ਆਸਾ ਮਹਲਾ ੫ ॥
Aasaa, Fifth Mehl:
ਅਨਦਿਨੁ ਮੂਸਾ ਲਾਜੁ ਟੁਕਾਈ ॥
(ਹੇ ਭਾਈ! ਤੂੰ ਮਾਇਆ ਦੇ ਮੋਹ ਦੇ ਖੂਹ ਵਿਚ ਲਮਕਿਆ ਪਿਆ ਹੈਂ, ਜਿਸ ਲੱਜ ਦੇ ਆਸਰੇ ਤੂੰ ਲਮਕਿਆ ਹੋਇਆ ਹੈਂ ਉਸ) ਲੱਜ ਨੂੰ ਹਰ ਰੋਜ਼ ਚੂਹਾ ਟੁੱਕ ਰਿਹਾ ਹੈ ਉਮਰ ਦੀ ਲੱਜ ਨੂੰ ਜਮ-ਚੂਹਾ ਟੱੁਕਦਾ ਜਾ ਰਿਹਾ ਹੈ,
Night and day, the mouse of time gnaws away at the rope of life.
ਗਿਰਤ ਕੂਪ ਮਹਿ ਖਾਹਿ ਮਿਠਾਈ ॥੧॥
ਪਰ ਤੂੰ ਖੂਹ ਵਿਚ ਡਿੱਗਾ ਹੋਇਆ ਭੀ ਮਠਿਆਈ ਖਾਈ ਜਾ ਰਿਹਾ ਹੈਂ (ਦੁਨੀਆ ਦੇ ਪਦਾਰਥ ਮਾਣਨ ਵਿਚ ਰੁੱਝਾ ਪਿਆ ਹੈਂ) ।੧।
Falling into the well, the mortal eats the sweet treats of Maya. ||1||
ਸੋਚਤ ਸਾਚਤ ਰੈਨਿ ਬਿਹਾਨੀ ॥
ਮਾਇਆ ਦੀਆਂ ਸੋਚਾਂ ਸੋਚਦਿਆਂ ਹੀ ਮਨੁੱਖ ਦੀ (ਜ਼ਿੰਦਗੀ ਦੀ ਸਾਰੀ) ਰਾਤ ਬੀਤ ਜਾਂਦੀ ਹੈ,
Thinking and planning, the night of the life is passing away.
ਅਨਿਕ ਰੰਗ ਮਾਇਆ ਕੇ ਚਿਤਵਤ ਕਬਹੂ ਨ ਸਿਮਰੈ ਸਾਰਿੰਗਪਾਨੀ ॥੧॥ ਰਹਾਉ ॥
ਮਨੁੱਖ ਮਾਇਆ ਦੇ ਹੀ ਅਨੇਕਾਂ ਰੰਗ ਤਮਾਸ਼ੇ ਸੋਚਦਾ ਰਹਿੰਦਾ ਹੈ ਤੇ ਪਰਮਾਤਮਾ ਨੂੰ ਕਦੇ ਭੀ ਨਹੀਂ ਸਿਮਰਦਾ ।੧।ਰਹਾਉ।
Thinking of the many pleasures of Maya, the mortal never remembers the Lord, the Sustainer of the earth. ||1||Pause||
ਦ੍ਰੁਮ ਕੀ ਛਾਇਆ ਨਿਹਚਲ ਗ੍ਰਿਹੁ ਬਾਂਧਿਆ ॥
(ਮਾਇਆ ਦੇ ਮੋਹ ਵਿਚ ਫਸ ਕੇ ਮਨੁੱਖ ਇਤਨਾ ਮੂਰਖ ਹੋ ਜਾਂਦਾ ਹੈ ਕਿ) ਰੱੁਖ ਦੀ ਛਾਂ ਨੂੰ ਪੱਕਾ ਘਰ ਮੰਨ ਬੈਠਦਾ ਹੈ,
Believing the shade of the tree to be permanent, he builds his house beneath it.
ਕਾਲ ਕੈ ਫਾਂਸਿ ਸਕਤ ਸਰੁ ਸਾਂਧਿਆ ॥੨॥
ਮਨੁੱਖ ਕਾਲ (ਆਤਮਕ ਮੌਤ) ਦੀ ਫਾਹੀ ਵਿਚ ਫਸਿਆ ਹੋਇਆ ਹੈ ਉਤੋਂ ਮਾਇਆ ਨੇ ਤ੍ਰਿੱਖਾ (ਮੋਹ ਦਾ) ਤੀਰ ਕੱਸਿਆ ਹੋਇਆ ਹੈ ।੨।
But the noose of death is around his neck, and Shakti, the power of Maya, has aimed her arrows at him. ||2||
ਬਾਲੂ ਕਨਾਰਾ ਤਰੰਗ ਮੁਖਿ ਆਇਆ ॥
(ਇਹ ਜਗਤ-ਵਾਸਾ, ਮਾਨੋ,) ਰੇਤ ਦਾ ਕੰਢਾ (ਦਰਿਆ ਦੀਆਂ) ਲਹਰਾਂ ਦੇ ਮੂੰਹ ਵਿਚ ਆਇਆ ਹੋਇਆ ਹੈ
The sandy shore is being washed away by the waves,
ਸੋ ਥਾਨੁ ਮੂੜਿ ਨਿਹਚਲੁ ਕਰਿ ਪਾਇਆ ॥੩॥
(ਪਰ ਮਾਇਆ ਦੇ ਮੋਹ ਵਿਚ ਫਸੇ ਹੋਏ) ਮੂਰਖ ਨੇ ਇਸ ਥਾਂ ਨੂੰ ਪੱਕਾ ਸਮਝਿਆ ਹੋਇਆ ਹੈ ।੩।
but the fool still believes that place to be permanent. ||3||
ਸਾਧਸੰਗਿ ਜਪਿਓ ਹਰਿ ਰਾਇ ॥
ਹੇ ਨਾਨਕ! ਜਿਸ ਮਨੁੱਖ ਨੇ ਸਾਧ ਸੰਗਤਿ ਵਿਚ ਟਿਕ ਕੇ ਪ੍ਰਭੂ-ਪਾਤਿਸ਼ਾਹ ਦਾ ਜਾਪ ਜਪਿਆ ਹੈ
In the Saadh Sangat, the Company of the Holy, chant the Name of the Lord, the King.
ਨਾਨਕ ਜੀਵੈ ਹਰਿ ਗੁਣ ਗਾਇ ॥੪॥੩੦॥੮੧॥
ਉਹ ਪਰਮਾਤਮਾ ਦੇ ਗੁਣ ਗਾ ਗਾ ਕੇ ਆਤਮਕ ਜੀਵਨ ਹਾਸਲ ਕਰਦਾ ਹੈ ।੪।੩੦।੮੧।
Nanak lives by singing the Glorious Praises of the Lord. ||4||30||81||