ਆਸਾ ਮਹਲਾ ੫ ॥
Aasaa, Fifth Mehl:
ਚਰਨ ਕਮਲ ਕੀ ਆਸ ਪਿਆਰੇ ॥
ਹੇ ਪਿਆਰੇ ਪ੍ਰਭੂ! ਜਿਸ ਮਨੁੱਖ ਦੇ ਹਿਰਦੇ ਵਿਚ ਤੇਰੇ ਸੋਹਣੇ ਚਰਨਾਂ ਨਾਲ ਜੁੜੇ ਰਹਿਣ ਦੀ ਆਸ ਪੈਦਾ ਹੋ ਜਾਂਦੀ ਹੈ,
I long for the Lotus Feet of my Beloved Lord.
ਜਮਕੰਕਰ ਨਸਿ ਗਏ ਵਿਚਾਰੇ ॥੧॥
ਜਮ-ਦੂਤ ਭੀ ਉਸ ਉੱਤੇ ਆਪਣਾ ਜ਼ੋਰ ਨਾਹ ਪੈਂਦਾ ਵੇਖ ਕੇ ਉਸ ਪਾਸੋਂ ਦੂਰ ਭੱਜ ਜਾਂਦੇ ਹਨ ।੧।
The wretched Messenger of Death has run away from me. ||1||
ਤੂ ਚਿਤਿ ਆਵਹਿ ਤੇਰੀ ਮਇਆ ॥
ਹੇ ਪ੍ਰਭੂ! ਜਿਸ ਮਨੁੱਖ ਉੱਤੇ ਤੇਰੀ ਮਿਹਰ ਹੰੁਦੀ ਹੈ ਉਸ ਦੇ ਚਿੱਤ ਵਿਚ ਤੂੰ ਆ ਵੱਸਦਾ ਹੈਂ,
You enter into my mind, by Your Kind Mercy.
ਸਿਮਰਤ ਨਾਮ ਸਗਲ ਰੋਗ ਖਇਆ ॥੧॥ ਰਹਾਉ ॥
ਤੇਰਾ ਨਾਮ ਸਿਮਰਿਆਂ ਉਸ ਦੇ ਸਾਰੇ ਰੋਗ ਨਾਸ ਹੋ ਜਾਂਦੇ ਹਨ ।੧।ਰਹਾਉ।
Meditating on the Naam, the Name of the Lord, all diseases are destroyed. ||1||Pause||
ਅਨਿਕ ਦੂਖ ਦੇਵਹਿ ਅਵਰਾ ਕਉ ॥
ਹੇ ਪ੍ਰਭੂ! ਹੋਰਨਾਂ ਨੂੰ ਤਾਂ (ਇਹ ਜਮ-ਦੂਤ) ਅਨੇਕਾਂ ਕਿਸਮਾਂ ਦੇ ਦੁੱਖ ਦੇਂਦੇ ਹਨ,
Death gives so much pain to others,
ਪਹੁਚਿ ਨ ਸਾਕਹਿ ਜਨ ਤੇਰੇ ਕਉ ॥੨॥
ਪਰ ਸੇਵਕ ਦੇ ਇਹ ਨੇੜੇ ਭੀ ਨਹੀਂ ਢੁੱਕ ਸਕਦੇ ।੨।
but it cannot even come near Your slave. ||2||
ਦਰਸ ਤੇਰੇ ਕੀ ਪਿਆਸ ਮਨਿ ਲਾਗੀ ॥
ਹੇ ਪ੍ਰਭੂ! ਜਿਸ ਮਨੁੱਖ ਦੇ ਮਨ ਵਿਚ ਤੇਰੇ ਦਰਸ਼ਨ ਦੀ ਤਾਂਘ ਪੈਦਾ ਹੰੁਦੀ ਹੈ
My mind thirsts for Your Vision;
ਸਹਜ ਅਨੰਦ ਬਸੈ ਬੈਰਾਗੀ ॥੩॥
ਉਹ ਮਾਇਆ ਵਲੋਂ ਵੈਰਾਗਵਾਨ ਹੋ ਕੇ ਆਤਮਕ ਅਡੋਲਤਾ ਦੇ ਆਨੰਦ ਵਿਚ ਟਿਕਿਆ ਰਹਿੰਦਾ ਹੈ ।੩।
in peaceful ease and bliss, I dwell in detachment. ||3||
ਨਾਨਕ ਕੀ ਅਰਦਾਸਿ ਸੁਣੀਜੈ ॥
ਹੇ ਪ੍ਰਭੂ! (ਆਪਣੇ ਸੇਵਕ) ਨਾਨਕ ਦੀ ਭੀ ਅਰਜ਼ੋਈ ਸੁਣ,
Hear this prayer of Nanak:
ਕੇਵਲ ਨਾਮੁ ਰਿਦੇ ਮਹਿ ਦੀਜੈ ॥੪॥੨੬॥੭੭॥
(ਨਾਨਕ ਨੂੰ ਆਪਣਾ) ਸਿਰਫ਼ ਨਾਮ ਹਿਰਦੇ ਵਿਚ (ਵਸਾਣ ਲਈ) ਦੇਹ ।੪।੨੬।੭੭।
please, infuse Your Name into his heart. ||4||26||77||