ਆਸਾ ਮਹਲਾ ੫ ਦੁਤੁਕੇ ੯ ॥
Aasaa, Fifth Mehl, Du-Tukas 9:
ਉਨ ਕੈ ਸੰਗਿ ਤੂ ਕਰਤੀ ਕੇਲ ॥
ਹੇ ਕਾਂਇਆਂ! ਜੀਵਾਤਮਾ ਦੀ ਸੰਗਤਿ ਵਿਚ ਰਹਿ ਕੇ ਤੂੰ (ਕਈ ਤਰ੍ਹਾਂ ਦੇ) ਚੋਜ-ਤਮਾਸ਼ੇ ਕਰਦੀ ਰਹਿੰਦੀ ਹੈਂ
With that, you are engaged in playful sport;
ਉਨ ਕੈ ਸੰਗਿ ਹਮ ਤੁਮ ਸੰਗਿ ਮੇਲ ॥
ਸਭਨਾਂ ਨਾਲ ਤੇਰਾ ਮੇਲ-ਮਿਲਾਪ ਬਣਿਆ ਰਹਿੰਦਾ ਹੈ
with that, I am joined to you.
ਉਨ੍ਹ ਕੈ ਸੰਗਿ ਤੁਮ ਸਭੁ ਕੋਊ ਲੋਰੈ ॥
ਹਰ ਕੋਈ ਤੈਨੂੰ ਮਿਲਣਾ ਚਾਹੰੁਦਾ ਹੈ
With that, everyone longs for you;
ਓਸੁ ਬਿਨਾ ਕੋਊ ਮੁਖੁ ਨਹੀ ਜੋਰੈ ॥੧॥
ਪਰ ਉਸ ਜੀਵਾਤਮਾ ਦੇ ਮਿਲਾਪ ਤੋਂ ਬਿਨਾ ਤੈਨੂੰ ਕੋਈ ਮੂੰਹ ਨਹੀਂ ਲਾਂਦਾ ।੧।
without it, no one would even look at your face. ||1||
ਤੇ ਬੈਰਾਗੀ ਕਹਾ ਸਮਾਏ ॥
ਪਤਾ ਨਹੀਂ ਲੱਗਦਾ ਉਹ ਜੀਵਾਤਮਾ ਤੈਥੋਂ ਉਪਰਾਮ ਹੋ ਕੇ ਕਿੱਥੇ ਚਲਾ ਜਾਂਦਾ ਹੈ
Where is that detached soul now contained?
ਤਿਸੁ ਬਿਨੁ ਤੁਹੀ ਦੁਹੇਰੀ ਰੀ ॥੧॥ ਰਹਾਉ ॥
ਹੇ ਕਾਂਇਆਂ! ਉਸ (ਜੀਵਾਤਮਾ) ਤੋਂ ਬਿਨਾ ਤੂੰ ਦੁੱਖੀ ਹੋ ਜਾਂਦੀ ਹੈਂ।੧।ਰਹਾਉ।
Without it, you are miserable. ||1||Pause||
ਉਨ੍ਹ ਕੈ ਸੰਗਿ ਤੂ ਗ੍ਰਿਹ ਮਹਿ ਮਾਹਰਿ ॥
ਹੇ ਕਾਂਇਆਂ! ਜਿਤਨਾ ਚਿਰ ਤੂੰ ਜੀਵਾਤਮਾ ਦੇ ਨਾਲ ਸੈਂ ਤੂੰ ਸਿਆਣੀ ਸਮਝੀ ਜਾਂਦੀ ਹੈ,
With that, you are the woman of the house;
ਉਨ੍ਹ ਕੈ ਸੰਗਿ ਤੂ ਹੋਈ ਹੈ ਜਾਹਰਿ ॥
ਹਰ ਥਾਂ ਤੂੰ ਉਜਾਗਰ ਹੰੁਦੀ ਹੈਂ
with that, you are respected.
