ਸਿਰੀਰਾਗੁ ਮਹਲਾ ੫ ॥
Siree Raag, Fifth Mehl:
 
ਗੁਰੁ ਪਰਮੇਸੁਰੁ ਪੂਜੀਐ ਮਨਿ ਤਨਿ ਲਾਇ ਪਿਆਰੁ ॥
ਗੁਰੂ ਪਰਮਾਤਮਾ (ਦਾ ਰੂਪ) ਹੈ (ਗੁਰੂ ਵਾਸਤੇ ਆਪਣੇ) ਮਨ ਵਿਚ ਹਿਰਦੇ ਵਿਚ ਪਿਆਰ ਬਣਾ ਕੇ (ਉਸ ਨੂੰ) ਆਪਣੇ ਹਿਰਦੇ ਵਿਚ ਆਦਰ ਦੀ ਥਾਂ ਦੇਣੀ ਚਾਹੀਦੀ ਹੈ
Worship the Guru, the Transcendent Lord, with your mind and body attuned to love.
 
ਸਤਿਗੁਰੁ ਦਾਤਾ ਜੀਅ ਕਾ ਸਭਸੈ ਦੇਇ ਅਧਾਰੁ ॥
ਗੁਰੂ ਆਤਮਕ ਜੀਵਨ ਦੇਣ ਵਾਲਾ ਹੈ, (ਗੁਰੂ) ਹਰੇਕ (ਸਰਨ ਆਏ) ਜੀਵ ਨੂੰ (ਪਰਮਾਤਮਾ ਦੇ ਨਾਮ ਦਾ) ਆਸਰਾ ਦੇਂਦਾ ਹੈ
The True Guru is the Giver of the soul; He gives Support to all.
 
ਸਤਿਗੁਰ ਬਚਨ ਕਮਾਵਣੇ ਸਚਾ ਏਹੁ ਵੀਚਾਰੁ ॥
ਸਭ ਤੋਂ ਉੱਤਮ ਇਹੀ ਅਕਲ ਹੈ, ਕਿ ਗੁਰੂ ਦੇ ਬਚਨ ਕਮਾਏ ਜਾਣ (ਗੁਰੂ ਦੇ ਉਪਦੇਸ਼ ਅਨੁਸਾਰ ਜੀਵਨ ਘੜਿਆ ਜਾਏ)
Act according to the Instructions of the True Guru; this is the true philosophy.
 
ਬਿਨੁ ਸਾਧੂ ਸੰਗਤਿ ਰਤਿਆ ਮਾਇਆ ਮੋਹੁ ਸਭੁ ਛਾਰੁ ॥੧॥
ਗੁਰੂ ਦੀ ਸੰਗਤਿ ਵਿਚ ਪਿਆਰ ਪਾਣ ਤੋਂ ਬਿਨਾ (ਇਹ) ਮਾਇਆ ਦਾ ਮੋਹ (ਜੋ) ਸਾਰੇ ਦਾ ਸਾਰਾ ਵਿਅਰਥ ਹੈ (ਜੀਵ ਉੱਤੇ ਆਪਣਾ ਜ਼ੋਰ ਪਾਈ ਰੱਖਦਾ ਹੈ) ।੧।
Without being attuned to the Saadh Sangat, the Company of the Holy, all attachment to Maya is just dust. ||1||
 
ਮੇਰੇ ਸਾਜਨ ਹਰਿ ਹਰਿ ਨਾਮੁ ਸਮਾਲਿ ॥
ਹੇ ਮੇਰੇ ਮਿੱਤਰ ! ਪਰਮਾਤਮਾ ਦਾ ਨਾਮ (ਆਪਣੇ) ਹਿਰਦੇ ਵਿਚ ਵਸਾ (ਤੇ ਗੁਰੂ ਦੇ ਚਰਨਾਂ ਵਿਚ ਟਿਕਿਆ ਰਹੁ)
O my friend, reflect upon the Name of the Lord, Har, Har
 
ਸਾਧੂ ਸੰਗਤਿ ਮਨਿ ਵਸੈ ਪੂਰਨ ਹੋਵੈ ਘਾਲ ॥੧॥ ਰਹਾਉ ॥
ਗੁਰੂ ਦੀ ਸੰਗਿਤ ਵਿਚ ਰਿਹਾਂ (ਪਰਮਾਤਮਾ ਦਾ ਨਾਮ) ਮਨ ਵਿਚ ਵੱਸਦਾ ਹੈ, ਤੇ ਮਿਹਨਤ ਸਫਲ ਹੋ ਜਾਂਦੀ ਹੈ ।੧।ਰਹਾਉ।
. In the Saadh Sangat, He dwells within the mind, and one's works are brought to perfect fruition. ||1||Pause||
 
ਗੁਰੁ ਸਮਰਥੁ ਅਪਾਰੁ ਗੁਰੁ ਵਡਭਾਗੀ ਦਰਸਨੁ ਹੋਇ ॥
ਗੁਰੂ ਸਭ ਤਾਕਤਾਂ ਦਾ ਮਾਲਕ ਹੈ, ਗੁਰੂ ਬੇਅੰਤ (ਗੁਣਾਂ ਵਾਲਾ) ਹੈ । ਵੱਡੇ ਭਾਗਾਂ ਵਾਲੇ ਮਨੁੱਖ ਨੂੰ (ਹੀ) ਗੁਰੂ ਦਾ ਦਰਸਨ ਪ੍ਰਾਪਤ ਹੰੁਦਾ ਹੈ
The Guru is All-powerful, the Guru is Infinite. By great good fortune, the Blessed Vision of His Darshan is obtained.
 
