ਆਸਾ ਮਹਲਾ ੫ ॥
Aasaa, Fifth Mehl:
ਪ੍ਰਥਮੇ ਮਿਟਿਆ ਤਨ ਕਾ ਦੂਖ ॥
(ਹੇ ਭਾਈ! ਗੁਰੂ ਨੂੰ ਮਿਲਿਆਂ ਸਭ ਤੋਂ) ਪਹਿਲਾਂ ਮੇਰੇ ਸਰੀਰ ਦਾ ਹਰੇਕ ਦੁੱਖ ਮਿਟ ਗਿਆ,
First, the pains of the body vanish;
ਮਨ ਸਗਲ ਕਉ ਹੋਆ ਸੂਖੁ ॥
ਫਿਰ ਮੇਰੇ ਮਨ ਨੂੰ ਪੂਰਨ ਆਨੰਦ ਪ੍ਰਾਪਤ ਹੋਇਆ
then, the mind becomes totally peaceful.
ਕਰਿ ਕਿਰਪਾ ਗੁਰ ਦੀਨੋ ਨਾਉ ॥
ਗੁਰੂ ਨੇ ਕਿਰਪਾ ਕਰ ਕੇ ਮੈਨੂੰ ਪਰਮਾਤਮਾ ਦਾ ਨਾਮ ਦਿੱਤਾ ।
In His Mercy, the Guru bestows the Lord's Name.
ਬਲਿ ਬਲਿ ਤਿਸੁ ਸਤਿਗੁਰ ਕਉ ਜਾਉ ॥੧॥
(ਹੇ ਭਾਈ!) ਮੈਂ ਉਸ ਗੁਰੂ ਤੋਂ ਕੁਰਬਾਨ ਜਾਂਦਾ ਹਾਂ ਸਦਕੇ ਜਾਂਦਾ ਹਾਂ ।੧।
I am a sacrifice, a sacrifice to that True Guru. ||1||
ਗੁਰੁ ਪੂਰਾ ਪਾਇਓ ਮੇਰੇ ਭਾਈ ॥
ਹੇ ਮੇਰੇ ਵੀਰ! ਜਦੋਂ ਦਾ ਮੈਨੂੰ ਪੂਰਾ ਗੁਰੂ ਮਿਲਿਆ ਹੈ
I have obtained the Perfect Guru, O my Siblings of Destiny.
ਰੋਗ ਸੋਗ ਸਭ ਦੂਖ ਬਿਨਾਸੇ ਸਤਿਗੁਰ ਕੀ ਸਰਣਾਈ ॥ ਰਹਾਉ ॥
ਗੁਰੂ ਦੀ ਸਰਨ ਪਿਆਂ ਮੇਰੇ ਸਾਰੇ ਰੋਗ ਸਾਰੇ ਚਿੰਤਾ ਫ਼ਿਕਰ ਸਾਰੇ ਦੁੱਖ ਨਾਸ ਹੋ ਗਏ ਹਨ ।ਰਹਾਉ।
All illness, sorrows and sufferings are dispelled, in the Sanctuary of the True Guru. ||Pause||
ਗੁਰ ਕੇ ਚਰਨ ਹਿਰਦੈ ਵਸਾਏ ॥
(ਹੇ ਭਾਈ! ਜਦੋਂ ਤੋਂ) ਮੈਂ ਗੁਰੂ ਦੇ ਚਰਨ ਆਪਣੇ ਹਿਰਦੇ ਵਿਚ ਵਸਾਏ ਹਨ
The feet of the Guru abide within my heart;
ਮਨ ਚਿੰਤਤ ਸਗਲੇ ਫਲ ਪਾਏ ॥
ਮੈਨੂੰ ਸਾਰੇ ਮਨ-ਇੱਛਤ ਫਲ ਮਿਲ ਰਹੇ ਹਨ
I have received all the fruits of my heart's desires.
ਅਗਨਿ ਬੁਝੀ ਸਭ ਹੋਈ ਸਾਂਤਿ ॥
ਮੇਰੇ ਅੰਦਰੋਂ ਤ੍ਰਿਸ਼ਨਾ ਦੀ) ਅੱਗ ਬੁੱਝ ਗਈ ਹੈ (ਮੇਰੇ ਅੰਦਰ) ਪੂਰੀ ਠੰਢ ਪੈ ਗਈ ਹੈ ।
The fire is extinguished, and I am totally peaceful.
