ਆਸਾ ਮਹਲਾ ੫ ॥
Aasaa, Fifth Mehl:
ਨਾ ਓਹੁ ਮਰਤਾ ਨਾ ਹਮ ਡਰਿਆ ॥
ਉਹ ਪਰਮਾਤਮਾ ਕਦੇ ਮਰਦਾ ਨਹੀਂ (ਸਾਡੇ ਅੰਦਰ ਭੀ ਉਹ ਆਪ ਹੀ ਹੈ) ਸਾਨੂੰ ਭੀ ਮੌਤ ਤੋਂ ਡਰ ਨਹੀਂ ਹੋਣਾ ਚਾਹੀਦਾ ।
He does not die, so I do not fear.
ਨਾ ਓਹੁ ਬਿਨਸੈ ਨਾ ਹਮ ਕੜਿਆ ॥
ਉਹ ਪਰਮਾਤਮਾ ਕਦੇ ਨਾਸ ਨਹੀਂ ਹੰੁਦਾ, ਸਾਨੂੰ ਭੀ (ਵਿਨਾਸ਼ ਦੀ) ਕੋਈ ਚਿੰਤਾ ਨਹੀਂ ਹੋਣੀ ਚਾਹੀਦੀ ।
He does not perish, so I do not grieve.
ਨਾ ਓਹੁ ਨਿਰਧਨੁ ਨਾ ਹਮ ਭੂਖੇ ॥
ਉਹ ਪ੍ਰਭੂ ਕੰਗਾਲ ਨਹੀਂ ਹੈ, ਅਸੀ ਭੀ ਆਪਣੇ ਆਪ ਨੂੰ ਭੁੱਖੇ-ਗਰੀਬ ਨਾਹ ਸਮਝੀਏ ।
He is not poor, so I do not hunger.
ਨਾ ਓਸੁ ਦੂਖੁ ਨ ਹਮ ਕਉ ਦੂਖੇ ॥੧॥
ਉਸ ਨੂੰ ਕੋਈ ਦੁੱਖ ਨਹੀਂ ਪੋਂਹਦਾ, ਸਾਨੂੰ ਭੀ ਕੋਈ ਦੁੱਖ ਨਹੀਂ ਪੋਹਣਾ ਚਾਹੀਦਾ ।੧।
He is not in pain, so I do not suffer. ||1||
ਅਵਰੁ ਨ ਕੋਊ ਮਾਰਨਵਾਰਾ ॥
ਉਸ ਤੋਂ ਬਿਨਾ ਕੋਈ ਹੋਰ ਸਾਨੂੰ ਮਾਰਨ ਦੀ ਤਾਕਤ ਨਹੀਂ ਰੱਖਦਾ
There is no other Destroyer than Him.
ਜੀਅਉ ਹਮਾਰਾ ਜੀਉ ਦੇਨਹਾਰਾ ॥੧॥ ਰਹਾਉ ॥
(ਹੇ ਭਾਈ!) ਜੀਊਂਦਾ ਰਹੇ ਸਾਨੂੰ ਜਿੰਦ ਦੇਣ ਵਾਲਾ ਪਰਮਾਤਮਾ (ਪਰਮਾਤਮਾ ਆਪ ਸਦਾ ਕਾਇਮ ਰਹਿਣ ਵਾਲਾ ਹੈ, ਉਹੀ ਸਾਨੂੰ ਜੀਵਾਂ ਨੂੰ ਜਿੰਦ ਦੇਣ ਵਾਲਾ ਹੈ)।੧।ਰਹਾਉ।
He is my very life, the Giver of life. ||1||Pause||
ਨਾ ਉਸੁ ਬੰਧਨ ਨਾ ਹਮ ਬਾਧੇ ॥
ਉਸ ਪਰਮਾਤਮਾ ਨੂੰ ਮਾਇਆ ਦੇ ਬੰਧਨ ਜਕੜ ਨਹੀਂ ਸਕਦੇ (ਇਸ ਵਾਸਤੇ ਅਸਲ ਵਿਚ) ਅਸੀ ਭੀ ਮਾਇਆ ਦੇ ਮੋਹ ਵਿਚ ਬੱਝੇ ਹੋਏ ਨਹੀਂ ਹਾਂ ।
He is not bound, so I am not in bondage.
ਨਾ ਉਸੁ ਧੰਧਾ ਨਾ ਹਮ ਧਾਧੇ ॥
ਉਸ ਨੂੰ ਕੋਈ ਮਾਇਕ ਦੌੜ-ਭੱਜ ਗ੍ਰਸ ਨਹੀਂ ਸਕਦੀ, ਅਸੀ ਭੀ ਧੰਧਿਆਂ ਵਿਚ ਗ੍ਰਸੇ ਹੋਏ ਨਹੀਂ ਹਾਂ ।
He has no occupation, so I have no entanglements.
ਨਾ ਉਸੁ ਮੈਲੁ ਨ ਹਮ ਕਉ ਮੈਲਾ ॥
(ਸਾਡੇ ਅਸਲੇ) ਉਸ ਪਰਮਾਤਮਾ ਨੂੰ ਵਿਕਾਰਾਂ ਦੀ ਮੈਲ ਨਹੀਂ ਲੱਗ ਸਕਦੀ, ਸਾਨੂੰ ਭੀ ਮੈਲ ਨਹੀਂ ਲੱਗਣੀ ਚਾਹੀਦੀ ।
He has no impurities, so I have no impurities.
