ਆਸਾ ਮਹਲਾ ੫ ॥
Aasaa, Fifth Mehl:
 
ਮਾਥੈ ਤ੍ਰਿਕੁਟੀ ਦ੍ਰਿਸਟਿ ਕਰੂਰਿ ॥
(ਹੇ ਭਾਈ! ਉਸ ਮਾਇਆ-ਇਸਤ੍ਰੀ ਦੇ) ਮੱਥੇ ਉਤੇ ਤ੍ਰਿਊੜੀ (ਪਈ ਰਹਿੰਦੀ) ਹੈ ਉਸ ਦੀ ਨਿਗਾਹ ਗੁੱਸੇ ਨਾਲ ਭਰੀ ਰਹਿੰਦੀ ਹੈ
A frown creases her forehead, and her look is evil.
 
ਬੋਲੈ ਕਉੜਾ ਜਿਹਬਾ ਕੀ ਫੂੜਿ ॥
ਉਹ (ਸਦਾ) ਕੌੜਾ ਬੋਲਦੀ ਹੈ, ਜੀਭ ਦੀ ਖਰ੍ਹਵੀ ਹੈ
Her speech is bitter, and her tongue is rude.
 
ਸਦਾ ਭੂਖੀ ਪਿਰੁ ਜਾਨੈ ਦੂਰਿ ॥੧॥
(ਸਾਰੇ ਜਗਤ ਦੇ ਆਤਮਕ ਜੀਵਨ ਨੂੰ ਹੜੱਪ ਕਰ ਕੇ ਭੀ) ਉਹ ਭੁੱਖੀ ਟਿਕੀ ਰਹਿੰਦੀ ਹੈ (ਜਗਤ ਵਿਚ ਆ ਰਹੇ ਸਭ ਜੀਵਾਂ ਨੂੰ ਹੜੱਪ ਕਰਨ ਲਈ ਤਿਆਰ ਰਹਿੰਦੀ ਹੈ) ਉਹ (ਮਾਇਆ-ਇਸਤ੍ਰੀ) ਪ੍ਰਭੂ-ਪਤੀ ਨੂੰ ਕਿਤੇ ਦੂਰ-ਵੱਸਦਾ ਸਮਝਦੀ ਹੈ (ਪ੍ਰਭੂ-ਪਤੀ ਦੀ ਪਰਵਾਹ ਨਹੀਂ ਕਰਦੀ) ।੧।
She is always hungry, and she believes her Husband to be far away. ||1||
 
ਐਸੀ ਇਸਤ੍ਰੀ ਇਕ ਰਾਮਿ ਉਪਾਈ ॥
ਹੇ ਮੇਰੇ ਵੀਰ! ਪਰਮਾਤਮਾ ਨੇ (ਮਾਇਆ) ਇਕ ਅਜੇਹੀ ਇਸਤ੍ਰੀ ਪੈਦਾ ਕੀਤੀ ਹੋਈ ਹੈ
Such is Maya, the woman, which the One Lord has created.
 
ਉਨਿ ਸਭੁ ਜਗੁ ਖਾਇਆ ਹਮ ਗੁਰਿ ਰਾਖੇ ਮੇਰੇ ਭਾਈ ॥ ਰਹਾਉ ॥
ਕਿ ਉਸ ਨੇ ਸਾਰੇ ਜਗਤ ਨੂੰ ਖਾ ਲਿਆ ਹੈ (ਆਪਣੇ ਕਾਬੂ ਵਿਚ ਕੀਤਾ ਹੋਇਆ ਹੈ), ਮੈਨੂੰ ਤਾਂ ਗੁਰੂ ਨੇ (ਉਸ ਮਾਇਆ-ਇਸਤ੍ਰੀ ਤੋਂ) ਬਚਾ ਰੱਖਿਆ ਹੈ ।੧।ਰਹਾਉ।
She is devouring the whole world, but the Guru has saved me, O my Siblings of Destiny. ||Pause||
 
ਪਾਇ ਠਗਉਲੀ ਸਭੁ ਜਗੁ ਜੋਹਿਆ ॥
ਹੇ ਭਾਈ! ਮਾਇਆ-ਇਸਤ੍ਰੀ ਨੇ) ਠਗਬੂਟੀ ਖਵਾ ਕੇ ਸਾਰੇ ਜਗਤ ਨੂੰ ਆਪਣੀ ਤੱਕ ਵਿਚ ਰੱਖਿਆ ਹੋਇਆ ਹ
Administering her poisons, she has overcome the whole world.
 
