ਆਸਾ ਮਹਲਾ ੫ ॥
Aasaa, Fifth Mehl:
 
ਗਾਵਿ ਲੇਹਿ ਤੂ ਗਾਵਨਹਾਰੇ ॥
ਹੇ ਭਾਈ! ਜਦ ਤਕ ਗਾਵਣ ਦੀ ਸਮਰਥਾ ਹੈ ਉਸ ਪਰਮਾਤਮਾ ਦੇ ਗੁਣ ਗਾਂਦਾ ਰਹੁ
O singer, sing of the One,
 
ਜੀਅ ਪਿੰਡ ਕੇ ਪ੍ਰਾਨ ਅਧਾਰੇ ॥
ਜੋ ਤੇਰੀ ਜਿੰਦ ਦਾ ਆਸਰਾ ਹੈ ਜੋ ਤੇਰੇ ਸਰੀਰ ਦਾ ਆਸਰਾ ਹੈ ਜੋ ਤੇਰੇ ਪ੍ਰਾਣਾਂ ਦਾ ਆਸਰਾ ਹੈ,
who is the Support of the soul, the body and the breath of life.
 
ਜਾ ਕੀ ਸੇਵਾ ਸਰਬ ਸੁਖ ਪਾਵਹਿ ॥
ਜਿਸ ਦੀ ਸੇਵਾ-ਭਗਤੀ ਕਰ ਕੇ ਤੂੰ ਸਾਰੇ ਸੁਖ ਹਾਸਲ ਕਰ ਲਏਂਗਾ
Serving Him, all peace is obtained.
 
ਅਵਰ ਕਾਹੂ ਪਹਿ ਬਹੁੜਿ ਨ ਜਾਵਹਿ ॥੧॥
(ਤੇ ਸੁਖਾਂ ਦੀ ਭਾਲ ਵਿਚ) ਕਿਸੇ ਹੋਰ ਪਾਸ ਮੁੜ ਜਾਣ ਦੀ ਲੋੜ ਨਹੀਂ ਪਏਗੀ ।੧।
You shall no longer go to any other. ||1||
 
ਸਦਾ ਅਨੰਦ ਅਨੰਦੀ ਸਾਹਿਬੁ ਗੁਨ ਨਿਧਾਨ ਨਿਤ ਨਿਤ ਜਾਪੀਐ ॥
ਹੇ ਭਾਈ!) ਉਸ ਮਾਲਕ-ਪ੍ਰਭੂ (ਦੇ ਨਾਮ) ਨੂੰ ਸਦਾ ਹੀ ਜਪਣਾ ਚਾਹੀਦਾ ਹੈ ਜੋ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ ਜੋ ਸਦਾ ਆਨੰਦ ਦਾ ਸੋਮਾ ਹੈ
My Blissful Lord Master is forever in bliss; meditate continually and forever, on the Lord, the treasure of excellence.
 
ਬਲਿਹਾਰੀ ਤਿਸੁ ਸੰਤ ਪਿਆਰੇ ਜਿਸੁ ਪ੍ਰਸਾਦਿ ਪ੍ਰਭੁ ਮਨਿ ਵਾਸੀਐ ॥ ਰਹਾਉ ॥
(ਹੇ ਭਾਈ!) ਉਸ ਪਿਆਰੇ ਗੁਰੂ ਤੋਂ ਸਦਕੇ ਜਾਣਾ ਚਾਹੀਦਾ ਹੈ ਜਿਸ ਦੀ ਕਿਰਪਾ ਨਾਲ ਪਰਮਾਤਮਾ ਨੂੰ ਮਨ ਵਿਚ ਵਸਾ ਸਕੀਦਾ ਹੈ ।੧।ਰਹਾਉ।
I am a sacrifice to the Beloved Saints; by their kind favor, God comes to dwell in the mind. ||Pause||
 
ਜਾ ਕਾ ਦਾਨੁ ਨਿਖੂਟੈ ਨਾਹੀ ॥
ਜਿਸ ਦੀ ਦਿੱਤੀ ਹੋਈ ਦਾਤਿ ਕਦੇ ਮੁੱਕਦੀ ਨਹੀਂ
His gifts are never exhausted.
 
ਭਲੀ ਭਾਤਿ ਸਭ ਸਹਜਿ ਸਮਾਹੀ ॥
(ਤੇ ਜੋ ਜੋ ਉਸ ਨੂੰ ਮਨ ਵਿਚ ਵਸਾਂਦੇ ਹਨ ਉਹ) ਸਾਰੇ ਚੰਗੀ ਤਰ੍ਹਾਂ ਆਤਮਕ ਅਡੋਲਤਾ ਵਿਚ ਟਿਕੇ ਰਹਿੰਦੇ ਹਨ
In His subtle way, He easily absorbs all.
 