ਓਸੁ ਅਨੰਦੁ ਤ ਹਮ ਸਦ ਕੇਲਾ ॥੨॥
ਉਸ ਨੂੰ ਸਦਾ ਆਨੰਦ ਹੀ ਆਨੰਦ ਹੈ, ਅਸੀ ਭੀ ਸਦਾ ਖਿੜੇ ਹੀ ਰਹੀਏ ।੨।
He is in ecstasy, so I am always happy. ||2||
ਨਾ ਉਸੁ ਸੋਚੁ ਨ ਹਮ ਕਉ ਸੋਚਾ ॥
(ਹੇ ਭਾਈ!) ਉਸ ਪਰਮਾਤਮਾ ਨੂੰ ਕੋਈ ਚਿੰਤਾ-ਫ਼ਿਕਰ ਨਹੀਂ ਵਿਆਪਦਾ (ਸਾਡੇ ਅੰਦਰ ਉਹ ਆਪ ਹੀ ਹੈ) ਸਾਨੂੰ ਭੀ ਕੋਈ ਫ਼ਿਕਰ ਨਹੀਂ ਪੋਹਣਾ ਚਾਹੀਦਾ ।
He has no anxiety, so I have no cares.
ਨਾ ਉਸੁ ਲੇਪੁ ਨ ਹਮ ਕਉ ਪੋਚਾ ॥
ਉਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈਂਦਾ, ਸਾਡੇ ਉੱਤੇ ਭੀ ਕਿਉਂ ਪਏ?
He has no stain, so I have no pollution.
ਨਾ ਉਸੁ ਭੂਖ ਨ ਹਮ ਕਉ ਤ੍ਰਿਸਨਾ ॥
ਉਸ ਪਰਮਾਤਮਾ ਨੂੰ ਮਾਇਆ ਦਾ ਮਾਲਕ ਨਹੀਂ ਦਬਾ ਸਕਦਾ, ਸਾਨੂੰ ਭੀ ਮਾਇਆ ਦੀ ਤ੍ਰਿਸ਼ਨਾ ਨਹੀਂ ਵਿਆਪਣੀ ਚਾਹੀਦੀ ।
He has no hunger, so I have no thirst.
ਜਾ ਉਹੁ ਨਿਰਮਲੁ ਤਾਂ ਹਮ ਜਚਨਾ ॥੩॥
ਜਦੋਂ ਉਹ ਪਰਮਾਤਮਾ ਪਵਿਤ੍ਰ-ਸਰੂਪ ਹੈ (ਉਹੀ ਸਾਡੇ ਅੰਦਰ ਮੌਜੂਦ ਹੈ) ਤਾਂ ਅਸੀ ਭੀ ਸੁੱਧ-ਸਰੂਪ ਹੀ ਰਹਿਣੇ ਚਾਹੀਦੇ ਹਾਂ ।੩।
Since He is immaculately pure, I correspond to Him. ||3||
ਹਮ ਕਿਛੁ ਨਾਹੀ ਏਕੈ ਓਹੀ ॥
(ਹੇ ਭਾਈ!) ਸਾਡੀ ਕੋਈ ਵੱਖਰੀ ਹੋਂਦ ਨਹੀਂ ਹੈ (ਸਭਨਾਂ ਵਿਚ) ਉਹ ਪਰਮਾਤਮਾ ਆਪ ਹੀ ਆਪ ਹੈ ।
I am nothing; He is the One and only.
ਆਗੈ ਪਾਛੈ ਏਕੋ ਸੋਈ ॥
ਇਸ ਲੋਕ ਵਿਚ ਤੇ ਪਰਲੋਕ ਵਿਚ ਹਰ ਥਾਂ ਉਹ ਪਰਮਾਤਮਾ ਆਪ ਹੀ ਆਪ ਹੈ ।
Before and after, He alone exists.
ਨਾਨਕ ਗੁਰਿ ਖੋਏ ਭ੍ਰਮ ਭੰਗਾ ॥
ਹੇ ਨਾਨਕ! ਜਦੋਂ ਗੁਰੂ ਨੇ (ਸਾਡੇ ਅੰਦਰੋਂ ਸਾਡੀ ਮਿਥੀ ਹੋਈ ਵੱਖਰੀ ਹਸਤੀ ਦੇ) ਭਰਮ ਦੂਰ ਕਰ ਦਿੱਤੇ ਜੋ (ਸਾਡੇ ਉਸ ਨਾਲ ਇੱਕ-ਰੂਪ ਹੋਣ ਦੇ ਰਾਹ ਵਿਚ) ਵਿਘਨ (ਪਾ ਰਹੇ ਸਨ),
O Nanak, the Guru has taken away my doubts and mistakes;
ਹਮ ਓਇ ਮਿਲਿ ਹੋਏ ਇਕ ਰੰਗਾ ॥੪॥੩੨॥੮੩॥
ਤਦੋਂ ਅਸੀ ਉਸ (ਪਰਮਾਤਮਾ) ਨੂੰ ਮਿਲ ਕੇ ਉਸ ਨਾਲ ਇੱਕ-ਮਿਕ ਹੋ ਜਾਂਦੇ ਹਾਂ ।੪।੩੨।੮੩।
He and I, joining together, are of the same color. ||4||32||83||