ਆਸਾ ਮਹਲਾ ੫ ਪੰਚਪਦਾ ॥
Aasaa, Fifth Mehl, Panch-Pada:
ਜਿਹ ਪੈਡੈ ਲੂਟੀ ਪਨਿਹਾਰੀ ॥
(ਹੇ ਭਾਈ!) ਵਿਕਾਰਾਂ ਵਿਚ ਫਸੀ ਹੋਈ ਜੀਵ-ਇਸਤ੍ਰੀ ਜਿਸ ਜੀਵਨ-ਰਸਤੇ ਵਿਚ (ਆਤਮਕ ਜੀਵਨ ਦੀ ਰਾਸ-ਪੂੰਜੀ) ਲੁਟਾ ਬੈਠਦੀ ਹੈ,
That highway, upon which the water-carrier is plundered
ਸੋ ਮਾਰਗੁ ਸੰਤਨ ਦੂਰਾਰੀ ॥੧॥
ਉਹ ਰਸਤਾ ਸੰਤ ਜਨਾਂ ਤੋਂ ਦੁਰੇਡਾ ਰਹਿ ਜਾਂਦਾ ਹੈ ।੧।
- that way is far removed from the Saints. ||1||
ਸਤਿਗੁਰ ਪੂਰੈ ਸਾਚੁ ਕਹਿਆ ॥
ਹੇ ਪ੍ਰਭੂ! ਪੂਰੇ ਗੁਰੂ ਨੇ ਜਿਸ ਮਨੁੱਖ ਨੂੰ ਤੇਰਾ ਸਦਾ-ਥਿਰ ਨਾਮ ਉਪਦੇਸ਼ ਦੇ ਦਿੱਤਾ,
The True Guru has spoken the Truth.
ਨਾਮ ਤੇਰੇ ਕੀ ਮੁਕਤੇ ਬੀਥੀ ਜਮ ਕਾ ਮਾਰਗੁ ਦੂਰਿ ਰਹਿਆ ॥੧॥ ਰਹਾਉ ॥
ਜਮ-ਦੂਤਾਂ (ਆਤਮਕ ਮੌਤ) ਵਾਲਾ ਰਸਤਾ ਉਸ ਮਨੁੱਖ ਤੋਂ ਦੂਰ ਪਰੇ ਰਹਿ ਜਾਂਦਾ ਹੈ ਉਸ ਨੂੰ ਤੇਰੇ ਨਾਮ ਦੀ ਬਰਕਤਿ ਨਾਲ ਜੀਵਨ-ਸਫ਼ਰ ਵਿਚ ਖੁਲ੍ਹਾ ਰਸਤਾ ਲੱਭ ਪੈਂਦਾ ਹੈ ।੧।ਰਹਾਉ।
Your Name, O Lord, is the Way to Salvation; the road of the Messenger of Death is far away. ||1||Pause||
ਜਹ ਲਾਲਚ ਜਾਗਾਤੀ ਘਾਟ ॥
(ਹੇ ਭਾਈ!) ਜਿਥੇ ਲਾਲਚੀ ਮਸੂਲੀਆਂ ਦਾ ਪੱਤਣ ਹੈ (ਜਿਥੇ ਜਮ-ਮਸੂਲੀਏ ਕੀਤੇ ਮੰਦ-ਕਰਮਾਂ ਬਾਰੇ ਤਾੜਨਾ ਕਰਦੇ ਹਨ)
That place, where the greedy toll-collector dwells
ਦੂਰਿ ਰਹੀ ਉਹ ਜਨ ਤੇ ਬਾਟ ॥੨॥
ਉਹ ਰਸਤਾ ਸੰਤ ਜਨਾਂ ਤੋਂ ਦੂਰ ਪਰੇ ਰਹਿ ਜਾਂਦਾ ਹੈ ।੨।
- that path remains far removed from the Lord's humble servant. ||2||
ਜਹ ਆਵਟੇ ਬਹੁਤ ਘਨ ਸਾਥ ॥
(ਹੇ ਭਾਈ!) ਜਿਸ ਜੀਵਨ-ਸਫ਼ਰ ਵਿਚ (ਮਾਇਆ-ਵੇੜ੍ਹੇ ਜੀਵਾਂ ਦੇ) ਅਨੇਕਾਂ ਹੀ ਕਾਫ਼ਲੇ (ਕੀਤੇ ਮੰਦ ਕਰਮਾਂ ਦੇ ਕਾਰਨ) ਦੁਖੀ ਹੰੁਦੇ ਰਹਿੰਦੇ ਹਨ,
There, where so very many caravans of men are caught,
ਪਾਰਬ੍ਰਹਮ ਕੇ ਸੰਗੀ ਸਾਧ ॥੩॥
ਗੁਰਮੁਖਿ ਮਨੁੱਖ (ਉਸ ਸਫ਼ਰ ਵਿਚ) ਪਰਮਾਤਮਾ ਦੇ ਸਤਸੰਗੀ ਬਣੇ ਰਹਿੰਦੇ ਹਨ (ਇਸ ਕਰਕੇ ਗੁਰਮੁਖਾਂ ਨੂੰ ਕੋਈ ਦੁੱਖ ਨਹੀਂ ਪੋਂਹਦਾ) ।੩।
the Holy Saints remain with the Supreme Lord. ||3||
ਚਿਤ੍ਰ ਗੁਪਤੁ ਸਭ ਲਿਖਤੇ ਲੇਖਾ ॥
(ਹੇ ਭਾਈ! ਮਾਇਆ-ਵੇੜ੍ਹੇ ਜੀਵਾਂ ਦੇ ਕੀਤੇ ਕਰਮਾਂ ਦਾ ਲੇਖਾ ਲਿਖਣ ਵਾਲੇ) ਚਿਤ੍ਰ ਗੁਪਤ ਸਭ ਜੀਵਾਂ ਦੇ ਕੀਤੇ ਕਰਮਾਂ ਦਾ ਹਿਸਾਬ ਲਿਖਦੇ ਰਹਿੰਦੇ ਹਨ
Chitra and Gupat, the recording angels of the conscious and the unconscious, write the accounts of all mortal beings,
ਭਗਤ ਜਨਾ ਕਉ ਦ੍ਰਿਸਟਿ ਨ ਪੇਖਾ ॥੪॥
ਪਰ ਪਰਮਾਤਮਾ ਦੀ ਭਗਤੀ ਕਰਨ ਵਾਲਿਆਂ ਬੰਦਿਆਂ ਵਲ ਉਹ ਅੱਖ ਪੁੱਟ ਕੇ ਭੀ ਨਹੀਂ ਤੱਕ ਸਕਦੇ ।੪।
but they cannot even see the Lord's humble devotees. ||4||
ਕਹੁ ਨਾਨਕ ਜਿਸੁ ਸਤਿਗੁਰੁ ਪੂਰਾ ॥
ਹੇ ਨਾਨਕ! ਆਖ—ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ
Says Nanak, one whose True Guru is Perfect
ਵਾਜੇ ਤਾ ਕੈ ਅਨਹਦ ਤੂਰਾ ॥੫॥੪੦॥੯੧॥
ਉਸ ਦੇ ਹਿਰਦੇ ਵਿਚ ਸਦਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ (ਇਸ ਵਾਸਤੇ) ਉਸ ਨੂੰ ਵਿਕਾਰਾਂ ਦੀ ਪ੍ਰੇਰਨਾ ਸੁਣੀ ਹੀ ਨਹੀਂ ਜਾਂਦੀ) ।੫।੪੦।੯੧
- the unblown bugles of ecstasy vibrate for him. ||5||40||91||