ਉਨ੍ਹ ਕੈ ਸੰਗਿ ਤੂ ਰਖੀ ਪਪੋਲਿ ॥
ਤੈਨੂੰ ਪਾਲ-ਪੋਸ ਕੇ ਰੱਖੀਦਾ ਹੈ ।
With that, you are caressed;
ਓਸੁ ਬਿਨਾ ਤੂੰ ਛੁਟਕੀ ਰੋਲਿ ॥੨॥
ਪਰ ਜਦੋਂ ਉਹ ਜੀਵਾਤਮਾ ਚਲਾ ਜਾਂਦਾ ਹੈ ਤਾਂ ਤੂੰ ਛੁੱਟੜ ਹੋ ਜਾਂਦੀ ਹੈਂ ਰੁਲ ਜਾਂਦੀ ਹੈਂ ।੨।
without it, you are reduced to dust. ||2||
ਉਨ੍ਹ ਕੈ ਸੰਗਿ ਤੇਰਾ ਮਾਨੁ ਮਹਤੁ ॥
ਹੇ ਕਾਂਇਆਂ! ਜੀਵਾਤਮਾ ਦੇ ਨਾਲ ਹੰੁਦਿਆਂ ਤੇਰਾ ਆਦਰ-ਮਾਣ ਹੰੁਦਾ ਹੈ ਤੈਨੂੰ ਵਡਿਆਈ ਮਿਲਦੀ ਹੈ,
With that, you have honor and respect;
ਉਨ੍ਹ ਕੈ ਸੰਗਿ ਤੁਮ ਸਾਕੁ ਜਗਤੁ ॥
ਸਾਰਾ ਜਗਤ ਤੇਰਾ ਸਾਕ-ਸਨਬੰਧੀ ਜਾਪਦਾ ਹੈ
with that, you have relatives in the world.
ਉਨ੍ਹ ਕੈ ਸੰਗਿ ਤੇਰੀ ਸਭ ਬਿਧਿ ਥਾਟੀ ॥
ਤੇਰੀ ਹਰ ਤਰ੍ਹਾਂ ਪਾਲਣਾ ਕੀਤੀ ਜਾਂਦੀ ਹੈ ।
With that, you are adorned in every way;
ਓਸੁ ਬਿਨਾ ਤੂੰ ਹੋਈ ਹੈ ਮਾਟੀ ॥੩॥
ਪਰ ਜਦੋਂ ਉਸ ਜੀਵਾਤਮਾ ਤੋਂ ਤੂੰ ਵਿਛੁੜ ਜਾਂਦੀ ਹੈਂ ਤਦੋਂ ਤੂੰ ਮਿੱਟੀ ਵਿਚ ਰੁਲ ਜਾਂਦੀ ਹੈਂ ।੩।
without it, you are reduced to dust. ||3||
ਓਹੁ ਬੈਰਾਗੀ ਮਰੈ ਨ ਜਾਇ ॥
ਕਾਂਇਆਂ ਵਿਚੋਂ ਉਪਰਾਮ ਹੋ ਕੇ ਤੁਰ ਜਾਣ ਵਾਲਾ ਜੀਵਾਤਮਾ (ਆਪਣੇ ਆਪ) ਨਾਹ ਮਰਦਾ ਹੈ ਨਾਹ ਜੰਮਦਾ
That detached soul is neither born, nor dies.
ਹੁਕਮੇ ਬਾਧਾ ਕਾਰ ਕਮਾਇ ॥
(ਉਹ ਤਾਂ ਪਰਮਾਤਮਾ ਦੇ) ਹੁਕਮ ਵਿਚ ਬੱਝਾ ਹੋਇਆ (ਕਾਂਇਆਂ ਵਿਚ ਆਉਣ ਤੇ ਫਿਰ ਇਸ ਵਿਚੋਂ ਚਲੇ ਜਾਣ ਦੀ) ਕਾਰ ਕਰਦਾ ਹੈ ।
It acts according to the Command of the Lord's Will.
ਜੋੜਿ ਵਿਛੋੜੇ ਨਾਨਕ ਥਾਪਿ ॥
ਹੇ ਨਾਨਕ! (ਆਖ—ਜੀਵਾਤਮਾ ਦੇ ਕੀਹ ਵੱਸ? ਪਰਮਾਤਮਾ) ਮਨੁੱਖ ਸਰੀਰ ਬਣਾ ਕੇ (ਜੀਵਾਤਮਾ ਤੇ ਕਾਂਇਆਂ ਦਾ ਜੋੜ ਜੋੜਦਾ ਹੈ) ਜੋੜ ਕੇ ਫਿਰ ਵਿਛੋੜ ਵੀ ਦੇਂਦਾ ਹੈ ।
O Nanak, having fashioned the body, the Lord unites the soul with it, and separates them again;
ਅਪਨੀ ਕੁਦਰਤਿ ਜਾਣੈ ਆਪਿ ॥੪॥੩੧॥੮੨॥
(ਜੀਵਾਤਮਾ ਤੇ ਕਾਂਇਆਂ ਨੂੰ ਜੋੜਨ ਵਿਛੋੜਨ ਦੀ) ਆਪਣੀ ਅਜਬ ਖੇਡ ਨੂੰ ਪਰਮਾਤਮਾ ਆਪ ਹੀ ਜਾਣਦਾ ਹੈ ।੪।੩੧।੮੨।
He alone knows His All-powerful creative nature. ||4||31||82||