ਜਾ ਕੀ ਬਖਸ ਨ ਮੇਟੈ ਕੋਈ ॥
ਜਿਸ ਦੀ ਕੀਤੀ ਬਖ਼ਸ਼ਸ਼ ਦੇ ਰਾਹ ਵਿਚ ਕੋਈ ਰੋਕ ਨਹੀਂ ਪਾ ਸਕਦ
His benevolence cannot be erased.
 
ਮਨਿ ਵਾਸਾਈਐ ਸਾਚਾ ਸੋਈ ॥੨॥
ਹੇ ਭਾਈ! ਉਸ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ ਹੀ ਸਦਾ ਆਪਣੇ ਮਨ ਵਿਚ ਵਸਾਣਾ ਚਾਹੀਦਾ ਹੈ ।੨।
So enshrine that True Lord within your mind. ||2||
 
ਸਗਲ ਸਮਗ੍ਰੀ ਗ੍ਰਿਹ ਜਾ ਕੈ ਪੂਰਨ ॥
ਜਿਸ ਦੇ ਘਰ ਵਿਚ (ਜੀਵਾਂ ਵਾਸਤੇ) ਸਾਰੇ ਪਦਾਰਥ ਭਰੇ ਪਏ ਰਹਿੰਦੇ ਹਨ
His house is filled with all sorts of articles;
 
ਪ੍ਰਭ ਕੇ ਸੇਵਕ ਦੂਖ ਨ ਝੂਰਨ ॥
ਜਿਸ ਦੇ ਸੇਵਕਾਂ ਨੂੰ ਕੋਈ ਦੁੱਖ ਕੋਈ ਝੋਰੇ ਪੋਹ ਨਹੀਂ ਸਕਦੇ ਤੇ
God's servants never suffer pain.
 
ਓਟਿ ਗਹੀ ਨਿਰਭਉ ਪਦੁ ਪਾਈਐ ॥
ਤੇ ਜਿਸ ਦਾ ਆਸਰਾ ਲਿਆਂ ਉਹ ਆਤਮਕ ਦਰਜਾ ਮਿਲ ਜਾਂਦਾ ਹੈ ਜਿਥੇ ਕੋਈ ਡਰ ਦਬਾ ਨਹੀਂ ਪਾ ਸਕਦਾ
Holding to His Support, the state of fearless dignity is obtained.
 
ਸਾਸਿ ਸਾਸਿ ਸੋ ਗੁਨ ਨਿਧਿ ਗਾਈਐ ॥੩॥
ਹੇ ਭਾਈ! ਹਰੇਕ ਸਾਹ ਦੇ ਨਾਲ ਗੁਣਾਂ ਦੇ ਖ਼ਜ਼ਾਨੇ ਉਸ ਪ੍ਰਭੂ ਦੇ ਗੁਣ ਗਾਂਦੇ ਰਹਿਣਾ ਚਾਹੀਦਾ ਹੈ।੩।
With each and every breath, sing of the Lord, the treasure of excellence. ||3||
 
ਦੂਰਿ ਨ ਹੋਈ ਕਤਹੂ ਜਾਈਐ ॥
ਹੇ ਭਾਈ! ਉਹ ਪਰਮਾਤਮਾ ਸਾਥੋਂ ਦੂਰ ਨਹੀਂ ਵੱਸਦਾ, ਕਿਤੇ (ਦੂਰ) ਲੱਭਣ ਜਾਣ ਦੀ ਲੋੜ ਨਹੀਂ,
He is not far from us, wherever we go.
 
ਨਦਰਿ ਕਰੇ ਤਾ ਹਰਿ ਹਰਿ ਪਾਈਐ ॥
ਉਸ ਦੀ ਪ੍ਰਾਪਤੀ ਤਦੋਂ ਹੀ ਹੋ ਸਕਦੀ ਹੈ ਜਦੋਂ ਉਹ ਆਪ ਮੇਹਰ ਦੀ ਨਜ਼ਰ ਕਰੇ ।
When He shows His Mercy, we obtain the Lord, Har, Har.
 
ਅਰਦਾਸਿ ਕਰੀ ਪੂਰੇ ਗੁਰ ਪਾਸਿ ॥
ਹੇ ਭਾਈ! ਮੈਂ ਤਾਂ ਪੂਰੇ ਗੁਰੂ ਕੋਲ ਹੀ ਅਰਦਾਸ ਕਰਦਾ ਹਾਂ ਤੇ ਆਖਦਾ ਹਾਂ
I offer this prayer to the Perfect Guru.
 
ਨਾਨਕੁ ਮੰਗੈ ਹਰਿ ਧਨੁ ਰਾਸਿ ॥੪॥੫॥੯੯॥
ਹੇ ਗੁਰੂ! ਤੇਰੇ ਪਾਸੋਂ ਨਾਨਕ ਹਰਿ-ਨਾਮ-ਧਨ ਮੰਗਦਾ ਹੈ ਹਰਿ-ਨਾਮ ਦਾ ਸਰਮਾਇਆ ਮੰਗਦਾ ਹੈ ।੪।੫।੯੯।
Nanak begs for the treasure of the Lord's Name. ||4||5||99||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by