ਬ੍ਰਹਮਾ ਬਿਸਨੁ ਮਹਾਦੇਉ ਮੋਹਿਆ ॥
(ਜੀਵਾਂ ਦੀ ਕੀਹ ਪਾਇਆਂ ਹੈ? ਉਸ ਨੇ ਤਾਂ) ਬ੍ਰਹਮਾ ਨੂੰ ਵਿਸ਼ਨੂੰ ਨੂੰ ਸ਼ਿਵ ਨੂੰ ਆਪਣੇ ਮੋਹ ਵਿਚ ਫਸਾਇਆ ਹੋਇਆ ਹੈ ।
She has bewitched Brahma, Vishnu and Shiva.
 
ਗੁਰਮੁਖਿ ਨਾਮਿ ਲਗੇ ਸੇ ਸੋਹਿਆ ॥੨॥
ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਵਿਚ ਜੁੜੇ ਰਹਿੰਦੇ ਹਨ ਉਹ (ਉਸ ਤੋਂ ਬਚ ਕੇ) ਸੋਹਣੇ ਆਤਮਕ ਜੀਵਨ ਵਾਲੇ ਬਣੇ ਰਹਿੰਦੇ ਹਨ ।੨।
Only those Gurmukhs who are attuned to the Naam are blessed. ||2||
 
ਵਰਤ ਨੇਮ ਕਰਿ ਥਾਕੇ ਪੁਨਹਚਰਨਾ ॥
ਹੇ ਭਾਈ! ਅਨੇਕਾਂ ਲੋਕ) ਵਰਤ ਰੱਖ ਰੱਖ ਕੇ ਧਾਰਮਿਕ ਨੇਮ ਨਿਬਾਹ ਨਿਬਾਹ ਕੇ ਤੇ (ਕੀਤੇ ਪਾਪਾਂ ਦਾ ਪ੍ਰਭਾਵ ਮਿਟਾਣ ਲਈ) ਪਛੁਤਾਵੇ ਵਜੋਂ ਧਾਰਮਿਕ ਰਸਮਾਂ ਕਰ ਕਰ ਕੇ ਥੱਕ ਗਏ,
Performing fasts, religious observances and atonements, the mortals have grown weary.
 
ਤਟ ਤੀਰਥ ਭਵੇ ਸਭ ਧਰਨਾ ॥
ਅਨੇਕਾਂ ਤੀਰਥਾਂ ਉਤੇ ਸਾਰੀ ਧਰਤੀ ਉਤੇ ਭਉਂ ਚੁਕੇ (ਪਰ ਇਸ ਮਾਇਆ-ਇਸਤ੍ਰੀ ਤੋਂ ਨਾਹ ਬਚ ਸਕੇ)
They wander over the entire planet, on pilgrimages to the banks of sacred rivers.
 
ਸੇ ਉਬਰੇ ਜਿ ਸਤਿਗੁਰ ਕੀ ਸਰਨਾ ॥੩॥
(ਹੇ ਭਾਈ!) ਸਿਰਫ਼ ਉਹੀ ਬੰਦੇ ਬਚਦੇ ਹਨ ਜੇਹੜੇ ਗੁਰੂ ਦੀ ਸਰਨ ਪੈਂਦੇ ਹਨ ।੩।
But they alone are saved, who seek the Sanctuary of the True Guru. ||3||
 
ਮਾਇਆ ਮੋਹਿ ਸਭੋ ਜਗੁ ਬਾਧਾ ॥
(ਹੇ ਭਾਈ!) ਸਾਰਾ ਜਗਤ ਮਾਇਆ ਦੇ ਮੋਹ ਵਿਚ ਬੱਝਾ ਪਿਆ ਹੈ,
Attached to Maya, the whole world is in bondage.
 
ਹਉਮੈ ਪਚੈ ਮਨਮੁਖ ਮੂਰਾਖਾ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮੂਰਖ ਮਨੁੱਖ ਹਉਮੈ ਵਿਚ ਖ਼ੁਆਰ ਹੁੰਦਾ ਰਹਿੰਦਾ ਹੈ
The foolish self-willed manmukhs are consumed by their egotism.
 
ਗੁਰ ਨਾਨਕ ਬਾਹ ਪਕਰਿ ਹਮ ਰਾਖਾ ॥੪॥੨॥੯੬॥
ਹੇ ਨਾਨਕ! (ਆਖ—) ਹੇ ਗੁਰੂ! ਮੈਨੂੰ ਤੂੰ ਹੀ ਮੇਰੀ ਬਾਂਹ ਫੜ ਕੇ (ਇਸ ਦੇ ਪੰਜੇ ਤੋਂ) ਬਚਾਇਆ ਹੈ ।੪।੨।੯੬।
Taking me by the arm, Guru Nanak has saved me. ||4||2||96||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by