ਕਰਿ ਕਿਰਪਾ ਗੁਰਿ ਕੀਨੀ ਦਾਤਿ ॥੨॥
ਇਹ ਸਾਰੀ ਦਾਤਿ ਗੁਰੂ ਨੇ ਹੀ ਮੇਹਰ ਕਰ ਕੇ ਦਿੱਤੀ ਹੈ ।੨।
Showering His Mercy, the Guru has given this gift. ||2||
ਨਿਥਾਵੇ ਕਉ ਗੁਰਿ ਦੀਨੋ ਥਾਨੁ ॥
ਮੈਨੂੰ ਪਹਿਲਾਂ ਕਿਤੇ ਢੋਈ ਨਹੀਂ ਸੀ ਮਿਲਦੀ ਗੁਰੂ ਨੇ ਮੈਨੂੰ (ਆਪਣੇ ਚਰਨਾਂ ਵਿੱਚ) ਥਾਂ ਦਿੱਤਾ,
The Guru has given shelter to the shelterless.
ਨਿਮਾਨੇ ਕਉ ਗੁਰਿ ਕੀਨੋ ਮਾਨੁ ॥
ਮੈਨੂੰ ਨਿਮਾਣੇ ਨੂੰ ਗੁਰੂ ਨੇ ਆਦਰ ਦਿੱਤਾ ਹੈ,
The Guru has given honor to the dishonored.
ਬੰਧਨ ਕਾਟਿ ਸੇਵਕ ਕਰਿ ਰਾਖੇ ॥
ਮੇਰੇ (ਮਾਇਆ ਦੇ ਮੋਹ ਦੇ) ਬੰਧਨ ਕੱਟ ਕੇ ਮੈਨੂੰ ਗੁਰੂ ਨੇ ਆਪਣਾ ਸੇਵਕ ਬਣਾ ਕੇ ਆਪਣੇ ਚਰਨਾਂ ਵਿਚ ਟਿਕਾ ਲਿਆ,
Shattering his bonds, the Guru has saved His servant.
ਅੰਮ੍ਰਿਤ ਬਾਨੀ ਰਸਨਾ ਚਾਖੇ ॥੩॥
ਹੁਣ ਮੇਰੀ ਜੀਭ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਦੀ ਬਾਣੀ (ਦਾ ਰਸ) ਚੱਖਦੀ ਰਹਿੰਦੀ ਹੈ ।੩।
I taste with my tongue the Ambrosial Bani of His Word. ||3||
ਵਡੈ ਭਾਗਿ ਪੂਜ ਗੁਰ ਚਰਨਾ ॥
ਹੇ ਭਾਈ!) ਵੱਡੀ ਕਿਸਮਤਿ ਨਾਲ ਮੈਨੂੰ ਗੁਰੂ ਦੇ ਚਰਨਾਂ ਦੀ ਪੂਜਾ (ਦਾ ਅਵਸਰ ਮਿਲਿਆ ਜਿਸ ਦੀ ਬਰਕਤਿ ਨਾਲ)
By great good fortune, I worship the Guru's feet.
ਸਗਲ ਤਿਆਗਿ ਪਾਈ ਪ੍ਰਭ ਸਰਨਾ ॥
ਮੈਂ ਹੋਰ ਸਾਰੇ ਆਸਰੇ ਛੱਡ ਕੇ ਪ੍ਰਭੂ ਦੀ ਸਰਨ ਆ ਪਿਆ ਹਾਂ ।
Forsaking everything, I have obtained God's Sanctuary.
ਗੁਰੁ ਨਾਨਕ ਜਾ ਕਉ ਭਇਆ ਦਇਆਲਾ ॥ ਸੋ ਜਨੁ ਹੋਆ ਸਦਾ ਨਿਹਾਲਾ ॥੪॥੬॥੧੦੦॥
ਹੇ ਨਾਨਕ! (ਆਖ—) ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੋ ਜਾਂਦਾ ਹੈ ਉਹ ਮਨੁੱਖ ਸਦਾ ਆਤਮਕ ਆਨੰਦ ਮਾਣਦਾ ਹੈ ।੪।੬।੧੦੦।
That humble being, O Nanak, unto whom the Guru grants His Mercy, is forever enraptured. ||4||6||100||