ ਸਹਜਿ ਮਨਿ ਅਨਦੁ ਧਰਉ ਰੀ ॥
ਹੇ ਸਖੀ! ਪਿਆਰੇ (ਪ੍ਰਭੂ) ਦੇ ਪ੍ਰੇਮ ਦੀ ਬਰਕਤਿ ਨਾਲ ਆਤਮਕ ਅਡੋਲਤਾ ਵਿਚ ਟਿਕ ਕੇ ਮੈਂ ਆਪਣੇ ਮਨ ਵਿਚ (ਉਸ ਦੇ ਦਰਸਨ ਦੀ ਤਾਂਘ ਦਾ) ਆਨੰਦ ਟਿਕਾਈ ਰੱਖਦੀ ਹਾਂ ।
Loving the Beloved, the mind is filled with celestial bliss.
 
ਪ੍ਰਭ ਮਿਲਬੇ ਕੀ ਲਾਲਸਾ ਤਾ ਤੇ ਆਲਸੁ ਕਹਾ ਕਰਉ ਰੀ ॥੧॥ ਰਹਾਉ ॥
ਹੇ ਸਖੀ! (ਮੇਰੇ ਅੰਦਰ ਹਰ ਵੇਲੇ) ਪ੍ਰਭੂ ਦੇ ਮਿਲਾਪ ਦੀ ਤਾਂਘ ਬਣੀ ਰਹਿੰਦੀ ਹੈ, ਇਸ ਵਾਸਤੇ (ਉਸ ਨੂੰ ਯਾਦ ਰੱਖਣ ਵਲੋਂ) ਮੈਂ ਕਦੇ ਭੀ ਆਲਸ ਨਹੀਂ ਕਰ ਸਕਦੀ ।੧।ਰਹਾਉ।
You yearn to meet with God, so why do you delay? ||1||Pause||
 
ਕਰ ਮਹਿ ਅੰਮ੍ਰਿਤੁ ਆਣਿ ਨਿਸਾਰਿਓ ॥
ਹੇ ਸਖੀ! (ਮਨੁੱਖਾ ਜਨਮ ਦੇ ਕੇ ਪਰਮਾਤਮਾ ਨੇ) ਸਾਡੇ ਹੱਥਾਂ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਲਿਆ ਕੇ ਪਾਇਆ ਸੀ ਸਾਨੂੰ ਨਾਮ-ਅੰਮ੍ਰਿਤ ਪੀਣ ਦਾ ਮੌਕਾ ਦਿੱਤਾ ਸੀ
He came and poured His Ambrosial Nectar into your hands,
 
ਖਿਸਰਿ ਗਇਓ ਭੂਮ ਪਰਿ ਡਾਰਿਓ ॥੨॥
ਪਰ ਜੇਹੜੀ ਜੀਵ-ਇਸਤ੍ਰੀ ਸਾਰੀ ਉਮਰ ਮੋਹ ਦੀ ਨੀਂਦ ਵਿਚ ਸੁੱਤੀ ਰਹਿੰਦੀ ਹੈ, ਉਸ ਦੇ ਹੱਥਾਂ ਵਿਚ ਉਹ ਅੰਮ੍ਰਿਤ ਤਿਲਕ ਜਾਂਦਾ ਹੈ ਤੇ ਮਿੱਟੀ ਵਿਚ ਜਾ ਰਲਦਾ ਹੈ ।੨।
but it slipped through your fingers, and fell onto the ground. ||2||
 
ਸਾਦਿ ਮੋਹਿ ਲਾਦੀ ਅਹੰਕਾਰੇ ॥
(ਜੀਵ-ਇਸਤ੍ਰੀ ਆਪ ਹੀ) ਪਦਾਰਥਾਂ ਦੇ ਸੁਆਦ ਵਿਚ ਮਾਇਆ ਦੇ ਮੋਹ ਵਿਚ, ਅਹੰਕਾਰ ਵਿਚ ਦੱਬੀ ਰਹਿੰਦੀ ਹੈ
You are burdened with desire, emotional attachment and egotism;
 
ਦੋਸੁ ਨਾਹੀ ਪ੍ਰਭ ਕਰਣੈਹਾਰੇ ॥੩॥
ਹੇ ਸਖੀ! (ਜੀਵ-ਇਸਤ੍ਰੀ ਦੀ ਇਸ ਮੰਦ-ਭਾਗਤਾ ਬਾਰੇ) ਸਿਰਜਣਹਾਰ ਪ੍ਰਭੂ ਨੂੰ ਕੋਈ ਦੋਸ਼ ਨਹੀਂ ਦਿੱਤਾ ਜਾ ਸਕਦਾ ।੩।
it is not the fault of God the Creator. ||3||
 
ਸਾਧਸੰਗਿ ਮਿਟੇ ਭਰਮ ਅੰਧਾਰੇ ॥
ਸਾਧ ਸੰਗਤਿ ਵਿਚ ਆ ਕੇ (ਜਿਸ ਜੀਵ-ਇਸਤ੍ਰੀ ਦੇ ਅੰਦਰੋਂ) ਮਾਇਆ ਦੀ ਭਟਕਣ ਦੇ ਹਨੇਰੇ ਮਿਟ ਜਾਂਦੇ ਹਨ,
In the Saadh Sangat, the Company of the Holy, the darkness of doubt is dispelled.
 
ਨਾਨਕ ਮੇਲੀ ਸਿਰਜਣਹਾਰੇ ॥੪॥੨੫॥੭੬॥
ਹੇ ਨਾਨਕ! ਸਿਰਜਣਹਾਰ ਪ੍ਰਭੂ (ਉਸ ਨੂੰ ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ ।੪।੨੫।੭੬।
O Nanak, the Creator Lord blends us with Himself. ||4||25||76||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by