ਗੁਰੁ ਅਗੋਚਰੁ ਨਿਰਮਲਾ ਗੁਰ ਜੇਵਡੁ ਅਵਰੁ ਨ ਕੋਇ ॥
ਗੁਰੂ (ਉਸ ਪ੍ਰਭੂ ਦਾ ਰੂਪ ਹੈ ਜੋ) ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਗੁਰੂ ਪਵਿਤ੍ਰ-ਸਰੂਪ ਹੈ, ਗੁਰੂ ਜੇਡਾ ਵੱਡਾ (ਸ਼ਖ਼ਸੀਅਤ ਵਾਲਾ) ਹੋਰ ਕੋਈ ਨਹੀਂ ਹੈ
The Guru is Imperceptible, Immaculate and Pure. There is no other as great as the Guru.
 
ਗੁਰੁ ਕਰਤਾ ਗੁਰੁ ਕਰਣਹਾਰੁ ਗੁਰਮੁਖਿ ਸਚੀ ਸੋਇ ॥
ਗੁਰੂ ਕਰਤਾਰ (ਦਾ ਰੂਪ) ਹੈ, ਗੁਰੂ (ਉਸ ਪਰਮਾਤਮਾ ਦਾ ਰੂਪ ਹੈ ਜੋ) ਸਭ ਕੁਝ ਕਰਨ ਦੇ ਸਮਰੱਥ ਹੈ । ਗੁਰੂ ਦੀ ਸਰਨ ਪਿਆਂ ਸਦਾ ਕਾਇਮ ਰਹਿਣ ਵਾਲੀ ਸੋਭਾ ਮਿਲਦੀ ਹੈ
The Guru is the Creator, the Guru is the Doer. The Gurmukh obtains true glory.
 
ਗੁਰ ਤੇ ਬਾਹਰਿ ਕਿਛੁ ਨਹੀ ਗੁਰੁ ਕੀਤਾ ਲੋੜੇ ਸੁ ਹੋਇ ॥੨॥
ਗੁਰੂ ਤੋਂ ਆਕੀ ਹੋ ਕੇ ਕੋਈ ਕੰਮ ਨਹੀਂ ਕੀਤਾ ਜਾ ਸਕਦਾ, ਜੋ ਕੁਝ ਗੁਰੂ ਕਰਨਾ ਚਾਹੰੁਦਾ ਹੈ ਉਹੀ ਹੰੁਦਾ ਹੈ (ਭਾਵ, ਗੁਰੂ ਉਸ ਪ੍ਰਭੂ ਦਾ ਰੂਪ ਹੈ ਜਿਸ ਤੋਂ ਕੋਈ ਆਕੀ ਨਹੀਂ ਹੋ ਸਕਦਾ, ਤੇ ਜੋ ਕੁਝ ਉਹ ਕਰਨਾ ਲੋੜਦਾ ਹੈ ਉਹੀ ਹੰੁਦਾ ਹੈ) ।੨।
Nothing is beyond the Guru; whatever He wishes comes to pass. ||2||
 
ਗੁਰੁ ਤੀਰਥੁ ਗੁਰੁ ਪਾਰਜਾਤੁ ਗੁਰੁ ਮਨਸਾ ਪੂਰਣਹਾਰੁ ॥
ਗੁਰੂ (ਹੀ ਅਸਲ) ਤੀਰਥ ਹੈ, ਗੁਰੂ (ਹੀ) ਪਾਰਜਾਤ ਰੁੱਖ ਹੈ, ਗੁਰੂ ਹੀ ਸਾਰੀਆਂ ਕਾਮਨਾਂ ਪੂਰੀਆਂ ਕਰਨ ਵਾਲਾ ਹੈ
The Guru is the Sacred Shrine of Pilgrimage, the Guru is the Wish-fulfilling Elysian Tree.
 
ਗੁਰੁ ਦਾਤਾ ਹਰਿ ਨਾਮੁ ਦੇਇ ਉਧਰੈ ਸਭੁ ਸੰਸਾਰੁ ॥
ਗੁਰੂ ਹੀ (ਉਹ) ਦਾਤਾ ਹੈ (ਜੋ) ਪਰਮਾਤਮਾ ਦਾ ਨਾਮ ਦੇਂਦਾ ਹੈ (ਜਿਸ ਦੀ ਬਰਕਤਿ ਨਾਲ) ਸਾਰਾ ਸੰਸਾਰ (ਵਿਕਾਰਾਂ ਤੋਂ) ਬਚਦਾ ਹੈ
The Guru is the Fulfiller of the desires of the mind. The Guru is the Giver of the Name of the Lord, by which all the world is saved.
 
