ਆਸਾ ਮਹਲਾ ੫ ॥
Aasaa, Fifth Mehl:
ਸਰਬ ਦੂਖ ਜਬ ਬਿਸਰਹਿ ਸੁਆਮੀ ॥
ਹੇ ਮਾਲਕ-ਪ੍ਰਭੂ! ਜਦੋਂ (ਕਿਸੇ ਜੀਵ ਦੇ ਮਨ ਵਿਚੋਂ) ਤੂੰ ਵਿਸਰ ਜਾਂਦਾ ਹੈਂ ਤਾਂ ਉਸ ਨੂੰ ਸਾਰੇ ਦੁੱਖ ਆ ਘੇਰਦੇ ਹਨ,
Everything is painful, when one forgets the Lord Master.
ਈਹਾ ਊਹਾ ਕਾਮਿ ਨ ਪ੍ਰਾਨੀ ॥੧॥
ਉਹ ਜੀਵ ਲੋਕ ਪਰਲੋਕ ਵਿਚ ਕਿਸੇ ਕੰਮ ਨਹੀਂ ਆਉਂਦਾ (ਉਸ ਦਾ ਜੀਵਨ ਵਿਅਰਥ ਹੋ ਜਾਂਦਾ ਹੈ) ।੧।
Here and hereafter, such a mortal is useless. ||1||
ਸੰਤ ਤ੍ਰਿਪਤਾਸੇ ਹਰਿ ਹਰਿ ਧ੍ਯਾਇ ॥
(ਤੇਰੇ) ਸੰਤ ਜਨ ਤੇਰਾ ਹਰਿ-ਨਾਮ ਸਿਮਰ ਸਿਮਰ ਕੇ (ਮਾਇਆ ਦੀ ਤ੍ਰਿਸ਼ਨਾ ਵੱਲੋਂ) ਰੱਜੇ ਰਹਿੰਦੇ ਹਨ
The Saints are satisfied, meditating on the Lord, Har, Har.
ਕਰਿ ਕਿਰਪਾ ਅਪੁਨੈ ਨਾਇ ਲਾਏ ਸਰਬ ਸੂਖ ਪ੍ਰਭ ਤੁਮਰੀ ਰਜਾਇ ॥ ਰਹਾਉ ॥
ਹੇ ਪ੍ਰਭੂ! ਤੇਰੀ ਰਜ਼ਾ ਵਿਚ ਤੁਰਿਆਂ ਸਾਰੇ ਸੁਖ ਪ੍ਰਾਪਤ ਹੁੰਦੇ ਹਨ । ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਨੂੰ ਤੂੰ ਮੇਹਰ ਕਰ ਕੇ ਆਪਣੇ ਨਾਮ ਵਿਚ ਜੋੜੀ ਰੱਖਦਾ ਹੈਂ ਉਹ (ਤੇਰੇ) ਸੰਤ ਜਨ ਤੇਰਾ ਹਰਿ-ਨਾਮ ਸਿਮਰ ਸਿਮਰ ਕੇ (ਮਾਇਆ ਦੀ ਤ੍ਰਿਸ਼ਨਾ ਵੱਲੋਂ) ਰੱਜੇ ਰਹਿੰਦੇ ਹਨ ।੧।ਰਹਾਉ।
Bestowing Your Mercy, God, You attach us to Your Name; all peace comes by Your Will. ||Pause||
ਸੰਗਿ ਹੋਵਤ ਕਉ ਜਾਨਤ ਦੂਰਿ ॥ ਸੋ ਜਨੁ ਮਰਤਾ ਨਿਤ ਨਿਤ ਝੂਰਿ ॥੨॥
(ਹੇ ਭਾਈ!) ਜੇਹੜਾ ਮਨੁੱਖ ਆਪਣੇ ਅੰਗ-ਸੰਗ ਵੱਸਦੇ ਪਰਮਾਤਮਾ ਨੂੰ ਕਿਤੇ ਦੂਰ ਵੱਸਦਾ ਸਮਝਦਾ ਹੈ ਉਹ ਸਦਾ (ਮਾਇਆ ਦੀ ਤ੍ਰਿਸ਼ਨਾ ਦੇ ਅਧੀਨ) ਖਿੱਝ ਖਿੱਝ ਕੇ ਆਤਮਕ ਮੌਤ ਸਹੇੜੀ ਰੱਖਦਾ ਹੈ ।੨।
The Lord is Ever-present; one who deems Him to be far away, dies again and again, repenting. ||2||
ਜਿਨਿ ਸਭੁ ਕਿਛੁ ਦੀਆ ਤਿਸੁ ਚਿਤਵਤ ਨਾਹਿ ॥
(ਹੇ ਭਾਈ!) ਜਿਸ ਪਰਮਾਤਮਾ ਨੇ ਹਰੇਕ ਚੀਜ਼ ਦਿੱਤੀ ਹੈ ਜੇਹੜਾ ਮਨੁੱਖ ਉਸ ਨੂੰ ਚੇਤੇ ਨਹੀਂ ਕਰਦਾ
The mortals do not remember the One, who has given them everything.
ਮਹਾ ਬਿਖਿਆ ਮਹਿ ਦਿਨੁ ਰੈਨਿ ਜਾਹਿ ॥੩॥
ਉਸ ਦੇ (ਜ਼ਿੰਦਗੀ ਦੇ) ਸਾਰੇ ਰਾਤ ਦਿਨ ਡਾਢੀ ਮਾਇਆ (ਦੇ ਮੋਹ) ਵਿਚ (ਫਸਿਆਂ ਹੀ) ਗੁਜ਼ਰਦੇ ਹਨ ।੩।
Engrossed in such terrible corruption, their days and nights waste away. ||3||
ਕਹੁ ਨਾਨਕ ਪ੍ਰਭੁ ਸਿਮਰਹੁ ਏਕ ॥
ਹੇ ਨਾਨਕ! ਆਖ—(ਹੇ ਭਾਈ!) ਪੂਰੇ ਗੁਰੂ ਦੀ ਸਰਨ ਪੈ ਕੇ ਇਕ ਪਰਮਾਤਮਾ ਨੂੰ ਯਾਦ ਕਰਦੇ ਰਿਹਾ ਕਰੋ
Says Nanak, meditate in remembrance of the One Lord God.
ਗਤਿ ਪਾਈਐ ਗੁਰ ਪੂਰੇ ਟੇਕ ॥੪॥੩॥੯੭॥
(ਇਸ ਤਰ੍ਹਾਂ) ਉੱਚੀ ਆਤਮਕ ਅਵਸਥਾ ਪ੍ਰਾਪਤ ਹੋ ਜਾਂਦੀ ਹੈ (ਤੇ ਮਾਇਆ ਦੀ ਤ੍ਰਿਸ਼ਨਾ ਵਿਚ ਨਹੀਂ ਫਸੀਦਾ) ।੪।੩।੯੭।
Salvation is obtained, in the Shelter of the Perfect Guru. ||4||3||97||