ਗੁਰੁ ਸਮਰਥੁ ਗੁਰੁ ਨਿਰੰਕਾਰੁ ਗੁਰੁ ਊਚਾ ਅਗਮ ਅਪਾਰੁ ॥
ਗੁਰੂ (ਉਸ ਪਰਮਾਤਮਾ ਦਾ ਰੂਪ ਹੈ ਜੋ) ਸਭ ਤਾਕਤਾਂ ਦਾ ਮਾਲਕ ਹੈ ਜਿਸ ਦਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਜੋ ਸਭ ਤੋਂ ਉੱਚਾ ਹੈ, ਅਪਹੰੁਚ ਹੈ ਤੇ ਬੇਅੰਤ ਹੈ
The Guru is All-powerful, the Guru is Formless; the Guru is Lofty, Inaccessible and Infinite.
 
ਗੁਰ ਕੀ ਮਹਿਮਾ ਅਗਮ ਹੈ ਕਿਆ ਕਥੇ ਕਥਨਹਾਰੁ ॥੩॥
ਗੁਰੂ ਦੀ ਵਡਿਆਈ ਤਕ (ਲਫ਼ਜ਼ਾਂ ਦੀ ਰਾਹੀਂ) ਪਹੰੁਚਿਆ ਨਹੀਂ ਜਾ ਸਕਦਾ । ਕੋਈ ਭੀ (ਸਿਆਣਾ ਤੋਂ ਸਿਆਣਾ) ਬਿਆਨ ਕਰਨ ਵਾਲਾ ਬਿਆਨ ਨਹੀਂ ਕਰ ਸਕਦਾ ।੩।
The Praise of the Guru is so sublime-what can any speaker say? ||3||
 
ਜਿਤੜੇ ਫਲ ਮਨਿ ਬਾਛੀਅਹਿ ਤਿਤੜੇ ਸਤਿਗੁਰ ਪਾਸਿ ॥
ਜਿਤਨੇ ਭੀ ਪਦਾਰਥਾਂ ਦੀ ਮਨ ਵਿਚ ਇੱਛਾ ਵਿਚ ਧਾਰੀਏ, ਉਹ ਸਾਰੇ ਹੀ ਗੁਰੂ ਪਾਸੋਂ ਮਿਲ ਜਾਂਦੇ ਹਨ
All the rewards which the mind desires are with the True Guru.
 
ਪੂਰਬ ਲਿਖੇ ਪਾਵਣੇ ਸਾਚੁ ਨਾਮੁ ਦੇ ਰਾਸਿ ॥
ਪਹਿਲੇ ਜਨਮ ਵਿਚ ਕੀਤੀ ਨੇਕ ਕਮਾਈ ਦੇ ਲਿਖੇ ਲੇਖ ਅਨੁਸਾਰ (ਗੁਰੂ ਦੀ ਸਰਨ ਪਿਆਂ) ਮਿਲ ਜਾਂਦੇ ਹਨ । ਗੁਰੂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਦਾ ਸਰਮਾਇਆ ਦੇਂਦਾ ਹੈ
One whose destiny is so pre-ordained, obtains the Wealth of the True Name.
 
ਸਤਿਗੁਰ ਸਰਣੀ ਆਇਆਂ ਬਾਹੁੜਿ ਨਹੀ ਬਿਨਾਸੁ ॥
ਜੇ ਗੁਰੂ ਦੀ ਸਰਨ ਆ ਪਈਏ, ਤਾਂ ਉਸ ਤੋਂ ਮਿਲੇ ਆਤਮਕ ਜੀਵਨ ਦਾ ਮੁੜ ਕਦੇ ਨਾਸ ਨਹੀਂ ਹੰੁਦਾ
Entering the Sanctuary of the True Guru, you shall never die again.
 
ਹਰਿ ਨਾਨਕ ਕਦੇ ਨ ਵਿਸਰਉ ਏਹੁ ਜੀਉ ਪਿੰਡੁ ਤੇਰਾ ਸਾਸੁ ॥੪॥੨੯॥੯੯॥
ਹੇ ਨਾਨਕ ! (ਆਖ—) ਹੇ ਹਰੀ ! (ਗੁਰੂ ਦੀ ਸਰਨ ਪੈ ਕੇ) ਮੈਂ ਤੈਨੂੰ ਕਦੇ ਨਾਹ ਭੁਲਾਵਾਂ । ਮੇਰੀ ਇਹ ਜਿੰਦ ਮੇਰਾ ਇਹ ਸਰੀਰ ਤੇ (ਸਰੀਰ ਵਿਚ ਆਉਂਦਾ) ਸਾਹ ਸਭ ਤੇਰਾ ਹੀ ਦਿੱਤਾ ਹੋਇਆ ਹੈ ।੪।੨੯।੯੯।
Nanak: may I never forget You, Lord. This soul, body and breath are Yours. ||4||29||99||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by